Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਏ.ਐਸ.ਨਗਰ ਵਿਖੇ ਅੰਤਰ-ਰਾਸ਼ਟਰੀ ਪੱਧਰ ਦਾ ਕੰਨਵੈਨਸ਼ਨ ਸੈਂਟਰ ਬਣਾਇਆ ਜਾਵੇਗਾ : ਪਰਮਿੰਦਰ ਸਿੰਘ ਢੀਂਡਸਾ

ਪੰਜਾਬ ਸਰਕਾਰ ਰਾਜ ਵਿੱਚ ਹੁਨਰ ਵਿਕਾਸ ਤੇ 800 ਕਰੋੜ ਰੁਪਏ ਖਰਚ ਕਰੇਗੀ

ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਐਮ.ਆਈ.ਏ ਭਵਨ ਵਿਖੇ ਵੋਕੇਸ਼ਨਲ ਅਤੇ ਡਿਸਪਲੇਅ ਸੈਂਟਰ ਦਾ ਨੀਂਹ ਪੱਥਰ ਰੱਖਦੇ ਹੋਏ।
ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਐਮ.ਆਈ.ਏ ਭਵਨ ਵਿਖੇ ਵੋਕੇਸ਼ਨਲ ਅਤੇ ਡਿਸਪਲੇਅ ਸੈਂਟਰ ਦਾ ਨੀਂਹ ਪੱਥਰ ਰੱਖਦੇ ਹੋਏ।

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Jun 2015

Last updated on: Jun 30, 2015, 00:00 IST

ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਉਦਯੋਗਿਕ ਖੇਤਰ ਨੂੰ ਨਵਾਂ ਹੁਲਾਰਾ ਦੇਣ ਲਈ ਅੰਤਰਰਾਸ਼ਟਰੀ ਪੱਧਰ ਦਾ ਕਨਵੈਨਸ਼ਨ ਸੈਂਟਰ ਬਣਾਇਆ ਜਾਵੇਗਾ । ਜਿਥੇ ਕਿ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਟਰੇਡ ਫੇਅਰ, ਸੈਮੀਨਾਰ, ਮੀਟਿੰਗਾਂ, ਨੋਕਰੀ ਮੇਲੇ ਅਤੇ ਉਦਯੋਗਿਕ ਖੇਤਰ ਨਾਲ ਸਬੰਧਤ ਹੋਰ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਸਕਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਹੈਦਰਾਬਾਦ ਦੀ ਤਰਜ ਤੇ ਐਮ.ਆਈ.ਏ ਭਵਨ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਵੋਕੇਸਨਲ ਟਰੇਨਿੰਗ ਤੇ ਡਿਸਪਲੇਅ ਸੈਂਟਰ ਦਾ ਨੀਂਹ ਪੱਥਰ ਰੱਖਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸੈਂਟਰ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਤਰਫੋ ਪਹਿਲਾਂ ਹੀ 10 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਸੈਂਟਰ ਦੀ ਉਸਾਰੀ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। 

ਵਿੱਤ ਮੰਤਰੀ ਪੰਜਾਬ ਨੇ ਇਸ ਮੋਕੇ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਇਸ ਵਿਲੱਖਣ ਕਾਰਜ ਦੀ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਸ ਸੈਂਟਰ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਕਾਮੇ ਇੰਡਸਟਰੀਜ ਨੂੰ ਹੁਨਰਮੰਦ ਕਾਮਿਆਂ ਦੀ ਘਾਟ ਨੂੰ ਪੁਰਾ ਕਰਨ ਲਈ ਸਹਾਈ ਹੋਣਗੇ ਅਤੇ ਨੌਜਵਾਨ ਇਥੋਂ ਸਿਖਲਾਈ ਪ੍ਰਾਪਤ ਕਰਕੇ ਰੋਜ਼ਗਾਰ ਤੇ ਲੱਗ ਸਕਣਗੇ। ਉਨ੍ਹਾਂ ਕਿਹਾ ਕਿ ਭਾਵੇ ਸਾਡੇ ਸੂਬੇ ਨੇ ਵਿਦਿਅਕ ਪੱਖੋਂ ਚੋਖੀ ਤਰੱਕੀ ਕਰ ਲਈ ਹੈ ਪਰੰਤੂ ਸੂਬੇ ਵਿੱਚ ਹੁਨਰਮੰਦ ਕਾਮਿਆਂ ਦੀ ਬੇਹੱਦ ਘਾਟ ਹੈ। ਇਸ ਘਾਟ ਨੂੰ ਪੁਰਾ ਕਰਨ ਲਈ ਸਾਨੂੰ ਸਕਿੱਲ ਟਰੇਨਿੰਗ ਤੇ ਜੋਰ ਦੇਣ ਦੀ ਲੋੜ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੇ ਦੇਸ਼ ਵਿੱਚ ਬੇਰੁਜਗਾਰੀ ਮੁੱਖ ਸਮੱਸਿਆ ਹੈ ਜਿਸ ਨੂੰ ਅਸੀਂ ਉਦਯੋਗਿਕ ਖੇਤਰ ਨੂੰ ਬੜਾਵਾ ਦੇਣ ਦੇ ਨਾਲ-ਨਾਲ ਹੁਨਰਮੰਦ ਸਿਖਲਾਈ ਦੇ ਕੇ ਹੀ ਠੱਲ ਪਾ ਸਕਦੇ ਹਾਂ। ਉਨ੍ਹਾਂ ਉਦਯੋਗਪਤੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਕਿੱਲ ਡਿਵੈਲਪਮੈਂਟ ਨੂੰ ਬੜਾਵਾ ਦੇਣ ਲਈ ਆਰੰਭੇ ਕਾਰਜਾਂ ਵਿੱਚ ਆਪਣਾ ਲੋੜੀਦਾ ਯੋਗਦਾਨ ਪਾਉਣ ਤਾਂ ਜੋ ਬੇਰੁਜਗਾਰੀ ਨੂੰ ਨੱਥ ਪਾਈ ਜਾ ਸਕੇ ਅਤੇ ਇੰਡਸਟਰੀ ਲਈ ਸਕਿੱਲ ਕਾਮਿਆਂ ਦੀ ਘਾਟ ਨੂੰ ਪੁਰਾ ਕੀਤਾ ਜਾ ਸਕੇ। 

ਵਿੱਤ ਮੰਤਰੀ ਪੰਜਾਬ ਨੇ ਇਸ ਮੋਕੇ ਬੋਲਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੁਨਰ ਵਿਕਾਸ ਤੇ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਤਹਿਤ 2 ਲੱਖ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੜੇ ਲਿੱਖੇ ਨੌਜਵਾਨਾਂ ਵਿੱਚ ਸਕਿੱਲ ਪੈਦਾ ਕਰਨ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ ਨੂੰ ਅਮਲੀ ਜਾਮਾ ਪਹਿਨਾਈਆ ਜਾ ਰਿਹਾ ਹੈ। ਇਸ ਤੋਂ ਉਪਰੰਤ ਉਨ੍ਹਾਂ ਪੱਤਰਕਾਰਾਂ ਵੱਲੋਂ ਪਿਛਲੇ ਸਾਲ ਐਸ.ਏ.ਐਸ.ਨਗਰ ਵਿਖੇ ਪੰਜਾਬ ਇਨਵੈਸਟਮੈਂਟ ਮੀਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਵਿੱਚ ਰਾਜ ਸਰਕਾਰ ਨੂੰ ਵੱਡੀ ਸਫਲਤਾ ਹਾਸ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਹੋਣ ਵਾਲੇ ਪੰਜਾਬ ਇੰਨਵੈਸਟਮੈਂਟ ਮੀਟ ਵਿੱਚ ਪਿਛਲੇ ਸਾਲ ਨਾਲੋ ਵੀ ਵੱਧ ਵੱਡੇ-ਵੱਡੇ ਉਦਯੋਗਪਤੀਆਂ ਦੀ ਸਿਰਕਤ ਕਰਨਗੇ। ਜਿਸ ਨਾਲ ਰਾਜ ਵਿੱਚ ਨਵੀਂ ਇੰਡਸਟਰੀ ਸਥਾਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਹੁਣ ਉਦਯੋਗ ਸਥਾਪਿਤ ਹੋਣ ਲਈ ਖੁਸ-ਗੁਵਾਰ ਮਹੌਲ ਪੈਦਾ ਹੋਇਆ ਹੈ ਜਿਸ ਨਾਲ ਵੱਡੇ ਵੱਡੇ ਉਦਯੋਗ ਲੱਗਣ ਦੀਆਂ ਸੰਭਾਵਨਾਵਾਂ ਵੀ ਪੈਦਾ ਹੋਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਰਾਜ ਵਿੱਚ ਨਵੀਂ ਉਦਯੋਗੀਕ ਕ੍ਰਾਂਤੀ ਲਈ ਰਾਹ ਪੱਧਰਾ ਹੋ ਗਿਆ ਹੈ। 

ਸਮਾਗਮ ਨੂੰ ਸੰਬੋਧਨ ਕਰਦਿਆਂ ਮੋਹਾਲੀ ਇੰਡਸਟਰੀ ਐਸੋਸੀਏਸਨ ਦੇ ਪ੍ਰਧਾਨ ਸ੍ਰੀ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਐਮ.ਆਈ.ਏ ਭਵਨ ਵਿਖੇ ਬਣਾਏ ਜਾਣ ਵਾਲੇ ਵੋਕੇਸ਼ਨਲ ਅਤੇ ਡਿਸਪਲੇਅ ਸੈਂਟਰ ਨੂੰ ਹੈਦਰਾਬਾਦ ਦੀ ਤਰਜ ਤੇ ਬਣਾਇਆ ਜਾਵੇਗਾ ਜਿਥੇ ਕਿ ਨੌਜਵਾਨਾਂ ਨੂੰ ਹੁਨਰਮੰਦ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਇਆ ਜਾਵੇਗਾ। ਉਨ੍ਹਾਂ ਵਿੱਤ ਮੰਤਰੀ ਵੱਲੋਂ ਸੈਂਟਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਲਈ ਵਿਸ਼ੇਸ ਤੌਰ ਤੇ ਧੰਨਵਾਦ ਵੀ ਕੀਤਾ। ਇਸ ਮੋਕੇ ਸ੍ਰੀ ਕੇ.ਐਚ.ਐਸ ਢੀਂਡਸਾ ਨੇ ਇਸ ਸੈਂਟਰ ਸਬੰਧੀ ਪੇਸ਼ਕਾਰੀ ਦਿੰਦਿਆ ਦੱਸਿਆ ਕਿ ਇਹ ਸੈਂਟਰ ਪੰਜਾਬ ਦਾ ਪਹਿਲਾ ਅਜਿਹਾ ਵਿਲੱਖਣ ਸੈਂਟਰ ਹੋਵੇਗਾ ਜਿਸ ਵਿੱਚ ਨੋਜਵਾਨਾਂ ਨੂੰ ਹੁਨਰਮੰਦ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਸਮਾਗਮ ਨੂੰ ਸਾਬਕਾ ਪ੍ਰਧਾਨ ਸ੍ਰੀ ਅਨੁਰਾਗ ਅੱਗਰਵਾਲ, ਜਨਰਲ ਸਕੱਤਰ ਸ੍ਰੀ ਗਗਨ ਛਾਬੜਾ, ਸ੍ਰੀ ਸੰਜੀਵ ਵਸਿਸ਼ਟ ਨੇ ਵੀ ਸੰਬੋਧਨ ਕੀਤਾ। ਇਸ ਮੋਕੇ ਵੱਡੀ ਗਿਣਤੀ ਵਿੱਚ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਆਹੁਦੇਦਾਰ, ਮੈਂਬਰ ਅਤੇ ਹੋਰ ਉਦਯੋਗਪਤੀ ਵੀ ਮੌਜੂਦ ਸਨ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD