Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਭਾਵੀ ਗੈਸਟਰੋ ਦੀ ਬਿਮਾਰੀ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸਾਸ਼ਨ ਮੁਸ਼ਤੈਦ

ਵਿਧਾਇਕ ਕਲੇਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਗਰਾਉਂ ਦੇ ਸਲੱਮ ਖੇਤਰਾਂ ਦਾ ਦੌਰਾ

Web Admin

Web Admin

5 Dariya News

ਜਗਰਾਉਂ , 10 Jul 2015

Last updated on: Jul 10, 2015, 00:00 IST

''ਮੀਂਹ ਦੇ ਮੌਸਮ ਦੌਰਾਨ ਸੰਭਾਵੀ ਗੈਸਟਰੋ ਦੀ ਬਿਮਾਰੀ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਮੁਸ਼ਤੈਦੀ ਦਿਖਾਉਂਦਿਆਂ ਸਾਰੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ, ਜਿੱਥੇ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੇ ਗੈਰਕਾਨੂੰਨੀ ਕੁਨੈਕਸ਼ਨਾਂ ਨੂੰ ਕਾਨੂੰਨੀ ਕਰਨ ਲਈ ਫਾਰਮ ਭਰਵਾਏ ਜਾ ਰਹੇ ਹਨ, ਉਥੇ ਸੀਵਰੇ ਦੀ ਸਫਾਈ, ਮੱਛਰਾਂ ਅਤੇ ਮੱਖੀਆਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ।'' ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਅੱਜ ਜਗਰਾਉਂ ਦੇ ਸਲੱਮ ਖੇਤਰਾਂ ਅਜੀਤ ਨਗਰ ਅਤੇ ਗਾਂਧੀ ਨਗਰ ਦਾ ਦੌਰਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਵਿਧਾਇਕ ਸ੍ਰੀ ਐੱਸ. ਆਰ. ਕਲੇਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸ੍ਰੀ ਕਲੇਰ ਅਤੇ ਸ੍ਰੀ ਅਗਰਵਾਲ ਇਨ੍ਹਾਂ ਦੋਵਾਂ ਖੇਤਰਾਂ ਦੀਆਂ ਉਨ੍ਹਾਂ ਗਲੀਆਂ ਦਾ ਦੌਰਾ ਕੀਤਾ ਜਿੱਥੇ ਕਿ ਪਿਛਲੇ ਕਈ ਸਾਲਾਂ ਤੋਂ ਮੀਂਹ ਦੇ ਮੌਸਮ ਦੌਰਾਨ ਪਾਣੀ ਖੜਨ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਿਹਾ ਹੈ। ਇਸ ਮੌਕੇ ਸ੍ਰੀ ਕਲੇਰ ਅਤੇ ਸ੍ਰੀ ਅਗਰਵਾਲ ਨੇ ਦੱਸਿਆ ਕਿ ਗੈਸਟਰੋ ਵਰਗੀ ਬਿਮਾਰੀ ਫੈਲਣ ਦਾ ਸਭ ਤੋਂ ਵੱਡਾ ਕਾਰਨ ਹੁੰਦਾ ਹੈ ਕਿਸੇ ਵਿਅਕਤੀ ਵੱਲੋਂ ਗੰਦੇ ਪਾਣੀ ਦਾ ਪੀਣ ਲਈ ਇਸਤੇਮਾਲ। ਜਦੋਂ ਲੋਕਾਂ ਵੱਲੋਂ ਪਾਣੀ ਵਾਲੀ ਪਾਈਪ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਕੁੰਡੀ ਲਗਾ ਕੇ ਪੀਣ ਲਈ ਪਾਣੀ ਲਿਆ ਜਾਂਦਾ ਹੈ ਤਾਂ ਇਸ ਕੁਨੈਕਸ਼ਨ ਰਾਹੀਂ ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ ਅਤੇ ਇਸ ਪਾਣੀ ਨੂੰ ਪੀਣ ਵਾਲੇ ਲੋਕ ਗੈਸਟਰੋ ਵਰਗੀ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਗੈਰ ਕਾਨੂੰਨੀ ਕੁਨੈਕਸ਼ਨਾਂ ਨੂੰ ਪੱਕਾ (ਕਾਨੂੰਨੀ) ਕਰਨ ਲਈ ਪ੍ਰਸਾਸ਼ਨ ਵੱਲੋਂ ਸੰਬੰਧਤ ਖੇਤਰਾਂ ਵਿੱਚ ਹੀ ਕੈਂਪ ਲਗਾਏ ਗਏ ਹਨ, ਜੋ ਕਿ 31 ਜੁਲਾਈ ਤੱਕ ਨਿਰੰਤਰ ਜਾਰੀ ਰਹਿਣਗੇ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਆਪਣੇ ਫਾਰਮ ਭਰਵਾ ਦੇਣ ਤਾਂ ਜੋ ਉਨ੍ਹਾਂ ਦੇ ਕੁਨੈਕਸ਼ਨਾਂ ਨੂੰ ਸਹੀ ਤਰੀਕੇ ਨਾਲ ਪੱਕਾ ਕਰ ਦਿੱਤਾ ਜਾਵੇ। 31 ਜੁਲਾਈ ਤੋਂ ਬਾਅਦ ਇਹ ਪਾਣੀ ਦੇ ਕੁਨੈਕਸ਼ਨ ਪੂਰੀ ਤਰ੍ਹਾਂ ਬੰਦ ਕਰਵਾ ਦਿੱਤੇ ਜਾਣਗੇ ਅਤੇ ਫਿਰ ਲੋਕਾਂ ਨੂੰ ਪੂਰੀ ਫੀਸ ਜਮ੍ਹਾ ਕਰਵਾ ਕੇ ਹੀ ਨਵੇਂ ਕੁਨੈਕਸ਼ਨ ਜਾਰੀ ਕੀਤੇ ਜਾਣਗੇ। 

ਉਨ੍ਹਾਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰ ਦੇ ਸੀਵਰੇਜ਼ ਦੀ ਮੁਕੰਮਲ ਸਫਾਈ ਕਰਵਾਈ ਜਾਵੇ ਅਤੇ ਜਿਸ ਖੇਤਰ ਵਿੱਚ ਗੈਸਟਰੋ ਫੈਲਣ ਦਾ ਖ਼ਤਰਾ ਹੈ, ਉਥੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸੀਵਰੇਜ ਸਾਫ਼ ਕਰਨ ਵੇਲੇ ਇੱਕ ਗੱਲ ਧਿਆਨ ਵਿੱਚ ਰੱਖੀ ਜਾਵੇ ਕਿ ਸੀਵਰਮੈਨ ਪੂਰੇ ਸਾਜੋ ਸਮਾਨ ਦੇ ਨਾਲ ਹੀ ਸੀਵਰੇਜ ਵਿੱਚ ਉੱਤਰੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸ਼ਹਿਰ ਵਿੱਚ ਮੱਖੀਆਂ ਮੱਛਰਾਂ ਤੋਂ ਬਚਾਅ ਲਈ ਸੰਬੰਧਤ ਦਵਾਈ ਦਾ ਲਗਾਤਾਰ ਛਿੜਕਾਅ ਕੀਤਾ ਜਾਵੇ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਕੂੜੇਦਾਨ ਰਖਵਾਏ ਜਾਣ।ਅਗਰਵਾਲ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਿਸ ਖੇਤਰ ਵਿੱਚ ਦਵਾਈ ਦਾ ਛਿੜਕਾਅ ਕੀਤਾ ਜਾਂਦਾ ਹੈ, ਉਸ ਖੇਤਰ ਦੇ ਮੋਹਤਬਰ 10 ਵਿਅਕਤੀਆਂ ਦੇ ਨਾਮ ਅਤੇ ਸੰਪਰਕ ਨੰਬਰ ਲੈ ਕੇ ਦਿੱਤੇ ਜਾਇਆ ਕਰਨ ਤਾਂ ਜੋ ਇਸ ਬਾਰੇ ਪੜਤਾਲ ਕਰਵਾਈ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਪ੍ਰਭਾਵਿਤ ਖੇਤਰਾਂ ਤੋਂ ਪਾਣੀ ਦੇ ਨਮੂਨੇ ਲਏ ਜਾਣ ਅਤੇ ਜਿੱਥੇ ਲੋੜ ਹੈ, ਉਸ ਆਬਾਦੀ ਨੂੰ ਕਲੋਰੀਨ ਦੀਆਂ ਗੋਲੀਆਂ ਲੋੜੀਂਦੀ ਮਾਤਰਾ ਵਿੱਚ ਮੁਹੱਈਆ ਕਰਵਾਈਆਂ ਜਾਣ। ਹਦਾਇਤ ਕੀਤੀ ਗਈ ਕਿ ਜਿਸ ਖੇਤਰ ਵਿੱਚ ਕਿਸੇ ਬਿਮਾਰੀ ਦੇ ਫੈਲਣ ਦਾ ਪਤਾ ਲੱਗਦਾ ਹੈ ਤਾਂ ਉਸ ਖੇਤਰ ਵਿੱਚ ਤੁਰੰਤ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮੀਂਹ ਦੇ ਮੌਸਮ ਦੌਰਾਨ ਪਾਣੀ ਸਿਰਫ਼ ਉਬਾਲ ਕੇ ਹੀ ਪੀਤਾ ਜਾਵੇ। 

ਦੱਸਣਯੋਗ ਹੈ ਕਿ ਇਸ ਦੌਰੇ ਦੌਰਾਨ ਸ੍ਰੀ ਕਲੇਰ ਅਤੇ ਸ੍ਰੀ ਅਗਰਵਾਲ ਨੇ ਕਈ ਜਗ੍ਹਾ ਸੀਵਰੇਜ਼ ਦੇ ਢੱਕਣ ਖੁਲਵਾ ਕੇ ਖੁਦ ਚੈੱਕ ਕੀਤੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਜਿੰਨ੍ਹਾਂ ਹਿੱਸਿਆਂ ਵਿੱਚ ਸੀਵਰੇਜ ਪਾਉਣ ਤੋਂ ਰਹਿੰਦਾ ਹੈ, ਉਥੇ ਜਲਦੀ ਹੀ ਸੀਵਰੇਜ ਪਾਇਆ ਜਾਵੇਗਾ, ਇਸ ਲਈ ਲੋੜੀਂਦੀ ਚਾਰਾਜੋਈ ਜਾਰੀ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਅਜੀਤ ਨਗਰ ਵਿੱਚ ਜਿੱਥੇ-ਜਿੱਥੇ ਟਿਊਬ ਲਾਈਟਾਂ ਲੱਗਣ ਵਾਲੀਆਂ ਰਹਿੰਦੀਆਂ ਹਨ, ਉਥੇ ਅਗਲੇ 10 ਦਿਨ ਵਿੱਚ ਟਿਊਬਾਂ ਲਗਾਈਆਂ ਜਾਣਗੀਆਂ ਤਾਂ ਜੋ ਰਾਤ ਵੇਲੇ ਹੁੰਦੇ ਹਾਦਸਿਆਂ ਤੋਂ ਬਚਾਅ ਹੋ ਸਕੇ। ਸ੍ਰੀ ਅਗਰਵਾਲ ਨੇ ਕਿਹਾ ਕਿ ਮੱਛਰਾਂ ਅਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਸੰਬੰਧੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਕਸ ਬੋਰਡ ਵੀ ਲਗਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਡੀ. ਐੱਮ. ਸ੍ਰੀ ਰਾਕੇਸ਼ ਕੁਮਾਰ ਪੋਪਲੀ, ਬਲਾਕ ਸੰਮਤੀ ਦੇ ਚੇਅਰਮੈਨ ਸ੍ਰ. ਦੀਦਾਰ ਸਿੰਘ ਮਲਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸਤੀਸ਼ ਕੁਮਾਰ ਪੱਪੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। 

 

Tags: DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD