Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ 'ਚ 3 ਲੱਖ 5 ਹਜ਼ਾਰ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸਿਪ ਸਕੀਮ ਤਹਿਤ 425 ਕਰੋੜ ਰੁਪਏ ਵਜੀਫੇ ਵਜੋਂ ਦਿੱਤੇ : ਰਾਜੇਸ ਬਾਘਾ

ਜ਼ਿਲ੍ਹੇ 'ਚ ਮਿਡ ਡੇ ਮੀਲ ਤਹਿਤ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ 57 ਹਜ਼ਾਰ 221 ਬੱਚਿਆਂ ਨੂੰ ਦਿੱਤਾ ਜਾਂਦਾ ਹੈ ਦੁਪਹਿਰ ਦਾ ਖਾਣਾ : ਡਾ. ਗੁਰਜੀਤ ਸਿੰਘ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ  ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 2 ਵਿਖੇ ਮਿਡ ਡੇ ਮੀਲ ਤਹਿਤ ਸਕੂਲੀ ਬੱਚਿਆਂ ਨੂੰ ਦੁਪਹਿਰ ਦੇ ਦਿੱਤੇ ਜਾਣ ਵਾਲੇ  ਖਾਣੇ ਦਾ ਨਿਰਿਖਣ ਕਰਦੇ ਹੋਏ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 2 ਵਿਖੇ ਮਿਡ ਡੇ ਮੀਲ ਤਹਿਤ ਸਕੂਲੀ ਬੱਚਿਆਂ ਨੂੰ ਦੁਪਹਿਰ ਦੇ ਦਿੱਤੇ ਜਾਣ ਵਾਲੇ ਖਾਣੇ ਦਾ ਨਿਰਿਖਣ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 27 May 2015

Last updated on: May 27, 2015, 00:00 IST

ਪੰਜਾਬ 'ਚ ਸਾਲ 2014-15 ਦੋਰਾਨ 3 ਲੱਖ 5 ਹਜ਼ਾਰ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸਿਪ ਸਕੀਮ ਤਹਿਤ 425 ਕਰੋੜ ਰੁਪਏ ਵਜੀਫੇ ਵਜੋਂ ਦਿੱਤੇ  ਗਏ ਹਨ ਜਦਕਿ ਸਾਲ 2013-14 ਵਿੱਚ ਕੇਵਲ 52  ਹਜ਼ਾਰ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸਿਪ ਸਕੀਮ ਅਧੀਨ ਵਜੀਫਾ ਦਿੱਤਾ ਗਿਆ ਸੀ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼ 2 ਵਿਖੇ ਮਿਡ ਡੇ ਮੀਲ ਤਹਿਤ ਸਕੂਲੀ ਬੱਚਿਆਂ ਨੂੰ ਦੁਪਹਿਰ ਦੇ ਖਾਣੇ ਦਾ ਨਿਰਿਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਇਸ ਮੋਕੇ ਸਕੂਲੀ ਬੱਚਿਆਂ ਨੂੰ ਮਿਡ ਡੇ ਮੀਲ ਤਹਿਤ ਦਿੱਤੇ ਗਏ ਦੁਪਹਿਰ ਦੇ ਖਾਣੇ ਦੀ ਗੁਣਵੱਤਾ ਨੂੰ ਜਾਂਚ ਕਰਨ ਉਪਰੰਤ ਤਸੱਲੀ ਦਾ ਪ੍ਰਗਟਾਵਾ ਕੀਤਾ।

ਰਾਜੇਸ ਬਾਘਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਖਿਆ ਗਿਆ ਹੈ ਕਿ ਸਕੂਲਾਂ ਵਿੱਚ ਛੁੱਟੀਆਂ ਹੋਣ ਤੋਂ ਪਹਿਲਾਂ-ਪਹਿਲਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆ ਮੁਫ਼ਤ ਕਿਤਾਬਾਂ ਕਾਪੀਆਂ ਵੰਡਣ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ ਅਤੇ ਉਹ ਛੁੱਟੀਆਂ ਵਿੱਚ ਵੀ ਆਪਣੀ ਤਿਆਰੀ ਕਰ ਸਕਣ। ਉਨ੍ਹਾਂ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਮੁਫ਼ਤ ਕਿਤਾਬਾਂ ਕਾਪੀਆਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰ ਡਾ. ਗੁਰਜੀਤ ਸਿੰਘ ਦੀ ਸਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਬੁੱਕ ਬੈਂਕ ਬਣਨੇ ਚਾਹੀਦੇ ਹਨ ਜਿਸ ਵਿੱਚ ਪੁਰਾਣੀਆਂ ਕਿਤਾਬਾਂ ਦੀ ਸਾਂਭ ਸੰਭਾਲ ਹੋਣੀ ਚਾਹੀਦੀ ਹੈ ਤਾਂ ਜੋ ਉਹ ਕਿਤਾਬਾਂ ਅਗਲੇ ਵਰ੍ਹੇ ਹੋਰਨਾਂ ਵਿਦਿਆਰਥੀਆਂ ਲਈ ਕੰਮ ਆ ਸਕਣ ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕਿਤਾਬਾਂ ਦੀ ਛਪਾਈ ਤੇ ਆਉਣ ਵਾਲਾ ਖਰਚੇ  ਦੀ ਬਚਤ  ਹੋਵੇਗੀ। 

ਰਾਜੇਸ ਬਾਘਾ ਨੇ ਕਿਹਾ ਕਿ ਕਮਿਸ਼ਨ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿਹਤ  ਪੱਖੋ ਨਿਰੋਆ ਅਤੇ ਸਿੱਖਿਆ ਪੱਖੋਂ  ਉਨ੍ਹਾਂ ਦੀ ਹਰ ਪੱਖੋ ਸਹਾਇਤਾ ਕਰਨ ਲਈ ਵਿਸ਼ੇਸ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਐਨ.ਡੀ.ਏ ਸਰਕਾਰ ਦਾ ਇਕ ਸਾਲ ਪੁਰਾ ਹੋਣ ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਗੁਰਜੀਤ ਸਿੰਘ ਨੇ ਚੇਅਰਮੈਨ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲੀ ਜਮਾਤ ਤੋਂ ਦੱਸਵੀ ਜਮਾਤ ਤੱਕ ਪੜਨ ਵਾਲੇ ਅਨੁਸੂਚਿਤ ਜਾਤੀਆਂ ਦੇ 33 ਹਜ਼ਾਰ 722 ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ ਕਾਪੀਆਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਡ ਡੇ ਮੀਲ ਤਹਿਤ ਪ੍ਰਾਇਮਰੀ ਅਤੇ ਅਪੱਰ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ 57 ਹਜ਼ਾਰ 221 ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸ੍ਰੀ ਨਵਰੀਤ ਸਿੰਘ ਮਾਂਗਟ ਡੀ.ਆਰ.ਸੀ., ਜ਼ਿਲ੍ਹਾ ਮੈਨੇਜਰ ਮਿਡ ਡੇ ਮੀਲ ਸ੍ਰੀਮਤੀ ਸੁਭਲਾ ਸ਼ਰਮਾ, ਐਸ.ਡੀ.ਓ ਐਸ.ਐਸ. ਲੱਖੋਵਾਲ ਅਤੇ ਸ੍ਰੀਮਤੀ ਅਮਰਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: RAJESH BAGHA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD