Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ 4680 ਕਰੋੜ ਰੁਪਏ ਖਰਚ ਕੀਤੇ ਜਾਣਗੇ : ਪਰਮਿੰਦਰ ਸਿੰਘ ਢੀਂਡਸਾਂ

ਵਿੱਤ ਮੰਤਰੀ ਪੰਜਾਬ ਨੇ 86 ਲੱਖ ਰੁਪਏ ਦੀ ਲਾਗਤ ਨਾਲ ਬਣੀ ਮੀਆਂਪੁਰ ਚੰਗਰ ਤੋਂ ਖਿਜਰਾਬਾਦ ਤੱਕ ਦੀ ਸੜਕ ਦਾ ਕੀਤਾ ਉਦਘਾਟਨ

ਵਿੱਤ ਤੇ ਯੌਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾਂ ਮੀਆਂਪੁਰ ਚੰਗਰ ਤੋਂ ਖਿਜਰਾਬਾਦ ਤੱਕ ਦੀ ਨਵੀਂ ਬਣੀ ਸੜਕ ਦਾ ਉਦਘਾਟਨ ਕਰਦੇ ਹੋਏ। ਉਨ੍ਹਾਂ ਨਾਲ ਜਥੇਦਾਰ ਉਜਾਗਰ ਸਿੰਘ ਬਡਾਲੀ ਵੀ ਦਿਖਾਈ ਦੇ ਰਹੇ ਹਨ।
ਵਿੱਤ ਤੇ ਯੌਜਨਾ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾਂ ਮੀਆਂਪੁਰ ਚੰਗਰ ਤੋਂ ਖਿਜਰਾਬਾਦ ਤੱਕ ਦੀ ਨਵੀਂ ਬਣੀ ਸੜਕ ਦਾ ਉਦਘਾਟਨ ਕਰਦੇ ਹੋਏ। ਉਨ੍ਹਾਂ ਨਾਲ ਜਥੇਦਾਰ ਉਜਾਗਰ ਸਿੰਘ ਬਡਾਲੀ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 07 Jul 2015

Last updated on: Jul 07, 2015, 00:00 IST

ਪੰਜਾਬ ਸਰਕਾਰ ਰਾਜ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਆਉਂਦੇ 2 ਸਾਲਾਂ ਵਿੱਚ ਰਾਜ ਦੇ ਸਮੂਹ ਪਿੰਡਾਂ ਦੇ ਵਿਕਾਸ ਕਾਰਜਾਂ ਤੇ 4680 ਕਰੋੜ ਰੁਪਏ ਖਰਚ ਕੀਤੇ ਜਾਣਗੇ । ਇਸ ਗੱਲ ਦੀ ਜਾਣਕਾਰੀ ਵਿੱਤ ਤੇ ਯੋਜਨਾ ਮੰਤਰੀ ਪੰਜਾਬ ਪਰਮਿੰਦਰ ਢੀਂਡਸਾਂ ਨੇ 86 ਲੱਖ ਰੁਪਏ ਦੀ ਲਾਗਤ ਨਾਲ ਮੀਆਂਪੁਰ ਚੰਗਰ ਤੋਂ ਖਿਜਰਾਬਾਦ ਤੱਕ ਦੀ ਬਣੀ ਲਿੰਕ ਸੜਕ ਦਾ ਉਦਘਾਟਨ ਕਰਨ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ।ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਨੂੰ ਫਾਇਦਾ ਹੋਵੇਗਾ ਅਤੇ ਜਿਸ ਨਾਲ ਲੋਕਾਂ ਦੀ ਸਮੇਂ ਅਤੇ ਧੰਨ ਦੀ ਬਚਤ ਵੀ ਹੋਵੇਗੀ । ਹੁਣ ਲੋਕਾਂ ਨੂੰ ਕਸਬਾਨੁਮਾ ਖਿਜਰਾਬਾਦ ਵਿਖੇ ਰੋਜ਼ ਮਰ੍ਹਾਂ ਦੀ ਚੀਜਾਂ ਦੀ ਖਰੀਦੋ ਫਰੋਸਤ ਕਰਨ ਲਈ ਘੱਟ ਪੈਂਡਾ ਤਹਿ ਕਰਨਾ ਪਵੇਗਾ ਅਤੇ ਤਾਰਾਪੁਰ, ਮਾਜਰੀ, ਮੀਆਂਪੁਰ ਚੰਗਰ ਦੇ ਨਿਵਾਸੀ ਵੀ ਸਿੱਧੇ ਤੌਰ ਤੇ ਖਿਜਰਾਬਾਦ ਨਾਲ ਜੁੜ ਗਏ ਹਨ। 

ਉਨ੍ਹਾਂ ਕਿਹਾ ਕਿ ਰਾਜ ਵਿੱਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮੁਰੰਮਤ ਦਾ ਕੰਮ  ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ ਅਤੇ ਰਾਜ ਵਿੱਚ ਹਰੇਕ ਵਿਧਾਨ ਸਭਾ ਹਲਕੇ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਤੇ 40-40 ਕਰੋੜ ਰੁਪਏ ਖਰਚ ਕੀਤੇ ਜਾਣਗੇ।ਵਿੱਤ ਮੰਤਰੀ ਪੰਜਾਬ ਨੇ ਹੋਰ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਮੋਜੂਦਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪਿਛਲੇ 8 ਸਾਲਾਂ ਦੌਰਾਨ ਵੀ ਅਨੇਕਾਂ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ ਅਤੇ ਹੁਣ ਵੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹਂੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਦੂਜੇ ਪੜਾਅ  ਤਹਿਤ ਆਉਣ ਵਾਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਾਉਣ, ਪਿੰਡਾਂ ਵਿੱਚ ਸੀਵਰੇਜ ਪਾਉਣ ਅਤੇ ਪਾਖਾਨੇ ਬਣਾਉਣ ਤੇ 2200 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਉਪਰੰਤ ਉਨ੍ਹਾਂ ਪਿੰਡ ਮੀਆਂਪੁਰ ਚੰਗਰ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਪਿੰਡ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਲਈ ਗਰਾਂਟ ਮੁਹੱਈਆ ਕਰਵਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਆਪਸੀ ਧੜੇਬੰਦੀ ਤੋਂ ਉਪਰ ਉਠ ਕੇ ਕਰਨ ਨੂੰ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ੍ਰੋਮਣੀ ਅਕਾਲੀ ਦਲ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਇਸ ਹਲਕੇ ਦਾ ਵਿਕਾਸ ਹਮੇਸਾਂ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੇਲੇ ਹੀ ਹੋਇਆ ਹੈ ਜਦਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਇਸ ਹਲਕੇ ਨੂੰ ਹਮੇਸਾਂ ਅਣਗੋਲਿਆਂ ਕਰੀ ਰੱਖਿਆ। ਉਨ੍ਹਾਂ ਕਿਹਾ ਕਿ ਮੋਜੂਦਾ ਸਰਕਾਰ ਨੇ ਇਸ ਹਲਕੇ ਦੇ ਸਰਵਪੱਖੀ ਵਿਕਾਸ ਤੇ ਕਰੋੜਾਂ ਰੁਪਏ ਖਰਚ ਕੀਤੇ ਹਨ ਜੋ ਕਿ ਆਪਣੇ ਆਪ ਵਿੱਚ ਮਿਸ਼ਾਲ ਹੈ। ਸਮਾਗਮ ਨੂੰ ਚੇਅਰਪਰਸ਼ਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਸੀਨੀਅਰ ਅਕਾਲੀ ਆਗੂ ਸ੍ਰ: ਸਾਹਿਬ ਸਿੰਘ ਬਡਾਲੀ, ਮੈਂਬਰ ਐਸ.ਜੀ.ਪੀ.ਸੀ ਚਰਨਜੀਤ ਸਿੰਘ ਕਾਲੇਵਾਲ ਅਤੇ ਸ੍ਰ: ਮਨਜੀਤ ਸਿੰਘ ਮੁਧੋ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸ.ਡੀ.ਐਮ ਸ੍ਰੀ ਸੁਖਜੀਤ ਪਾਲ ਸਿੰਘ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ। 

 

Tags: PARMINDER DHINDSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD