Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ : ਤੇਜਿੰਦਰ ਪਾਲ ਸਿੰਘ ਸਿੱਧੂ

ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਪੱਧਰ ਤੇ ਮੁਹਿੰਮ ਵਿੰਢੀ ਜਾਵੇਗੀ

Web Admin

Web Admin

5 Dariya News

ਐਸ.ਏ.ਐਸ ਨਗਰ , 26 Jun 2015

Last updated on: Jun 26, 2015, 00:00 IST

ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਸਮਾਜ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਵੰਦ ਕਰਨ ਲਈ ਅਹਿੰਮ ਰੋਲ ਅਦਾ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਨਗਰ ਨਿਗਰ ਭਵਨ ਦੇ ਮੀਟਿੰਗ ਹਾਲ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਮੋਕੇ ਬੋਲਦਿਆਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ, ਜੇਕਰ ਨਸ਼ਿਆਂ ਨੂੰ ਠੱਲ ਨਾ ਪਾਈ ਗਈ ਤਾਂ ਸਾਨੂੰ ਆਉਣ ਵਾਲੇ ਸਮੇਂ ਵਿੱਚ ਭਿਆਨਕ ਸਿੱਟੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਨਵੇਂ ਅਤੇ ਨਿਰੋਏ ਸਮਾਜ ਦੀ ਸਿਰਜਣਾ ਲਈ ਨਸ਼ਿਆਂ ਨੂੰ ਠੱਲ੍ਹ ਪਾਉਣੀ ਜਰੂਰੀ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਹੇਠਲੇ ਪੱਧਰ ਤੱਕ ਮੁਹਿੰਮ ਵਿੱਢੀ ਜਾਵੇਗੀ , ਜਿਸ ਲਈ ਸਾਰੇ ਵਿਭਾਗ ਇੱਕਜੁਟ ਹੋ ਕੇ ਕੰਮ ਕਰਨਗੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਰਾਹੀਂ ਪਿੰਡ ਪੱਧਰ ਤੇ ਲੋਕਾਂ ਨੂੰ ਨਸ਼ਿਆਂ ਦੀ ਭਿਆਨਕ ਲਤ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ।  

ਸਿੱਧੂ ਨੇ ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ਮੈਂ ਕਿਸੇ ਕਿਸਮ ਦੇ ਨਸ਼ੇ ਦੀ ਵਰਤੋਂ ਨਹੀਂ ਕਰਾਂਗਾ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਕਰਨ ਦੇਵਾਂਗਾ ਅਤੇ ਆਪਣੀ ਜਾਣਕਾਰੀ ਵਿੱਚ ਆਉਣ ਵਾਲੇ ਹਰ ਨਸ਼ੇ ਦੇ ਆਦੀ ਵਿਅਕਤੀ ਨੂੰ ਨਸ਼ਾ ਛੱਡਣ ਲਈ ਅਤੇ ਇਲਾਜ ਕਰਾਉਣ ਲਈ ਪ੍ਰੇਰਿਤ ਕਰਾਂਗਾ। ਨਸ਼ਾ ਕਰਨ ਵਾਲੇ ਵਿਅਕਤੀ ਨੂੰ ਘ੍ਰਿਣਾ ਦੀ ਨਜ਼ਰ ਨਾਲ ਨਹੀਂ ਵੇਖਾਂਗਾ ਅਤੇ ਬਾਕੀ ਲੋਕਾਂ ਦੀ ਤਰ੍ਹਾਂ ਬਰਾਬਰੀ ਦਾ ਸਲੂਕ ਕਰਾਂਗਾ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਸ਼ੇ ਦੇ ਚੁੰਗਲ ਵਿਚੋਂ ਕੱਢਣ ਲਈ ਹਰ ਸੰਭਵ ਮਦਦ ਕਰਾਂਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਭੁਪਿੰਦਰ ਸਿੰਘ, ਐਸ.ਡੀ.ਐਮ (ਮੋਹਾਲੀ) ਸ੍ਰੀ ਲਖਮੀਰ ਸਿੰਘ, ਐਸ.ਡੀ.ਐਮ (ਖਰੜ) ਸ੍ਰੀ ਸੁਖਜੀਤ ਪਾਲ ਸਿੰਘ, ਸਿਵਲ ਸਰਜਨ ਡਾ. ਨੀਲਮ ਭਾਰਦਵਾਜ, ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਸ੍ਰੀ ਭੁਪਿੰਦਰ ਸੈਣੀ ਅਤੇ ਰੋਡ ਸੇਫਟੀ ਕਮੇਟੀ ਦੇ ਗੈਰ ਸਰਕਾਰੀ ਮੈਂਬਰਾਂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD