Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਿਫਟ ਦੇ ਵਿਦਿਆਰਥੀਆਂ ਵੱਲੋਂ 'ਅਨੁਕਮਾ-2015' ਰਾਹੀਂ ਆਲਮੀ ਫੈਸ਼ਨ ਉਦਯੋਗ 'ਚ ਧੁੰਮਾਂ

ਆਪਣੀ ਰਚਨਾਤਮਕਤਾ ਦੇ ਮੁਜ਼ਾਹਰੇ ਨਾਲ ਮੋਰੱਕੋ ਦੇ ਰਾਜਦੂਤ ਦਾ ਮਨ ਮੋਹਿਆ ,ਸੁਪਰ ਮਾਡਲਾਂ ਨੇ ਵਿਦਿਆਰਥੀਆਂ ਵੱਲੋਂ ਤਿਆਰ ਪੁਸ਼ਾਕਾਂ ਨੂੰ ਬਾਖੂਬੀ ਰੈਂਪ ਉਤੇ ਕੀਤਾ ਪ੍ਰਦਰਸ਼ਿਤ

Web Admin

Web Admin

5 Dariya News

ਚੰਡੀਗੜ੍ਹ , 02 Jun 2015

Last updated on: Jun 02, 2015, 00:00 IST

ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੌਜੀ (ਨਿਫਟ), ਮੋਹਾਲੀ ਦੇ ਵਿਦਿਆਰਥੀਆਂ ਨੇ ਅੱਜ ਇੱਥੇ ਟੈਗੋਰ ਥੀਏਟਰ ਵਿਖੇ ਆਪਣੀ ਉੱਚ ਕੋਟੀ ਦੀ ਰਚਨਾਤਮਕਤਾ ਦਾ ਮੁਜ਼ਾਹਰਾ ਕਰਦੇ ਹੋਏ ਆਪਣੇ ਨਿਵੇਕਲੇ ਡਿਜਾਇਨਾਂ ਨਾਲ ਕੌਮਾਂਤਰੀ ਪ੍ਰਸਿੱਧੀ ਹਾਸਲ ਕਰਦੇ ਹੋਏ ਆਲਮੀ ਫੈਸ਼ਨ ਉਦਯੋਗ ਵਿੱਚ ਧੁੰਮਾਂ ਪਾਈਆਂ।ਇੱਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਨਿਫਟ ਦੇ ਵਿਦਿਆਰਥੀਆਂ ਨੇ ਆਪਣੇ ਸਾਲਾਨਾ ਡਿਜ਼ਾਇਨ ਪ੍ਰਦਰਸ਼ਨ ਸ਼ੋਅ 'ਅਨੁਕਮਾ-2015'  ਦੌਰਾਨ ਬਿਹਤਰੀਨ ਡਿਜ਼ਾਇਨ ਪੇਸ਼ ਕੀਤੇ। ਇਸ ਸ਼ੋਅ ਦੀ ਸ਼ੁਰੂਆਤ  'ਧੀਆਂ ਨੂੰ ਬਚਾਓ' ਵਿਸ਼ੇ ਨਾਲ ਕੀਤੀ ਗਈ| ਇਸ ਤੋਂ ਪਿਛੋਂ ਵਿਦਿਆਰਥੀਆਂ ਵਲੋਂ ਫੁਲਕਾਰੀ, ਇਕਤ, ਮੋਰੱਕੋ ਦੇਸ਼ ਦੀ ਕਲਾ, ਲੱਕੜੀ ਦੇ ਫਰਨੀਚਰ, ਰੌਕ ਗਾਰਡਨ, ਮੌਨਸੂਨ, ਵਹਿੰਦਾ ਪਾਣੀ ਅਤੇ ਰੌਕ ਬੈਂਡ ਆਦਿ ਵਿਸ਼ਿਆਂ ਉਤੇ ਅਧਾਰਿਤ ਡਿਜ਼ਾਇਨ ਕੀਤੀਆਂ ਪੁਸ਼ਾਕਾਂ ਪੇਸ਼ ਕੀਤੀਆਂ ਗਈਆਂ।ਬੁਲਾਰੇ ਨੇ ਅਗਾਂਹ ਦੱਸਿਆ ਕਿ ਇਨ੍ਹਾਂ ਪੁਸ਼ਾਕਾਂ ਨੂੰ ਸੁਪਰ ਮਾਡਲਾਂ ਅਮਨਪ੍ਰੀਤ ਵਾਹੀ, ਸ਼ਿਲਪਾ ਸਿੰਘ, ਹਿਦਾ, ਹਿਮਾਨੀ ਥਾਪਾ, ਮਿਨਾਕਸ਼ੀ ਚੌਧਰੀ, ਰੀਨਾ, ਪ੍ਰਿਯੰਕਾ ਭਾਊ, ਆਂਚਲ ਚੌਧਰੀ, ਅਨਾਮਿਕਾ ਬੈੱਨ, ਦੀਪਕ, ਸੌਰਵ, ਵਿਸ਼ਨੂੰ, ਗੋਕੁਲ ਅਤੇ ਸੁਮਿਤ ਨੇ ਬੇਹੱਦ ਸੁਚੱਜੇ ਢੰਗ ਨਾਲ ਰੈਂਪ ਉੱਤੇ ਪੇਸ਼ ਕੀਤਾ। ਇਸ ਮੌਕੇ ਸ਼ੋਅ ਦੀ ਕੋਰੀਓਗ੍ਰਾਫੀ ਦੀ ਜ਼ਿੰਮੇਵਾਰੀ ਕੌਸ਼ਿਕ ਘੋਸ਼ ਨੇ ਨਿਭਾਈ।ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਵਰ੍ਹੇ ਟਾਈਨੌਰ ਔਰਥੌਟਿਕਸ, ਜੋ ਕਿ ਇਸ ਸ਼ੋਅ ਦੀ ਮੁੱਖ ਸਪਾਂਸਰ ਹੈ ਅਤੇ ਵਿਕਲਾਂਗ ਵਿਅਕਤੀਆਂ ਵਾਸਤੇ ਉਤਪਾਦ ਬਣਾਉਂਦੀ ਹੈ, ਲਈ ਦੋ ਖਾਸ ਡਿਜ਼ਾਇਨ ਵੀ ਤਿਆਰ ਕੀਤੇ ਗਏ। 

ਬੁਲਾਰੇ ਅਨੁਸਾਰ ਇਸ ਮੌਕੇ ਪੰਜਾਬ ਦੇ ਉਦਯੋਗ ਅਤੇ ਵਣਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਵਿਦਿਆਰਥੀਆਂ ਦੀ ਕਲਾ ਨੂੰ ਸਲਾਹੁੰਦੇ ਹੋਏ ਵੱਖੋ ਵੱਖ ਸ਼੍ਰੇਣੀਆਂ ਵਿੱਚ ਇਨਾਮਾਂ ਦੀ ਵੰਡ ਕੀਤੀ।ਵਧੇਰੇ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਮੋਰੱਕੋ ਦੇ ਰਾਜਦੂਤ ਸ੍ਰੀ ਲਾਰਬੀ ਰੇਫੋਹ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤਕਨੀਕੀ ਸਿੱਖਿਆ, ਫੈਸ਼ਨ ਅਤੇ ਕੱਪੜਾ ਉਦਯੋਗ, ਇੰਜੀਨੀਅਰਿੰਗ ਤੇ ਐਗਰੋ ਇੰਡਸਟਰੀ ਆਦਿ ਖੇਤਰਾਂ ਵਿੱਚ ਪੰਜਾਬ ਅਤੇ ਮੋਰੱਕੋ ਕਾਫੀ ਅਦਾਨ-ਪ੍ਰਦਾਨ ਦੀਆਂ ਸੰਭਾਵਨਾਵਾਂ ਰੱਖਦੇ ਹਨ। ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਸਬਾ ਕਲਾਈ ਰੇਫੋਹ ਵੀ ਮੌਜੂਦ ਸਨ। 

ਇਸ ਸ਼ੋਅ ਮੌਕੇ ਸਮਾਗਮ ਦੀ ਪ੍ਰਧਾਨਗੀ ਨਿਫਟ ਦੇ ਚੇਅਰਮੈਨ ਅਤੇ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ, ਆਈ.ਏ.ਐਸ. ਨੇ ਕੀਤੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਨਿਫਟ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ-ਕਮ-ਸਕੱਤਰ ਸ੍ਰੀ ਐਸ.ਆਰ.ਲੱਧੜ ਆਈ.ਏ.ਐਸ., ਟਾਈਨੌਰ ਔਰਥੌਟਿਕਸ ਦੇ ਐਮ.ਡੀ. ਪੀ.ਜੇ. ਸਿੰਘ, ਏ.ਜੇ.ਸਿੰਘ, ਨਿਫਟ ਦੇ ਡਾਇਰੈਕਟਰ ਸ੍ਰੀ ਕੇ.ਐਸ.ਬਰਾੜ, ਰਜਿਸਟਰਾਰ ਇੰਦਰਜੀਤ ਸਿੰਘ, ਅਕਾਦਮਿਕ ਮੁਖੀ ਡਾ.ਪੂਨਮ ਠਾਕੁਰ, ਸ਼ੋਅ ਕੋਆਰਡੀਨੇਟਰ ਡਾ.ਸਿਮਰਿਤਾ ਸਿੰਘ, ਫੈਸ਼ਨ ਡਿਜ਼ਾਇਨ ਦੇ ਕੋਰਸ ਕੋਆਰਡੀਨੇਟਰ ਸ੍ਰੀ ਗੋਬਿੰਦ ਰਾਏ ਤੋਂ ਇਲਾਵਾ ਨਿਫਟ ਦੇ ਮੋਹਾਲੀ, ਲੁਧਿਆਣਾ ਤੇ ਜਲੰਧਰ ਕੈਂਪਸ ਤੋਂ ਫੈਕਲਟੀ ਮੈਂਬਰ ਹਾਜ਼ਰ ਸਨ।

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD