Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਦੀ ਸਰਕਾਰ ਨੇ ਇੱਕ ਸਾਲ ਵਿੱਚ ਸੁਧਾਰੇ ਗੁਆੰਢੀ ਦੇਸ਼ਾ ਨਾਲ 66 ਸਾਲ ਤੋਂ ਵਿਗੜੇ ਰਿਸ਼ਤੇ : ਸੁਖਮਿੰਦਰਪਾਲ ਸਿੰਘ ਗਰੇਵਾਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 07 Jun 2015

Last updated on: Jun 07, 2015, 00:00 IST

ਮੋਦੀ ਸਰਕਾਰ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ਵੱਖ-ਵੱਖ ਥਾਵਾਂ ਤੇ ਆਯੋਜਿਤ ਕੀਤੇ ਜਾ ਰਹੇ ਮਹਾਸੰਪਰਕ ਅਭਿਆਨ ਤਹਿਤ ਪੱਛਮੀ ਵਿਧਾਨਸਭਾ ਭਾਜਪਾ ਦੇ ਸਮੂਹ ਵਰਕਰਾਂ ਵਲੋਂ ਸਥਾਨਕ ਕਿਚਲੂ ਨਗਰ ਵਿਖੇ ਵਿਸ਼ੇਸ਼ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ, ਪੰਜਾਬ ਯੋਜਨਾ ਬੋਰਡ ਦੇ ਉਪਚੇਅਰਮੈਨ ਪ੍ਰੋ. ਰਜਿੰਦਰ ਭੰਡਾਰੀ, ਜਿਲ੍ਹਾ ਭਾਜਪਾ ਪ੍ਰਧਾਨ ਪ੍ਰਵੀਨ ਬਾਂਸਲ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਹਾਜਰ ਇਕੱਠ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਇਕ ਸਾਲ ਦੇ ਸ਼ਾਸਨਕਾਲ ਦੀਆਂ ਉਪਲਬਧੀਆਂ ਦੀ ਵਿਸਤਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਕ ਸਾਲ ਵਿੱਚ ਭਾਰਤ ਦੇ ਗੁਆੰਢੀ ਦੇਸ਼ਾਂ ਅਮਰੀਕਾ, ਚੀਨ, ਭੂਟਾਨ, ਬੰਗਲਾਦੇਸ਼, ਨੇਪਾਲ ਵਰਗੇ ਦੇਸ਼ਾਂ ਦੇ ਨਾਲ ਸਾਲਾਂ ਤੋਂ ਟੂਟੇ ਹੋਏ ਸੰਬੰਧਾਂ ਨੂੰ ਮੁੜ ਬਹਾਲ ਕਰਕੇ ਦੋਸਤਾਨਾ ਮਾਹੌਲ ਕਾਇਮ ਕੀਤਾ ਹੈ। ਉਥੇ, ਦੇਸ਼ ਦੇ ਅੰਦਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਉਪਲਬਧ ਕਰਵਾ ਕੇ ਜਨਹਿਤੈਸ਼ੀ ਨੀਤੀਆਂ ਤਿਆਰ ਕਰਕੇ ਉਸ ਨੂੰ ਇੰਨ ਬਿੰਨ੍ਹ ਲਾਗੂ ਕਰਵਾਇਆ ਹੈ। ਪ੍ਰੋ. ਭੰਡਾਰੀ ਅਤੇ ਪ੍ਰਵੀਨ ਬਾਂਸਲ ਨੇ ਕਿਹਾ ਕਿ ਮੋਦੀ ਸਰਕਾਰ ਦਾ ਇਕ ਸਾਲ ਦਾ ਸ਼ਾਸਨ ਉਪਲਬਧੀਆਂ ਭਰਿਆ ਰਿਹਾ ਹੈ। ਇਸ ਮੌਕੇ ਤੇ ਕਮਲ ਚੇਤਲੀ, ਸੰਗੀਤਾ ਭੰਡਾਰੀ, ਪੰਡਿਤ ਰਾਜਨ ਸ਼ਰਮਾ, ਕਮਲਜੀਤ ਸੋਈ, ਬਲਬੀਰ ਚੰਦ ਕਪਿਲਾ, ਪ੍ਰਾਣਲਾਲ ਭਾਟੀਆ, ਪੁਸ਼ਪਿੰਦਰ ਸਿੰਘਲ, ਅਨਿਲ ਸਰੀਨ, ਸੁਨੀਲ ਮੌਦਗਿਲ, ਰਾਮ ਗੁਪਤਾ, ਸੰਜੈ ਗੋਸਾਈਂ, ਰਾਜੇਸ਼ ਕਸ਼ਿਅਪ ਸਮੇਤ ਹੋਰ ਵੀ ਹਾਜਰ ਸਨ। ਇਸ ਤੋਂ ਪਹਿਲਾਂ ਬਿੱਟੂ ਜਮਾਲ ਐਂਡ ਪਾਰਟੀ ਨੇ ਗੀਤਾਂ ਰਾਹੀਂ ਮੋਦੀ ਸਰਕਾਰ ਦੇ ਇੱਕ ਸਾਲ ਦੇ ਸ਼ਾਸਨ ਦੀਆਂ ਉਪਲਧੀਆਂ ਗੀਤਾਂ ਰਾਹੀ ਪੇਸ਼ ਕੀਤੀਆਂ।

 

Tags: Sukhminderpal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD