Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਿਹਤ ਮੰਤਰੀ ਦੇ ਭਰੋਸੇ ਮਗਰੋ ਮਾਹਿਰ ਡਾਕਟਰਾਂ ਵੱਲੋਂ 18 ਦਿਨ ਤੋਂ ਚੱਲ ਰਹੀ ਹੜਤਾਲ ਖਤਮ

Web Admin

Web Admin

5 Dariya News

ਚੰਡੀਗੜ੍ਹ , 20 May 2015

Last updated on: May 20, 2015, 00:00 IST

ਸਿਹਤ ਤੇ ਪਰਿਵਾਰ ਭਲਾਈ  ਮੰਤਰੀ ਪੰਜਾਬ ਸੁਰਜੀਤ ਕਮਾਰ ਜਿਆਣੀ ਵੱਲੋਂ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਜੀ ਦੇ ਪੱਧਰ ਤੇ ਵਿਚਾਰੇ ਜਾਣ ਦੇ ਭਰੋਸੇ ਤੋਂ ਉਪਰੰਤ ਰਾਜ ਦੇ ਕਰੀਬ 1200 ਮਾਹਿਰ ਡਾਕਟਰਾਂ ਨੇ ਆਪਣੀ ੧੮ ਦਿਨ ਪੁਰਾਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।ਡਾਕਟਰਾ ਨਾਲ ਮੁਲਾਕਾਤ ਉਪਰੰਤ ਕਿਹਾ ਕਿ ਡਾਕਟਰਾਂ ਦੀਆ ਜਿਆਦਾਤਰ ਮੰਗ ਸਬੰਧੀ ਪਹਿਲਾ ਹੀ ਕਾਰਵਾਈ  ਆਰੰਭੀ ਹੋਈ ਹੈ ਅਤੇ ਜਿਹੜੀਆ ਮੰਗਾਂ ਵਿੱਤ ਵਿਭਾਗ ਨਾਲ ਸਬੰਧਿਤ ਹਨ ਜਿਵੇ ਕਿ ਉਚੇਰੀ ਵਿੱਦਿਆ ਭੱਤਾ, ਅਕਾਦਮਿਕ ਭੱਤਾ ਅਤੇ ਹੋਰ ਭੱਤਿਆ ਸਬੰਧੀ ਫਾਈਲ ਮੁੱਖ ਮੰਤਰੀ ਦਫਤਰ ਰਾਹੀ ਵਿੱਤ ਵਿਭਾਗ ਨੂੰ ਭੇਜੀ ਜਾ ਰਹੀ ਹੈ । ਸਿਹਤ ਮੰਤਰੀ  ਨੇ ਡਾਕਟਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਪੈਸਲਿਸਟ ਡਾਕਟਰਾਂ ਦੇ ਵੱਖਰਾ ਕਾਡਰ ਬਨਾਉਣ ਸਬੰਧੀ ਪਹਿਲਾ ਜਾਰੀ ਕੀਤੇ ਗਏ ਨੋਟੀਫੀਕੇਸ਼ਨ ਨੂ ਜਲਦ ਤੋਂ ਜਲਦ ਲਾਗੂ ਕੀਤਾ ਜਾਵੇਗਾਅਤੇ ਇਸ ਸਬੰਧੀ ਉਨ੍ਹਾਂ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੋਰ ਸਿੱਧੂ ਨੂੰ ਕਿਹਾ ਕਿ ਉਹ ਨਿੱਜੀ ਤੋਰ ਤੇ ਦਿਲਚਸਪੀ ਲੈ ਕੇ ਇਸ ਨੂੰ ਜਲਦ ਤੋਂ ਜਲਦ ਲਾਗੂ ਕਰਵਾਉਣ।

ਡਾਕਟਰਾਂ ਨੂੰ 4-9-14 ਸਕੇਲ ਸਮੇਂ ਸਿਰ ਦੇਣ ਬਾਰੇ ਸ਼੍ਰੀ ਜਿਆਣੀ ਨੇ ਕਿਹਾ ਕਿ ਇਸ ਨਾਲ ਸਬੰਧਿਤ ਜਿਆਦਤਰ ਮਾਮਲੇ ਨਜਿੱਠੇ ਜਾ ਚੁੱਕੇ ਹਨ ਅਤੇ ਰਹਿੰਦੇ ਮਾਮਲੇ ਵੀ ਅਗਲੇ ਇਕ ਮਹੀਨੇ ਦੇ ਅੰਦਰ ਅੰਦਰ ਹੱਲ ਕਰ ਦਿੱਤੇ ਜਾਣਗੇ ।ਸ਼੍ਰੀ ਜਿਆਣੀ ਨੇ ਡਾਕਟਰਾਂ ਵੱਲੋਂ ਨੋਕਰੀ ਦੋਰਾਨ ਪੋਸਟ ਗ੍ਰਜੂਏਸ਼ਨ ਕਰਨ ਲਈ ਜਾਣ ਵਾਲੇ ਡਾਕਟਰਾਂ ਨੂੰ ਐਨ.ਪੀ.ਏ. ਬੰਦ ਕਰਨ ਸਬੰਧੀ ਗਈ ਮੰਗ ਬਾਰੇ ਕੋਈ ਕਾਰਵਾਈ ਨਾ ਕਰਨ ਦੀ  ਭਰੋਸਾ ਨਾ ਦਿੱਤਾ  ਗਿਆ ਇਸਦੇ ਨਾਲ ਹੀ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਐਨ.ਪੀ.ਏ ਦਾ ਨਾਮ ਬਦਲ ਕੇ ਸਪੈਸ਼ਲ ਮੈਡੀਕਲ ਅਲਾਉਂਸ ਕਰਨ ਬਾਰੇ ਮੰਗ ਜਲਦ ਕਰਵਾਈ ਆਰੰਭੀ ਜਾਵੇਗੀ ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਸੁਰਜੀਤ ਕੁਮਾਰ ਜਿਆਣੀ ਅਤੇ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੋਰ ਸਿੱਧੂ ਨਾਲ ਮੰਗਾਂ ਸਬੰਧੀ ਮੁਲਾਕਾਤ ਉਪਰੰਤ ਸ਼ਪੈਸਲਿਸਟ ਡਾਕਟਰ ਐਸੋਸ਼ੀਏਸ਼ਨ ਦੇ ਪ੍ਰਧਾਨ ਡਾ. ਕਸਮੀਰਾ ਸਿੰਘ ਅਤੇ  ਸੈਕਟਰੀ ਜਨਰਲ ਸੁਰਿੰਦਰ ਪਾਲ ਭਗਤ ਅਤੇ ਹੋਰ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਫੈਸਲੇ ਤੇ ਪੂਰਾ ਭਰੋਸਾ ਪ੍ਰਗਟਾਉਦਿਆਂ ਆਸ ਪ੍ਰਗਟਾਈ ਕਿ ਉਂਨਾਂ੍ਹ ਦੀਆ ਰਹਿੰਦੀਆਂ ਮੰਗਾਂ ਵੀ ਸਰਕਾਰ ਹਮਦਰਦੀ ਨਾਲ ਵਿਚਾਰੇਗੀ।

 

 

Tags: SURJIT KUMAT JYANI , NAVJOT KAUR SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD