Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਰਾਜ ਸਭਾ ਮੈਬਰ ਅਵਿਨਾਸ਼ ਰਾਏ ਖੰਨਾ ਨੇ ਕੀਤੀ ਸ਼ਿਰਕਤ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 22 May 2015

Last updated on: May 22, 2015, 00:00 IST

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਮਂੈਬਰ ਰਾਜ ਸਭਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਸਮੇਂ ਜਿਲਾ੍ਹ ਸਿਖਿਆ ਅਫਸਰ ਸੈਕੰਡਰੀ ਹੁਸ਼ਿਆਰਪੁਰ ਸੁਖਵਿੰਦਰ ਕੌਰ, ਅਮਰਜੀਤ ਸਿੰਘ ਐਸ.ਡੀ.ਐਮ ਗੜ੍ਹਸ਼ੰਕਰ ਅਤੇ ਹੋਰ ਪਤਵੰਤੇ ਹਾਜਰ ਸਨ।ਸਕੂਲ ਪ੍ਰਿੰਸ਼ੀਪਲ ਹਰਚਰਨ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ।ਇਥੇ ਇਹ ਜਿਕਰਯੋਗ ਹੈ ਕਿ ਇਸ ਵਾਰ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਇਸ ਮੌਕੇ ਵੱਖ-ਵੱਖ ਗਰੁੱਪਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਮਿਹਨਤੀ ਸਟਾਫ ਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

ਉਨਾਂ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਹੋਰ ਖੇਤਰਾਂ ਚ ਮੱਲਾਂ ਮਾਰਨ ਲਈ ਪ੍ਰੇਰਿਆ।ਖੰਨਾ ਨੇ ਆਪਣੇ ਸੰਬੋਧਨ ਚ ਕਿਹਾ ਕਿ ਅੱਜਕਲ ਸਰਕਾਰੀ ਸਕੂਲ ਦਾ ਮਿਆਰ ਮਿਹਨਤੀ ਸਟਾਫ ਦੀ ਬਦੌਲਤ ਪ੍ਰਾਈਵੇਟ ਸਕੂਲਾ ਨਾਲੋ ਕਾਫ ਉੱਚਾ ਹੈ ਇਸ ਲਈ ਵਿਦਿਆਰਥੀਆ ਨੂੰ ਪ੍ਰਾਈਵੇਟ ਸਕੂਲਾ ਚ ਵੱਧ ਫੀਸਾ ਖਰਚਣ ਨਾਲੋ ਸਰਕਾਰੀ ਸਕੂਲਾ ਚ ਦਾਖਲਾ ਲੈਣਾ ਚਾਹੀਦਾ ਹੈ ਅਤੇ ਸਰਕਾਰੀ ਸਕੂਲਾ ਦਾ ਰਿਜਲਟ ਵੀ ਅੱਗੇ ਨਾਲੋ ਵਧੀਆ ਅਤੇ ੧੦੦ਫੀਸਦੀ ਆ ਰਿਹਾ ਹੈ।ਜਿਸ ਦੀ ਮਿਸ਼ਾਲ ਇਸ ਸਕੂਲ ਤੋ ਲਈ ਜਾ ਸਕਦੀ ਹੈ।ਉਨਾਂ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਗਰਾਉਂਡ ਦੇ ਵਿਕਾਸ ਲਈ ਢਾਈ ਲੱਖ ਰੂਪਏ ਦੇਣ ਦਾ ਐਲਾਨ ਕੀਤਾ ।ਇਸ ਮੌਕੇ ਪ੍ਰਿੰਸ਼ੀਪਲ ਹਰਚਰਨ ਸਿੰਘ, ਲੈਕਚਰਾਰ ਵਿਜੇ ਕੁਮਾਰ, ਅਨੁਪਮ ਸ਼ਰਮਾ ,ਦਵਿੰਦਰ ਚੱਢਾ,ਦਰਬਾਰਾ ਰਾਮ,ਜਗਤਾਰ ਸਿੰਘ,ਦੇਸ ਰਾਜ,ਅਸ਼ੋਕ ਪਰਾਸ਼ਰ,ਕਰਨੈਲ ਸਿੰਘ ਆਦਿ ਹਾਜਰ ਸਨ।

 

Tags: AVINASH RAI KHANNA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD