Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਗੋਬਿੰਦ ਧਾਮ 'ਚ ਫਸੇ 3500 ਧਾਰਮਿਕ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਹੈਲੀਕਾਪਟਰਾਂ ਰਾਹੀਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਨੂੰ ਪਹਿਲ ਦਿੱਤੀ

Web Admin

Web Admin

5 Dariya News

ਚੰਡੀਗੜ੍ਹ , 29 Jun 2015

Last updated on: Jun 29, 2015, 00:00 IST

ਗੋਬਿੰਦ ਧਾਮ ਵਿੱਚ ਫਸੇ 3500 ਧਾਰਮਿਕ ਯਾਤਰੀਆਂ ਨੂੰ ਜੋਸ਼ੀ ਮੱਠ ਦੇ ਪ੍ਰਸ਼ਾਸ਼ਨ, ਇੰਡੋ ਤਿਬਤੀਅਨ ਬਾਰਡ ਪੁਲਿਸ (ਆਈ.ਟੀ.ਬੀ.ਪੀ) ਅਤੇ ਰਾਸ਼ਟਰੀ ਆਫਤਾ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਦੀਆਂ ਸਮੂਹਿਕ ਕੋਸ਼ਿਸ਼ਾਂ ਅਤੇ ਸਰਗਰਮ ਸਹਿਯੋਗ ਦੇ ਨਾਲ ਸੁਰੱਖਿਅਤ ਬਾਹਰ ਕੱਢ ਕੇ ਵਾਪਸ ਗੋਬਿੰਦ ਘਾਟ ਜਾਂ ਜੋਸ਼ੀ ਮੱਠ ਵਿਖੇ ਪਹੁੰਚਾ ਦਿੱਤਾ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਰਾਸਤੇ ਉਤੇ ਗੋਬਿੰਦ ਘਾਟ ਅਤੇ ਗੋਬਿੰਦ ਧਾਮ ਤੋਂ ਧਾਰਮਿਕ ਯਾਤਰੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਵਲੋਂ ਤਾਇਨਾਤ ਕੀਤੀ ਵਿਸ਼ੇਸ਼ ਟੀਮ ਦੇ ਮੁੱਖੀ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਏ.ਐਸ. ਮਿਗਲਾਨੀ ਨੇ ਅੱਜ ਇਸ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਗੋਬਿੰਦ ਧਾਮ ਵਿੱਚ ਫਸੇ ਸਾਰੇ ਧਾਰਮਿਕ ਯਾਤਰੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਗੋਬਿੰਦ ਘਾਟ ਅਤੇ ਜੋਸ਼ੀ ਮੱਠ ਵਿਖੇ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੈਲੀਕਾਪਟਰਾਂ ਦੇ ਰਾਹੀਂ ਗੋਬਿੰਦ ਧਾਮ ਤੋਂ ਤਕਰੀਬਨ 1500 ਧਾਰਮਿਕ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਬਾਕੀ 2000 ਵਿਅਕਤੀਆਂ ਨੂੰ ਗੋਬਿੰਦ ਘਾਟ ਅਤੇ ਗੋਬਿੰਦ ਧਾਮ ਵਿਚਕਾਰ ਬਣਾਏ ਆਰਜੀ ਪੁਲ ਰਾਹੀਂ ਪੈਦਲ ਗੋਬਿੰਦ ਘਾਟ ਪਹੁੰਚਾਇਆ ਗਿਆ ਹੈ। ਜੋਸ਼ੀ ਮੱਠ ਪ੍ਰਸ਼ਾਸ਼ਨ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਪਹਿਲ ਦੇ ਅਧਾਰ 'ਤੇ ਹੈਲੀਕਾਪਟਰਾਂ ਰਾਹੀਂ ਬਾਹਰ ਕੱਢਣ ਨੂੰ ਪ੍ਰਾਥਮਿਕਤਾ ਦਿੱਤੀ ਜਦਕਿ ਨੌਜਵਾਨਾਂ ਨੂੰ ਪੈਦਲ ਗੋਬਿੰਦ ਘਾਟ ਆਉਣ ਲਈ ਆਖਿਆ ਗਿਆ। 

ਇਸੇ ਦੌਰਾਨ ਕੱਲ ਗੋਬਿੰਦ ਧਾਮ ਵਿਖੇ ਫਸੇ 35-40 ਨੌਜਵਾਨਾਂ ਨੇ ਪੈਦਲ ਗੋਬਿੰਦ ਘਾਟ ਆਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਹੈਲੀਕਾਪਟਰਾਂ ਰਾਹੀਂ ਵਾਪਸ ਲਿਆਉਣ 'ਤੇ ਜ਼ੋਰ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਅੱਜ ਸਵੇਰੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਇਥੇ ਲਿਆਂਦਾ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਗੋਬਿੰਦ ਧਾਮ ਵਿਖੇ ਹੁਣ ਇੱਕ ਵੀ ਧਾਰਮਿਕ ਯਾਤਰੀ ਫਸਿਆ ਹੋਇਆ ਨਹੀਂ ਹੈ ਅਤੇ ਸਾਰਿਆਂ ਨੂੰ ਹੀ ਗੋਬਿੰਦ ਘਾਟ/ਜੋਸ਼ੀ ਮੱਠ ਲਿਆਂਦਾ ਜਾ ਚੁੱਕਾ ਹੈ ਜਿਥੋਂ ਉਹ ਵਾਪਸ ਆਪਣੀਆਂ ਗੱਡੀਆਂ ਉਤੇ ਜਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਉਪਰ ਪੰਜਾਬ ਆਉਣਗੇ। ਸ੍ਰੀ ਮਿਗਲਾਨੀ ਨੇ ਕਿਹਾ ਕਿ ਗੋਬਿੰਦ ਧਾਮ ਤੋਂ ਗੋਬਿੰਦ ਘਾਟ/ਜੋਸ਼ੀ ਮੱਠ ਵਾਪਸ ਆਉਣ ਵਾਲੇ ਸਾਰੇ ਧਾਰਮਿਕ ਯਾਤਰੀ ਕੱਲ ਸਵੇਰ ਤੱਕ ਪੰਜਾਬ ਭੇਜ ਦਿੱਤੇ ਜਾਣਗੇ।ਸ੍ਰੀ ਮਿਗਲਾਨੀ ਨੇ ਇਹ ਵੀ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਗੋਬਿੰਦ ਘਾਟ ਵਿਖੇ ਡੇਰਾ ਲਾ ਕੇ ਬੈਠੇ ਕੁਝ ਧਾਰਮਿਕ ਯਾਤਰੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਅੜੇ ਹੋਏ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਟੀਮ ਦੇ ਨਿੱਜੀ ਦਖਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਵਿੱਤਰ ਧਾਰਮਿਕ ਸਥਾਨ ਵੱਲ ਜਾਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿਚ ਨਵੇਂ ਸਿਰਿਓਂ ਮੀਂਹ ਪੈਣ ਦੀ ਭਵਿੱਖਬਾਨੀ ਕੀਤੀ ਹੈ। ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਏ.ਐਸ. ਮਿਗਲਾਨੀ ਦੇ ਨਾਲ ਵਿਸ਼ੇਸ਼ ਟੀਮ ਦੇ ਇੰਸਪੈਕਟਰ ਜਨਰਲ ਪੁਲਿਸ ਸ੍ਰੀ ਗੌਤਮ ਚੀਮਾ, ਐਸ.ਡੀ.ਐਮ ਮੋਹਾਲੀ ਸ੍ਰੀ ਲਖਮੀਰ ਸਿੰਘ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕੈਪਟਨ ਗੁਰਦੀਪ ਸਿੰਘ ਢਿੱਲੋਂ ਹਾਜ਼ਰ ਸਨ। 

 

Tags: flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD