Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਗੁਰੂਦੁਆਰਾ ਅੰਬ ਸਾਹਿਬ ਤੋਂ ਧਾਰਮਿਕ ਦਰਸਨ ਦੀਦਾਰ ਯਾਤਰਾ ਨੂੰ ਸੰਗਤਾਂ ਵੱਲੋਂ ਸ਼ਰਧਾਂ ਤੇ ਸਤਿਕਾਰ ਨਾਲ ਚੰਡੀਗੜ੍ਹ ਲਈ ਕੀਤਾ ਰਵਾਨਾ

ਚੰਡੀਗੜ੍ਹ ਤੋਂ ਮੁੜ ਦਰਸ਼ਨ ਦੀਦਾਰ ਯਾਤਰਾ ਦਾ ਠਹਿਰਾ ਹੋਵੇਗਾ ਗੁਰੂਦੁਆਰਾ ਅੰਬ ਸਾਹਿਬ

ਗੁਰੂਦੁਆਰਾ ਅੰਬ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨ ਕਰਦੀਆਂ ਹੋਈਆਂ।
ਗੁਰੂਦੁਆਰਾ ਅੰਬ ਸਾਹਿਬ ਵਿਖੇ ਗੁਰੂ ਸਾਹਿਬਾਨਾਂ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਸ਼ਨ ਕਰਦੀਆਂ ਹੋਈਆਂ।

Web Admin

Web Admin

5 Dariya News

ਐਸ.ਏ.ਐਸ.ਨਗਰ , 11 Jun 2015

Last updated on: Jun 11, 2015, 00:00 IST

ਪੰਜਾਬ ਸਰਕਾਰ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਉਦਮ ਸਦਕਾ ਗੁਰੂ ਸਾਹਿਬਾਨਾਂ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਆਰੰਭੀ ਧਾਰਮਿਕ ਦਰਸ਼ਨ ਦੀਦਾਰ ਯਾਤਰਾ ਜੋ ਕਿ ਫਤਹਿਗੜ੍ਹ ਸਾਹਿਬ ਤੋਂ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗੁਰੂਦੁਆਰਾ ਅੰਬ ਸਾਹਿਬ ਵਿਖੇ ਪੁੱਜੀ ਸੀ ਅਤੇ ਰਾਸਤੇ ਵਿੱਚ ਇਨ੍ਹਾਂ ਪਵਿੱਤਰ ਨਿਸ਼ਾਨੀਆਂ ਦੇ ਹਜ਼ਾਰਾ ਸੰਗਤਾਂ ਨੇ ਦਰਸ਼ਨ ਕੀਤੇ ਸਨ ਅਤੇ ਹੁਣ ਇਹ ਧਾਰਮਿਕ ਦਰਸ਼ਨ ਦੀਦਾਰ ਯਾਤਰਾ ਚੰਡੀਗੜ੍ਹ ਦੀਆਂ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਗੁਰੂਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਲਈ ਰਵਾਨਾ ਕੀਤੀ ਗਈ। ਇਸ  ਮੋਕੇ ਜ਼ਿਲ੍ਹਾ ਪੁਲਿਸ ਵੱਲੋਂ ਡੀ.ਐਸ.ਪੀ ਰਾਜਪਾਲ  ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸ਼ਨ ਬੀਬੀ ਅਮਨਜੋਤ ਕੋਰ ਰਾਮੂਵਾਲੀਆ , ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰ: ਜੋਗਿੰਦਰ ਸਿੰਘ ਸਲੈਚ, ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੋਹਾਲੀ, ਚੇਅਰਮੈਨ ਮਾਰਕੀਟ ਖਰੜ ਜਥੇਦਾਰ ਬਲਜੀਤ ਸਿੰਘ ਕੁੰਬੜਾ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸ੍ਰ: ਜੋਗਾ ਸਿੰਘ, ਸ੍ਰੀ ਜਤਿੰਦਰ ਪਾਲ ਸਿੰਘ ਜੇ.ਪੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਐਸ.ਐਸ.ਪੀ ਸ੍ਰੀ ਗੁਰਪੀ੍ਰਤ ਸਿੰਘ ਭੁੱਲਰ, ਐਸ.ਪੀ ਸ੍ਰੀ ਹਰਪਾਲ ਸਿੰਘ ਸੰਧੂ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਵੀ ਸੰਗਤ ਰੂਪ ਵਿੱਚ ਸਾਮਲ ਹੋਏ ਅਤੇ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਵੀ ਕੀਤੇ । 

ਧਾਰਮਿਕ ਦਰਸ਼ਨ ਦੀਦਾਰ ਯਾਤਰਾ ਦੇ ਸ਼ੁਰੂ ਹੋਣ ਤੋਂ ਪਹਿਲਾ ਗੁਰੂਦੁਆਰਾ ਅੰਬ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ, ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਅਤੇ ਐਸ.ਜੀ.ਪੀ.ਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਸਿਰੋਪਾਓ ਭੇਟ ਕੀਤੇ। ਗੁਰੂਦੁਆਰਾ ਅੰਬ ਸਾਹਿਬ ਵਿਖੇ ਦੇਰ ਰਾਤ ਪੁੱਜੀ ਧਾਰਮਿਕ ਦਰਸ਼ਨ ਦੀਦਾਰ ਯਾਤਰਾ ਲਈ ਸੰਗਤਾਂ ਵਿੱਚ ਬਹੁਤ ਵੱਡਾ ਉਤਸਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਨੇ ਗੁਰੂ ਗੋਬਿੰਦ ਸਾਹਿਬ ਦੇ ਚੋਲਾ ਸਾਹਿਬ, ਲੋਹੇ ਦੇ ਤੀਰ, ਅਰਥ ਲਿਖਤ ਬਾਣੀ, ਸ੍ਰੀ ਸਾਹਿਬ, ਲਕੜ ਦੇ ਦਸਤੇ ਵਾਲਾ ਬਰਛਾ, ਕੇਸ, ਕੰਗਾ ਤੇ ਦਸਤਾਰ, ਰਾਏ ਕੱਲਾ ਜੀ ਨੂੰ ਦਿੱਤੀ ਸ੍ਰੀ ਸਾਹਿਬ, ਪੰਜ ਤੀਰ, ਕਿਰਪਾਨਾ ਤੋਂ ਇਲਾਵਾ ਛੇਵੇਂ ਪਾਤਸਾਹ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਤੇ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀਆਂ ਪਵਿੱਤਰ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕੀਤੇ। ਇਹ ਦਰਸ਼ਨ ਦੀਦਾਰ ਯਾਤਰਾ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੀ ਹੋਈ ਮੁੜ ਗੁਰੂਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪੁੱਜੇਗੀ ਅਤੇ ਰਾਤ ਦੇ ਠਹਿਰ ਤੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ। 

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD