Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਨੀਤੀ ਯੋਗ ਵੱਲੋਂ ਕੇਂਦਰ ਸਰਕਾਰ ਵੱਲੋਂ ਚਲਾਈਆ ਸਕੀਮਾਂ ਦੀ ਲਿਸਟ ਘਟਾਉਣ ਦਾ ਮੁੱਖ ਮੰਤਰੀ ਵੱਲੋਂ ਸਵਾਗਤ

ਅਜਿਹੀਆਂ ਸਕੀਮਾਂ ਨੂੰ ਬੰਦ ਕਰਨ ਦੀ ਕੀਤੀ ਵਕਾਲਤ

Web Admin

Web Admin

5 Dariya News

ਧੂਰੀ, ਸੰਗਰੂਰ , 28 Jun 2015

Last updated on: Jun 28, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਨੀਤੀ ਯੋਗ ਵੱਲੋਂ ਕੇਂਦਰੀ ਸਕੀਮਾਂ ਨੂੰ ਘਟਾਏ ਜਾਣ ਦੇ ਪ੍ਰਸਤਾਵ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਵਧੇਰੇ ਹਿੱਤਾਂ ਵਿੱਚ ਅਜਿਹੀਆਂ ਸਕੀਮਾਂ ਨੂੰ ਖਤਮ ਕਰਨਾ ਹੀ ਸਮੇਂ ਦੀ ਲੋੜ ਹੈ।

ਅੱਜ ਇਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਆਪਣੇ ਧੰਨਵਾਦੀ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਕੀਮਾਂ ਬਣਾਉਣ ਦੀ ਥਾਂ ਤੇ ਕੇਂਦਰ ਸਰਕਾਰ ਸੂਬਾ ਸਰਕਾਰਾਂ ਨੂੰ ਸਿੱਧੇ ਪੈਸੇ ਦੇਵੇ ਤਾਂ ਜੋ ਆਪਣੇ ਖਿੱਤੇ ਦੇ ਲੋਕਾਂ ਦੀਆਂ ਲੋੜਾਂ ਮੁਤਾਬਿਕ ਸਕੀਮਾਂ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬਿਆਂ ਨੂੰ ਸਿੱਧਾ ਪੈਸਾ ਦੇਣਾ ਹੀ ਦੇਸ਼ ਵਿੱਚ ਸੰਘੀ ਢਾਂਚੇ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਸ. ਬਾਦਲ ਨੇ ਕਿਹਾ ਕਿ ਸ਼ੋਮ੍ਹਣੀ ਅਕਾਲੀ ਦਲ ਇਸ ਗੱਲ ਦੀ ਮੰਗ ਪਿਛਲੇ ਕਾਫ਼ੀ ਸਮੇਂ ਤੋਂ ਕਰਦਾ ਆ ਰਿਹਾ ਹੈ ਅਤੇ ਅੱਗੇ ਤੋਂ ਵੀ ਕਰਦਾ ਰਹੇਗਾ।ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਭਾਰਤ ਸਰਕਾਰ ਦੇ ਘੱਟ ਰਹੇ  ਹਿੱਸੇ ਤੇ ਚਿੰਤਾਂ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਕ ਪਾਸੇ ਕੇਂਦਰ ਸਰਕਾਰ ਆਪਣਾ ਹਿੱਸਾ ਘਟਾ ਰਹੀ ਹੈ ਅਤੇ ਦੂਜੇ ਪਾਸੇ ਸੂਬਿਆਂ ਦਾ ਹਿੱਸਾ ਵਧਾ ਕੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਚਲਣ ਨੂੰ ਉਲਟਾ ਕਿੱਤਾ ਜਾਣ ਦੀ ਲੋੜ ਹੈ ਤਾਂ ਜੋ ਸੂਬਿਆਂ ਦਾ ਇਕਸਾਰ ਵਿਕਾਸ ਯਕੀਨੀ ਬਣਾਇਆ ਜਾ ਸਕੇ।ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਗਏ ਦੋਸ਼ ਕਿ ਸੂਬਾ ਸਰਕਾਰ ਪੰਥਕ ਏਜੰਡਾ ਅਪਣਾ ਰਹੀ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਕੋ ਇਕ ਏਜੰਡਾ ਕੌਮੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਭਰ ਦੀਆਂ ਸਰਕਾਰਾਂ ਇਸ ਏਜੰਡੇ ਤੇ ਚਲਣ ਤਾਂ ਭਾਰਤ ਵਿੱਚ ਅਮਨ ਸਾਂਤੀ ਅਤੇ ਵਿਕਾਸ ਨੂੰ ਪ੍ਰਫੂਲਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਦਭਾਵਨਾ ਅਤੇ ਸਾਂਤੀ ਨੂੰ ਮਜ਼ਬੂਤ ਕਰਨਾ ਹੀ ਸੂਬਾ ਸਰਕਾਰ ਦਾ ਇਕੋਂ ਇਕ ਏਜੰਡਾ ਹੈ।

ਇਕ ਹੋਰ ਸਵਾਲ ਦੇ ਜਵਾਬ ਦੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਖਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਅਕਾਲੀ ਭਾਜਪਾ ਗਠਜੋੜ ਤੇ ਊਂਗਲ ਚੁੱਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਸ. ਬਾਦਲ ਨੇ ਕਿਹਾ ਕਿ ਮਨਪ੍ਰੀਤ ਨੂੰ ਅਜਿਹਾ ਕਰਨਾ ਦਾ ਕੋਈ ਵੀ ਨੈਤਿਕ ਅਧਿਕਾਰ ਨਹੀ ਹੈ। ਉਨ੍ਹਾ ਕਿਹਾ ਮਨਪ੍ਰੀਤ ਨੇ ਆਪ ਹਮੇਸ਼ਾ ਕਈਂ ਸਿਆਸੀ ਪਾਲੇ ਬਦਲੇ ਹਨ ਜਿਸ ਕਾਰਨ ਉਸ ਨੂੰ ਅਕਾਲੀ ਭਾਜਪਾ ਗਠਜੋੜ ਤੇ ਕੋਈ ਵੀ ਸਵਾਲ ਕਰਨ ਦਾ ਨੈਤਿਕ ਅਧਿਕਾਰ ਨਹੀ ਹੈ।ਇਸ ਤੋਂ ਪਹਿਲਾ ਦੁੱਗਣੀ, ਜਾਤੀਮਾਜਰਾ, ਮੂਲੋਮਾਜ਼ਰਾ, ਦੋਲਤਪੁਰ ਅਤੇ ਧੂਰੀ ਸ਼ਹਿਰਾਂ ਦੇ ਵੱਖ ਵੱਖ ਵਾਰਡਾਂ ਦੇ ਵਿੱਚ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇਸ਼ ਦੀ ਸਭ ਤੋਂ ਵੱਧ ਧਰਮ ਨਿਰਪੱਖ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਸੂਬਾ ਸਰਕਾਰ ਨੇ ਹਰ ਧਰਮ ਦੇ ਵਿਕਾਸ ਲਈ ਕਾਰਜ਼ ਕੀਤੇ ਹਨ, ਉਥੇ ਨਾਲ-ਨਾਲ ਮਹਾਨ ਗੁਰੂਆਂ ਵੱਲੋਂ ਦਰਸਾਏ ਗਏ ਰਾਹ ਦੇ ਚਲਦੇ ਹੋਏ ਆਪਸੀ ਸੰਦਭਾਵਨਾ, ਭਾਈਚਾਰਕ ਸਾਂਝ ਅਤੇ ਸਾਂਤੀ ਨੂੰ ਵੀ ਮਜ਼ਬੂਤ ਕੀਤਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਹਰ ਸ਼ਹਿਰ ਦੇ ਵਸਨੀਕਾਂ ਨੂੰ ਜਲ ਸਪਲਾਈ, ਸੀਵਰੇਜ਼ ਟ੍ਰੀਟਮੈਂਟ ਪਲਾਂਟ, ਸਟਰੀਟ ਲਾਈਟ, ਸੜਕਾਂ ਅਤੇ ਪਾਰਕ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਇਕ ਵਿਸ਼ੇਸ ਮੁਹਿੰਮ ਆਰੰਭੀ ਗਈ ਹੈ ਜਿਸ ਤਹਿਤ 2016 ਦੇ ਅੰਤ ਤੱਕ ਲੋਕਾਂ ਨੂੰ ਇਹ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਕੋਈ ਵੀ ਕਸਰ ਬਾਕੀ ਨਹੀ ਛੱਡੇਗੀ ਅਤੇ ਇਹ ਸਾਰਾ ਕੰਮ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਹਲਕਾ ਵਿਧਾਇਕ ਧੂਰੀ ਸ. ਗੋਬਿੰਦ ਸਿੰਘ ਲੌਂਗੋਵਾਲ, ਮੁੱਖ ਸੰਸਦੀ ਸਕੱਤਰ ਸ੍ਰੀਮਤੀ ਫਰਜ਼ਾਨਾ ਆਲਮ, ਹਲਕਾ ਵਿਧਾਇਕ ਅਮਰਗੜ੍ਹ ਸ. ਇਕਬਾਲ ਸਿੰਘ ਝੂੰਦਾਂ, ਸ. ਕੇ.ਜੀ.ਐਸ. ਚੀਮਾ ਵਿਸ਼ੇਸ਼ ਪ੍ਰਮੱਖ ਸਕੱਤਰ ਮੁੱਖ ਮੰਤਰੀ ਪੰਜਾਬ, ਸਾਬਕਾ ਮੰਤਰੀ ਨੁਸਰਤ ਫਤਿਹ ਅਲੀ ਖਾਂ, ਸ੍ਰੀ ਵਿਕਾਸ ਜੈਨ ਭਾਜਪਾ ਆਗੂ, ਪ੍ਰੋਸ਼ਤਮ ਕਾਂਸਲ ਪ੍ਰਧਾਨ ਨਗਰ ਕੌਸ਼ਲ ਧੂਰੀ, ਸ੍ਰੀ ਸੁਖਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ, ਸ.ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ, ਡੀ.ਆਈ.ਜੀ. ਪਟਿਆਲਾ ਰੇਂਜ ਸ੍ਰੀ ਬਲਕਾਰ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਦੀਪ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD