Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ ਨਵੀਂ ਉਦਯੋਗਿਕ ਨੀਤੀ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ: ਅਨਿਲ ਜੋਸ਼ੀ

ਰਾਜ ਵਿੱਚ ਸਿੱਕ ਇੰਡਸਟਰੀ ਨੂੰ 1300 ਕਰੋੜ ਰੁਪਏ ਦੀ ਰਾਹਤ ਦੇ ਕੇ ਵੱਡਾ ਫਾਇਦਾ ਪਹੁੰਚਾਇਆ,ਐਸ.ਏ.ਐਸ.ਨਗਰ ਦੇ ਉਦਯੋਗਿਕ ਖੇਤਰ ਦੀ ਨੁਹਾਰ ਬਦਲੀ ਜਾਵੇਗੀ

ਅਨਿਲ ਜੋਸ਼ੀ ਐਸ.ਏ.ਐਸ.ਨਗਰ ਦੇ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾਂ ਇਨਾਮ ਵੰਡ ਸਮਾਰੋਹ ਵਿਚ ਬਤੌਰ ਸ਼ਾਮਲ ਹੁੰਦੇ ਹੋਏ । ਉਨਾਂਹ ਨਾਲ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵੀ ਦਿਖਾਈ ਦੇ ਰਹੇ ਹਨ।
ਅਨਿਲ ਜੋਸ਼ੀ ਐਸ.ਏ.ਐਸ.ਨਗਰ ਦੇ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾਂ ਇਨਾਮ ਵੰਡ ਸਮਾਰੋਹ ਵਿਚ ਬਤੌਰ ਸ਼ਾਮਲ ਹੁੰਦੇ ਹੋਏ । ਉਨਾਂਹ ਨਾਲ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 12 Feb 2013

Last updated on: Feb 12, 2013, 00:00 IST

ਰਾਜ ਵਿੱਚ ਉਦਯੋਗ ਨੂੰ ਹੋਰ ਬੜਾਵਾ ਦੇਣ ਲਈ ਅਤੇ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਜਲਦੀ ਹੀ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਉਦਯੋਗ ਸਥਾਪਿਤ ਹੋਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਇਸ ਗੱਲ ਦੀ ਜਾਣਕਾਰੀ ਉਦਯੋਗ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਐਸ.ਏ.ਐਸ.ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹ ਅੱਜ ਇੱਥੇ ਸੈਕਟਰ –71 ਸਥਿੱਤ ਜਤਿੰਦਰਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸਲਾਨਾਂ ਇਨਾਮ ਵੰਡ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ ਲਈ ਪੁੱਜੇ ਹੋਏ ਸਨ। ਜੋਸ਼ੀ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਵਿੱਚ ਰਾਜ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਨਵੀਂ ਨੀਤੀ ਅਨੁਸਾਰ ਵਿਸ਼ੇਸ ਰਿਆਇਤਾਂ ਤਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨਾਂਹ ਦੱਸਿਆ ਕਿ ਗੁਆਂਢੀ ਰਾਜਾਂ ਵਿੱਚ ਜਿੱਥੇ ਕਿ ਵਧੇਰੇ ਇੰਡਸਟਰੀ ਹੈ ਜਾ ਕੇ ਸਰਵੇ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੀ ਤਰ੍ਹਾਂ ਘੋਖ ਕਰਨ ਉਪਰੰਤ ਨਵੀਂ ਨੀਤੀ ਲਿਆਂਦੀ ਜਾ ਸਕੇ ਜਿਸ ਨਾਲ ਵੱਧ ਤੋਂ ਵੱਧ ਨਿਵੇਸਕਾਰਾਂ ਨੂੰ ਅਕਰਸ਼ਿਤ ਕੀਤਾ ਜਾ ਸਕੇ । ਉਹਨਾਂ ਕਿਹਾ ਕਿ ਉਦਯੋਗ ਵਿਭਾਗ ਰਾਜ ਵਿੱਚ ਉਦਯੋਗਿਕ ਖੇਤਰ ਵਿੱਚ ਆਉਣ ਵਾਲੀਆ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ ਅਤੇ ਇੰਡਸਟਰੀ ਵਿੱਚ ਆ ਰਹੀਆਂ  90ਫ਼ੀ ਸਦੀ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। 

ਉਦਯੋਗ ਮੰਤਰੀ ਪੰਜਾਬ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਰਾਜ ਵਿੱਚ ਸਿੱਕ ਇੰਡਸਟਰੀ ਨੂੰ ਆਪਣੇ ਪੈਰਾਂ ਤੇ ਮੁੜ ਖੜਾ ਕਰਨ ਲਈ 1300 ਕਰੋੜ ਰੁਪਏ ਦੀਆਂ ਰਿਆਇਤਾਂ ਦੇ ਕੇ ਵੱਡਾ ਫਾਇਦਾ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਇੰਡਸਟਰੀ ਸਥਾਪਿਤ ਕਰਨ ਲਈ ਕਲੱਸਟਰ ਸਿਸਟਮ ਬਣਾਇਆ ਗਿਆ ਹੈ ਅਤੇ ਇਸ ਨੂੰ ਜੋਨਾਂ ਵਿੱਚ ਵੰਡਿਆ ਜਾਵੇਗਾ ਤਾਂ ਜੋ ਤਿਆਰ ਮਾਲ ਦੇ ਮੰਡੀਕਰਨ ਅਤੇ ਕੱਚੇ ਮਾਲ ਦੀ ਘਾਟ ਨਾ ਆਵੇ। ਉਹਨਾਂ ਹੋਰ ਦੱਸਿਆ ਕਿ ਰਾਜ ਵਿੱਚ ਫੋਕਲ ਪੁਆਇੰਟਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ । ਸ੍ਰੀ ਜੋਸ਼ੀ ਨੇ ਦੱਸਿਆ ਕਿ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ਤੇ ਵੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇੰਡਸਟਰੀ ਨਾਲ ਸਬੰਧਿਤ ਵਿਭਾਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਇਹਨਾਂ ਕਮੇਟੀਆਂ ਦੀ ਮਹੀਨਾਂਵਾਰ ਮੀਟਿੰਗ ਹੋਇਆ ਕਰੇਗੀ ਤਾਂ ਜੋ ਸਮੱਸਿਆਵਾਂ ਦਾ ਤੁਰੰਤ ਹੱਲ ਹੋ ਸਕੇ। ਉਦਯੋਗ ਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਐਸ.ਏ.ਐਸ.ਨਗਰ ਦੇ ਉਦਯੋਗਿਕ ਖੇਤਰ ਦੀ ਨੁਹਾਰ ਬਦਲੀ ਜਾਵੇਗੀ ਜਿਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ। ਰਾਜ ਵਿੱਚ ਤਕਨੀਕੀ ਸਿੱਖਿਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਰਾਜ ਵਿੱਚ ਚਾਰ ਵੱਡੇ ਸਕਿੱਲ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਰਾਜ ਵਿੱਚ 50 ਉਦਯੋਗਿਕ ਤਕਨੀਕੀ  ਸਿਖਲਾਈ ਸੰਸਥਾਵਾਂ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਜ ਵਿੱਚ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਅਤੇ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਜਿੱਥੇ ਕਿ ਸਿੱਖਿਆਰਥੀਆਂ ਨੂੰ ਮੁਫ਼ਤ ਸਿਖਲਾਈ ਦੇ ਨਾਲ – ਨਾਲ ਵਜੀਫ਼ਾ ਵੀ ਦਿੱਤਾ ਜਾਂਦਾ ਹੈ। 

ਪੱਤਰਕਾਰਾਂ ਵੱਲੋਂ ਨਵੀਂ ਬਣਾਈ ਮਾਇਨਿੰਗ ਪਾਲਸੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਨਵੀਂ ਮਾਇਨਿੰਗ ਪਾਲਸੀ ਦਾ ਵੱਡਾ ਫਾਇਦਾ ਹੋਇਆ ਹੈ ਅਤੇ ਖੱਡਾਂ ਦੀ ਬੋਲੀ ਪੂਰੀ ਪਾਰਦਰਸ਼ਤਾ ਨਾਲ ਹੁੰਦੀ ਹੈ। ਜਿਸ ਨਾਲ ਮਾਲੀਏ ਵਿੱਚ ਵੀ ਵੱਡਾ ਇਜਾਫ਼ਾ ਹੋ ਰਿਹਾ ਹੈ। ਬਾਅਦ ਵਿੱਚ ਉਹਨਾਂ ਸਲਾਨਾ ਇਨਾਮਵੰਡ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਤਿੰਦਰਵੀਰ ਸਰਵਹਿੱਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਕੇ ਬਹੁਤ ਵੱਡਾ ਯੋਗਦਾਨ ਪਾ ਰਿਹਾ ਹੈ। ਉਹਨਾਂ ਇਸ ਮੌਕੇ ਵੱਖ -ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਉਹਨਾਂ ਇਸ ਮੌਕੇ ਸਕੂਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਕੌਮੀ ਜਨਰਲ ਸਕੱਤਰ ਇਸਤਰੀ ਅਕਾਲੀ ਦਲ , ਸ੍ਰੀ ਖੁਸਵੰਤ ਰਾਏ ਗੀਗਾ ਸੀਨੀਅਰ ਭਾਜਪਾ ਆਗੂ,  ਸ੍ਰ ਹਰਪਾਲ ਸਿੰਘ ਚੰਨਾ,  ਸ੍ਰੀ ਕਸ਼ਮੀਰੀ ਲਾਲ ਖੰਨਾ ਵਾਇਸ ਪ੍ਰੈਜੀਡੈਂਟ ਸਰਵਹਿੱਤਕਾਰੀ ਐਜੂਕੇਸ਼ਨ ਸੋਸਾਇਟੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ । ਸਕੂਲ ਦੇ ਪ੍ਰਿੰਸੀਪਲ ਸ੍ਰੀ ਚਰਨ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ। ਇਸ ਮੌਕੇ ਸ੍ਰੀ ਅਸ਼ੋਕ ਜੈਨ ਸ੍ਰੀ ਅਰੁਣ ਸ਼ਰਮਾ, ਸ੍ਰੀ ਮਨੋਜ ਅਗਰਵਾਲ ਸਮੇਤ ਹੋਰ ਸਖ਼ਸੀਅਤਾਂ ਵੀ ਮੌਜੂਦ ਸਨ। ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। 

 

Tags: ANIL JOSHI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD