Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਮਜੀਠਾ 'ਚ ਪ੍ਰਵੇਸ਼ ਮੌਕੇ ਮਜੀਠੀਆ ਦੀ ਅਗਵਾਈ 'ਚ ਸੰਗਤਾਂ ਦੇ ਸੈਲਾਬ ਨੇ ਦਰਸ਼ਨ ਦੀਦਾਰ ਯਾਤਰਾ ਦਾ ਗਰਮ ਜੋਸ਼ੀ ਨਾਲ ਕੀਤਾ ਸਵਾਗਤ

ਨੌਜਵਾਨਾਂ ਦਾ ਜੋਸ਼ ਤੇ ਜਜ਼ਬਾ ਦੱਸਦਾ ਹੈ ਕਿ ਉਹਨਾਂ ਨੂੰ ਆਪਣੇ ਇਤਿਹਾਸ ਤੇ ਵਿਰਸੇ 'ਤੇ ਹੈ ਪੂਰਾ ਮਾਣ - ਮਜੀਠੀਆ

ਦਰਸ਼ਨ ਦੀਦਾਰ ਯਾਤਰਾ ਦੌਰਾਨ ਮਤੇਵਾਲ ਵਿਖੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਦੇ ਹੋਏ।
ਦਰਸ਼ਨ ਦੀਦਾਰ ਯਾਤਰਾ ਦੌਰਾਨ ਮਤੇਵਾਲ ਵਿਖੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਦੇ ਹੋਏ।

Web Admin

Web Admin

5 Dariya News

ਮੱਤੇਵਾਲ , 21 May 2015

Last updated on: May 21, 2015, 00:00 IST

ਪੰਜਾਬ ਸਰਕਾਰ ਵਲੋਂ ਸ੍ਰੇਮਣੀ ਕਮੇਟੀ ਦੇ ਸਹਿਯੌਗ ਨਾਲ ਪਜਾਬ ਭਰ ਵਿਚ ਸੰਗਤ ਨੂੰ ਗੁਰੂ ਸਾਹਿਬਾਨ ਦੀਆ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਦੀਦਾਰ ਕਰਵਾ ਰਹੀ ਯਾਤਰਾ ਨੇ ਅੱਜ ਸੋਲ੍ਹਵੇਂ ਦਿਨ ਬਾਅਦ ਦੁਪਹਿਰ ਹਲਕਾ ਮਜੀਠਾ ਵਿੱਚ ਪ੍ਰਵੇਸ਼ ਕੀਤਾ। ਜਿਥੇ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦਵਾਰਾ ਗੁਰੂ ਕੀ ਬੇਰ ਸਾਹਿਬ, ਮੱਤੇਵਾਲ ਅਤੇ ਪਿੰਡ ਨਾਥ ਦੀ ਖੂਹੀ ਵਿਖੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਹਜ਼ਾਰਾਂ ਦੀ ਸੰਖਿਆ ਵਿੱਚ ਇਲਾਕਾ ਵਾਸੀਆਂ ਦੇ ਆਪ ਮੁਹਾਰੇ ਉਮੜੀ ਜਨ ਸੈਲਾਬ ਵੱਲੋਂ ਆਕਾਸ਼ ਗੂੰਜਾਊ ਜੈਕਾਰਿਆਂ ਦੀ ਗੂੰਜ ਅਤੇ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਆਮਦ ਨਾਲ ਅਜ ਪੂਰਾ ਇਲਾਕਾ ਅਤੇ ਮਾਹੌਲ ਖਾਲਸਈ ਰੰਗ ਵਿਚ ਰੰਗਿਆ ਗਿਆ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ , ਸੰਗਤਾਂ ਨੇ ਗੁਰੂ ਕੀਆਂ ਨਿਸ਼ਾਨੀਆਂ, ਵਸਤਾਂ ਤੇ ਸ਼ਸਤਰਾਂ ਦੇ ਵੈਰਾਗਮਈ ਦਰਸ਼ਨ ਦੀਦਾਰੇ ਕੀਤੇ, ਸੰਗਤ ਨਤਮਸਤਕ ਹੋ ਕੇ ਨਿਹਾਲ ਹੋਈ।  ਉਪਰੰਤ ਇਹ ਯਾਤਰਾ ਅੰਮ੍ਰਿਤਸਰ ਦੇ ਅੱਗਲੇ ਪੜਾਅ ਲਈ ਸ਼ਾਨੋ ਸ਼ੌਕਤ ਨਾਲ ਰਵਾਨਾ ਹੋਇਆ।  ਯਾਤਰਾ ਨਾਲ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਨ, ਬਾਬਾ ਸਜਨ ਸਿੰਘ ਗੁਰੂ ਕੀ ਬੇਰ ਸਮੇਤ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ, ਚੇਅਰਮੈਨ ਸ: ਵੀਰ ਸਿੰਘ ਲੋਪੋਕੇ, ਭਾਈ ਮਨਜੀਤ ਸਿੰਘ ਤੋਂ ਇਲਾਵਾ ਕਈ ਧਾਰਮਿਕ ਤੇ ਰਾਜਸੀ ਆਗੂ ਮੌਜੂਦ ਸਨ।  ਇਸ ਮੌਕੇ ਸ਼ਰਧਾਲੂਆਂ ਦਾ ਜੋਸ਼, ਉਤਸ਼ਾਹ  ਅਤੇ ਸੰਗਤਾਂ ਵਲੋਂ ਆਪਣੇ ਗੁਰੂ ਕੀਆਂ ਨਿਸ਼ਾਨੀਆਂ ਦੇ ਵੈਰਾਗਮਈ ਦਰਸ਼ਨ ਦੀਦਾਰੇ ਦੇ ਅਲੌਗਿਕ ਦ੍ਰਿਸ਼ ਦੇਖਿਆਂ ਹੀ ਬਣ ਦਾ ਸੀ, ਇਸ ਤੋਂ ਪਹਿਲਾਂ ਸੰਗਤਾਂ ਵੱਲੋਂ ਦੇਰੀ ਨਾਲ ਪਹੁੰਚ ਰਹੇ ਯਾਤਰਾ ਦਾ ਬੜੇ ਹੀ ਸਬਰ ਸੰਤੋਖ ਤੇ ਸ਼ਰਧਾ ਪੂਰਵਕ ਉਡੀਕ ਕੀਤੀ ਗਈ। ਇਸ ਮੌਕੇ ਇਲਾਕਾ ਵਾਸੀਆਂ ਦੀ ਤਰਫ਼ੋਂ ਸ: ਮਜੀਠੀਆ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰ ਕੇ ਸਤਿਕਾਰ ਤੇ ਸਨਮਾਨਿਤ ਕੀਤਾ ਗਿਆ। 

ਮਜੀਠੀਆ ਨੇ ਗੁਰੂ ਕੀਆਂ ਨਿਆਮਤਾਂ ਦੇ ਦਰਸ਼ਨ ਦੀਦਾਰੇ ਦੇ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਮੌਕੇ ਨੌਜਵਾਨ ਪੀੜੀ 'ਚ ਪਾਇਆ ਜਾ ਰਿਹਾ ਉਤਸ਼ਾਹ ਤੇ ਜੋਸ਼ ਇਹ ਸਾਬਤ ਕਰਦਾ ਹੈ ਕਿ ਉਹਨਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਈ ਗਈ ਸਰਬ-ਸਾਂਝੀਵਾਲਤਾ, ਗੁਰੂ ਸਾਹਿਬਾਨ ਅਤੇ ਮਹਾਨ ਸ਼ਹੀਦਾਂ ਵੱਲੋਂ ਹੱਕ ਸੱਚ ਖ਼ਾਤਰ ਕੀਤੀਆਂ ਗਈਆਂ ਲਾ ਮਿਸਾਲ ਕੁਰਬਾਨੀਆਂ ਦੇ ਇਤਿਹਾਸਕ ਵਿਰਸੇ 'ਤੇ ਪੂਰਾ ਮਾਣ ਹੈ। ਉਹਨਾਂ ਕਿਹਾ ਕਿ ਕੜਕਦੀ ਧੁੱਪ ਵਿਚ ਖਲੋ ਕੇ ਦਰਸਨ ਦੀਰਾਰੇ ਲÂ. ਉਡੀਕਵਾਨ ਹੋਣਾ ਗੁਰੂਆਂ ਪ੍ਰਤੀ ਪਿਆਰ ਸਤਿਕਾਰ ਨੂੰ ਦਰਸਾਉ ਦਾ ਹੈ।  ਇਸ ਦੌਰਾਨ ਸ਼ਰਧਾਲੂਆਂ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਯਾਤਰਾ 'ਤੇ ਥਾਂ ਥਾਂ ਠੰਡੇ ਮਿੱਠੇ ਪਾਣੀਆਂ ਦੀਆਂ ਛਬੀਲਾਂ ਲਗਾਈਆਂ ਗਈਆਂ, ਚਾਹ ਅਤੇ ਲੰਗਰ ਅਟੁੱਟ ਵਰਤਾਇਆ ਗਿਆ। 

ਪੂਰੇ ਰਸਤੇ ਦੌਰਾਨ ਸ਼ਰਧਾਲੂ ਸੰਗਤਾਂ ਵੱਲੋਂ ਗੁਰਬਾਣੀ ਅਤੇ ਗੁਰੂ ਜਸ ਦਾ ਅਟੁੱਟ ਪ੍ਰਵਾਹ ਚਲਾਇਆ ਗਿਆ। ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ, ਡੀ ਸੀ ਸ੍ਰੀ ਰਵੀ ਭਗਤ, ਐਸ ਐਸ ਪੀ ਜਸਦੀਪ ਸਿੰਘ, ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਮੈਬਰ ਸ੍ਰੇਮਣੀ ਕਮੇਟੀ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਅਮਰਜੀਤ ਸਿੰਘ ਬੰਡਾਲਾ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਸੁਖਵਿੰਦਰ ਸਿੰਘ ਗੋਲਡੀ, ਗਗਨਦੀਪ ਸਿੰਘ ਭਕਨਾ, ਬਲਵਿੰਦਰ ਸਿੰਘ ਬਲੋਵਾਲੀ, ਪ੍ਰੋ: ਪ੍ਰਮਬੀਰ ਸਿੰਘ ਮਤੇਵਾਲ, ਮੇਜਰ ਸਿੰਘ ਚੰਨਣਕੇ, ਸੁਖਦੇਵ ਸਿੰਘ ਝਾਮਕਾ, ਦਿਲਬਾਗ ਸਿੰਘ ਕਲੇਰ, ਇੰਦਰ ਸਿੰਘ ਉਦੋਕੇ, ਸੰਦੀਪ ਸਿੰਘ ਉਦੋਕੇ, ਗੁਰਮੀਤ ਸਿੰਘ ਮਤੇਵਾਲ, ਹਰਵਿੰਦਰ ਸਿੰਘ ਪਪੂ ਕੋਟਲਾ, ਤਰਸੇਮ ਸਿੰਘ ਸਿਆਲਕਾ, ਬਅਵਿੰਦਰ ਸਿੰਘ ਸਿਆਲਕਾ, ਸਿਕੰਦਰ ਖਿਦੋਵਾਲੀ, ਗੁਰਪਾਲ ਤਨੇਲ, ਪ੍ਰੇਮ ਸਿੰਘ ਤਰਫਾਨ, ਸਰਵਨ ਸਿੰਘ ਰਾਮਦਿਵਾਲੀ, ਸ਼ਹੀਦ ਨਾਗ, ਕਾਲੂ ਰਾਮ, ਗੁਰਨਾਮ ਸਿੰਘ ਨਾਥ ਕੀ ਖੂਹੀ, ਬੀਬੀ ਧਰਮ ਕੌਰ , ਕਵਰਦੀਪ ਸਿੰਘ, ਰਣਬੀਰ ਸਿੰਘ ਰਾਣਾ ਸੈਦਪੁਰ ਆਦਿ ਆਗੂ ਹਾਜਰ ਸਨ । 

 

Tags: DHARMIK , BIKRAMJIT SINGH , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD