Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਪੈਸਲ ਕੰਪੋਨੈਂਟ ਪਲਾਨ ਸਕੀਮਾਂ ਅਧੀਨ ਅਨੁਸੂਚਿਤ ਜਾਤੀਆਂ ਦੇ 37685 ਪਰਿਵਾਰਾਂ ਨੂੰ 7 ਕਰੋੜ 17 ਲੱਖ 37 ਹਜ਼ਾਰ ਰੁਪਏ ਰਾਸ਼ੀ ਵਿੱਤੀ ਸਹਾਇਤਾ ਵਜੋਂ ਵੰਡੀ : ਅਮਨਜੋਤ ਕੌਰ ਰਾਮੂਵਾਲੀਆ

ਸ਼ਗਨ ਸਕੀਮ ਤਹਿਤ 1070 ਲਾਭ ਪਾਤਰੀਆਂ ਨੂੰ 01 ਕਰੋੜ 60 ਲੱਖ 50 ਹਜ਼ਾਰ ਰੁਪਏ ਵੰਡੇ

ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਚੇਅਰਪਰਸਨ ਜਿਲਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲੇ ਵਿਚ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਰਾਹੀਂ ਵੰਡੀ ਗਈ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ।
ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਚੇਅਰਪਰਸਨ ਜਿਲਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲੇ ਵਿਚ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਰਾਹੀਂ ਵੰਡੀ ਗਈ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ।

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Jun 2015

Last updated on: Jun 15, 2015, 00:00 IST

ਪੰਜਾਬ ਸਰਕਾਰ ਰਾਜ ਦੇ ਅਨਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਿਸੇਸ ਯਤਨ ਕਰ ਰਹੀ ਹੈ ਜਿਸ ਤਹਿਤ ਉਨਾਂ ਨੂੰ ਮੌਲਿਕ, ਆਰਥਿਕ ਅਤੇ ਸਿਖਿਅਕ ਪੱਖੋ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਉਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਜਿਲੇ 'ਚ ਸਪੈਸ਼ਨ ਕੰਪੋਨੈਂਟ ਪਲਾਨ ਸਕੀਮਾਂ ਅਧੀਨ 37 ਹਜ਼ਾਰ 685 ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ 7 ਕਰੋੜ 17 ਲੱਖ 37 ਹਜ਼ਾਰ ਰੁਪਏ ਵਿੱਤੀ ਸਹਾਇਤਾ ਵੱਜੋਂ ਪ੍ਰਦਾਨ ਕੀਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਚੇਅਰਪਰਸਨ ਜਿਲਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਚੇਅਰਪਰਸਨ ਜਿਲਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਜਿਲੇ ਵਿਚ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਪੂਰੀ ਗੰਭੀਰਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ  ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਆਹ ਵੇਲੇ ਸ਼ਗਨ ਸਕੀਮ ਤਹਿਤ 15000/-ਰੁਪਏ ਵਿੱਤੀ ਸਹਾਇਤਾ ਵੱਜੋਂ ਦਿੱਤੇ ਜਾਂਦੇ ਹਨ ਅਤੇ ਜਿਲੇ ਵਿਚ ਹੁਣ ਤੱਕ ਸ਼ਗਨ ਸਕੀਤ ਤਹਿਤ  1070 ਲਾਭਪਾਤਰੀਆਂ ਨੂੰ 01 ਕਰੋੜ 60 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ । ਉਨਾਂ ਦੱਸਿਆ ਕਿ ਜਿਲੇ ਵਿਚ  ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ ਵੱਖ ਪੈਨਸ਼ਨ ਸਕੀਮਾਂ ਅਧੀਨ 75 ਲੱਖ 75 ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਵੰਡੀ ਹੈ। ਉਨਾਂ• ਹੋਰ ਦੱਸਿਆ ਕਿ ਸਰਕਾਰ ਵੱਲੋਂ ਅੰਤਰਜਾਤੀ ਵਿਆਹ ਸਕੀਮ ਤਹਿਤ 39 ਲਾਭਪਾਤਰੀਆਂ ਨੂੰ 19 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ।

ਚੇਅਰਪਰਸਨ ਜਿਲਾ ਯੋਜਨਾ ਕਮੇਟੀ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲੇ ਵਿਚ ਅਨੁਸੂਚਿਤ ਜਾਤੀਆਂ ਦੇ ਸਕੂਲਾਂ, ਕਾਲਜਾਂ ਅਤੇ ਵੱਖ ਵੱਖ ਤਕਨੀਕੀ ਸੰਸਥਾਵਾਂ ਵਿਚ ਵਿਦਿਆ ਹਾਸਲ ਕਰ ਰਹੇ  32 ਹਜ਼ਾਰ 444 ਵਿਦਿਆਰਥੀਆਂ ਨੂੰ 04 ਕੋਰੜ 18 ਲੱਖ ਰੁਪਏ ਦੀ ਰਾਸ਼ੀ ਵਜੀਫੇ ਵੱਜੋਂ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਜੀਫੇ ਦੀ ਰਾਸ਼ੀ ਆਨ-ਲਾਇਨ ਕੀਤੀ ਗਈ ਹੈ ਜੋ ਕਿ ਸਿੱਧੇ ਤੌਰ ਤੇ ਉਨਾਂ ਦੇ ਬੈਂਕ ਖਾਤਿਆਂ ਵਿਚ ਜਮਾਂ ਹੋਈ। ਇਸ ਤੋਂ ਇਲਾਵਾ ਜਿਲੇ 'ਚ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਪੜਦੇ ਪਹਿਲੀ ਤੋਂ ਦਸਵੀਂ ਤੱਕ ਪੜਦੇ 31 ਹਜ਼ਾਰ 359 ਅਨੁਸੂਚਿਤ ਜਾਤੀ ਦੇ  ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ ।ਉਨਾਂ ਹੋਰ ਦੱਸਿਆ ਕਿ ਜਿਲੇ ' ਚ ਭੂਮੀ ਰੱਖਿਆ ਵਿਭਾਗ ਵੱਲੋ 477 ਲਾਭਪਾਤਰੀਆਂ ਨੂੰ 32 ਲੱਖ 36 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ ਦਿੱਤਾ ਗਿਆ ।ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਿਲਾ ਪੱਧਰ ਦੀ ਅਨੁਸੂਚਿਤ ਜਾਤੀ ਸਬ ਪਲਾਨ ਅਤੇ ਵਿਸ਼ੇਸ ਕੇਂਦਰੀ ਸਹਾਇਤਾ ਦੀ ਗਠਿਤ ਕੀਤੀ ਕਮੇਟੀ ਦੌਰਾਨ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ  ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਜਿਲਾ ਭਲਾਈ ਅਫਸਰ ਸ੍ਰੀ ਜਸਵਿੰਦਰ ਸਿੰਘ ਗਿੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀ ਦਵਿੰਦਰ ਕੁਮਾਰ , ਸ੍ਰੀ ਸਿਕੰਦਰ ਸਿੰਘ , ਸ੍ਰੀ ਪਰਮਜੀਤ ਸਿੰਘ (ਦੋਵੇ ਤਹਿਸੀਲ ਭਲਾਈ ਅਫਸਰ),  ਸ੍ਰੀ ਜਸਪਾਲ ਸਿੰਘ, ਜਸਵੰਤ ਸਿੰਘ ਬਾਗੜੀ ਅਤੇ ਕਰਨੈਲ ਸਿੰਘ ਮੌਜੂਦ ਸਨ ।

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD