Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮ.ਐਸ.ਐਮ.ਈ ਮੰਤਰਾਲੇ ਵੱਲੋਂ ਇੰਡਸਟਰੀਅਲ ਏਰੀਆ ਤੇ ਫੋਕਲ ਪੁਆਇੰਟ ਇਲਾਕੇ ਦੀਆਂ ਸੜਕਾਂ ਦੀ ਮਜਬੂਤੀ ਲਈ 8 ਕਰੋੜ ਰੁਪਏ ਦੇਣ ਦਾ ਐਲਾਨ

ਯੂਨੀਅਨ ਮੰਤਰੀ ਕਲਰਾਜ ਮਿਸ਼ਰਾ ਨੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਲੁਧਿਆਣਾ , 13 Jul 2015

Last updated on: Jul 13, 2015, 00:00 IST

''ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਲੁਧਿਆਣਾ ਦੇ ਇੰਡਸਟਰੀਅਲ ਏਰੀਆ ਤੇ ਫੋਕਲ ਪੁਆਇੰਟ ਇਲਾਕੇ ਦੀਆਂ ਸੜਕਾਂ ਦੀ ਮਜਬੂਤੀ ਲਈ 8 ਕਰੋੜ ਰੁਪਏ ਖਰਚ ਕੀਤੇ ਜਾਣਗੇ।'' ਇਹ ਜਾਣਕਾਰੀ ਅੱਜ ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਬਾਰੇ ਕੇਂਦਰੀ ਮੰਤਰੀ ਕਲਰਾਜ ਮਿਸ਼ਰਾ ਨੇ ਦਿੱਤੀ। ਉਹਨਾਂ ਦੱਸਿਆ ਕਿ 8 ਕਰੋੜ ਰੁਪਏ ਦੀ ਲਾਗਤ ਨਾਲ ਇੰਡਸਟਰੀਅਲ ਏਰੀਆ ਤੇ ਫੋਕਲ ਪੁਆਇੰਟ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ।ਕੇਂਦਰੀ ਮੰਤਰੀ ਕਲਰਾਜ ਮਿਸ਼ਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਕਿਹਾ ਕਿ ਸੂਬੇ ਵਿੱਚ 38 ਇੰਡਸਟਰੀਅਲ ਸੈਕਟਰਾਂ ਦੀ ਪਹਿਚਾਣ ਕੀਤੀ ਗਈ ਹੈ ਜ਼ਿਨ੍ਹਾ ਵਿੱਚੋਂ ਇੱਕਲੇ ਲੁਧਿਆਣਾ ਵਿੱਚ 20 ਇੰਡਸਟਰੀਅਲ ਸੈਕਟਰ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿੱਚੋਂ ਕੁੱਝ ਸੈਕਟਰਾਂ 'ਤੇ ਕੰਮ ਧੀਮੀ ਗਤੀ ਨਾਲ ਚੱਲ ਰਿਹਾ ਹੈ, ਇਹ ਸਾਰਾ ਉਹਨਾਂ ਦੇ ਧਿਆਨ ਵਿੱਚ ਹੈ ਅਤੇ ਹੁਣ ਉਹਨਾਂ ਨੇ ਆਪਣੇ ਸਟਾਫ ਨੂੰ ਇਹਨਾਂ ਸੈਕਟਰਾਂ ਵਿੱਚ ਵਿਕਾਸ ਦੇ ਕੰਮ ਨੂੰ ਪਹਿਲ ਦੇ ਅਧਾਰ 'ਤੇ ਕਰਨ ਦੇ ਆਦੇਸ਼ ਦਿੱਤੇ ਹਨ। 

 ਕੇਂਦਰੀ ਮੰਤਰੀ ਕਲਰਾਜ ਮਿਸ਼ਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਿਹਾ ਕਿ ''ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗਪਤੀਆਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਵਿੱਚ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗ ਵਿਭਾਗ ਵੱਲੋਂ ''ਕਰੈਡਿਟ ਗਰੰਟੀ ਸਕੀਮ'' ਅਧੀਨ ਛੋਟੇ ਉਦਯੋਗਪਤੀਆਂ ਨੂੰ ਵੀ ਅਸਾਨੀ ਨਾਲ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਕੀਮ ਅਧੀਨ ਹੁਣ ਤੱਕ ਵਿਭਾਗ 84 ਹਜ਼ਾਰ ਕਰੋੜ  ਰੁਪਏ ਦੀ ਗਰੰਟੀ ਲੈ ਚੁੱਕਿਆ ਹੈ। ਉਹਨਾਂ ਦੱਸਿਆ ਕਿ ਇੱਕ ਹੋਰ ਸਕੀਮ ''ਕਰੈਡਿਟ ਲਿੰਕ ਕੈਪੀਟਲ ਸਬਸਿਡੀ ਸਕੀਮ'' ਸ਼ੁਰੂ ਕੀਤੀ ਗਹੀ ਹੈ ਜਿਸ ਅਧੀਨ ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗਪਤੀ 1 ਕਰੋੜ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹੈ, ਜਿਸ 'ਤੇ 15 ਪ੍ਰਤੀਸ਼ਤ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਸੁਖਮ, ਛੋਟੇ ਅਤੇ ਦਰਮਿਆਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਆਰਥਿਕ ਤੰਗੀ ਕਾਰਨ ਬੰਦ ਪਏ ਉਦਯੋਗਾਂ ਦੇ ਮਾਲਕਾਂ ਨੂੰ ਬੈਂਕ ਵੱਲੋਂ ਵੀ ਅਪੀਲ ਕੀਤੀ ਕਿ ਇਸ ਸਕੀਮ ਦਾ ਇੱਕ ਵਾਰ ਲਾਭ ਜਰੂਰ ਲੈਣ।ਇਸ ਮੌਕੇ ਕੇਂਦਰੀ ਮੰਤਰੀ ਨੇ ਹੋਰ ਕਈ ਉਦਯੋਗਿਕ ਸੰਸਥਾਵਾਂ ਨਾਲ ਵੀ ਮੀਟਿੰਗਾਂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਚੇਅਰਮੈਨ ਪੰਜਾਬ ਰਾਜ ਪਲੈਨਿੰਗ ਕਮਿਸ਼ਨ ਸ੍ਰੀ ਰਜਿੰਦਰ ਭੰਡਾਰੀ, ਜਿਲਾ ਬੀ.ਜੇ.ਪੀ. ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ ਅਤੇ ਸਾਬਕਾ ਮੰਤਰੀ ਸ੍ਰੀ ਸੱਤਪਾਲ ਗੋਸਾਈ ਹਾਜ਼ਰ ਸਨ। 

 

Tags: Kalraj Mishra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD