Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਬਾਦਲ ਵੱਲੋਂ 81 ਫ਼ੁੱਟ ਉੱਚਾ ਖੰਡਾ ਮਨੁੱਖਤਾ ਨੂੰ ਸਮਰਪਿਤ

ਸਿੰਘ ਸਾਹਿਬਾਨ ਦੀ ਮੌਜੂਦਗੀ ਵਿੱਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਖੰਡੇ ਦਾ ਹੋਇਆ ਲੋਕ ਅਰਪਣ

Web Admin

Web Admin

5 Dariya News

ਸ੍ਰੀ ਆਨੰਦਪੁਰ ਸਾਹਿਬ , 17 Jun 2015

Last updated on: Jun 17, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਟੇਨਲੈੱਸ ਸਟੀਲ ਦੇ 81 ਫੁੱਟ ਉੱਚੇ ਖੰਡੇ ਨੂੰ ਮਨੁੱਖਤਾ ਨੂੰ ਸਮਰਪਿਤ ਕੀਤਾ।

ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸਿੰਘ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਮੱਲ੍ਹ ਸਿੰਘ ਅਤੇ ਕਈ ਸਿਆਸੀ ਆਗੂਆਂ ਦੀ ਹਾਜ਼ਰੀ ਵਿੱਚ ਇਸ ਖੰਡੇ ਨੂੰ ਲੋਕਾਂ ਦੇ ਭਾਰੀ ਉਤਸ਼ਾਹ ਦੇ ਵਿੱਚ ਸਮਰਪਿਤ ਕੀਤਾ। ਜਿਵੇਂ ਹੀ ਸ. ਬਾਦਲ ਨੇ ਪੰਜ ਪਿਆਰੇ ਪਾਰਕ ਵਿੱਚ ਸਥਾਪਿਤ ਇਸ ਖੰਡੇ ਦਾ ਪੰਥ ਅਰਪਣ ਕੀਤਾ ਤਾਂ ਸਾਰੇ ਦਾ ਸਾਰਾ ਪਾਰਕ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਤੋਂ ਪਹਿਲਾਂ ਸਿੰਘ ਸਾਹਿਬਾਨ ਨੇ ਮੂਲ ਮੰਤਰ ਦਾ ਪਾਠ ਕੀਤਾ। ਇਸ ਮੌਕੇ 'ਤੇ ਆਤਿਸ਼ਬਾਜ਼ੀ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।ਖੰਡੇ ਦਾ ਲੋਕ ਅਰਪਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਆਨੰਦਪੁਰ ਸਾਹਿਬ ਦੀ ਮਾਣਮੱਤੀ ਅਤੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਹੈ ਜੋ ਇਸ ਪਵਿੱਤਰ ਸ਼ਹਿਰ ਦੇ 350 ਸਾਲ ਪੂਰੇ ਹੋਣ 'ਤੇ ਇਤਿਹਾਸਕ ਬਿੰਬ ਵਜੋਂ ਉਸਾਰਿਆ ਗਿਆ। 

ਸਿੱਖ ਇਤਹਾਸ ਵਿੱਚ ਖੰਡੇ ਦੀ ਮਹੱਤਤਾ ਦਾ ਜ਼ਿਲਖਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਦਾ ਉਸਾਰਿਆ ਜਾਣਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਸਰਕਾਰ ਵੱਲੋਂ ਨਿਮਾਣੀ ਭੇਟ ਹੈ। ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਇਸੇ ਮਹਾਨ ਧਰਤੀ 'ਤੇ 1699 ਦੀ ਵਿਸਾਖੀ 'ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ ।ਬਾਦਲ ਨੇ ਕਿਹਾ ਕਿ ਖੰਡਾ ਸਦੀਵੀ ਜੀਵਤ ਰਹਿਣ ਵਾਲੀ ਆਪਸੀ ਭਾਈਚਾਰਕ ਸਾਂਝ, ਹੌਂਸਲੇ ਅਤੇ ਸ਼ਹਾਦਤਾਂ ਦਾ ਪ੍ਰਤੀਕ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਕੈਬਿਨਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਮਦਨ ਮੋਹਨ ਮਿੱਤਲ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ ਇੰਦਰ ਸਿੰਘ ਗਰੇਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ, ਪਰਮਜੀਤ ਸਿੰਘ ਮੱਕੜ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਸ਼ਹਿਰੀ) ਰੂਪਨਗਰ, ਜ. ਮੋਹਨ ਸਿੰਘ ਢਾਹਾਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਦਿਹਾਤੀ) ਰੂਪਨਗਰ, ਬੀਬੀ ਕੁਲਵਿੰਦਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ, ਮਹਿੰਦਰ ਸਿੰਘ ਬਿੱਟੂ ਵਾਲੀਆ ਪ੍ਰਧਾਨ ਨਗਰ ਕੌਂਸਲ ਆਨੰਦਪੁਰ ਸਾਹਿਬ, ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਅੰਤਰਿਗ ਕਮੇਟੀ ਸ੍ਰੋਮਣੀ ਕਮੇਟੀ ਮੌਜੂਦ ਸਨ। 

 

Tags: PARKASH SINGH , PARKASH SINGH BADAL , HARSIMRAT KAUR BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD