Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਸਟਰ ਤਾਰਾ ਸਿੰਘ ਨੇ ਪੰਥ ਦੀ ਚੜ੍ਹਦੀ ਕਲ੍ਹਾ ਲਈ 'ਮੈਂ ਮਰਾਂ ਪੰਥ ਜੀਵੇ' ਦਾ ਨਾਅਰਾ ਦਿੱਤਾ-ਡਾ. ਚਰਨਜੀਤ ਸਿੰਘ ਅਟਵਾਲ

ਮਾਸਟਰ ਤਾਰਾ ਸਿੰਘ ਦੀ ਢੁੱਕਵੀਂ ਯਾਦਗਾਰ ਉਸਾਰਨ ਜਾਂ ਸੰਸਥਾ ਦਾ ਨਾਮ ਉਨ੍ਹਾਂ ਦੇ ਨਾਮ 'ਤੇ ਰੱਖਣ ਦੀ ਮੰਗ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 24 Jun 2015

Last updated on: Jun 24, 2015, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਅਜ਼ੀਮ ਸਖ਼ਸ਼ੀਅਤ ਦਾ ਦਰਜਾ ਦਿੰਦਿਆਂ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਮਾਸਟਰ ਜੀ ਇਕੱਲੇ ਉਹ ਸਿੱਖ ਨੇਤਾ ਸਨ ਜਿਨ੍ਹਾਂ ਨੇ ਪੰਥ ਦੀ ਚੜ੍ਹਦੀ ਕਲ੍ਹਾ ਲਈ 'ਮੈਂ ਮਰਾਂ ਪੰਥ ਜੀਵੇ' ਦਾ ਨਾਅਰਾ ਦਿੱਤਾ। ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਆਪਣਾ ਸਾਰਾ ਜੀਵਨ ਪੰਥ ਦੀ ਚੜ੍ਹਦੀ ਕਲਾ ਦੇ ਲੇਖੇ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਇੱਕ ਇਮਾਨਦਾਰ ਅਤੇ ਦਰਵੇਸ਼ ਸਿਆਸਤਦਾਨ ਸਨ। ਉਨ੍ਹਾਂ ਆਪਣੇ ਸਾਰੇ ਨਿੱਜੀ ਸਵਾਰਥਾਂ ਨੂੰ ਪਾਸੇ ਰੱਖ ਕੇ ਸਿੱਖ ਕੌਮ ਖਾਸ ਕਰਕੇ ਆਰਥਿਕ ਪੱਖੋਂ ਪੱਛੜੇ ਵਰਗਾਂ ਨੂੰ ਉੱਪਰ ਲਿਆਉਣ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਹਿੰਦੂ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਲੋਕਾਂ ਦੀ ਤਰਜ਼ 'ਤੇ ਸਿੱਖ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਨੂੰ ਰਾਖਵਾਂਕਰਨ ਦਾ ਹੱਕ ਦਿਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ। ਡਾ. ਅਟਵਾਲ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਸ਼ਹਿਰ ਲੁਧਿਆਣਾ ਨੂੰ ਚੁਣਿਆ ਗਿਆ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਮਾਸਟਰ ਤਾਰਾ ਸਿੰਘ ਦੇ ਹਰੇਕ ਜਨਮ ਦਿਹਾੜੇ ਨੂੰ ਘਰ-ਘਰ ਮਨਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਸ੍ਰ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹੁਣ ਤੱਕ ਦੀਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਵੱਲ ਕੋਈ ਵੀ ਧਿਆਨ ਅਤੇ ਸਹਿਯੋਗ ਨਹੀਂ ਦਿੱਤਾ। ਜਦਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਲੈਣ ਦੇ ਕੁਝ ਸਮੇਂ ਦੇ ਵਿੱਚ ਹੀ ਦੇਸ਼ ਦੀ ਰਾਜਧਾਨੀ ਵਿੱਚ 1984 ਦੇ ਨਸਲਕੁਸ਼ੀ ਦੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰ ਉਸਾਰ ਕੇ ਦੇਸ਼ ਨੂੰ ਦਿਖਾ ਦਿੱਤਾ ਹੈ ਕਿ ਸਿੱਖ ਕੌਮ ਹੁਣ ਪੰਥ ਵਿਰੋਧੀ ਤਾਕਤਾਂ ਵਿਰੁਧ ਇੱਕਮੁੱਠ ਹੋ ਰਹੀ ਹੈ। ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਮਾਸਟਰ ਤਾਰਾ ਸਿੰਘ ਦਾ ਬੁੱਤ ਪੰਜਾਬ-ਪਾਕਿਸਤਾਨ ਦੀ ਸਰਹੱਦ 'ਤੇ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਮਾਸਟਰ ਤਾਰਾ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕੁਤੁਬ ਮੀਨਾਰ (ਦਿੱਲੀ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਜੀ ਦੀ ਯਾਦਗਾਰ ਵੀ ਉਸਾਰੀ ਜਾਵੇ। ਸ੍ਰ. ਸਿਰਸਾ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ਬਾਰੇ ਟੈਲੀਫਿਲਮ ਬਣਾ ਕੇ ਪੂਰੇ ਦੇਸ਼ ਵਿੱਚ ਦਿਖਾਉਣ ਦੀ ਵੀ ਮੰਗ ਰੱਖੀ। 

ਮਾਸਟਰ ਤਾਰਾ ਸਿੰਘ ਦੀ ਦੋਹਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ 'ਤੇ ਸੰਖੇਪ ਝਾਤ ਪਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਯਾਦ ਵਿੱਚ ਸੂਬੇ ਵਿੱਚ ਢੁੱਕਵੀਂ ਯਾਦਗਾਰ ਉਸਾਰੀ ਜਾਵੇ ਜਾਂ ਕਿਸੇ ਸਿਰਮੌਰ ਸੰਸਥਾ ਦਾ ਨਾਮਕਰਨ ਮਾਸਟਰ ਤਾਰਾ ਸਿੰਘ ਦੇ ਨਾਮ 'ਤੇ ਕੀਤਾ ਜਾਵੇ। 

ਇਸ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸਵਾਗਤੀ ਸ਼ਬਦ ਬੋਲਦਿਆਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉÎੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਇਕੱਤਰ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਹਾਜ਼ਰ ਵੱਡੀ ਗਿਣਤੀ ਵਿੱਚ ਇਕੱਠ ਨੂੰ ਅਪੀਲ ਕੀਤੀ ਕਿ ਮਾਸਟਰ ਤਾਰਾ ਸਿੰਘ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾਵੇ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਸਨਅਤਕਾਰ ਸ੍ਰ. ਗੁਰਮੀਤ ਸਿੰਘ ਕੁਲਾਰ, ਪ੍ਰਧਾਨ ਸ੍ਰ. ਸਵਰਨ ਸਿੰਘ, ਸ੍ਰ. ਪੀ. ਟੀ. ਚਾਵਲਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ ਦੀਵਾਨਾ ਨੇ ਮੰਚ ਸੰਚਾਲਨ ਕੀਤਾ ਅਤੇ ਕਵਿਤਾ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰ. ਨਿਰਮਲ ਸਿੰਘ ਐੱਸ. ਐੱਸ., ਅਧੀਨ ਸੇਵਾਵਾਂ ਬੋਰਡ ਦੇ ਮੈਂਬਰ ਬੀਬੀ ਸੁਰਿੰਦਰ ਕੌਰ ਦਿਆਲ, ਸਾਬਕਾ ਮੇਅਰ ਸ੍ਰ. ਹਾਕਮ ਸਿੰਘ ਗਿਆਸਪੁਰਾ, ਇਸਤਰੀ ਅਕਾਲੀ ਆਗੂ ਬੀਬੀ ਨੀਲਮ ਕੋਹਲੀ, ਕਈ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD