Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਹਰੇਕ ਹੁਨਰਮੰਦ ਨੂੰ ਰੁਜ਼ਗਾਰ ਅਤੇ ਅੱਗੇ ਵਧਣ ਦੇ ਮੌਕੇ ਮਿਲਣਗੇ-ਕਲਰਾਜ ਮਿਸ਼ਰਾ

ਸੂਖ਼ਮ, ਛੋਟੇ ਅਤੇ ਦਰਮਿਆਨੇ ਉਦਯੋਗ 'ਮੇਕ ਇਨ ਇੰਡੀਆ' ਦੇ ਬਣਨਗੇ ਮੁੱਖ ਸੂਤਰਧਾਰ , ਫੋਕਲ ਪੁਆਇੰਟ ਖੇਤਰ ਵਿੱਚ ਸੈਮਸੰਗ ਟੈਕਨੀਕਲ ਸਕੂਲ ਦਾ ਉਦਘਾਟਨ

Web Admin

Web Admin

5 Dariya News

ਲੁਧਿਆਣਾ , 12 Jul 2015

Last updated on: Jul 12, 2015, 00:00 IST

'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਿਕਸਤ ਦੇਸ਼ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਵਿੱਚ ਹਰੇਕ ਹੁਨਰਮੰਦ ਨੂੰ ਰੁਜ਼ਗਾਰ ਅਤੇ ਅੱਗੇ ਵਧਣ ਦੇ ਮੌਕੇ ਮਿਲਣਗੇ।'' ਇਹ ਵਿਚਾਰ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਬਾਰੇ ਮੰਤਰਾਲੇ ਦੇ ਕੇਂਦਰੀ ਮੰਤਰੀ ਕਲਰਾਜ ਮਿਸ਼ਰਾ ਨੇ ਅੱਜ ਸਥਾਨਕ ਫੋਕਲ ਪੁਆਇੰਟ ਸਥਿਤ ਕੇਂਦਰੀ ਟੂਲ ਰੂਮ ਵਿਖੇ ਸੈਮਸੰਗ ਟੈਕਨੀਕਲ ਸਕੂਲ ਦੇ ਉਦਘਾਟਨ ਮੌਕੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਮੋਦੀ ਵੱਲੋਂ ਦੇਸ਼ ਨੂੰ 'ਸਕਿੱਲ ਇੰਡੀਆ' ਬਣਾਉਣ ਦੇ ਦਿੱਤੇ ਨਾਅਰੇ ਦੀ ਪ੍ਰੋੜਤਾ ਕਰਦਿਆਂ ਸ੍ਰੀ ਮਿਸ਼ਰਾ ਨੇ ਕਿਹਾ ਕਿ ਅੱਜ ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਪਾਉਣ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਿਲ ਬਣਾ ਕੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ। ਇਸ ਦਿਸ਼ਾ ਵਿੱਚ ਸੂਖ਼ਮ, ਛੋਟੇ ਅਤੇ ਦਰਮਿਆਨੇ ਉਦਯੋਗ ਵਿਸ਼ੇਸ਼ ਭੂਮਿਕਾ ਨਿਭਾਅ ਸਕਦੇ ਹਨ। ਇਸੇ ਲਈ ਮੋਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਉਦਯੋਗਾਂ ਨੂੰ ਕਿਸੇ ਵੀ ਹੀਲੇ ਬੰੰਦ ਨਹੀਂ ਹੋਣ ਦਿੱਤਾ ਜਾਵੇਗਾ, ਸਗੋਂ ਇਹ ਉਦਯੋਗ 'ਮੇਕ ਇੰਨ ਇੰਡੀਆ' ਦਾ ਮੁੱਖ ਸੂਤਰਧਾਰ ਬਣਨਗੇ।

ਸ੍ਰੀ ਮਿਸ਼ਰਾ ਨੇ ਕਿਹਾ ਕਿ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਲਈ ਖੇਤੀ ਵਿਕਾਸ ਦੇ ਨਾਲ-ਨਾਲ ਸਨਅਤਾਂ ਤੇ ਉੱਦਮੀਆਂ ਦੇ ਵਿਕਾਸ ਦੀ ਵੀ ਵੱਡੀ ਲੋੜ ਹੈ। ਇਸੇ ਮਨਸ਼ਾ ਤਹਿਤ ਹੀ ਉਨ੍ਹਾਂ ਦੇ ਵਿਭਾਗ ਨੇ ਕਈ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੇਂਦਰੀ ਭਾਈਵਾਲੀ ਨਾਲ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਅੱਗੇ ਆਉਣ। ਸੱਦੇ ਨੂੰ ਪ੍ਰ੍ਰਵਾਨ ਕਰਦਿਆਂ ਸੈਮਸੰਗ ਕੰਪਨੀ ਨੇ ਦੇਸ਼ ਵਿੱਚ 10 ਟੈਕਨੀਕਲ ਸਕੂਲ ਚਾਲੂ ਕੀਤੇ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਅੱਜ ਇਥੇ ਉਦਘਾਟਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਇਹ ਵੱਡੀ ਤ੍ਰਾਸ਼ਦੀ ਹੈ ਕਿ ਇਥੇ ਰੁਜ਼ਗਾਰ ਦੇ ਮੌਕੇ ਤਾਂ ਬਹੁਤ ਹਨ ਪਰ ਹੁਨਰਮੰਦਾਂ ਦੀ ਕਮੀ ਹੈ, ਇਸੇ ਪਾੜੇ ਨੂੰ ਦੂਰ ਕਰਨ ਲਈ ਹੀ ਉਨ੍ਹਾਂ ਦੇ ਮੰਤਰਾਲੇ ਨੇ ਇੱਕ 'ਡਿਜ਼ੀਟਲ ਇੰਪਲਾਈਮੈਂਟ ਐਕਸਚੇਂਜ' ਵੈੱਬਸਾਈਟ ਚਾਲੂ ਕੀਤੀ ਹੈ, ਜਿਸ 'ਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਈ ਮੌਕੇ ਮਿਲ ਰਹੇ ਹਨ, ਜਦਕਿ ਕੰਪਨੀਆਂ ਨੂੰ ਹੁਨਰਮੰਦ ਕਾਮੇ ਵੱਡੀ ਗਿਣਤੀ ਵਿੱਚ ਲੱਭ ਸਕਦੇ ਹਨ।ਉਨ੍ਹਾਂ ਸੈਮਸੰਗ ਕੰਪਨੀ ਦਾ ਇਸ ਗੱਲੋਂ ਧੰੰਨਵਾਦ ਕੀਤਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਇੱਕ ਆਵਾਜ਼ 'ਤੇ ਨੌਜਵਾਨਾਂ ਨੂੰ ਆਧੁਨਿਕ ਮਸ਼ੀਨਾਂ ਨਾਲ ਸਿਖ਼ਲਾਈ ਦੇਣ ਦੀ ਹਾਮੀ ਹੀ ਨਹੀਂ ਭਰੀ ਸਗੋਂ ਇਹ ਕੋਰਸ ਤੁਰੰਤ ਚਾਲੂ ਕਰ ਦਿੱਤੇ। ਇਥੇ ਹੀ ਬੱਸ ਨਹੀਂ ਇਨ੍ਹਾਂ ਕੋਰਸਾਂ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ 10 ਹਜ਼ਾਰ ਦੇ ਕਰੀਬ ਸਿੱਖਿਆਰਥੀਆਂ ਨੂੰ ਕੰਪਨੀ ਨੇ ਸਾਲਾਨਾ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਸਮੇਂ ਦੀ ਲੋੜ ਨੂੰ ਮਹਿਸੂਸ ਕਰਦਿਆਂ ਸੂਬੇ ਭਰ ਵਿੱਚ ਕਿੱਤਾਮੁੱਖੀ ਸਿਖ਼ਲਾਈ ਦੇਣ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਦਿੰਦਿਆਂ ਸ੍ਰੀ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਸਨਅਤੀ ਸ਼ਹਿਰ ਲੁਧਿਆਣਾ ਦੀਆਂ ਛੋਟੀਆਂ ਸਨਅਤਾਂ ਨੂੰ ਬਚਾਉਣ ਲਈ ਵਿਸ਼ੇਸ਼ ਯੋਜਨਾ ਬਣਾਉਣ, ਉਸ ਵਿੱਚ ਪੰਜਾਬ ਸਰਕਾਰ ਆਪਣਾ ਬਣਦਾ ਯੋਗਦਾਨ ਦੇਣ ਲਈ ਦ੍ਰਿੜ ਸੰਕਲਪ ਹੈ।ਸੈਮਸੰਗ ਇਲੈਕਟ੍ਰੋਨਿਕਸ ਦੇ ਉੱਪ ਚੇਅਰਮੈਨ ਸ੍ਰੀ ਦੀਪਕ ਭਾਰਦਵਾਜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੰਪਨੀ ਵੱਲੋਂ ਮੰਤਰਾਲੇ ਦੇ ਸਹਿਯੋਗ ਨਾਲ ਇਸ ਵੇਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 10 ਟੈਕਨੀਕਲ ਸਕੂਲ ਚਲਾਏ ਜਾ ਰਹੇ ਹਨ, ਜਲਦੀ ਹੀ ਇਨ੍ਹਾਂ ਦੀ ਗਿਣਤੀ ਵਧਾਉਣ ਬਾਰੇ ਵੀ ਸੋਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਕੰਪਨੀ ਵੱਲੋਂ ਪੂਰੇ ਦੇਸ਼ ਵਿੱਚ ਲੁਧਿਆਣਾ ਸਮੇਤ 78 ਸੈਮਸੰਗ ਡਿਜ਼ੀਟਲ ਅਕਾਦਮੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ, ਜਿੱਥੇ ਕਿ ਮੋਬਾਈਲ ਐਪ ਅਤੇ ਹੋਰ ਤਕਨੀਕਾਂ ਦੇ ਵਿਸਥਾਰ ਬਾਰੇ ਵੀ ਸਿਖ਼ਲਾਈ ਨੌਜਵਾਨਾਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਮਿਸ਼ਰਾ ਨੇ ਇਸ ਸਕੂਲ ਦਾ ਉਦਘਾਟਨ ਕੀਤਾ ਅਤੇ ਅਤਿ ਆਧੁਨਿਕ ਮਸ਼ੀਨਾਂ ਅਤੇ ਸਾਜੋ ਸਮਾਨ ਨੂੰ ਦੇਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਮਹੇਸ਼ ਖੰਨਾ, ਕਈ ਸਨਅਤਕਾਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Kalraj Mishra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD