Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਤਕਨੀਕੀ ਸਿਖਲਾਈ ਅਤੇ ਹੂਨਰ ਵਿਕਾਸ ਨੂੰ ਬੜਾਵਾ ਦੇ ਕੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ : ਮਦਨ ਮੋਹਨ ਮਿੱਤਲ

ਪੰਜਾਬ ਵਿੱਚ 76 ਉਦਯੋਗਿਕ ਸਿਖਲਾਈ ਸੰਸਥਾਵਾਂ ਤੇ 190 ਕਰੋੜ ਰੁਪਏ ਖਰਚ ਕੀਤੇ ਜਾਣਗੇ

ਉਦਯੋਗ ਤੇ ਵਣਜ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਬਨੂੰੜ ਵਿਖੇ ਉਦਯੋਗਿਕ ਸਿਖਲਾਈ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ।
ਉਦਯੋਗ ਤੇ ਵਣਜ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਬਨੂੰੜ ਵਿਖੇ ਉਦਯੋਗਿਕ ਸਿਖਲਾਈ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਦੇ ਹੋਏ।

Web Admin

Web Admin

5 Dariya News

ਬਨੂੰੜ , 29 Jun 2015

Last updated on: Jun 29, 2015, 00:00 IST

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਤਕਨੀਕੀ ਸਿਖਲਾਈ ਅਤੇ ਹੂਨਰ ਵਿਕਾਸ ਨੂੰ ਬੜਾਵਾ ਦੇ ਕੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਰਾਜ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਅਧੁਨਿਕ ਬਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਨੇ ਪਬਲਿਕ ਪ੍ਰਾਇਵੇਟ ਪਾਟਰਨਸਿਪ ਅਧੀਨ ਬਨੂੰੜ ਸਥਿਤ ਉਦਯੋਗਿਕ ਸਿਖਲਾਈ ਸੰਸਥਾ ਦੀ 2 ਏਕੜ ਵਿੱਚ 1 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਸੰਸਥਾ ਬਨੂੰੜ ਦੀ ਇਮਾਰਤ ਦੇ ਨਾਲ-ਨਾਲ ਇਸ ਵਿੱਚ ਅਧੁਨਿਕ ਸਾਜੋ ਸਮਾਨ ਮੁਹੱਈਆ ਕਰਾਉਣ ਲਈ ਢਾਈ ਕਰੋੜ ਰੁਪਏ ਖਰਚ ਕੀਤੇ ਜਾਣਗੇ। ਮਿੱਤਲ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਪੰਜਾਬ ਵਿੱਚ 76 ਉਦਯੋਗਿਕ ਸਿਖਲਾਈ ਸੰਸਥਾਵਾਂ ਦੀਆਂ ਇਮਾਰਤਾਂ ਅਤੇ ਉਨ੍ਹਾਂ ਵਿੱਚ ਬੁਨਿਆਦੀ ਢਾਂਚੇ ਦੇ ਨਾਲ-ਨਾਲ ਅਧੁਨਿਕ ਸਾਜੋ ਸਮਾਨ ਮੁਹੱਈਆ ਕਰਾਉਣ ਲਈ 190 ਕਰੋੜ ਰੁਪਏ ਖਰਚ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਇੰਸਟੀਚਿਊਟ ਮੈਨੇਜਮੈਂਟ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਉਘੇ ਉਦਯੋਗਪਤੀ ਬਣਾਏ ਗਏ ਹਨ। ਮਿੱਤਲ ਨੇ ਦੱਸਿਆ ਕਿ ਬਨੂੰੜ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਚਾਰ ਨਵੀਆਂ ਵਰਕਸ਼ਾਪਾਂ ਦੀ ਉਸਾਰੀ ਦੇ ਨਾਲ-ਨਾਲ ਥਿਊਰੀ ਰੂਮਜ਼ ਅਤੇ ਪਿੰਰਸੀਪਲ ਦਾ ਦਫ਼ਤਰ, ਵਿਦਿਆਰਥੀਆਂ ਅਤੇ ਸਟਾਫ ਲਈ ਪਾਖਾਨੇ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਨੂੰੜ ਸਾਲ 1962 ਤੋਂ ਹੋਂਦ ਵਿੱਚ ਆਈ ਸੀ ਜਿਸ ਵਿੱਚ 5 ਟਰੇਡ ਟਰਨਰ, ਇਲੈਕਟ੍ਰੀਸਨ, ਵਾਇਰਮੈਨ, ਟਰੈਕਟਰ ਮਕੈਨਿਕ, ਲੜਕੀਆਂ ਲਈ ਕਢਾਈ ਸਲਾਈ ਦੀਆਂ ਟਰ੍ਰੇਡਾਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਕੰਪਿਊਟਰ ਅਤੇ ਟਰਨਰ ਦੇ ਸ਼ਾਰਟ ਟਰਨ ਕੋਰਸ ਵੀ ਚਲਾਏ ਰਹੇ ਹਨ। ਉਨ੍ਹਾਂ ਇਸ ਮੋਕੇ ਅਧਿਕਾਰੀਆਂ ਨੂੰ ਆਖਿਆ ਕਿ ਸੰਸਥਾ ਵਿੱਚ ਅਜਿਹੇ ਟਰੇਡਾਂ ਵਿੱਚ ਵਾਧਾ ਕੀਤਾ ਜਾਵੇ ਜਿਸ ਰਾਹੀਂ ਵਿਦਿਆਰਥੀ ਸਿਖਲਾਈ ਪ੍ਰਾਪਤ ਕਰਨ ਉਪਰੰਤ ਰੋਜ਼ਗਾਰ ਹਾਸਲ ਕਰ ਸਕਣ। 

ਇਸ ਮੌਕੇ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀਮਤੀ ਦਲਜੀਤ ਕੌਰ ਸਿੱਧੂ ਨੇ ਆਖਿਆ ਕਿ ਪੰਜਾਬ ਵਿੱਚ 5 ਸਾਲਾਂ ਵਿੱਚ 637 ਨਵੀਂਆਂ ਟਰੇਡਾਂ ਸ਼ੁਰੂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿਚੋਂ 237 ਟਰੇਡਾਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀ ਇਮਾਰਤ ਬਣਨ ਉਪਰੰਤ ਇਸ ਸੰਸਥਾ ਵਿੱਚ ਚਾਰ ਨਵੀਆਂ ਟਰੇਡਾਂ ਪਲੱਬਰ , ਵੈਲਡਰ, ਫਿਟਰ ਅਤੇ ਕੋਪਾ ਵੀ ਚਲਾਈਆਂ ਜਾਣਗੀਆਂ। ਇਸ ਮੋਕੇ ਸਾਬਕਾ ਸੰਸਦੀ ਸਕੱਤਰ ਸ੍ਰੀ ਰਾਜ ਖੁਰਾਨਾ ਨੇ ਬੋਲਦਿਆਂ ਕਿਹਾ ਕਿ ਇਸ ਉਦਯੋਗਿਕ ਸਿਖਲਾਈ ਸੰਸਥਾ ਦਾ ਵਿਸਤਾਰ ਹੋਣ ਨਾਲ ਇਸ ਇਲਾਕੇ ਦੇ ਨੌਜਵਾਨਾ ਨੂੰ ਮਿਆਰੀ ਤਕਨੀਕੀ ਸਿੱਖਿਆ ਹਾਸਲ ਹੋ ਸਕੇਗੀ। ਇਸ ਮੌਕੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਬੀ.ਐਸ .ਆਨੰਦ ਨੇ ਕਿਹਾ ਕਿ ਇਸ ਉਦਯੋਗਿਕ ਸਿਖਲਾਈ ਸੰਸਥਾ ਦੀ ਅਪਗ੍ਰੇਡਸ਼ਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਇਥੋ ਤਕਨੀਕੀ ਸਿੱਖਿਆ ਹਾਸਲ ਕਰਨ ਉਪਰੰਤ ਵਿਦਿਆਰਥੀ ਰੋਜ਼ਗਾਰ ਹਾਸਲ ਕਰ ਸਕਣ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਅਤੇ ਮੈਂਬਰ ਸਕੱਤਰ ਆਈ.ਐਮ.ਸੀ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਬਨੂੰੜ ਦੇ ਪ੍ਰਧਾਨ ਸ੍ਰੀ ਨਿਰਮਲ ਸਿੰਘ ਨੀਮਾ ਸਮੇਤ ਹੋਰ ਐਮ.ਸੀ. ਸਾਹਿਬਾਨ, ਮੋਹਾਲੀ ਦੇ ਉੱਘੇ ਉਦਯੋਗਪਤੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। 

 

Tags: MADAN MOHAN MITTAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD