Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੋਗ ਗੁਰੂ ਬਾਬਾ ਰਾਮਦੇਵ ਮੁੱਖ ਮੰਤਰੀ ਨੂੰ ਮਿਲੇ

ਮੁੱਖ ਮੰਤਰੀ ਵੱਲੋਂ ਬਾਬਾ ਰਾਮਦੇਵ ਨੂੰ ਯੋਗ-ਕਮ-ਆਯੂਰਵੈਦਿਕ ਸੈਂਟਰ ਸਥਾਪਤ ਕਰਨ ਲਈ ਹਰ ਮਦਦ ਅਤੇ ਸਹਿਯੋਗ ਦੀ ਪੇਸ਼ਕਸ਼

Web Admin

Web Admin

5 Dariya News

ਚੰਡੀਗੜ੍ਹ , 15 Jun 2015

Last updated on: Jun 15, 2015, 00:00 IST

ਯੋਗ ਗੁਰੂ ਬਾਬਾ ਰਾਮਦੇਵ ਅੱਜ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਮਿਲੇ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਾਬਾ ਰਾਮਦੇਵ ਨੇ ਸ੍ਰੀ ਅਨੰਦਪੁਰ ਸਾਹਿਬ ਦੇ 350ਵੇਂ ਸਥਾਪਨਾ ਦਿਵਸ ਮਨਾਉਣ ਸਬੰਧੀ ਸਮਾਰੋਹ ਵਿੱਚ 19 ਜੂਨ ਨੂੰ ਸ਼ਮੂਲੀਅਤ ਕਰਨ ਦੀ ਪੁਸ਼ਟੀ ਕੀਤੀ।ਗੱਲਬਾਤ ਦੌਰਾਨ ਸ. ਬਾਦਲ ਨੇ ਬਾਬਾ ਰਾਮਦੇਵ ਨੂੰ ਚੰਡੀਗੜ੍ਹ ਦੇ ਨੇੜੇ ਪੰਜਾਬ ਵਿਚ ਇੱਕ ਯੋਗ-ਕਮ-ਆਯੂਰਵੈਦਿਕ ਸੈਂਟਰ ਸਥਾਪਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਸਾਰੀ ਸੰਭਵ ਸਹਾਇਤਾ ਅਤੇ ਮਦਦ ਦਿੱਤੇ ਜਾਣ ਦੀ ਪੇਸ਼ਕਸ਼ ਕੀਤੀ। ਇਸ ਪੇਸ਼ਕਸ਼ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਬਾਬਾ ਰਾਮਦੇਵ ਨੇ ਮੁੱਖ ਮੰਤਰੀ ਨੂੰ ਇਹ ਸੈਂਟਰ ਸਥਾਪਤ ਕਰਨ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਆਖਿਆ ਅਤੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲਕਦਮੀ ਯੋਗ ਦੇ ਰਾਹੀਂ ਲੋਕਾਂ ਵਿੱਚ ਸਿਹਤਮੰਦ ਜੀਵਨ ਜਿਉਣ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਮਹੱਤਵਪੂਰਨ ਭੂਮਿਕਾ ਨਿਭਾਏਗੀ। 

ਮੁੱਖ ਮੰਤਰੀ ਨੇ ਬਾਬਾ ਰਾਮਦੇਵ ਨੂੰ ਦੱਸਿਆ ਕਿ ਲੋਕ ਹੁਣ ਸਿਹਤ ਦੇ ਸਬੰਧ ਵਿਚ ਬਹੁਤ ਜ਼ਿਆਦਾ ਚੇਤੰਨ ਹੋ ਗਏ ਹਨ ਅਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਅਤੇ ਤੰਦਰੁਸਤ ਰਹਿਣਾ ਚਾਹੁੰਦੇ ਹਨ। ਇਹ ਪ੍ਰਸਤਾਵਿਤ ਕੇਂਦਰ ਇੱਕ ਪਾਸੇ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਮੰਚ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਯੋਗ ਨੂੰ ਵਿਗਿਆਨਕ ਲੀਹਾਂ ਉਤੇ ਬੜ੍ਹਾਵਾ ਦੇਣ ਲਈ ਸਹਾਈ ਹੋਵੇਗਾ। ਇਹ ਕੇਂਦਰ ਲੋਕਾਂ ਨੂੰ ਆਯੂਰਵੈਦਿਕ ਇਲਾਜ਼ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਏਗਾ।ਬਾਬਾ ਰਾਮਦੇਵ ਦੇ ਨਾਲ ਮੁੱਖ ਕੁਆਰਡੀਨੇਟਰ, ਪਤਾਂਜਲੀ ਯੋਗਪੀਠ, ਹਰਿਦਵਾਰ ਡਾ. ਜੈਦੀਪ ਆਰੀਆ ਹਾਜ਼ਰ ਸਨ।

 

Tags: PARKASH SINGH , PARKASH SINGH BADAL , BABA RAMDEV

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD