Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੁਨੀਅਰ ਇੰਜੀਨੀਅਰ ਐਸੋਸੀਏਸਨ ਦੀ ਮੀਟਿੰਗ ਵਿੱਚ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵਿਚਾਰਿਆਂ

Web Admin

Web Admin

5 Dariya News

ਚੰਡੀਗੜ੍ਹ , 16 Jun 2015

Last updated on: Jun 16, 2015, 00:00 IST

ਅੱਜ ਜੁਨੀਅਰ ਇੰਜੀਨੀਅਰ ਐਸੋਸੀਏਸਨ ਦੀ ਮੀਟਿੰਗ ਅਜਮੇਰ ਸਿੰਘ ਲੱਖੋਵਾਲ, ਚੈਅਰਮੇਨ ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮੁੱਖ ਇੰਜੀਨੀਅਰ ਇੰਜੀ: ਆਰ.ਪੀ.ਭੱਟੀ ਵੀ ਸਾਮਲ ਹੋਏ| ਇਸ ਮੀਟਿੰਗ ਵਿੱਚ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਕਿ ਉਪ ਮੰਡਲ ਅਫਸਰ (ਸ) ਦੀਆਂ ਖਾਲੀ ਅਸਾਮੀਆਂ ਪੱਦ ਉੱਨਤੀ ਰਾਹੀ ਭਰਨ ਬਾਰੇ, ਜੂਨੀਅਰ ਇੰਜੀਨੀਅਰ ਦੀ ਨਵੀਂ ਭਰਤੀ ਕਰਨ ਅਤੇ ਡੱਪੂਟੇਸਨ ਤੇ ਆਏ ਜੇ.ਈ. ਨੂੰ ਵਾਪਸ ਭੇਜਣ ਅਤੇ ਅੱਗੇ ਤੋਂ ਬਾਹਰਲੇ ਵਿਭਾਗਾਂ ਤੋਂ ਡੈਪੁਟੇਸਨ ਤੇ ਜੇ.ਈ. ਨਾ ਲਿਆਉਣ ਦਾ ਵੀ ਭਰੋਸਾ ਦਿੱਤਾ ਗਿਆ| ਜੁਨੀਅਰ ਇੰਜੀਨੀਅਰ ਦੀਆਂ ਖਾਲੀ ਅਸਾਮੀਆਂ ਵਿਰੁੱਧ ਸੀ.ਡੀ.ਸੀ. ਦੀ ਕੀਤੀ ਡਿਊਟੀ ਦਾ ਵਿੱਤੀ ਲਾਭ ਲੈਣ ਸਬੰਧੀ ਵੀ ਵਿਚਾਰਿਆ ਗਿਆ| ਪੰਜਾਬ ਮੰਡੀ ਬੋਰਡ ਵਿਚ ਜਿਹੜੇ ਵੀ ਜੁਨੀਅਰ ਇੰਜੀਨੀਅਰ 4-9-2014 ਦਾ ਟਾਈਮ ਸਕੇਲ ਲੈ ਚੁੱਕੇ ਹਨ ਉਨ੍ਹਾਂ ਤੋਂ ਰਿਕਵਰੀ ਨਾ ਕਰਨ ਦਾ ਵੀ ਭਰੋਸਾ ਦਿਵਾਇਆ ਗਿਆ| ਜਿਹੜੇ ਸੁਪਰਵਾਈਜਰ ਵਿਭਾਗੀ ਇਮਤਿਹਾਨ ਪਾਸ ਕਰ ਚੁੱਕੇ ਹਨ, ਉਨ੍ਹਾਂ ਨੂੰ ਕੋਟੇ ਅਨੁਸਾਰ ਜੁਨੀਅਰ ਇੰਜੀਨੀਅਰ ਪੱਦ ਉੱਨਤ ਕਰ ਦਿੱਤਾ ਜਾਵੇਗਾ| ਇਸ ਮੀਟਿੰਗ ਵਿੱਚ ਸ. ਸੁਖਵਿੰਦਰ ਸਿੰਘ ਸੈਣੀ ਨਿਜੀ ਸਕੱਤਰ ਵੀ ਸਾਮਲ ਹੋਏ ਅਤੇ ਜੁਨੀਅਰ ਇੰਜੀਨੀਅਰ ਐਸੋਸੀਏਸਨ ਵੱਲੋ ਪੰਜਾਬ ਪ੍ਰਧਾਨ ਇੰਜੀ: ਬਲਦੇਵ ਰਾਜ ਸਲਵਾਨ, ਇੰਜੀ: ਹਰਪ੍ਰੀਤ ਸਿੰਘ ਜਨਰਲ ਸਕੱਤਰ ਪੰਜਾਬ, ਇੰਜੀ: ਜਸਵਿੰਦਰ ਸਿੰਘ ਮੀਤ ਪ੍ਰਧਾਤ ਪੰਜਾਬ, ਇੰਜੀ: ਗੁਰਮੇਲ ਸਿੰਘ ਸੈਣੀ ਪ੍ਰੈਸ ਸਕੱਤਰ ਪੰਜਾਬ, ਇੰਜੀ: ਲਖਬੀਰ ਸਿੰਘ ਬੱਲ ਦਫਤਰੀ ਸਕੱਤਰ ਪੰਜਾਬ, ਇੰਜੀ: ਅੰਮ੍ਰਿਤਪਾਲ ਸਿੰਘ ਸਕਰਲ ਪ੍ਰਧਾਨ ਪਟਿਆਲਾ, ਇੰਜੀ: ਅਵਤਾਰ ਸਿੰਘ ਹਾਂਸ ਲੁਧਿਆਣਾ, ਇੰਜੀ: ਸੁਖਵਿੰਦਰ ਸਿੰਘ ਖਹਿਰਾ ਸਰਕਲ ਪ੍ਰਧਾਨ ਅੰਮ੍ਰਿਤਸਰ, ਇੰਜੀ: ਚਰਨਜੀਤ ਸਿੰਘ ਜਿਲ੍ਹਾਂ ਪ੍ਰਧਾਨ ਪਟਿਆਲਾ, ਇੰਜੀ: ਪਰਮਜੀਤ ਸਿੰਘ ਅਤੇ ਹੋਰ ਵੀ ਅਹੁਦੇਦਾਰ ਸਾਮਲ ਹੋਏ| ਇਸ ਮੌਕੇ ਤੇ ਜੁਨੀਅਰ ਇੰਜੀਨੀਅਰ ਐਸੋਸੀਏਸਨ ਦੇ ਪ੍ਰਧਾਨ ਵੰਲੋ ਮੰਗਾ ਮੰਨਣ ਤੇ ਸਮੂਹ ਜੱਥੇਬੰਦੀ ਵੱਲੋ ਚੈਅਰਮੇਨ ਸਾਹਿਬ ਦਾ ਅਤੇ ਮੁੱਖ ਇੰਜੀਨੀਅਰ ਸਾਹਿਬ ਦਾ ਧੰਨਵਾਦ ਕੀਤਾ|

 

Tags: AJMER SINGH LAKHOWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD