Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਸ਼ਾਸਕ ਦੇ ਸਲਾਹਕਾਰ ਅਤੇ ਹੋਰਨ੍ਹਾਂ ਅਫਸਰਾਂ ਦੇ ਨਾਲ ਯੂ.ਟੀ. ਦੇ ਪਿੰਡਾਂ ਦੇ ਸਰਪੰਚਾਂ ਨਾਲ ਮਿਲੀ ਸਾਂਸਦ ਕਿਰਣ ਖੇਰ

ਸਾਂਸਦ ਨੇ ਪਿੰਡਾਂ ਦੀ ਸਮਸਿਆਵਾਂ ਨੂੰ ਸੁਣਿਆ ਅਤੇ ਪ੍ਰਸ਼ਾਸਨਿਕ ਆਹੁਦਦਾਰਾਂ ਦੀ ਮਦਦ ਨਾਲ ਉਨ੍ਹਾਂ ਦੇ ਹੱਲ ਦੇ ਲਈ ਜਲਦ ਕਦਮ ਚੁੱਕੇ ਜਾਣ ਦਾ ਵਿਸ਼ਵਾਸ ਦਿਵਾਇਆ

Web Admin

Web Admin

5 Dariya News

ਚੰਡੀਗੜ੍ਹ , 27 May 2015

Last updated on: May 27, 2015, 00:00 IST

ਸ਼ਹਿਰ ਤੋਂ ਲੋਕਸਭਾ ਸਾਂਸਦ ਕਿਰਣ ਖੇਰ ਨੇ ਅੱਜ ਯੂ.ਟੀ. ਗੇਸਟ ਹਾਉਸ ਵਿਚ ਚੰਡੀਗੜ੍ਹ ਦੀ ਪੈਰੀਫੈਰੀ ਵਿਚ ਲੱਗਦੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਪ੍ਰਸ਼ਾਸਕ ਦੇ ਸਲਾਹਕਾਰ ਵਿਜੈ ਦੇਵ, ਹੋਮ ਸੈਕਟਰੀ ਅਨੁਰਾਗ ਅਗਰਵਾਲ, ਫਾਈਨਾਂਸ ਸੈਕਟਰੀ ਸਰਵਜੀਤ ਸਿੰਘ, ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ਦੇ ਨਾਲ ਨਾਲ ਯੂ.ਟੀ. ਦੇ ਚੀਫ ਇੰਜੀਨਿਅਰ, ਰੂਰਲ ਡਿਵੈਲਪਮੈਂਟ ਅਤੇ ਪੰਚਾਇਤ ਦੇ ਡਾਇਰੈਕਟਰ, ਪੰਚਾਇਤ ਸਮਿਤਿ ਦੇ ਚੇਅਰਮੈਨ, ਜਿਲਾ ਪਰਿਸ਼ਦ ਦੇ ਪ੍ਰਧਾਨ ਅਤੇ ਦੂਜੇ ਆਹੁਦੇਦਾਰਾਂ ਨੇ ਵੀ ਹਿੱਸਾ ਲਿਆ।ਪੰਚਾਇਤ ਸਮਿਤਿ ਦੇ ਪ੍ਰਧਾਨ ਸ਼ਿਗਾਰਾਂ ਸਿੰਘ ਅਤੇ ਸਰਪੰਚਾਂ ਨੇ ਸਾਂਸਦ ਕਿਰਣ ਖੇਰ ਨੂੰ ਪਿੰਡਾਂ ਦੀ ਸਮਸਿਆਵਾਂ ਬਾਰੇ ਦੱਸਿਆ, ਜਿਸ ਵਿਚ ਪਾਣੀ ਦਾ ਕਮੀ, ਸਟਰੀਟ ਲਾਈਟ, ਸੜਕਾਂ ਦੀ ਮੁਰਮੰਤ, ਸੜਕਾਂ ਦੀ ਰਿਕਾਰਪੈਟਿੰਗ, ਪਲੇਅ ਗਰਾਉਂਡ, ਸਫਾਈ ਵਿਵਸਥਾ ਆਦਿ ਸ਼ਾਮਲ ਸਨ। ਇਸਦੇ ਨਾਲ ਹੀ ਸਰਪੰਚਾਂ ਨੇ ਦੱਸਿਆ ਕਿ ਆਮ ਤੌਰ 'ਤੇ ਸਰਕਾਰ ਵੱਲੋਂ ਭੇਜੇ ਗਏ ਆਰਡਰ ਜਾਂ ਕਾਗਜਾਤ ਇੰਗਲਿਸ਼ ਵਿਚ ਹੁੰਦੇ ਹਨ, ਜਿਸਦੇ ਚੱਲਦੇ ਉਨ੍ਹਾਂ ਨੂੰ ਸਮਝੱਣ ਵਿਚ ਪਰੇਸ਼ਾਨੀ ਹੁੰਦੀ ਹੈ। ਉਨ੍ਹਾਂ ਇਸਦੇ ਪੰਜਾਬੀ ਅਨੁਵਾਦ ਦੇ ਲਈ ਅਪੀਲ ਕੀਤੀ, ਜਿਸਦੇ ਲਈ ਤੁਰੰਤ ਸਲਾਹਕਾਰ ਨੇ ਆਹੁਦਦਾਰਾਂ ਨੂੰ ਨਿਦਰੇਸ਼ ਦਿੱਤੇ।

ਹਿੱਸਾ ਲੈਣ ਵਾਲੇ ਕੁੱਝ ਹੋਰ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਐਸ.ਸੀ./ਐਸ.ਟੀ. ਦੇ ਸਰਟੀਫਿਕੇਟ ਹਾਸਿਲ ਕਰਨ ਵਿਚ ਖਾਸੀ ਦਿੱਕਤ ਆਉਂਦੀ ਹੈ, ਕਿਉਂਕਿ ਪ੍ਰਸ਼ਾਸਨ ਦੇ ਕੋਲ ਕਈ ਦਰਖਾਸਤਾਂ ਪਈਆਂ ਹਨ। ਇਹ ਸਮਸਿਆ ਵੀ ਸਾਹਮਣੇ ਲਿਆਂਦੀ  ਗਈ ਕਿ ਲਾਲ ਡੋਰੇ ਦੇ ਬਾਹਰ ਪੈਂਦੀ ਕਾਲੋਨੀ ਨੂੰ ਵੀ ਮੁੱਢਲੀ ਸੁਵਿਧਾਵਾਂ ਜਿਵੇਂ ਕਿ ਬਿਜਲੀ, ਪਾਣੀ ਸਫਾਈ ਵਿਵਸਥਾ, ਸੜਕਾਂ ਆਦਿ ਪ੍ਰਦਾਨ ਕੀਤੀ ਜਾਉਣ। ਸਲਾਹਕਾਰ ਨੇ ਇਸ ਸਮਸਿਆ ਨੂੰ ਸੁਣਿਆ ਅਤੇ ਜਲਦ ਹੀ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।ਸਾਂਸਦ ਕਿਰਣ ਖੇਰ ਨੇ ਸਾਰੀਆਂ ਨੂੰ ਦੱਸਿਆ ਕਿ ਪਿੰਡਾਂ ਦੀ ਇਨ੍ਹਾਂ ਸਮਸਿਆਵਾਂ ਤੋਂ ਉਹ ਜਾਣੂ ਹਨ ਅਤੇ ਅਜਿਹੇ ਕਈ ਮੁੱਦੇ ਉਨ੍ਹਾਂ ਹੋਮ ਮਿਨਿਸਟਰੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅੱਗੇ ਚੁੱਕੇ ਵੀ ਹਨ, ਜਿਸਦੇ ਲਈ ਮੁਮਕਿਨ ਕਦਮ ਚੁੱਕੇ ਵੀ ਜਾ ਰਹੇ ਹਨ। ਉਨ੍ਹਾਂ ਅਫਸਰਾਂ ਨਾਲ ਸਮੇਂ ਸੀਮਾ ਵਿਚ ਰਹਿੰਦੇ ਹੋਏ ਇਨ੍ਹਾਂ ਸਮਸਿਆਵਾਂ ਨੂੰ ਸੁਲਝਾਉਣ ਦੇ ਲਈ ਕਿਹਾ ਅਤੇ ਇਹ ਸੁਨਿਸ਼ਿਚਤ ਕੀਤਾ ਕਿ ਗ੍ਰਾਮੀਣ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁੱਢਲੀ ਸੁਵਿਧਾਵਾਂ ਦੀ ਕਮੀ ਨਾ ਹੋਵੇ।ਦੱਸਣ ਯੋਗ ਹੈ ਕਿ ਸਾਂਸਦ ਆਦਰਸ਼ ਗ੍ਰਾਮ ਯੋਜਨਾ ਦੇ ਤਹਿਤ ਕਿਰਣ ਖੇਰ ਨੇ ਚੰਡੀਗੜ੍ਹ ਦੇ ਪਿੰਡ ਸਾਂਰਗਪੁਰ ਨੂੰ ਗੋਦ ਲਿਆ ਹੋਇਆ ਹੈ ਅਤੇ ਇਸ ਨੂੰ ਮਾਰਡਨ ਬਨਾਉਣ ਦੇ ਲਈ ਕੰਮ ਜਾਰੀ ਹੈ। ਕਿਰਣ ਦਾ ਸੁਪਣਾ ਹੈ ਕਿ ਚੰਡੀਗੜ੍ਹ ਦਾ ਹਰੇਕ ਪਿੰਡ ਮਾਰਡਨ ਹੋਵੇ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਆਪਣੀ ਸਮਸਿਆਵਾਂ ਦੇ ਨਾਲ ਕਿਸੇ ਵੀ ਸਮੇਂ ਉਹ ਉਨ੍ਹਾਂ ਦੇ ਦਫ਼ਤਰ ਵਿਚ ਆਕੇ ਮਿਲ ਸਕਦੇ ਹਨ ਅਤੇ ਨਾਲ ਹੀ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਮਸਿਆਵਾਂ ਦੇ ਹੱਲ ਦੇ ਲਈ ਸਖਤ ਕਦਮ ਚੁੱਕੇ ਜਾਣਗੇਂ। 

 

Tags: Kirron Kher

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD