Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲ ਪ੍ਰਬੰਧਕਾਂ ਵਿਰੁੱਧ ਹੋਵੇਗੀ ਕਾਰਵਾਈ : ਐਸ.ਡੀ.ਐਮ

Web Admin

Web Admin

5 Dariya News

ਐਸ.ਏ.ਐਸ.ਨਗਰ , 20 May 2015

Last updated on: May 20, 2015, 00:00 IST

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲੀ ਪ੍ਰਬੰਧਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ । ਸਕੂਲ ਪ੍ਰਬੰਧਕ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਕਰਨ ਅਤੇ ਸੇਫ ਸਕੂਲ ਵਾਹਨ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਇੰਨਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਇਹ ਹਦਾਇਤਾਂ  ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ, ਟਰਾਂਸਪੋਰਟ  ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤੀ ਚੈਕਿੰਗ ਦੌਰਾਨ ਸਕੂਲੀ ਪ੍ਰਬੰਧਕਾਂ ਨੂੰ ਦਿੱਤੀਆਂ। ਚੈਕਿੰਗ ਮੌਕੇ ਐਸ.ਪੀ. (ਟਰੈਫਿਕ) ਸ੍ਰੀ ਐਸ.ਐਸ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ ਸਿੱਧੂ ਅਤੇ ਮੋਟਰ ਵਹੀਕਲ ਇੰਸਪੈਕਟਰ  ਸ੍ਰੀ ਰਾਕੇਸ ਗੁਪਤਾ ਅਤੇ ਡੀ.ਐਸ.ਪੀ (ਟਰੈਫਿਕ) ਸ੍ਰੀ ਰਾਮ ਚੰਦਰ ਅਤੇ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਨਾਲ ਸਨ। 

ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਦੱਸਿਆ ਕਿ ਮਾਨਵ ਮੰਗਲ ਸਮਰਾਟ ਸਕੂਲ ਫੇਜ਼-10, ਮਿਲੇਨੀਅਮ ਸਕੂਲ ਸੈਕਟਰ 67 ਅਤੇ ਸਿਸ਼ੂ-ਨਿਕੇਤਨ ਪਬਲਿਕ ਸਕੂਲ ਸੈਕਟਰ-66 ਦੀਆਂ ਲਗਭਗ 66 ਬੱਸਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿਸ਼ੂ-ਨਿਕੇਤਨ ਪਬਲਿਕ ਸਕੂਲ ਦੀ ਇੱਕ ਬੱਸ (ਸੀ.ਐਚ. 04 ਡੀ 0164)  ਦੇ ਕਾਗਜ ਨਾ ਹੋਣ ਕਾਰਨ ਉਸ ਨੂੰ ਇੰਮਪਾਉਂਡ ਕਰਕੇ ਥਾਣੇ ਬੰਦ ਕੀਤਾ ਗਿਆ ਜਦਕਿ ਇਸੇ ਸਕੂਲ ਦੀ ਟਾਟਾ ਮੈਜਿਕ (ਪੀ.ਬੀ. 01 ਏ 4129) ਦੇ ਡਰਾਇਵਰ ਕੋਲ ਲਰਨਰ ਲਾਇਸੈਂਸ ਹੋਣ ਕਾਰਨ ਉਸ ਦਾ ਚਲਾਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। 

ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਸਕੀਮ ਅਧੀਨ ਬੱਸਾਂ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਬੱਚਿਆਂ ਨੂੰ ਉਪਲਬੱਧ ਕਰਵਾਈ ਜਾ ਰਹੀ ਬੱਸ ਸੇਵਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਹਰੇਕ ਸਕੂਲੀ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੇ ਅੱਗੇ ਅਤੇ ਪਿੱਛੇ ਸਕੂਲ ਬੱਸ ਲਿਖਿੱਆ ਹੋਣਾ ਜਰੂਰੀ ਹੈ ਜੇਕਰ ਬੱਸ ਕਿਰਾਏ ਤੇ ਹੋਵੇ ਤਾਂ ਉਸ ਤੇ ਆਨ ਸਕੂਲ ਡਿਊਟੀ ਲਿੱਖਿਆ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਫਾਸਟਏਡ ਬਾਕਸ ਅਤੇ ਬੱਸ ਤੇ ਸਕੂਲ ਦਾ ਨਾਂ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਜਰੂਰੀ ਹੈ। ਬੱਸ ਡਰਾਈਵਰ ਨੂੰ ਘੱਟੋ ਘੱਟ 5 ਸਾਲ ਦਾ ਤਜਰਬਾ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਣਾ ਚਾਹੀਦਾ ਹੈ । ਬੱਸ ਦੇ ਕੰਡੈਕਟਰ ਅਤੇ ਡਰਾਈਵਰ ਨੂੰ ਵਰਦੀ ਪਹਿਨਣਾ ਜਰੂਰੀ ਹੈ ਅਤੇ ਸਮੇਂ-ਸਮੇਂ ਤੇ ਡਰਾਈਵਰ ਦਾ ਮੈਡੀਕਲ ਚੈਕਅੱਪ ਕਰਾਉਣਾ ਜਰੂਰੀ ਹੈ ਜੇਕਰ ਬੱਸ ਕੇਵਲ ਲੜਕੀਆਂ ਲਈ ਵਰਤੀ ਜਾਂਦੀ ਹੈ ਤਾਂ ਉਸ ਨਾਲ ਲੇਡੀ ਅਟੈਂਡੈਂਟ  ਹੋਣੀ ਜਰੂਰੀ ਹੈ। 

 

Tags: SDM MOHALI LAKHMIR SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD