Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਗੁਰੂ ਸਾਹਿਬਾਨ ਦੀਆਂ ਪਾਵਨ ਛੋਹ ਪ੍ਰਾਪਤ ਨਿਸ਼ਾਨੀਆਂ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ

ਗੁ. ਟਿੱਬੀ ਸਾਹਿਬ ਵਿਖੇ ਜ਼ਿਲ੍ਹ ਦੇ ਸਮੂਹ ਅਧਿਕਾਰੀਆਂ ਅਤੇ ਆਗੂਆਂ ਨੇ ਕੀਤੇ ਦਰਸ਼ਨ

ਗੁ. ਟਿੱਬੀ ਸਾਹਿਬ ਤੋਂ ਬਲਾਚੌਰ ਤੱਕ ਵੱਖ-ਵੱਖ ਥਾਂਵਾਂ
ਗੁ. ਟਿੱਬੀ ਸਾਹਿਬ ਤੋਂ ਬਲਾਚੌਰ ਤੱਕ ਵੱਖ-ਵੱਖ ਥਾਂਵਾਂ 'ਤੇ ਸੰਗਤਾਂ ਵੱਲੋਂ ਕੀਤੇ ਸਵਾਗਤ ਦੀਆਂ ਤਸਵੀਰਾਂ।

Web Admin

Web Admin

5 Dariya News

ਬਲਾਚੌਰ , 14 Jun 2015

ਪਿਛਲੇ ਕਈ ਦਿਨਾਂ ਤੋਂ ਗੁਰੂ ਸਾਹਿਬਾਨ ਦੀ ਪਾਵਨ ਛੋਹ ਪ੍ਰਾਪਤ ਨਿਸ਼ਾਨੀਆਂ ਦੇ ਦਰਸ਼ਨਾਂ ਦੀ ਤੀਬਰਤਾ ਨਾਲ ਉਡੀਕ ਕਰ ਰਹੀਆਂ ਸੰਗਤਾਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਦਰਸ਼ਨ ਦੀਦਾਰ ਯਾਤਰਾ ਦੇ ਦਾਖਲ ਹੋਣ 'ਤੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਇਨ੍ਹਾਂ ਇਤਿਹਾਸਕ ਨਿਸ਼ਾਨੀਆਂ ਦੇ ਦੀਦਾਰ ਕੀਤੇ।ਇਤਿਹਾਸਕ ਨਿਸ਼ਾਨੀਆਂ ਲੈ ਕੇ ਗੁਰੂ ਗ੍ਰੰਥ ਸਾਹਿਬ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜਿਊਂ ਹੀ ਯਾਤਰਾ ਜ਼ਿਲ੍ਹੇ ਦੀ ਹੱਦ ਵਿੱਚ ਗੁ. ਟਿੱਬੀ ਸਾਹਿਬ ਵਿਖੇ ਪੁੱਜੀ ਤਾਂ ਸੰਗਤਾਂ ਦੀ ਸ਼ਰਧਾ ਦਾ ਹੜ੍ਹ ਉਮੜ ਪਿਆ। ਡੀ.ਐਸ.ਪੀ. ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲੀਸ ਵੱਲੋਂ ਸ਼ਾਨਦਾਰ ਸਲਾਮੀ ਦੇਣ ਬਾਅਦ ਸੰਗਤਾਂ ਨੇ ਫ਼ੁੱਲਾਂ ਦੀ ਵਰਖਾ ਕਰਕੇ ਅਤੇ ਨਿਸ਼ਾਨੀਆਂ ਦੇ ਨੇੜੇ ਹੋ ਕੇ ਛੋਹ ਪ੍ਰਾਪਤ ਕੀਤੀ। ਸਵਾਗਤ ਕਰਤਾਵਾਂ ਵਿੱਚ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ, ਮੁੱਖ ਸੰਸਦੀ ਸਕੱਤਰ ਚੌ. ਨੰਦ ਲਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਅਮਰ ਪ੍ਰਤਾਪ ਸਿੰਘ ਵਿਰਕ, ਐਸ.ਐਸ.ਪੀ. ਸਨੇਹਦੀਪ ਸ਼ਰਮਾ, ਐਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਜ. ਸੁਖਦੇਵ ਸਿੰਘ ਭੌਰ, ਉੱਪ ਮੁੱਖ ਮੰਤਰੀ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ, ਏ.ਡੀ.ਸੀ. ਅਪਨੀਤ ਰਿਆਤ, ਸਹਾਇਕ ਕਮਿਸ਼ਨਰ ਗੀਤਿਕਾ ਸਿੰਘ, ਸੀਨੀਅਰ ਅਕਾਲੀ ਨੇਤਾ ਬੀਬੀ ਸਤਿੰਦਰ ਕੌਰ ਕਰੀਹਾ ਤੇ ਜਗਤੇਸ਼ਵਰ ਸਿੰਘ ਮਜੀਠੀਆ, ਕੇਂਦਰੀ ਸਹਿਕਾਰੀ ਬੈਂਕ ਪਟਿਆਲਾ ਦੇ ਐਮ.ਡੀ. ਅਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਰੇਸ਼ਮ ਸਿੰਘ ਥਿਆੜਾ, ਜ਼ਿਲ੍ਹਾ ਜਥੇਦਾਰ ਰਾਮ ਸਿੰਘ ਦੁਧਾਲਾਂ, ਮੈਂਬਰ ਐਸ. ਜੀ.ਪੀ.ਸੀ. ਗੁਰਬਖਸ਼ ਸਿੰਘ ਖਾਲਸਾ ਅਤੇ ਮਹਿੰਦਰ ਸਿੰਘ ਹੁਸੈਨਪੁਰ ਮੌਜੂਦ ਸਨ।

ਮੁੱਖ ਸੰਸਦੀ ਸਕੱਤਰ ਚੌ. ਨੰਦ ਲਾਲ ਨੇ ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਵਨ ਸ਼ਾਸਤਰਾਂ ਅਤੇ ਹੋਰ ਨਿਸ਼ਾਨੀਆਂ ਦੇ ਦਰਸ਼ਨਾਂ ਦਾ ਮੰਤਵ ਸੰਗਤਾਂ ਅਤੇ ਰਾਜ ਦੇ ਲੋਕਾਂ ਨੂੰ ਆਪਣੇ ਮਹਾਨ ਤਿਆਗ ਅਤੇ ਕੁਰਬਾਨੀਆਂ ਭਰੇ ਵਿਰਸੇ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਚੋਲਾ ਸਾਹਿਬ, ਲੋਹੇ ਦਾ ਤੀਰ, ਹੱਥ ਲਿਖਤ ਬਾਣੀ, ਸ੍ਰੀ ਸਾਹਿਬ, ਲੱਕੜ ਦੇ ਦਸਤੇ ਵਾਲਾ ਬਰਛਾ, ਕੇਸ ਕੰਘਾ ਤੇ ਦਸਤਾਰ, ਰਾਏ ਕੱਲਾ ਜੀ ਨੂੰ ਦਿੱਤੀ ਕਿਰਪਾਨ, ਪੰਜ ਤੀਰ, ਕਿਰਪਾਨਾਂ  ਤੋਂ ਇਲਾਵਾ ਗੁਰੂ ਹਰਗੋਬਿੰਦ ਸਾਹਿਬ ਤੇ ਗੁਰੂ ਤੇਗ ਬਹਾਦਰ ਸਾਹਿਬ  ਦੀਆਂ ਪਾਵਨ ਨਿਸ਼ਾਨੀਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ।

ਪੰਜਾਬ ਸਰਕਾਰ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਇਹ ਇਤਿਹਾਸਕ ਯਾਤਰਾ ਗੁ. ਟਿੱਬੀ ਸਾਹਿਬ ਤੋਂ ਅਗਲੇ ਸਵਾਗਤੀ ਪੜਾਵਾਂ ਰੈਲ ਮਾਜਰਾ, ਟੌਂਸਾ, ਫ਼ਤਿਹਪੁਰ-ਤਾਜੋਵਾਲ, ਮਾਜਰਾ ਜੱਟਾਂ, ਪਨਿਆਲੀ ਕਲਾਂ ਤੇ ਖੁਰਦ, ਜੀਓਵਾਲ ਤੇ ਬੱਛੂਆ (ਪੁਰਾਣਾ ਟੋਲ ਪਲਾਜ਼ਾ), ਕਾਠਗੜ੍ਹ ਬੱਸ ਅੱਡਾ, ਜਲਾਲਪੁਰ, ਮੁੱਤੋਂ ਜੱਬਾ, ਸੁਧਾ ਮਾਜਰਾ, ਰੱਕੜਾਂ ਬੇਟ, ਕੰਗਣਾ ਪੁੱਲ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।  ਕੰਗਣਾ ਪੁੱਲ ਤੋਂ ਬਲਾਚੌਰ ਸ਼ਹਿਰ ਪੁੱਜਣ 'ਤੇ ਯਾਤਰਾ ਦਾ ਗੁਰਦੁਆਰਾ ਸਾਹਿਬ ਮਹਿੰਦੀਪੁਰ ਵਿਖੇ ਵੀ ਵੱਡੀ ਗਿਣਤੀ ਵਿੱਚ ਇਕੱਤਰ ਹੋਈ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਬਛੂਆ ਵਿਖੇ ਸੰਤ ਜਗਤਾਰ ਸਿੰਘ ਵੱਲੋਂ ਯਾਤਰਾ ਨੂੰ ਲੰਗਰ ਛਕਾਇਆ ਗਿਆ।ਇਸ ਮੌਕੇ ਐਸ.ਪੀ. ਗਗਨ ਅਜੀਤ ਸਿੰਘ ਤੇ ਦਿਲਬਾਗ਼ ਸਿੰਘ ਪੰਨੂ, ਐਸ.ਡੀ.ਐਮ. ਬਲਾਚੌਰ ਜਗਜੀਤ ਸਿੰਘ, ਡੀ.ਐਸ.ਪੀ. ਦਿਗਵਿਜੇ ਕਪਿਲ, ਤਹਿਸੀਲਦਾਰ ਅਮਰਜੀਤ ਸਿੰਘ ਤੇ ਗੁਰਜਿੰਦਰ ਸਿੰਘ ਵੱਲੋਂ ਸੰਗਤਾਂ ਦੇ ਦਰਸ਼ਨਾਂ ਲਈ ਸਮੁੱਚੇ ਰੂਟ 'ਤੇ ਉਚੇਚੇ ਪ੍ਰਬੰਧ ਕੀਤੇ ਗਏ ਸਨ।ਬਲਾਚੌਰ ਹਲਕੇ ਵਿੱਚ ਯਾਤਰਾ ਦੀ ਆਮਦ ਦੌਰਾਨ ਮੁੱਖ ਸੰਸਦੀ ਸਕੱਤਰ ਚੌ. ਨੰਦ ਲਾਲ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਮੈਂਬਰ ਐਸ.ਜੀ.ਪੀ.ਸੀ. ਗੁਰਬਖਸ਼ ਸਿੰਘ ਖਾਲਸਾ ਤੇ ਜ਼ਿਲ੍ਹਾ ਜਥੇਦਾਰ ਰਾਮ ਸਿੰਘ ਦੁਧਾਲਾ ਤੇ ਚੇਅਰਮੈਨ ਮਾਰਕੀਟ ਕਮੇਟੀ ਤਰਲੋਚਨ ਸਿੰਘ ਰੱਕੜਾਂ, ਜਸਪਾਲ ਸਿੰਘ ਜਾਡਲੀ ਯਾਤਰਾ ਦੇ ਨਾਲ-ਨਾਲ ਰਹੇ। 

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD