Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਾਬਾ ਨਰਿੰਦਰ ਸਿੰਘ ਨੂੰ ਕੀਤਾ ਗਿਆ ਸਨਮਾਨਿਤ

ਬਾਬਾ ਨਰਿੰਦਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸਮੁੱਚੀ ਕੌਮ ਲਈ ਪ੍ਰ੍ਰੇਰਣਾ ਦਾ ਸਰੋਤ - ਜੱਥੇ: ਅਵਤਾਰ ਸਿੰਘ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 15 Jun 2015

Last updated on: Jun 15, 2015, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਧ ਪਾਵਨ ਸਰੂਪਾ, ਗੁਟਕਿਆ ਤੇ ਪੋਥੀਆਂ ਦੀ ਨਿਸ਼ਕਾਮ ਰੂਪ ‘ਚ ਸੇਵਾ ਸੰਭਾਲ ਕਰਨ ਅਤੇ ਉਹਨਾਂ ਨੂੰ ਪੂਰੇ ਸਤਿਕਾਰ ਸਹਿਤ ਅਗਨ ਭੇਂਟ ਦੀ ਸੇਵਾ ਨਿਭਾਉਣ ਵਾਲੇ ਬਾਬਾ ਨਰਿੰਦਰ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ, ਪ੍ਰਭੂ ਸਿਮਰਨ ਕੇਂਦਰ ਜਵੱਦੀ ਲੁਧਿਆਣੇ ਵਾਲਿਆਂ ਵੱਲੋਂ ਸਿੱਖੀ ਦੇ ਪ੍ਰਚਾਰ ‘ਤੇ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸਮੁੱਚੀ ਕੌਮ ਲਈ ਪ੍ਰੇਣਾ ਦਾ ਸਰੋਤ ਹਨ । ਅੱਜ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਆਪਣੇ ਗ੍ਰਹਿ ਵਿਖੇ ਉਚੇਚੇ ਤੌਰ ਤੇ ਪੁੱਜੇ ਬਾਬਾ ਨਰਿੰਦਰ ਸਿੰਘ ਤੇ ਉਨ੍ਹਾਂ ਨੇ ਸਾਥੀਆਂ ਨਾਲ ਗੱਲਬਾਤ ਕਰਨ ਉਪਰੰਤ ਜੱਥੇ: ਅਵਤਾਰ ਸਿੰਘ ਨੇ ਦੱਸਿਆ ਕਿ ਪਿਛਲੇ 22 ਸਾਲ ਦੇ ਲੰਮੇ ਅਰਸੇ ਤੋਂ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪਾ, ਗੁਟਕਿਆ, ਪੋਥੀਆ ਤੇ ਧਾਰਮਿਕ ਲਿਟਰੇਚਰ ਨੂੰ ਪੂਰਨ ਗੁਰਮਿਯਾਦਾ ਨਾਲ ਇਕੱਠਾ ਕਰਕੇ ਫਿਰ ਉਨ੍ਹਾਂ ਬਿਰਧ ਸਰੂਪਾ ਨੂੰ ਬੜੇ ਅਦਬ-ਸਤਿਕਾਰ ਨਾਲ ਸੁਧਾਈ ਕਰਨ ਉਪਰੰਤ ਖਰਾਬ ਹੋਏ ਅੰਗਾਂ (ਪੰਨਿਆਂ ਨੂੰ) ਕੱਢ ਕੇ ਮੁੜ ਉਹਨਾਂ ਦੀ ਜਗ੍ਹਾਂ ਨਵੇਂ ਅੰਗ (ਪੰਨੇ) ਲਗਾ ਕੇ ਨਵੇਂ ਸਿਰਿਓ ਜਿਲਦਬੰਦੀ ਕਰਕੇ ਸੰਗਤਾਂ ਨੂੰ ਨਿਸ਼ਕਾਮ ਰੂਪ ਵਿੱਚ ਭੇਂਟਾ ਰਹਿਤ ਸਰੂਪ ਦੇਣ ਦਾ ਉਪਰਾਲਾ ਕਰ ਰਹੇ ਅਤੇ ਬਹੁਤ ਬਿਰਧ ਸਰੂਪਾ ਨੂੰ ਸ਼੍ਰੌਮਣੀ ਕਮੇਟੀ ਦੇ ਸਹਿਯੋਗ ਨਾਲ ਅਗਨ ਭੇਂਟ ਕਰਨ ਦੀ ਸੇਵਾ ਨਿਭਾਅ ਰਹੇ ਬਾਬਾ ਨਰਿੰਦਰ ਸਿੰਘ ਸੇਵਾ ਤੇ ਭਗਤੀ ਦੇ ਮੁਜੱਸਮ ਹਨ । ਜਿਹਨਾਂ ਦੀ ਸੇਵਾ ਸੰਭਾਲ ਦੇ ਯਤਨਾਂ ਸਦਕਾ ਹੀ ਹੁਣ ਤੱਕ ਸਿੱਖ ਰੈਫਰੈਂਸ ਲਾਇਬ੍ਰੇਰੀ ਸ੍ਰੀ ਅੰਮ੍ਰਿਤਸਰ ਨੂੰ ਲਗਭਗ 330 ਦੇ ਕਰੀਬ ਪਾਵਨ ਹੱਥ ਲਿਖਤ ਪੁਰਾਤਨ ਸਰੂਪ, 100 ਦੇ ਕਰੀਬ ਦਸਮ ਗ੍ਰੰਥ ਦੇ ਸਰੂਪ ਤੇ ਵੱਡੀ ਗਿਣਤੀ ਵਿੱਚ ਪੋਥੀਆ ਤੇ ਪੁਸਤਕਾਂ ਭੇਂਟ ਕਰ ਚੁੱਕੇ ਹਨ । ਜੋ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਲਈ ਇਕ ਇਤਿਹਾਸਕ ਦਸਤਾਵੇਜਾ ਦੇ ਰੂਪ ਵਿੱਚ ਕਾਫੀ ਲਾਹੇਵੰਦ ਸਾਬਤ ਹੋ ਰਹੀਆ ਹਨ। ਆਪਣੀ ਗੱਲਬਾਤ ਦੌਰਾਨ ਜੱਥੇਦਾਰ ਅਵਤਾਰ ਸਿੰਘ ਨੇ ਬਾਬਾ ਨਰਿੰਦਰ ਸਿੰਘ ਜੀ ਵੱਲੋਂ ਪਤਿਤ ਪੁਣੇ ਦੇ ਖਿਲਾਫ ਸ਼ੁਰੂ ਕੀਤੀ ਗਈ ਪ੍ਰਚਾਰ ਮੁਹਿੰਮ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆ ਕਿਹਾ ਕਿ ਉਹਨਾਂ ਦੀ ਯੋਗ ਪ੍ਰੇਣਾ ਦੇ ਸਦਕਾ ਹੁਣ ਤੱਕ ਜੋ 19311 ਦੇ ਕਰੀਬ ਨੌਜਵਾਨ ਤੇ ਬੱਚੇ ਪਤਿਤਪੁਣੇ ਦਾ ਤਿਆਗ ਕਰਕੇ ਪੂਰਨ ਰੂਪ ਵਿੱਚ ਗੁਰਸਿੱਖ ਬਣ ਚੁੱਕੇ ਹਨ । ਉਹ ਆਪਣੇ ਆਪ ਵਿੱਚ ਇੱਕ ਬੇਮਿਸਾਲ ਕਾਰਜ ਹੈ । 

ਉਹਨਾਂ ਨੇ ਕਿਹਾ ਕਿ ਬਾਬਾ ਨਰਿੰਦਰ ਜੀ ਵੱਲੋਂ ਕੀਤੇ ਜਾ ਰਹੇ ਕਾਰਜਾ ਖਾਸ ਕਰਕੇ ਧਰਮ ਪ੍ਰਚਾਰ ਦੇ ਕਾਰਜਾ ਨੂੰ ਤੇਜ ਕਰਨ ਲਈ ਸ਼੍ਰੋਮਣੀ ਕਮੇਟੀ ਆਪਣਾ ਹਰ ਪੱਖੋਂ ਨਿੱਘਾ ਸਹਿਯੋਗ ਦੇਵੇਗੀ ਤਾਂ ਕਿ ਸਿੱਖੀ ਦੀ ਫੁੱਲਵਾੜੀ ਹੋ ਮਹਿਕਾ ਮਾਰ ਸਕੇ । ਇਸ ਦੌਰਾਨ ਬਾਬਾ ਨਰਿੰਦਰ ਸਿੰਘ ਜੀ ਨੇ ਆਪਣੇ ਵਿਚਾਰਾ ਦੀ ਸਾਂਝ ਕਰਦਿਆ ਕਿਹਾ ਕਿ ਅਕਾਲ ਪੁਰਖ ਵੱਲੋਂ ਬਖਸ਼ੀ ਹੋਈ ਸੇਵਾ ਦੇ ਅੰਤਰਗਤ ਉਹਨਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੋ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਜੀ ਦੇ ਪਾਵਨ ਬਿਰਧ ਸਰੂਪਾ ਦੀ ਸੇਵਾ ਸੰਭਾਲ ਤੇ ਅਗਨ ਭੇਂਟ ਕਰਨ ਦਾ ਕਾਰਜ ਕੀਤਾ ਜਾ ਰਿਹਾ ਹੈ । ਉਹ ਪੂਰਨ ਰੂਪ ਵਿੱਚ ਨਿਸ਼ਕਾਮ ਸੇਵਾ ਹੈ ਅਤੇ ਸਾਡੀ ਇਹੀ ਕੋਸ਼ਿਸ ਰਹੀ ਹੈ ਕਿ ਪ੍ਰਾਪਤ ਕੀਤੇ ਗਏ ਬਿਰਧ ਸਰੂਪਾ, ਪੋਥੀਆ ਤੇ ਧਾਰਮਿਕ ਲਿਟਰੇਚਰ ਦੀ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਕੇ ਫਿਰ ਹੀ ਉਹਨਾਂ ਨੂੰ ਅਗਨ ਭੇਂਟ ਕੀਤਾ ਜਾਵੇ । ਉਹਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਗਤਾਂ ਵੱਲੋਂ ਭੇਜੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਪਾਵਨ ਬਿਰਧ ਸਰੂਪਾ ਦੇ ਕੁਝ ਅੰਗਾਂ (ਪੰਨਿਆਂ) ਦੀ ਹਾਲਤ ਬਹੁਤ ਖਸਤਾ ਹੁੰਦੀ ਹੈ ਜਿਸਨੂੰ ਅਸੀਂ ਪੂਰੀ ਸੰਜੀਦਗੀ ਦੇ  ਨਾਲ ਵੱਖ ਕਰਕੇ ਉਹਨਾਂ ਦੇ ਸਥਾਨ ਤੇ ਨਵੇਂ ਅੰਗ (ਪੱਤਰੇ) ਲਗਾ ਕੇ ਸੰਗਤਾਂ ਨੂੰ ਨਿਸ਼ਕਾਮ ਰੂਪ ਵਿੱਚ ਭੇਂਟ ਕਰਦੇ ਹਾਂ । ਉਹਨਾਂ ਨੇ ਕਿਹਾ ਕਿ ਬਹੁਤ ਹੀ ਬਿਰਧ ਸਰੂਪਾ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਜਵੱਦੀ ਲੁਧਿਆਣਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੋਇੰਦਵਾਲ ਸਾਹਿਬ, ਗੁ. ਸ਼੍ਰੀ ਗੁਰੂ ਗ੍ਰੰਥ ਸਾਹਿਬ ਰਾਮਗੜ੍ਹ ਭੁੱਲਰ (ਜਗਰਾਉ), ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਥਵਾਣ (ਰਤੀਆ) ਹਰਿਆਣਾ, ਗੁ: ਸਿੱਖ ਛਾਵਨੀਆਤ ਬਾਰਮਬਾਲਾ, ਹੈਦਰਾਬਾਦ ਤੇ ਸਿਲੀਗੁੜੀ (ਅਸਾਮ) ਦੇ ਗੁਰਦੁਆਰਾ ਸਾਹਿਬ ਦੇ ਬੜੇ ਅਦਬ ਸਤਿਕਾਰ ਨਾਲ ਅਗਨ ਭੇਂਟ ਕਰਦੇ ਹਾਂ । 

ਆਪਣੀ ਗੱਲਬਾਤ ਦੌਰਾਨ ਉਹਨਾਂ ਨੇ ਸ਼ਪੱਸਟ ਰੂਪ ਵਿੱਚ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਨਿੱਘੇ ਸਹਿਯੋਗ ਰਾਹੀਂ ਉਕਤ ਵੱਡੇ ਕਾਰਜ ਨੂੰ ਸੰਪੂਰਨ ਕਰਦੇ ਆਏ ਹਨ ਅਤੇ ਉਹਨਾਂ ਦੀ ਹਮੇਸ਼ਾ ਹੀ ਇਹ ਕੋਸ਼ਿਸ ਰਹੀ ਹੈ  ਕਿ ਦੁਰਲੱਭ ਹੱਥ ਲਿਖਤ ਸਰੂਪਾ ਦੀ ਇਤਿਹਾਸਿਕ ਮਹੱਤਤਾ ਨੂੰ ਸੰਭਾਲ ਕੇ ਰੱਖਿਆ ਜਾਵੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਹਨਾਂ ਦੇ ਪ੍ਰਤੱਖ ਰੂਪ ਵਿੱਚ ਦਰਸ਼ਨ ਦੀਦਾਰੇ ਕਰ ਸਕਣ। ਇਸ ਦੌਰਾਨ  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਨੇ ਬਾਬਾ ਨਰਿੰਦਰ ਸਿੰਘ ਜੀ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ । ਇਸ ਸਮੇਂ ਉਹਨਾਂ ਦੇ ਨਾਲ ਸ. ਸੁਰਜੀਤ ਸਿੰਘ ਪ੍ਰਧਾਨ ਦੰਗਾ ਪੀੜ੍ਹਿਤ ਵੈਲਫੇਅਰ ਐਸੋਸੀਏਸ਼ਨ ਪੰਜਾਬ, ਦਵਿੰਦਰ ਸਿੰਘ ਖੱਟੜਾ ਮੈਂਬਰ ਸ਼੍ਰੌਮਣੀ ਕਮੇਟੀ, ਬੀਬੀ ਗੁਰਦੀਪ ਕੌਰ, ਗੁਰਵਿੰਦਰ ਸਿੰਘ ਨਿੱਜੀ ਸਹਾਇਕ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD