Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਮੋਹਨ ਮਿੱਤਲ ਨੇ 34 ਕਰਾਫ਼ਟ ਇੰਸਟਰੱਕਟਰਾਂ, ਟਰੇਨਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੇਂ ਭਰਤੀ ਹੋਣ ਵਾਲਿਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 09 Jun 2015

Last updated on: Jun 09, 2015, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਅੱਜ ਇੱਥੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ ਵਿਖੇ 15 ਕਰਾਫ਼ਟ ਇੰਸਟਰੱਕਟਰਾਂ, 2 ਪ੍ਰਿੰਸੀਪਲਾਂ (ਗਰੁੱਪ-ਬੀ) ਅਤੇ 17 ਹੋਰ ਉਮੀਦਵਾਰਾਂ ਨੂੰ, ਇੰਸਟੀਚਿਊਟ ਆਫ ਟ੍ਰੇਨਿੰਗ ਆਫ ਟਰੇਨਰਜ਼ ਲਾਲੜੂ ਵਿਖੇ ਟਰੇਨਰਾਂ ਦੇ ਅਹੁਦਿਆਂ ਲਈ ਨਿਯੁਕਤੀ ਪੱਤਰ ਦਿੱਤੇ।ਇਹ ਜਾਣਕਾਰੀ ਦਿੰਦੇ ਹੋਏ ਇੱਕ ਵਿਭਾਗੀ  ਬੁਲਾਰੇ ਨੇ ਦੱਸਿਆ ਕਿ ਮਿੱਤਲ ਨੇ ਨਵੇਂ ਨਿਯੁਕਤ ਹੋਏ ਇੰਸਟਰੱਕਟਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਹਿੰਦੇ ਹੋਏ ਅਜੋਕੀ ਨੌਜਵਾਨੀ ਨੂੰ ਤਕਨੀਕੀ ਤੌਰ 'ਤੇ ਹੁਨਰਮੰਦ ਹੋਣ ਦਾ ਸੱਦਾ ਵੀ ਦਿੱਤਾ।ਬੁਲਾਰੇ ਅਨੁਸਾਰ  ਮਿੱਤਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਲਾਲੜੂ ਵਿਖੇ ਟਰੇਨਰਾਂ ਨੂੰ ਸਿਖਲਾਈ ਦੇਣ ਹਿੱਤ 10 ਕਰੋੜ ਰੁਪਏ ਦੀ ਲਾਗਤ ਅਤੇ ਭਾਰਤ ਸਰਕਾਰ ਦੀ ਸਹਾਇਤਾ ਨਾਲ ਇੱਕ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ, ਜੋ ਕਿ ਉਤਰੀ ਭਾਰਤ ਦੇ 10 ਸੂਬਿਆਂ ਦੀਆਂ ਲੋੜਾਂ ਪੂਰੀਆਂ ਕਰੇਗਾ। ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਮ.ਪੀ. ਸਿੰਘ, ਵਿਭਾਗ ਦੇ ਡਾਇਰੈਕਟਰ ਸ੍ਰੀ ਬੀ. ਪੁਰੂਸ਼ਾਰਥਾ ਅਤੇ ਉਦਯੋਗਿਕ ਸਿਖਲਾਈ ਵਿੰਗ ਪੰਜਾਬ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਦਲਜੀਤ ਕੌਰ ਸਿੱਧੂ ਵੀ ਮੌਜੂਦ ਸਨ।

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD