Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਦਿਆਰਥੀ ਵਿਦਿਅਕ ਖੇਤਰ ਵਿਚ ਨਿਪੁੰਨਤਾ ਹਾਸਿਲ ਕਰਕੇ ਦੇਸ਼ ਦੀ ਤਰੱਕੀ ਦੇ ਦੂਤ ਬਣਨ- ਅਰੁਣ ਜੇਤਲੀ

ਬਾਦਲ ਅਮਨ ਤੇ ਭਾਈਚਾਰਕ ਸਾਂਝ ਦੇ ਪਹਿਰੇਦਾਰ, ਪਦਮ ਵਿਭੂਸ਼ਣ ਤੋਂ ਕਿਤੇ ਵੱਡੇ ਸਨਮਾਨ ਦੇ ਹੱਕਦਾਰ'

Web Admin

Web Admin

5 Dariya News

ਅੰਮ੍ਰਿਤਸਰ , 14 Jul 2015

Last updated on: Jul 14, 2015, 00:00 IST

ਕੇਂਦਰੀ ਖਜ਼ਾਨਾ ਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਰੁਣ ਜੇਤਲੀ ਨੂੰ ਵਿਦਿਆਰਥੀ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਭੀੜ ਦਾ ਹਿੱਸਾ ਨਾ ਬਣਨ ਸਗੋਂ ਆਪਣੇ ਨਵੇਂ ਨਿਵੇਕਲੀ ਵਿਚਾਰਾਂ ਨਾਲ ਆਪੋ ਆਪਣੇ ਖੇਤਰਾਂ ਵਿਚ ਨਿਪੁੰਨਤਾ ਹਾਸਿਲ ਕਰਕੇ ਦੇਸ਼ ਦੀ ਤਰੱਕੀ ਦੇ ਦੂਤ ਬਣਨ ਤਾਂ ਜੋ ਭਾਰਤ ਨੂੰ ਵਿਕਾਸਸ਼ੀਲ ਦੇਸ਼ ਬਣਾਇਆ ਜਾ ਸਕੇ। ਅੱਜ ਇੱਥੇ ਖਾਲਸਾ ਕਾਲਜ ਦੀ 108 ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸਮਾਜ ਦੀ ਤਰੱਕੀ ਦਾ ਆਧਾਰ ਨਿਵੇਕਲੇ  'ਦਿਮਾਗੀ ਵਿਚਾਰ' ਹਨ, ਜਿਸ ਨਾਲ ਸਮਾਜ ਦੀ ਤਕਦੀਰ ਨੂੰ ਬਦਲਿਆ ਜਾ ਸਕਦਾ ਹੈ। ਸਿੱਖਿਆ ਖੇਤਰ ਨੂੰ ਸਭ ਤੋਂ ਮਹੱਤਵਪੂਰਨ ਦੱਸਦਿਆਂ ਸ਼੍ਰੀ ਜੇਤਲੀ ਨੇ ਕਿਹਾ ਕਿ ਦੇਸ਼ ਵਿਚ ਮੱਧ ਵਰਗ ਦੀ ਗਿਣਤੀ 35 ਕਰੋੜ ਤੋਂ ਟੱਪ ਚੁੱਕੀ ਹੈ, ਜਿਸਦਾ ਮੁੱਖ ਕਾਰਨ ਦੇਸ਼ ਦੀ ਅਰਥਵਿਵਸਥਾ ਵਿਚ ਸੇਵਾ ਖੇਤਰ ਦੇ ਹਿੱਸੇ ਦਾ ਤੇਜੀ ਨਾਲ ਵਧਣਾ ਹੈ। ਉਨ੍ਹਾਂ ਕਿਹਾ ਕਿ ਸੇਵਾ ਖੇਤਰ ਦੀ ਮੁੱਖ ਲੋੜ ਵੱਖੋ-ਵੱਖਰੇ ਖੇਤਰਾਂ ਦੇ ਮਾਹਿਰ ਤੇ ਪੇਸ਼ੇਵਰ ਪਹੁੰਚ ਹੁੰਦੀ ਹੈ , ਜੋ ਕਿ ਸਿਰਫ ਤੇ ਸਿਰਫ ਵਿਦਿਅਕ ਖੇਤਰ ਵਿਚ ਨਿਪੁੰਨਤਾ ਹਾਸਿਲ ਕਰਕੇ ਹੀ ਸੰਭਵ ਹੈ। ਪੰਜਾਬ ਵਿਚ ਬੁਨਿਆਦੀ ਢਾਂਚੇ ਦੇ ਹੋਰ ਵਿਕਾਸ ਵੱਲ ਜ਼ੋਰ ਦਿੰਦਿਆਂ ਸ਼੍ਰੀ ਜੇਤਲੀ ਨੇ ਕਿਹਾ ਕਿ ਪੰਜਾਬ ਵਿਚ ਵਿਕਾਸ ਕਾਰਨ ਤੇਜੀ ਨਾਲ ਸ਼ਹਿਰੀਕਰਨ ਵੀ ਹੋਇਆ ਹੈ ਅਤੇ ਖੇਤੀ ਅਧਾਰਿਤ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਿਚ ਸ਼ਹਿਰੀ ਵਸੋਂ 50 ਫੀਸਦੀ  ਦੇ ਕਰੀਬ ਪਹੁੰਚ ਰਹੀ ਹੈ। 

ਉਨ੍ਹਾਂ ਪੰਜਾਬ  ਦੇ ਧਾਰਮਿਕ ਤੇ ਸੱਭਿਆਚਾਰਕ ਸ਼ਕਤੀ ਵਜੋਂ ਉਭਰਨ ਦੀ ਅਸੀਮ ਸੰਭਾਵਨਾਵਾਂ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੀਆਂ ਪਿਛੋਕੜ  ਦੀਆਂ ਪ੍ਰਾਪਤੀਆਂ ਤੋਂ ਹੀ ਸੰਤੁਸ਼ਟ ਹੋ ਕੇ ਨਹੀਂ ਬੈਠਣਾ ਚਾਹੀਦਾ ਸਗੋਂ ਨਵੇਂ ਖੇਤਰਾਂ ਦੇ ਵਿਕਾਸ ਵੱਲ ਵੀ ਵਧੇਰੇ ਤਵੱਜ਼ੋਂ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਸ.  ਬਾਦਲ ਨੂੰ ਅਮਨ ਕਾਨੂੰਨ ਤੇ ਭਾਈਚਾਰੇ ਦਾ ਪਹਿਰੇਦਾਰ ਦੱਸਦਿਆਂ ਸ਼੍ਰੀ ਜੇਤਲੀ ਨੇ ਕਿਹਾ ਕਿ ਉਨ੍ਹਾਂ ਵਲੋਂ ਦੇਸ਼  ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਡਟਕੇ ਪਹਿਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 'ਸ. ਬਾਦਲ ਨੂੰ ਹਾਲੀ ਹੀ ਵਿਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ, ਪਰ ਉਹ ਇਸ ਤੋਂ ਕਿਤੇ ਵੱਡੇ ਸਨਮਾਨ ਦੇ ਹੱਕਦਾਰ ਹਨ'। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਪੰਜਾਬ ਵਾਸੀਆਂ ਦੀ ਤਰਫੋਂ ਸ੍ਰੀ ਜੇਤਲੀ ਨੂੰ ਜੀ  ਆਇਆਂ ਕਹਿੰਦਿਆਂ ਕਿਹਾ ਕਿ ਕੌਮਾਂਤਰੀ  ਪੱਧਰ 'ਤੇ ਮੁਕਾਬਲੇ ਲਈ ਭਾਰਤੀ ਵਿਦਿਆਰਥੀਆਂ  ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ  ਕਿਹਾ ਕਿ ਅਜੋਕਾ ਸਮਾਂ ਮੁਕਾਬਲੇ ਦਾ ਸਮਾਂ ਹੈ, ਜਿਸ ਵਿਚ ਕੇਵਲ ਤੇ ਕੇਵਲ ਚੰਗੀ ਤੇ ਮਕਸਦ ਭਰਪੂਰ ਸਿੱਖਿਆ ਨਾਲ ਹੀ ਅੱਗੇ ਵਧਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੀ ਤਰ੍ਹਾਂ ਦੇ ਪਹਿਲੇ ਤਜ਼ਰਬੇ ਤਹਿਤ 'ਮੈਰੀਟੋਰੀਅਸ ਸਕੂਲ' ਖੋਲ੍ਹੇ ਗਏ ਹਨ ਜਿੱਥੇ 10 ਵੀਂ ਜਮਾਤ ਵਿਚ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮੁਫਤ ਦਿੱਤੀ ਜਾ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਨੂੰ ਪਹਿਲ ਦਿੱਤੀ ਗਈ ਜਿਸ ਦੇ ਨਤੀਜੇ ਵਜੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ 14 ਵੇਂ ਤੋਂ ਪਹਿਲੇ ਸਥਾਨ 'ਤੇ ਆ ਗਿਆ ਹੈ। ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਆਈ.ਆਈ.ਐਮ. ਦੀ ਸਥਾਪਨਾ  ਸਬੰਧੀ ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਲਿਖਤੀ ਸਮਝੌਤਾ ਹੋ ਚੁੱਕਾ ਹੈ। ਖਾਲਸਾ ਕਾਲਜ ਵਰਗੀਆਂ ਵੱਕਾਰੀ ਸੰਸਥਾਵਾਂ ਦੀ ਸਥਾਪਨਾ 'ਤੇ ਜ਼ੋਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਕੇਵਲ ਦੇਸ਼ ਦੀ ਸਭ ਤੋਂ ਪੁਰਾਣੀ ਸੰਸਥਾ ਹੀ ਨਹੀਂ ਸਗੋਂ ਇਕ ਵਿਰਾਸਤ ਹੈ, ਜਿਸਨੇ ਸਾਬਕਾ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ, ਏਅਰ ਚੀਫ ਮਾਰਸ਼ਲ ਅਰਜਨ ਸਿੰਘ, ਗੁਰਦਿਆਲ ਸਿੰਘ, ਜਨਰਲ ਹਰਬਖਸ਼ ਸਿੰਘ ਆਦਿ ਵਰਗੇ ਨਾਇਕ ਪੈਦਾ ਕੀਤੇ ਹਨ। ਮੁੱਖ ਮੰਤਰੀ ਸ. ਬਾਦਲ ਵਲੋਂ ਕੇਂਦਰੀ ਵਿੱਤ ਮੰਤਰੀ ਨੂੰ ਮਹੀਨੇ ਵਿਚ ਘੱਟੋ-ਘੱਟ ਇਕ ਵਾਰ ਪੰਜਾਬ ਦਾ ਦੌਰਾ ਜ਼ਰੂਰ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਹੋਰ ਗਤੀ ਪ੍ਰਦਾਨ ਕੀਤੀ ਜਾ ਸਕੇ। 

ਬਾਦਲ ਵਲੋਂ ਖਾਲਸਾ ਕਾਲਜ ਨੂੰ 50 ਲੱਖ ਰੁਪੈ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਗਵਰਨਿੰਗ ਕੌਂਸਲ ਦੇ ਚੇਅਰਮੈਨ ਸ. ਸਤਿਆਜੀਤ ਸਿੰਘ Îਮਜੀਠੀਆ ਵਲੋਂ ਮੁੱਖ ਮਹਿਮਾਨ ਸ਼੍ਰੀ ਜੇਤਲੀ ਦਾ ਸਵਾਗਤ ਕੀਤਾ ਗਿਆ ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਸ੍ਰੀ ਜੇਤਲੀ ਤੇ ਮੁੱਖ ਮੰਤਰੀ ਸ. ਬਾਦਲ ਵਲੋਂ 'ਖਾਲਸਾ ਕਾਲਜ ਦੀ ਗਵਰਨਿੰਗ ਕੌਂਸਲ ਦਾ ਇਤਿਹਾਸ' 1890-2015 ਕਿਤਾਬ ਵੀ ਜਾਰੀ ਕੀਤੀ ਗਈ। ਇਸ ਤੋਂ ਇਲਾਵਾ ਵਿਦਿਅਕ ਖੇਤਰ ਵਿਚ ਵਿਚ ਮੱਲ੍ਹਾਂ ਮਾਰਨ ਵਾਲੇ 226 ਵਿਦਿਆਰਥੀਆਂ ਨੂੰ …ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ  ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਸਮਾਜਿਕ ਨਿਆਂ ਮੰਤਰਾਲਾ ਸ੍ਰੀ ਵਿਜੈ ਸਾਂਪਲਾ, ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ Îਮਜੀਠੀਆ, ਸੰਸਦ ਮੈਂਬਰ ਸ. ਰਣਜੀਤ ਸਿੰਘ ਬ੍ਰਹਮਪੁਰਾ, ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ, ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼ , ਵਿਰਸਾ ਸਿੰਘ ਵਲਟੋਹਾ ਤੇ  ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਕਾਲਜ ਦੇ ਆਨਰੇਰੀ ਸਕੱਤਰ ਸ. ਰਾਜਿੰਦਰ ਮੋਹਨ ਸਿੰਘ ਛੀਨਾ, ਵਾਇਸ ਚਾਂਸਲਰ ਸ. ਰਾਜਮਹਿੰਦਰ ਸਿੰਘ ਮਜੀਠਾ, ਪ੍ਰਿੰਸੀਪਲ ਮਹਿਲ ਸਿੰਘ, ਸ੍ਰੀ ਤਰੁਣ ਚੁੱਘ, ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਪੁਲਿਸ ਕਮਿਸ਼ਨਰ ਸ੍ਰੀ ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਪ੍ਰਧਾਨ ਚੀਫ ਖਾਲਸਾ ਦੀਵਾਨ ਸ੍ਰੀ ਚਰਨਜੀਤ ਸਿੰਘ ਚੱਢਾ  ਮੁੱਖ ਤੌਰ 'ਤੇ ਹਾਜ਼ਰ ਸਨ।     

 

Tags: ARUN JETLY , PARKASH SINGH , PARKASH SINGH BADAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD