Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਬਾਪੂ ਸੂਰਤ ਸਿੰਘ ਖਾਲਸਾ ਦਾ ਹਾਲ-ਚਾਲ ਪੁੱਛਿਆ

ਸਿੱਖ ਕੈਦੀਆਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਪ੍ਰਤੀ ਸਰਕਾਰ ਗੰਭੀਰ-ਇਯਾਲੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 17 Jun 2015

Last updated on: Jun 17, 2015, 00:00 IST

ਹਲਕਾ ਦਾਖਾ ਦੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਪਿਛਲੇ ਲੰਮੇ ਸਮੇਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਬੜੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਦੀ ਅਗਵਾਈ ਵਿੱਚ ਅਗਲੀ ਚਾਰਾਜੋਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਬਾਪੂ ਸੂਰਤ ਸਿੰਘ ਖਾਲਸਾ ਪਿਛਲੇ ਜਨਵਰੀ ਮਹੀਨੇ ਤੋਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਹਨ।ਇਯਾਲੀ ਨੇ ਸਥਾਨਕ ਹੀਰੋ ਹਾਰਟ ਇੰਸਟੀਚਿਊਟ (ਹੀਰੋ ਡੀ. ਐੱਮ. ਸੀ.) ਵਿਖੇ ਬਾਪੂ ਸੂਰਤ ਸਿੰਘ ਦਾ ਹਾਲ-ਚਾਲ ਪੁੱਛਣ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਜਦਕਿ ਕਾਂਗਰਸ ਪਾਰਟੀ ਸਮੇਤ ਹੋਰ ਰਾਜਸੀ ਪਾਰਟੀਆਂ ਵੱਲੋਂ ਅਜਿਹੇ ਮੁੱਦਿਆਂ 'ਤੇ ਸਿਆਸੀ ਰੋਟੀਆਂ ਸੇਕੀਆਂ ਜਾਂਦੀਆਂ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਅਗਲੇਰਾ ਕੋਈ ਵੀ ਕਦਮ ਕਾਨੂੰਨੀ ਪੇਚੀਦਗੀਆਂ ਨੂੰ ਦੂਰ ਕਰਨ ਉਪਰੰਤ ਹੀ ਉਠਾਇਆ ਜਾ ਸਕਦਾ ਹੈ, ਕਿਉਂਕਿ ਇਹ ਸਾਰਾ ਮਸਲਾ ਅਦਾਲਤ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਸ੍ਰ. ਖਾਲਸਾ ਨੂੰ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੇ ਧਿਆਨ ਵਿੱਚ ਦੁਬਾਰਾ ਇਹ ਮਸਲਾ ਲਿਆਉਣਗੇ ਤਾਂ ਜੋ ਲੋਕ ਹਿੱਤ ਵਿੱਚ ਇਸ ਦਾ ਜਲਦੀ ਹੱਲ ਨਿਕਲ ਸਕੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਬਣਦੀ ਕਾਰਵਾਈ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਬਾਪੂ ਸੂਰਤ ਸਿੰਘ ਖਾਲਸਾ ਦੀ ਲੰਮੀ ਉਮਰ ਦੀ ਕਾਮਨਾ ਕਰਦਿਆਂ ਪਰਿਵਾਰ ਨੂੰ ਅਪੀਲ ਕੀਤੀ ਕਿ ਉਹ ਬਾਪੂ ਖਾਲਸਾ 'ਤੇ ਜ਼ੋਰ ਪਾਉਣ ਕਿ ਉਹ ਭੋਜਨ ਲੈਣਾ ਸ਼ੁਰੂ ਕਰ ਦੇਣ। ਇਸ ਮੌਕੇ ਬਾਪੂ ਖਾਲਸਾ ਦਾ ਪੁੱਤਰ ਸ੍ਰ. ਰਵਿੰਦਰਜੀਤ ਸਿੰਘ ਗੋਗੀ, ਪੁੱਤਰੀ ਸਰਵਰਿੰਦਰ ਕੌਰ ਅਤੇ ਹੋਰ ਸਖ਼ਸ਼ੀਅਤਾਂ ਵੀ ਹਾਜ਼ਰ ਸਨ। 

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD