Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰੀ ਵਾਤਾਵਰਣ ਮੰਤਰਾਲੇ ਵਲੋਂ 'ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ' ਦਾ ਮੁੱਦਾ ਮਹੀਨੇ ਅੰਦਰ ਹੱਲ ਕਰਨ ਦਾ ਭਰੋਸਾ

ਸੁਖਬੀਰ ਬਾਦਲ ਵਲੋਂ ਪ੍ਰਕਾਸ਼ ਜਾਵੇਡਕਰ ਨਾਲ ਮੁਲਾਕਾਤ

Web Admin

Web Admin

5 Dariya News

ਨਵੀਂ ਦਿੱਲੀ , 22 May 2015

Last updated on: May 22, 2015, 00:00 IST

ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ  ਦੀ ਜ਼ਮੀਨ ਦੀ ਵਪਾਰਕ ਵਰਤੋਂ ਵਿਚ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਵਾਤਾਵਰਣ ਮੰਤਰਾਲੇ ਦੇ ਮੰਤਰੀ ਸ਼੍ਰੀ ਪਕਾਸ਼ ਜਾਵੇਡਕਰ ਨਾਲ ਮੁਲਾਕਾਤ ਕਰਕੇ 'ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ' ਤਹਿਤ ਲਾਈਆਂ ਹੋਈਆਂ ਬੇਲੋੜੀਆਂ ਰੋਕਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਵਾਹੀਯੋਗ ਹੈ ਅਤੇ ਉਸ 'ਤੇ ਕਿਸਾਨ ਖੇਤੀ ਕਰ ਰਹੇ ਹਨ, ਉਸ ਜ਼ਮੀਨ  ਨੂੰ ਕੇਂਦਰ ਸਰਕਾਰ ਵਲੋਂ 'ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ'  ਤਹਿਤ ਲਾਈਆਂ ਹੋਈਆਂÎ ਰੋਕਾਂ ਨੂੰ ਹਟਾਇਆ ਜਾਵੇ।ਅੱਜ ਇੱਥੇ ਸੂਬੇ ਦੇ ਉੱਚ ਅਧਿਕਾਰੀਆਂ ਸਮੇਤ ਕੇਂਦਰੀ ਮੰਤਰੀ ਸ੍ਰੀ ਜਾਵੇਡਕਰ ਨਾਲ ਮੁਲਾਕਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਅਜਿਹੇ ਖੇਤਰਾਂ ਬਾਰੇ ਸੁਪਰੀਮ ਕੋਰਟ ਵਲੋਂ ਕੋਈ ਰੋਕ ਨਹੀਂ ਲਗਾਈ ਗਈ ਹੈ ਪਰ ਕੇਂਦਰ ਸਰਕਾਰ ਵਲੋਂ ਲਾਈਆਂ ਹੋਈਆਂ ਰੋਕਾਂ ਕਾਰਨ ਪੰਜਾਬ ਸਰਕਾਰ ਅਜਿਹੇ ਖੇਤਰਾਂ ਦੀ ਮੁਕੰਮਲ ਯੋਜਨਾਬੰਦੀ ਤੇ ਵਿਕਾਸ ਕਰਨ ਤੋਂ ਅਸਮਰੱਥ ਹੈ। ਇਸ 'ਤੇ ਕੇਂਦਰੀ ਮੰਤਰੀ ਨੇ ਸ. ਬਾਦਲ  ਨੂੰ ਭਰੋਸਾ ਦਿਵਾਇਆ ਕਿ ਇਸ ਸਾਰੇ ਮਸਲੇ ਦਾ  ਇਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰ ਦਿੱਤਾ ਜਾਵੇਗਾ। 

ਉਨ੍ਹਾਂ ਨਾਲ ਹੀ ਵਿਭਾਗੀ ਅਧਿਕਾਰੀਆਂÎ ਨੂੰ ਇਸ ਸਬੰਧੀ ਪ੍ਰਸਤਾਵ ਤੁਰੰਤ ਪੇਸ਼ ਕਰਨ ਦੇ ਹੁਕਮ ਦਿੱਤੇ।ਬਾਦਲ ਨੇ ਨਾਲ ਹੀ ਕਿਹਾ ਕਿ ਚੰਡੀਗੜ੍ਹ ਵਿਖੇ ਸੁਖਨਾ ਝੀਲ ਨੇੜੇ ਖੇਤਰ ਨੂੰ (ਈਕੋਲੋਜ਼ੀਕਲ ਸੈਨਸਿਟਿਵ ਏਰੀਆ) ਕੁਦਰਤੀ ਤੌਰ 'ਤੇ ਸੰਵੇਦਨਸ਼ੀਲ ਖੇਤਰ ਵਜੋਂ ਅਧਿਸੂਚਤ ਕੀਤਾ ਜਾਵੇ ਕਿਉਂਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 13 ਜੰਗਲੀ ਜੀਵ ਰੱਖਾਂ (ਵਾਇਲਡ ਲਾਇਫ ਸੈਂਚੁਰੀ) ਦੇ ਆਲੇ-ਦੁਆਲੇ ਖੇਤਰਾਂ ਨੂੰ (ਈਕੋ ਸੈਨਸਿਟਿਵ ਜ਼ੋਨ) ਕੁਦਰਤੀ ਤੌਰ 'ਤੇ ਸੰਵੇਦਨਸ਼ੀਲ ਖੇਤਰ ਵਜੋਂ ਨੋਟੀਫਾਈ ਕਰਨ ਸਬੰਧੀ ਪ੍ਰਸਤਾਵ ਕੇਂਦਰੀ ਵਾਤਾਵਰਣ ਮੰਤਰਾਲੇ  ਨੂੰ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਸੁਪਰੀਮ ਕੋਰਟ ਦੀ ਕੇਂਦਰੀ ਉੱਚ ਤਾਕਤੀ ਕਮੇਟੀ ਵਲੋਂ ਕੀਤੀਆਂ ਸਿਫਾਰਸ਼ਾਂ ਦੇ ਅਨੁਕੂਲ ਹੈ ਜਿਸ ਤਹਿਤ ਈਕੋ ਸੈਨਸਿਟਿਵ ਜ਼ੋਨ ਦੇ 100 ਮੀਟਰ ਘੇਰੇ ਨੂੰ ਸੁਰੱਖਿਅਤ ਖੇਤਰ ਐਲਾਨਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਸ.ਬਾਦਲ ਨੇ ਨਾਲ ਹੀ ਕਿਹਾ ਕਿ ਕਾਂਸਲ ਪਿੰਡ ਨੂੰ ਈਕੋ ਸੈਨਸਿਟਿਵ ਜ਼ੋਨ ਦੇ ਤਹਿਤ ਹੋਰ ਰੋਕਾਂ ਦੇ ਬੋਝ ਹੇਠ ਨਾ ਲਿਆਂਦਾ ਜਾਵੇ ਅਤੇ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਕੇਂਦਰ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਤੇ ਹਰਿਆਣਾ ਨਾਲ ਮੁੱਦਾ ਪਹਿਲਾਂ ਹੀ ਵਿਚਾਰਿਆ ਜਾ ਚੁੱਕਾ ਹੈ।

ਜੰਗਲਾਤ ਐਕਟ 2006 ਤਹਿਤ ਅਨੁਸੂਚਿਤ ਕਬੀਲਿਆਂ ਦੇ ਹੱਕਾਂ ਦੀ ਰਾਖੀ ਲਈ ਲਾਈਆਂ ਹੋਈਆਂ ਤਹਿਤ ਕਿਸੇ ਵੀ ਕੰਮ ਲਈ ਮਨਜ਼ੂਰੀ ਸਰਟੀਫਿਕੇਟ ਸਬੰਧਿਤ ਡਿਪਟੀ ਕਮਿਸ਼ਨਰਾਂ ਕੋਲੋਂ ਲੈਣ ਦੀ ਮਦ ਹਟਾਉਣ ਦਾ ਮੁੱਦਾ ਚੁੱਕਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰੀ ਜਨਗਣਨਾ ਅਨੁਸਾਰ ਪੰਜਾਬ ਵਿਚ ਅਨੁਸੂਚਿਤ ਕਬੀਲਿਆਂ ਦੀ ਕੋਈ ਵਸੋਂ ਨਹੀਂ ਹੈ ਜਿਸ ਕਰਕੇ ਅਜਿਹੀਆਂ ਰੋਕਾਂ ਨੂੰ ਹਟਾਇਆ ਜਾਣਾ ਉੱਚਿਤ ਹੋਵੇਗਾ। ਇਸ ਸਬੰਧੀ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਜਨਤਕ ਸੂਚਨਾ ਜਾਰੀ ਕਰਕੇ ਆਪਣੇ ਪੱਧਰ 'ਤੇ ਇਸ ਮਸਲੇ ਦਾ ਹੱਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰੀ ਵਾਤਾਵਰਣ ਮੰਤਰਾਲੇ ਵਲੋਂ ਲੋੜੀਂਦੀ ਕਾਰਵਾਈ ਤੁਰੰਤ ਕਰ ਦਿੱਤੀ ਜਾਵੇਗੀ। ਉੱਤਰੀ ਸੂਬਿਆਂ ਵਿਚ ਐਗਰੋ ਫੋਰੈਸਟੀ ਨੂੰ ਹੋਰ ਵਿਕਸਤ ਕਰਨ ਲਈ ਸ. ਬਾਦਲ ਨੇ ਕੇਂਦਰੀ ਮੰਤਰੀ  ਨੂੰ ਸੁਝਾਅ ਦਿੱਤਾ ਕਿ ਸਟੇਟ ਫੋਰੈਸਟ ਰਿਸਰਚ ਇੰਸਟੀਚਿਊਟ ਲੁਧਿਆਣਾ ਨੂੰ ਫੋਰੈਸਟ ਰਿਸਰਚ ਇੰਸਟੀਚਿਊਟ ਦੇਹਰਾਦੂਨ ਦੇ ਉਪ-ਕੇਂਦਰ ਵਜੋਂ ਵਿਕਸਤ ਕੀਤਾ ਜਾਵੇ, ਜਿਸ ਨਾਲ ਉੱਤਰੀ ਰਾਜਾਂ  ਨੂੰ ਵੱਡਾ ਲਾਭ ਮਿਲ ਸਕੇਗਾ। ਸ੍ਰੀ ਜਾਵੇਦਕਰ ਨੇ ਕਿਹਾ ਕਿ ਉਹ ਇਸ ਪ੍ਰਸਤਾਵ ਨੂੰ ਬਾਕੀ ਸਬੰਧਿਤ ਵਿਭਾਗਾਂ ਨਾਲ ਵਿਚਾਰਕੇ ਜਲਦ ਹੀ ਫੈਸਲਾ ਕਰਨਗੇ।ਮੀਟਿੰਗ ਦੌਰਾਨ ਮੁੱਖ ਤੌਰ 'ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਜੰਗਲਾਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਸ਼ਵਜੀਤ ਖੰਨਾ, ਰੈਜ਼ੀਡੈਂਟ ਕਮਿਸ਼ਨਰ ਰਾਹੁਲ ਭੰਡਾਰੀ, ਮੁੱਖ ਵਣ ਪਾਲ ਕੁਲਦੀਪ ਕੁਮਾਰ ਹਾਜ਼ਰ ਸਨ।

 

Tags: SUKHBIR , SUKHBIR SINGH BADAL , Prakash Javedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD