Saturday, 04 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ

 

ਮੁੱਖਮੰਤਰੀ ਬਾਦਲ ਨੇ ਸਾਂਪਲਾ ਨੂੰ ਆਦਮਪੂਰ ਏਅਰਪੋਰਟ ਦੇ ਲਈ ਜਮੀਨ ਦੇਣ ਦਾ ਦਿੱਤਾ ਆਸ਼ਵਾਸਨ

ਆਦਮਪੁਰ ਏਅਰਪੋਰਟ ਸਬੰਧੀ ਖੰਨਾ ਅਤੇ ਸਾਂਪਲਾ ਮਿਲੇ ਮੁੱਖਮੰਤਰੀ ਬਾਦਲ ਨੂੰ

Web Admin

Web Admin

5 Dariya News

ਚੰਡੀਗੜ੍ਹ , 11 Jul 2015

ਜਲੰਧਰ ਸਥਿੱਤ ਆਦਮਪੂਰ ਵਿਖੇ ਸਿਵਿਲ ਏਅਰਪੋਰਟ ਬਨਾਉਣ ਦੇ ਕਾਰਜ ਨੂੰ ਹੋਰ ਗਤੀ ਦਿੰਦਿਆਂ ਅੱਜ ਕੇਂਦਰੀ ਮੰਤਰੀ ਸ਼੍ਰੀ ਵਿਜੈ ਸਾਂਪਲਾ, ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੀ ਪ੍ਰਧਾਨਗੀ ਹੇਠ ਦੋਆਬਾ ਏਅਰਪੋਰਟ ਵੈਲਫੇਅਰ ਐਸੋਸਿਏਸ਼ਨ (ਦਾਵਾ) ਦੇ ਆਹੁਦੇਦਾਰਾਂ ਦਾ ਇਕ ਵਫਦ ਪੰਜਾਬ ਦੇ ਮੁੱਖਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਿਆ। ਇਸ ਵਫਦ ਵਿਚ ਐਸੋਸਿਏਸ਼ਨ ਦੇ ਚੇਅਰਮੈਨ ਐਚ.ਬੀ. ਹੰਸ, ਪ੍ਰਮੁੱਖ ਉਦਯੋਗਪਤੀ ਸ਼ੀਤਲ ਵਿਜ, ਲਵਲੀ ਯੂਨੀਵਰਸਿਟੀ ਤੋਂ ਰਮੇਸ਼ ਮਿੱਤਲ, ਮੇਟਲ ਪਾਈਪ ਇੰਡਸਟਰੀ ਤੋਂ ਨਰੇਂਦਰ ਮੈਂਗੀ, ਬਲਰਾਮ ਕਪੂਰ, ਜੇ.ਐਮ.ਪੀ., ਵਿਕਟਰ-2 ਅਸ਼ਵਨੀ ਕੁਮਾਰ ਆਦਿ ਸ਼ਾਮਲ ਸਨ। ਇਸ ਮੌਕੇ 'ਤੇ ਪੰਜਾਬ ਸਰਕਾਰ ਦੇ ਅਸਿਸਟੈਂਟ ਮੀਡੀਆ ਐਡਵਾਈਜਰ ਵਿਨੀਤ ਜੋਸ਼ੀ ਅਤੇ ਸਾਈਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਐਸ.ਕੇ.ਪੁੰਜ ਵੀ ਮੌਜੂਦ ਸਨ।

ਸਿਵਿਲ ਏਅਰਪੋਰਟ ਬਨਾਉਣ ਦੇ ਲਈ ਏਅਰਫੋਰ ਸਟੇਸ਼ਨ ਨੂੰ ਜੋ 50 ਏਕੜ ਜਮੀਨ ਪੰਜਾਬ ਸਰਕਾਰ ਨੇ ਦੇਣੀ ਹੈ, ਉਸਦੇ ਲਈ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਾਮੀ ਭਰ ਦਿੱਤੀ ਅਤੇ ਇਸਦੇ ਲਈ ਪ੍ਰਿੰਸੀਪਲ ਸਕੱਤਰ ਐਸ.ਕੇ.ਸੰਧੂ ਨੂੰ ਉਚਿਤ ਕਾਰਵਾਈ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।ਖੰਨਾ ਅਤੇ ਸਾਂਪਲਾ ਨੇ ਕਿਹਾ ਕਿ ਕੇਂਦਰ ਵਿਚ ਐਨ.ਡੀ.ਏ. ਦੀ ਸਰਕਾਰ ਆਉਣ ਦਾ ਫਾਈਦਾ ਹੁਣ ਪੰਜਾਬ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਸਾਲਾਂ ਪੁਰਾਣੀ ਇਹ ਮੰਗ ਹੁਣ ਜਲਦ ਹੀ ਪੂਰੀ ਹੋ ਜਾਵੇਗੀ। ਇਸਦੇ ਲਈ ਅਵਿਨਾਸ਼ ਰਾਏ ਖੰਨਾ ਅਤੇ ਵਿਜੈ ਸਾਂਪਲਾ ਸਮੇਤ ਐਸੋਸਿਏਸ਼ਨ ਦੇ ਆਹੁਦੇਦਾਰਾਂ ਨੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ। 

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD