Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉੱਤਰੀ ਸੂਬੇ ਇਕਸਾਰ ਕਰ ਢਾਂਚਾ ਲਾਗੂ ਕਰਨ ਲਈ ਸਹਿਮਤ

ਇਕਸਾਰ ਕਰ ਨੀਤੀ ਦੇ ਗਠਨ ਲਈ ਸੰਯੁਕਤ ਤਾਲਮੇਲ ਕਮੇਟੀ ਕਾਇਮ

Web Admin

Web Admin

5 Dariya News

ਨਵੀਂ ਦਿੱਲੀ , 21 May 2015

Last updated on: May 21, 2015, 00:00 IST

ਪੰਜ ਉੱਤਰੀ ਸੂਬਿਆਂ ਨੇ ਆਪੋ-ਆਪਣੇ ਰਾਜਾਂ ਵਿੱਚ ਕਰਾਂ ਨੂੰ ਤਰਕਸੰਗਤ ਬਣਾਉਣ ਲਈ ਅੱਜ ਇਕਸਾਰ ਕਰ ਢਾਂਚੇ ਨੂੰ ਲਾਗੂ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਹੁੰਦੀ ਟੈਕਸ ਚੋਰੀ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸੂਬਿਆਂ ਵਿੱਚ ਨਵੀਂ ਦਿੱਲੀ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਸ਼ਾਮਲ ਹੈ।

ਇਸ ਬਾਰੇ ਫੈਸਲਾ ਅੱਜ ਉੱਤਰੀ ਸੂਬਿਆਂ ਦੀ ਇਕ ਉਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਯੂ ਅਤੇ ਹਿਮਾਚਲ ਪ੍ਰਦੇਸ਼ ਦੇ ਨੁਮਾਇੰਦੇ ਤੋਂ ਇਲਾਵਾ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਦੇ ਸਲਾਹਕਾਰ ਇਨ੍ਹਾਂ ਸੂਬਿਆਂ ਦੇ ਕਰ ਸਕੱਤਰਾਂ ਨਾਲ ਸ਼ਾਮਲ ਹੋਏ। 

ਕਰਾਂ ਵਿਚ ਅੰਤਰ ਹੋਣ ਦੇ ਮੁੱਦੇ 'ਤੇ ਲੰਮੀ ਵਿਚਾਰ ਚਰਚਾ ਕਰਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ ਕਿ ਪੈਟਰੋਲੀਅਮ ਤੇ ਤੰਬਾਕੂ ਉਤਪਾਦਾਂ ਸਮੇਤ ਆਟੋਮੋਬਾਇਲ ਪੁਰਜਿਆਂ ਆਦਿ 'ਤੇ ਲਾਗੂ ਕਰਾਂ ਨੂੰ ਤਰਕਸੰਗਤ ਬਣਾ ਕੇ ਇਕਸਾਰ ਕਰ ਨੀਤੀ ਨੂੰ ਲਾਗੂ ਕੀਤਾ ਜਾਵੇ ਤਾਂ ਕਿ ਅੰਤਰਰਾਜੀ ਸਮਗਲਿੰਗ ਨਾਲ ਹੁੰਦੀ ਟੈਕਸ ਚੋਰੀ ਨੂੰ ਨੱਥ ਪਾਈ ਜਾ ਸਕੇ।ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਉੱਤਰੀ ਸੂਬਿਆਂ ਵਲੋਂ ਸਾਂਝੇ ਤੌਰ 'ਤੇ ਇਕਸਾਰ ਕਰ ਨੀਤੀ ਨੂੰ ਲਾਗੂ ਕਰਨ ਦਾ ਫੈਸਲਾ ਜਲਦ ਹੀ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਦੇ ਕਰ ਸਕੱਤਰਾਂ 'ਤੇ ਅਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਕਸਾਰ ਕਰ ਬਾਰੇ ਆਪਣੀਆਂ ਸਿਫਾਰਿਸ਼ਾਂ ਤੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀਆਂ ਸਿਫਾਰਿਸ਼ਾਂ ਤੇ ਸੁਝਾਅ ਮੁਤਾਬਿਕ ਇਕਸਾਰ ਕਰ ਨੀਤੀ ਦੇ ਘੇਰੇ ਵਿਚ ਹੋਰ ਵਸਤਾਂ ਵੀ ਲਿਆਂਦੀਆਂ ਜਾਣਗੀਆਂ। 

ਸ. ਬਾਦਲ ਨੇ ਦੱਸਿਆ ਕਿ ਉਚ ਪੱਧਰੀ ਤਾਲਮੇਲ ਕਮੇਟੀ ਆਪਸੀ ਮੀਟਿੰਗਾਂ ਰਾਹੀਂ ਅੰਤਰਰਾਜੀ ਸਰਹੱਦਾਂ ਤੋਂ ਹੁੰਦੀ ਤਸਕਰੀ ਅਤੇ ਕਰ ਚੋਰੀ ਨੂੰ ਰੋਕਣ ਲਈ ਇਕ ਸਾਂਝਾ ਆਰਥਿਕ ਚੌਕਸੀ ਵਿੰਗ ਕਾਇਮ ਕੀਤਾ ਜਾਵੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਾਂਝੀ ਆਬਕਾਰੀ ਤੇ ਕਰ ਨੀਤੀ ਦੇ ਮੁੱਦ ਨੂੰ ਵੀ ਮੀਟਿੰਗ ਦੌਰਾਨ ਵਿਚਾਰਿਆ ਗਿਆ ਅਤੇ ਇਸ ਸਬੰਧ ਵਿੱਚ ਢੁਕਵਾਂ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਇੱਕਸਮਾਨ ਤਰਕਸੰਗਤ ਕਰ ਢਾਂਚੇ ਵਿੱਚ ਸ਼ਾਮਲ ਹੋਣ ਲਈ ਯੂ.ਪੀ., ਰਾਜਸਥਾਨ, ਜੰਮੂ ਤੇ ਕਸ਼ਮੀਰ ਰਾਜ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

 

Tags: SUKHBIR , SUKHBIR SINGH BADAL , ARVIND KEZARIWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD