Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਭਾਈਚਾਰਕ ਸਾਂਝ ਅਤੇ ਅਮਨ ਕਾਨੂੰਨ ਵਿਵਸਥਾ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਸਭ ਤੋ ਮਜ਼ਬੂਤ - ਬਿਕਰਮ ਸਿੰਘ ਮਜੀਠੀਆ

ਮਜੀਠੀਆ ਨੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਮੱਥਾ ਟੇਕਿਆ

Web Admin

Web Admin

5 Dariya News

ਮਜੀਠਾ , 05 Jun 2015

Last updated on: Jun 05, 2015, 00:00 IST

ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਹਾਜ਼ਰੀ ਭਰਦਿਆਂ ਮੱਥਾ ਟੇਕਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਅਤੇ ਅਗਵਾਈ ਸਦਕਾ ਅੱਜ ਪੰਜਾਬ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਅਮਨ ਕਾਨੂੰਨ ਵਿਵਸਥਾ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਸਬ ਤੋ ਮਜ਼ਬੂਤ ਸਥਿਤੀ ਵਿੱਚ ਹੈ। ਜੋ ਕਿ ਰਾਜ ਸਰਕਾਰ ਦੀ ਬਹੁਤ ਸਾਰੀਆਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਅੱਗੇ ਤੁਰਦੀ ਹੈ। ਉਹਨਾਂ ਕਿਹਾ ਕਿ  ਬਾਦਲ ਸਰਕਾਰ ਦੀਆਂ ਅਮਨ ਪਸੰਦ ਨੀਤੀਆਂ ਕਾਰਨ ਹੀ ਰਾਜ ਵਿੱਚ ਅਰਬਾਂ ਦਾ ਪੂਜੀ ਨਿਵੇਸ਼ ਹੋ ਰਿਹਾ ਹੈ। ਇਸ ਮੌਕੇ ਸ: ਮਜੀਠੀਆ ਨੂੰ ਮੰਦਰ ਦੇ ਪੁਜਾਰੀ ਜਤਿੰਦਰ ਕੁਮਾਰ, ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਲਾਜਪਤ ਰਾਏ ਨੰਦਾ ਅਤੇ ਸਰਪੰਚ ਮੁਕੇਸ਼ ਨੰਦਾ ਵਲ਼ੋਂ ਦੁਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਤਲਬੀਰ ਸਿੰਘ ਗਿੱਲ,  ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਪੱਪੂ ਜੈਂਤੀਪੁਰ, ਗੁਰਪ੍ਰੀਤ ਸਿੰਘ ਰੰਧਾਵਾ, ਸਰਪੰਚ ਮੁਕੇਸ਼ ਨੰਦਾ, ਡਿਪਟੀ ਚੀਫ਼ ਇੰਜੀਨੀਅਰ ਜਸਬੀਰ ਸਿੰਘ, ਐਕਸੀਅਨ ਮਨਿੰਦਰਪਾਲ ਸਿੰਘ, ਐਸਡੀਓ ਬਲਕਾਰ ਸਿੰਘ, ਤਰਸੇਮ ਸਿੰਘ ਸਿਆਲਕਾ, ਮੈਂਬਰ ਬਲਾਕ ਸੰਮਤੀ ਚੰਦਰ ਮੋਹਨ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸ੍ਰੀ ਪ੍ਰੀਤਮ ਦਾਸ, ਬਲਬੀਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ ਐਸ ਡੀ ਓ, ਬਲਾਕ ਵਿਕਾਸ ਅਫ਼ਸਰ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ। 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD