Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਖੇਤੀਬਾੜੀ ਸੰਕਟ ਦੇ ਹੱਲ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਕੌਮੀ ਸਬ ਗਰੁੱਪ ਕਾਇਮ ਹੋਵੇ-ਪਰਕਾਸ਼ ਸਿੰਘ ਬਾਦਲ

'ਅਮਰੁਤ' ਸਕੀਮ ਅਧੀਨ ਸੂਬੇ ਦੇ 16 ਸ਼ਹਿਰਾਂ ਦੀ ਚੋਣ-ਵੈਂਕੱਈਆ ਨਾਇਡੂ

Web Admin

Web Admin

5 Dariya News

ਅੰਮ੍ਰਿਤਸਰ , 14 Jul 2015

Last updated on: Jul 14, 2015, 00:00 IST

ਮੰਦਹਾਲੀ ਵਿੱਚ ਗੁਜ਼ਰ ਰਹੀ ਦੇਸ਼ ਦੀ ਕਿਸਾਨੀ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਖੇਤੀ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਖੇਤੀ ਅਧਾਰਿਤ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਇਕ ਸਬ-ਗਰੁੱਪ ਫੌਰੀ ਤੌਰ 'ਤੇ ਕਾਇਮ ਕਰਨ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।ਅੱਜ ਇੱਥੇ ਰਣਜੀਤ ਐਵੇਨਿਊ ਵਿਖੇ ਤਿੰਨ ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੰਭੀਰ ਸੰਕਟ ਨਾਲ ਜੂਝ ਰਹੇ ਖੇਤੀ ਸੈਕਟਰ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ ਇਹ ਢੁਕਵਾਂ ਵੇਲਾ ਹੈ ਕਿਉਂਕਿ ਕੇਂਦਰ ਵਿੱਚ ਪਿਛਲੀਆਂ ਕਾਂਗਰਸ ਸਰਕਾਰਾਂ ਦੇ ਮਾੜੇ ਰਵੱਈਆ ਸਦਕਾ ਖੇਤੀਬਾੜੀ ਹਾਸ਼ੀਏ 'ਤੇ ਚਲੀ ਗਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਡੂੰਘੇ ਖੇਤੀ ਸੰਕਟ ਵਿੱਚੋਂ ਗੁਜ਼ਰ ਰਹੀ ਖੇਤੀਬਾੜੀ ਨੂੰ ਮੁੜ ਸਥਿਰ ਕਰਨ ਲਈ ਕਿਸਾਨਾਂ ਦੀ ਟੇਕ ਹੁਣ ਕੇਂਦਰ ਸਰਕਾਰ 'ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਨੀਤੀ ਅਯੋਗ ਦੇ ਹੁਨਰ ਵਿਕਾਸ ਬਾਰੇ ਸਬ-ਗਰੁੱਪ ਦਾ ਉਨ੍ਹਾਂ ਨੂੰ ਕਨਵੀਨਰ ਬਣਾਇਆ ਹੈ ਅਤੇ ਇਸ ਗਰੁੱਪ ਵੱਲੋਂ ਆਪਣੀ ਅੰਤਮ ਰਿਪੋਰਟ ਵਿੱਚ ਲੀਹੋਂ ਹਟਵੀਆਂ ਸਿਫਾਰਸ਼ਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਕਿੱਤੇ ਨੂੰ ਆਰਥਿਕ ਤੌਰ 'ਤੇ ਸਥਿਰ ਅਤੇ ਮੁਨਾਫਾਬਖਸ਼ ਬਣਾਉਣ ਬਾਰੇ ਇਸ ਦਾ ਖਾਕਾ ਤਿਆਰ ਕਰਨ ਵਿੱਚ ਇਸ ਸਬ-ਗਰੁੱਪ ਦੀਆਂ ਸਿਫਾਰਸ਼ਾਂ ਲਾਭਕਾਰੀ ਸਾਬਤ ਹੋਣਗੀਆਂ। 

ਬਾਦਲ ਨੇ ਉਮੀਦ ਪ੍ਰਗਟ ਕੀਤੀ ਕਿ ਗਤੀਸ਼ੀਲ ਪ੍ਰਧਾਨ ਮੰਤਰੀ ਇਸ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾ ਲੈਣਗੇ ਕਿਉਂ ਜੋ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਲਈ ਇਹ ਮਸਲਾ ਬੇਮਾਇਨੇ ਸੀ।ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਫਸਲੀ ਬੀਮੇ ਲਈ ਇਕ ਨੀਤੀ ਲਿਆਉਣ ਦੀ ਅਪੀਲ ਕੀਤੀ ਜਿਸ ਤਹਿਤ ਕੁਦਰਤੀ ਆਫਤਾਂ ਅਤੇ ਇੱਥੋਂ ਤੱਕ ਕਿ ਮੌਸਮ ਦੀ ਮਾਰ ਕਾਰਨ ਪੂਰੀ ਤਰ੍ਹਾਂ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਮਿਲਣ ਦਾ ਉਪਬੰਧ ਹੋਵੇ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂ.ਪੀ.ਏ. ਸਰਕਾਰ ਕੋਲ ਵਾਰ-ਵਾਰ ਫਸਲੀ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਪਰ ਸਾਡੀ ਮੰਗ 'ਤੇ ਕੋਈ ਗੌਰ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਫਸਲੀ ਬੀਮਾ ਯੋਜਨਾ ਲਾਗੂ ਹੋਣ ਦੀ ਪੂਰੀ ਉਮਦੀ ਹੈ ਕਿਉਂਕਿ ਐਨ.ਡੀ.ਏ. ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਹੀ ਪਵਿੱਤਰ ਸ਼ਹਿਰ ਅੰਮ੍ਰਿਤਸਰ ਲਈ ਹਰਿਦੇ ਸਕੀਮ, ਇੰੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰਿਸਚਰਚ ਐਂਡ ਐਜੂਕੇਸ਼ਨ ਤੋਂ ਇਲਾਵਾ ਸੂਬੇ ਵਿੱਚ ਏਮਜ਼ ਵਰਗੀ ਵੱਕਾਰੀ ਸਿਹਤ ਸੰਸਥਾ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਹਰਿਦੇ ਸਕੀਮ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਦਾ ਧੰਨਵਾਦ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਇਸ ਸ਼ਹਿਰ ਦੇ ਸਥਾਪਨਾ ਕੀਤੀ। 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਅਨੇਕਾਂ ਸ਼ਹਿਰਾਂ ਦੀ ਸਥਾਪਨਾ ਕੀਤੀ ਹੈ ਪਰ  ਮਹਾਨ ਸਿੱਖ ਗੁਰੂਆਂ ਨੇ ਕੁਝ ਨਗਰਾਂ ਦੀ ਸਥਾਪਨਾ ਕੀਤੀ ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ (ਹੁਣ ਪਾਕਿਸਤਾਨ ਵਿੱਚ), ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਤੇ ਹੋਰ ਸ਼ਹਿਰਾਂ ਦੀ ਸਥਾਪਨਾ ਸ਼ਾਮਲ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਐਨ.ਡੀ.ਏ. ਸਰਕਾਰ ਦੁਆਰਾ ਸੂਬੇ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਹਿੱਤਾਂ ਨੂੰ ਅਣਗੌਲਿਆ ਕਰਨ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਝੁਠਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਹੀ ਸੂਬੇ ਲਈ ਵੱਡੇ ਸੜਕੀ ਪ੍ਰਾਜੈਕਟਾਂ ਵਾਸਤੇ 19000 ਕਰੋੜ ਰੁਪਏ ਦੇ ਪ੍ਰਾਜੈਕਟ ਮਨਜ਼ੂਰ ਕੀਤੇ ਹਨ। ਕੇਂਦਰ ਤੋਂ ਟਰੱਕ ਭਰ ਕੇ ਪੰਜਾਬ ਨੂੰ ਰੁਪਏ ਭੇਜਣ ਬਾਰੇ ਕੋਈ ਸੰਭਾਵਨਾ ਨਾ ਹੋਣ ਬਾਰੇ ਕਾਂਗਰਸ ਦੇ ਦਾਅਵੇ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਿਰਫ ਸੜਕਾਂ ਵਾਸਤੇ ਹੀ ਫੰਡ ਮਨਜ਼ੂਰ ਕਰ ਦੇਵੇ ਤਾਂ ਇਹ ਫੰਡ ਦੋ ਟਰੱਕਾਂ ਵਿੱਚ ਲੋਡ ਕਰਨੇ ਵੀ ਔਖੇ ਹੋ ਜਾਣਗੇ।

ਇਸ ਮੌਕੇ ਬੋਲਦੇ ਹੋਏ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਕੇਵਲ ਸਿਆਸੀ ਗਠਜੋੜ ਹੀ ਨਹੀਂ ਹੈ ਸਗੋਂ ਇਹ ਇੱਕ ਸਮਾਜਿਕ ਗਠਜੋੜ ਵੀ ਹੈ ਜਿਸ ਦਾ ਉਦੇਸ਼ ਸੂਬੇ ਵਿਚ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਕਰਨਾ ਹੈ। 

ਮੁੱਖ ਮੰਤਰੀ ਦੇ ਲੀਡਰਸ਼ਿਪ ਦੇ ਗੁਣਾਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਬਾਦਲ ਸਿਰਫ ਭਾਰਤੀ ਸਿਆਸਤ ਵਿਚ ਇੱਕ ਉਚ ਸਖਸ਼ੀਅਤ ਹੀ ਨਹੀਂ ਹਨ ਸਗੋਂ ਖਾਸ ਕਰ ਉਨ੍ਹਾਂ ਦੇ ਲਈ ਮਹਾਨ ਮਾਰਗਦਰਸ਼ਕ ਅਤੇ ਦਾਰਸ਼ਨਿਕ ਵੀ ਹਨ।ਜੇਤਲੀ ਨੇ ਸਖਤ ਮਿਹਨਤੀ ਪੰਜਾਬੀਆਂ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਖੇਤੀਬਾੜੀ, ਉਦਯੋਗ ਅਤੇ ਸਿੱਖਿਆ ਸਣੇ ਹਰ ਖੇਤਰ ਵਿਚ ਦੇਸ਼ ਦੇ ਸਮੁੱਚੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਈ। ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਭਾਰਤੀ ਸਭਿਅਤਾ ਵਿਚ ਇਕ ਅਹਿਮ ਸਥਾਨ ਹੈ ਜਿਸ ਨੇ ਖੇਤੀਬਾੜੀ ਅਤੇ ਰੱਖਿਆ ਖੇਤਰ ਵਿਚ ਦੇਸ਼ ਦੀ ਅਗਵਾਈ ਕੀਤੀ ਹੈ ਜਿਸ ਦੇ ਕਰਕੇ ਇਹ ਦੇਸ਼ ਲਈ ਰੱਖਿਅਕ ਅਤੇ ਅਨਾਜ ਉਤਪਾਦਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਸਿੰਚਾਈ ਨੈਟਵਰਕ ਲਈ 50,000 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਹੈ ਜਿਸ ਨਾਲ ਪੰਜਾਬ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਛੇਤੀ ਹੀ ਦੇਸ਼ ਦੇ ਹੋਰਨਾਂ ਸੂਬਿਆਂ ਲਈ ਰੋਲ ਮਾਡਲ ਵਜੋਂ ਉਭਰੇਗਾ ਅਤੇ ਇਸ ਦੇ ਇੱਕ ਛੋਟਾ ਸੂਬਾ ਹੋਣ ਦੇ ਬਾਵਜੂਦ ਹੋਰਨਾਂ ਸੂਬਿਆਂ ਦੇ ਮੁਕਾਬਲੇ ਇਥੇ ਸਭ ਤੋਂ ਵਧੀਆ 4 ਮਾਰਗੀ ਅਤੇ 6 ਮਾਰਗੀ ਸੜਕਾਂ ਹੋਣਗੀਆਂ ਜਿਥੇ ਹਰ ਕੋਈ ਥੋੜ੍ਹੇ ਸਮੇਂ ਵਿਚ ਇੱਕ ਥਾਂ ਤੋਂ ਦੂਜੀ ਥਾਂ ਸੁਰੱਖਿਅਤ ਜਾ ਸਕੇਗਾ। ਉਨ੍ਹਾਂ ਨੇ ਸ. ਬਾਦਲ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਲਈ ਅਮਲੀ ਫਸਲ ਬੀਮਾ ਯੋਜਨਾ ਛੇਤੀ ਹੀ ਲਾਗੂ ਹੋ ਜਾਵੇਗੀ ਅਤੇ ਇਸ ਸਬੰਧੀ ਰੂਪ ਰੇਖਾ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਇਸ ਦੇ ਨਾਲ ਕਿਸਾਨ ਬਿਨ੍ਹਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਤੋਂ ਆਪਣੇ ਘਰ ਬੈਠੇ ਹੀ ਮੁਆਵਜ਼ਾ ਪ੍ਰਾਪਤ ਕਰ ਸਕਣਗੇ। 

ਇਸੇ ਦੌਰਾਨ ਆਪਣੇ ਭਾਸ਼ਣ ਵਿਚ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਨਕਈਆ ਨਾਇਡੂ ਨੇ ਹਿਰਦੇ ਸਕੀਮ ਬਾਰੇ ਵਿਸਤਰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸ਼ਾਨੀਮੱਤੀ ਸਕੀਮ ਲਈ ਅੰਮ੍ਰਿਤਸਰ ਸ਼ਹਿਰ ਦੀ ਚੋਣ ਕੀਤੀ ਗਈ ਹੈ ਜਿਥੇ ਇਹ ਸਕੀਮ 68.45 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਹੋਵੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਬਟਾਲਾ, ਮੋਗਾ, ਪਠਾਨਕੋਟ, ਐਸ.ਏ.ਐਸ. ਨਗਰ, ਅਬੋਹਰ, ਮਲੇਰਕੋਟਲਾ, ਖੰਨਾ, ਫਿਰੋਜ਼ਪੁਰ, ਮੁਕਤਸਰ ਅਤੇ ਬਰਨਾਲਾ ਨਾਂ ਦੇ 16 ਸ਼ਹਿਰਾਂ/ਕਸਬਿਆਂ ਦੀ ਉਨ੍ਹਾਂ ਦੇ ਮੰਤਰਾਲੇ ਵੱਲੋਂ ਅਮਰੁਤ (ਅਟਲ ਮਿਸ਼ਨ ਫਾਰ ਰੀਜੂਵੀਨੇਸ਼ਨ ਐਂਡ ਅਰਬਨ ਟ੍ਰਾਂਸਫੋਰਮੇਸ਼ਨ) ਸਕੀਮ ਲਈ ਚੋਣ ਕੀਤੀ ਗਈ ਹੈ ਜਿਸ ਦਾ ਉਦੇਸ਼ ਸ਼ਹਿਰੀ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣਾ ਹੈ। ਇਸ ਮੌਕੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਅੰਮ੍ਰਿਤਸਰ ਤੋਂ ਵੱਖ ਵੱਖ ਦੇਸ਼ਾਂ ਨੂੰ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਤਾਂ ਜੋ ਇਸ ਦਾ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਲਾਭ ਹੋ ਸਕੇ ਅਤੇ ਉਹ ਆਪਣੀ ਮਾਂ ਭੂਮੀ ਨਾਲ ਸਿੱਧੇ ਤੌਰ 'ਤੇ ਅਤੇ ਸੁਖਾਲੇ ਢੰਗ ਨਾਲ ਜੁੜ ਸਕਣ। ਇਸੇ ਤਰ੍ਹਾਂ ਹੀ ਉਪ ਮੁੱਖ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਨਾਂ ਸ਼ੁਰੂ ਕਰਨ ਦਾ ਮੁੱਦਾ ਵੀ ਸ੍ਰੀ ਜੇਤਲੀ ਅੱਗੇ ਰੱਖਿਆ। ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਜੋਰ ਦੇ ਕੇ ਕਿਹਾ ਕਿ ਉਹ ਆਈ.ਸੀ.ਪੀ ਅਟਾਰੀ ਤੋਂ ਬਰਾਮਦ ਕੀਤੀਆਂ ਜਾਂਦੀਆਂ ਵਸਤਾਂ ਦੀ ਸੂਚੀ ਕਰਾਚੀ ਨੂੰ ਬਰਾਮਦ ਹੁੰਦੀਆਂ ਵਸਤਾਂ ਦੀ ਸੂਚੀ ਦੇ ਬਰਾਬਰ ਰੱਖਣ ਤਾਂ ਜੋ ਸੂਬੇ ਵਿਚ ਅਥਾਹ ਵਿਕਾਸ ਦਾ ਯੁੱਗ ਸ਼ੁਰੂ ਹੋ ਸਕੇ।

ਸੂਬੇ ਨੂੰ ਅਨੇਕਾਂ ਸ਼ਾਨੇਮੱਤੇ ਪ੍ਰਾਜੈਕਟ ਦੇਣ ਲਈ ਸ੍ਰੀ ਜੇਤਲੀ ਦਾ ਧੰਨਵਾਦ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀਆਂ ਕੇਂਦਰ ਸਰਕਾਰਾਂ ਨੇ ਵਿਕਾਸ ਪ੍ਰਾਜੈਕਟਾਂ ਦੇ ਸਬੰਧ ਵਿਚ ਸੂਬੇ ਨੂੰ ਉਸ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਸੀ ਪਰ ਹੁਣ ਮੌਜੂਦਾ ਸਰਕਾਰ ਵਿਚ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਕੇਂਦਰੀ ਵਿੱਤ ਮੰਤਰੀ ਨੇ ਸੂਬੇ ਨੂੰ ਅਨੇਕਾਂ ਮਹੱਤਵਪੂਰਨ ਪ੍ਰਾਜੈਕਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਭਾਵੇਂ ਦੇਸ਼ ਦਾ ਪਿਛਲਾ ਪ੍ਰਧਾਨ ਮੰਤਰੀ ਪੰਜਾਬ ਨਾਲ ਸਬੰਧਤ ਸੀ ਪਰ ਫਿਰ ਵੀ ਉਨ੍ਹਾਂ ਨੇ ਸੂਬੇ ਨੂੰ ਕੋਈ ਵੀ ਪ੍ਰਾਜੈਕਟ ਨਹੀਂ ਦਿੱਤਾ ਪਰ ਦੂਜੇ ਪਾਸੇ ਸ੍ਰੀ ਜੇਤਲੀ ਨੇ ਸੂਬੇ ਨੂੰ ਅਨੇਕਾਂ ਮਹੱਤਵਪੂਰਨ ਪ੍ਰਾਜੈਕਟ ਦਿੱਤੇ ਹਨ ਜੋ ਕਿ ਸੂਬੇ ਦੀ ਆਰਥਿਕਤਾ ਨੂੰ ਬੜ੍ਹਾਵਾ ਦੇ ਰਹੇ ਹਨ। ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅੜਿਕਾ ਨਹੀਂ ਆਉਣ ਦੇਣਗੇ ਅਤੇ ਭਾਰਤ ਸਰਕਾਰ ਇਸ ਸਬੰਧ ਵਿਚ ਸੂਬੇ ਦੀ ਹਰ ਸਹਾਇਤਾ ਕਰੇਗੀ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਵਰ੍ਹਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਾਹੀ ਘਰਾਣੇ ਦੇ ਇਸ ਆਗੂ ਦਾ ਸੂਬੇ ਦੇ ਆਵਾਮ ਨਾਲ ਕੋਈ ਵੀ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਵੀ ਲੋਕਾਂ ਤੋਂ ਆਪਣੀ ਦੂਰੀ ਬਣਾਈ ਹੋਈ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਵਿਧਾਇਕ ਅਤੇ ਸੰਸਦ ਮੈਂਬਰ ਵਜੋਂ ਅਸਫਲ ਕਾਰਗੁਜਾਰੀ ਇਨ੍ਹਾਂ ਤੱਥਾਂ ਦਾ ਪ੍ਰਗਟਾਵਾ ਕਰਦੀ ਹੈ ਕਿ ਉਹ ਲੋਕਾਂ ਨੂੰ ਮਿਲਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਮ ਲੋਕਾਂ ਦੀ ਭਲਾਈ ਲਈ ਹੀ ਆਪਣੇ ਜੀਵਨ ਨੂੰ ਸਮਰਪਿਤ ਕੀਤਾ ਹੋਇਆ ਹੈ ਅਤੇ ਥਾਂ-ਥਾਂ ਸੰਗਤ ਦਰਸ਼ਨ ਕਰਕੇ ਲੋਕਾਂ ਦੇ ਦਰਾਂ 'ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸ਼ਾਂ ਦੀ ਬਦੌਲਤ ਪੰਜਾਬ ਇੱਕ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਦੇ ਸਮੇਂ ਦੌਰਾਨ ਸੂਬੇ ਵਿਚ ਵੱਡੀ ਤਬਦੀਲੀ ਆਈ ਹੈ ਅਤੇ ਸੂਬਾ ਸਰਕਾਰ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਦੇ ਸਮੁੱਚੇ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਵਿਕਾਸ ਲਈ ਵੱਡੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ ਜਿਨ੍ਹਾਂ ਲਈ ਤਕਰੀਬਨ 4000 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਸੂਚਨਾ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ਦੌਰਾਨ ਸੂਬੇ ਨੂੰ ਆਈ.ਆਈ.ਐਮ ਅਤੇ ਹੋਰ ਮਹੱਤਵਪੂਰਨ ਪ੍ਰਾਜੈਕਟ ਦੇਣ ਲਈ ਸ੍ਰੀ ਜੇਤਲੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਕੇਂਦਰ ਸਰਕਾਰ ਨੇ ਸੂਬੇ ਦੇ ਸਮੁੱਚ ਵਿਕਾਸ ਲਈ ਬਜਟ ਵਿਵਸਥਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਉਨ੍ਹਾਂ ਸੁਨਿਹਰੀ ਪੰਨਿਆਂ ਦੀ ਸ਼ੁਰੂਆਤ ਹੀ ਹੈ ਜੋ ਕਿ ਸੂਬੇ ਨੂੰ ਮਹੱਤਵਪੂਰਨ ਪ੍ਰਾਜੈਕਟ ਦੇ ਕੇ ਸ੍ਰੀ ਜੇਤਲੀ ਵਲੋਂ ਲਿਖੇ ਜਾ ਰਹੀ ਹਨ। ਸ. ਮਜੀਠੀਆ ਨੇ ਪੂਰਬੀ ਫਰਾਇਟ ਕੋਰੀਡੋਰ ਨੂੰ ਅਟਾਰੀ ਤੱਕ ਵਧਾਉਣ ਲਈ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਤਾਂ ਜੋ ਸੂਬੇ ਵਿਚ ਵਪਾਰ ਅਤੇ ਵਣਜ ਸਰਗਰਮੀਆਂ ਨੂੰ ਬੜਾਵਾ ਦਿੱਤਾ ਜਾ ਸਕੇ ਅਤੇ ਇਨ੍ਹਾਂ ਦਾ ਸਰਹੱਦੀ ਇਲਾਕੇ ਨੂੰ ਲਾਭ ਹੋ ਸਕੇ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਨੂੰ ਹੀ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ ਸਰਕਾਰ ਦੇ ਸਿਰਫ ਇੱਕ ਸਾਲ ਦੇ ਸ਼ਾਸਨ ਦੌਰਾਨ ਹੋਏ ਵੱਡੇ ਵਿਕਾਸ ਨੇ ਵਿਰੋਧੀ ਧਿਰ ਨੂੰ ਸੁੰਨ ਕਰ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ।

ਇਸ ਤੋਂ ਪਹਿਲਾਂ ਸ੍ਰੀ ਅਰੁਣ ਜੇਤਲੀ ਨੇ ਸ. ਬਾਦਲ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਪਰ ਹੁਸ਼ਿਆਰ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸ਼ੁਰੂ ਕੀਤੇ ਮੈਰੀਟੋਰੀਅਸ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਨੇ ਹਰੇਕ ਸਕੂਲ ਦੇ ਸਭ ਤੋਂ ਜਿਆਦਾ ਅੰਕ ਲੈਣ ਵਾਲੇ ਪੰਜ ਵਿਦਿਆਰਥੀਆਂ ਨੂੰ 10,000-10,000 ਰੁਪਏ ਨਗਦ ਇਨਾਮ ਦੇਣ ਦੀ ਪ੍ਰਸ਼ੰਸਾ ਕੀਤੀ। ਸ. ਬਾਦਲ ਅਤੇ ਕੇਂਦਰੀ ਵਿੱਤ ਮੰਤਰੀ ਨੇ ਨਵਾਂ ਬਣੇ ਨਸ਼ਾ ਛਡਾਉ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ ਤਾਂ ਜੋ ਨਸ਼ਿਆਂ ਵਿਚ ਫਸੇ ਲੋਕ ਆਪਣਾ ਜੀਵਨ ਮਾਣ ਸਨਮਾਣ ਨਾਲ ਜੀਅ ਸਕਣ। 

ਇਸ ਮੌਕੇ ਹਾਜ਼ਰ ਹੋਰਨਾਂ ਉਘੀਆਂ ਸਖਸ਼ੀਅਤਾਂ ਵਿਚ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਐਮ.ਪੀ. ਜਥੇਦਾਰ ਰਣਜੀਤ ਸਿੰਘ ਬਰਹਮਪੁਰਾ, ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸੀ, ਸ. ਪਰਮਿੰਦਰ ਸਿੰਘ ਢੀਂਡਸਾ, ਡਾ. ਦਲਜੀਤ ਸਿੰਘ ਚੀਮਾ ਅਤੇ ਸ੍ਰੀ ਗੁਲਜਾਰ ਸਿੰਘ ਰਾਣੀਕੇ, ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ. ਭੰਡਾਰੀ, ਸ੍ਰੀ ਅੰਮ੍ਰਿਤਪਾਲ ਸਿੰਘ ਬੋਨੀ, ਪ੍ਰੋ: ਵਿਰਸਾ ਸਿੰਘ ਵਲਟੋਹਾ, ਸ੍ਰੀ ਇੰਦਰਬੀਰ ਸਿੰਘ ਬੋਲਾਰੀਆ, ਸ੍ਰੀ ਦੇਸ਼ ਰਾਜ ਧੁੱਗਾ, ਸ੍ਰੀ ਜੀ.ਐਸ. ਬੱਬੇਹਾਲੀ ਅਤੇ ਸ੍ਰੀ ਸੋਮ ਪ੍ਰਕਾਸ਼, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ, ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਤਿਕਸ਼ਨ ਸੂਦ, ਵਿਧਾਇਕ ਸ੍ਰੀ ਮਨੋਰੰਜਨ ਕਾਲੀਆ, ਬੀਬੀ ਜਗੀਰ ਕੌਰ, ਸ੍ਰੀ ਮਨਜੀਤ ਸਿੰਘ ਮੀਆਂਵਿੰਡ ਅਤੇ ਸ੍ਰੀ ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ, ਸ੍ਰੀ ਨਿਰਮਲ ਸਿੰਘ ਕਾਹਲੋਂ ਅਤੇ ਪ੍ਰੋ: ਲਕਸ਼ਮੀ ਕਾਂਤਾ ਚਾਵਲਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਨ ਚੁੱਗ, ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਸ੍ਰੀ ਰਜਿੰਦਰ ਭੰਡਾਰੀ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ  ਕੇ.ਜੇ.ਐਸ. ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਸ਼ਾਮਲ ਸਨ। 

 

Tags: PARKASH SINGH , PARKASH SINGH BADAL , Venkiah Naidu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD