Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪ੍ਰਧਾਨ ਮੰਤਰੀ ਅੱਜ ਕਰਨਗੇ 'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੀ ਸ਼ੁਰੂਆਤ- ਅਰੁਣ ਜੇਤਲੀ

Web Admin

Web Admin

5 Dariya News

ਅੰਮ੍ਰਿਤਸਰ , 14 Jul 2015

Last updated on: Jul 14, 2015, 00:00 IST

ਕੇਂਦਰੀ ਵਿੱਤ ਤੇ ਸੂਚਨਾ  ਤੇ ਪ੍ਰਸਾਰਣ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ  ਯੋਜਨਾ ਦੀ ਸ਼ੁਰੂਆਤ ਕਰਨਗੇ ਤਾਂ ਜੋ ਦੇਸ਼ ਵਿਚ ਵੋਕੇਸ਼ਨਲ, ਤਕਨੀਕੀ ਤੇ ਹੁਨਰ ਵਿਕਾਸ ਨੂੰ ਇਕ ਨਵੀਂ ਦਿਸ਼ਾ ਦਿੱਤੀ ਜਾ ਸਕੇ। ਅੱਜ ਇੱਥੇ ਗਲੋਬਲ ਇੰਸਟੀਚਿਊਟਸ ਵਿਖੇ ਸਾਲਾਨਾ ਕਾਨਵੋਕੇਸ਼ਨ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਜੇਤਲੀ ਨੇ ਕਿਹਾ ਕਿ ਕੌਮੀ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਇਕ ਸਾਲ ਅੰਦਰ 24 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ ਅਤੇ ਸਫਲ ਉਮੀਦਵਾਰÎਾਂ ਨੂੰ ਉਦਯੋਗ ਸਥਾਪਨਾ ਲਈ ਵਿੱਤੀ ਰਿਆਇਤਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮਿਸ਼ਨ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਇਕ ਮੀਲ ਪੱਥਰ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਵਰਤਮਾਨ ਸਮਾਂ ਮੁਕਾਬਲੇਬਾਜ਼ੀ ਦਾ ਸਮਾਂ ਹੈ ਅਤੇ ਉਨਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਪ ਨੂੰ ਸਰਬੋਤਮ ਸਾਬਿਤ ਕਰਨ ਲਈ ਡਟਕੇ ਮਿਹਨਤ ਕਰਨ। ਉਨਾਂ ਨੇ ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਅਂ ਨੂੰ ਡਿਗਰੀਆਂ ਦੀ ਵੀ ਵੰਡ ਕੀਤੀ। 

ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਵਲੋਂ ਦਬੁਰਜ਼ੀ ਵਿਖੇ ਚੀਫ ਖਾਲਸਾ ਦੀਵਾਨ ਦੀ 20 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਚੀਫ ਖਾਲਸਾ ਦੀਵਾਨ ਪਹਿਲਾਂ ਵੀ ਦਰਜਨ ਦੇ ਕਰੀਬ ਵਿਦਿਅਕ ਸੰਸਥਾਵਾਂ ਚਲਾ ਰਹੀ ਹੈ।ਜੇਤਲੀ ਵਲੋਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਨਾਲ ਮਾਧਵ ਵਿਦਿਆ  ਨਿਕੇਤਲ ਸੀਨੀਅਰ ਸੈਕੰਡਰੀ ਸਕੂਲ ਦੀ ਉਸਾਰੀ ਅਧੀਨ ਇਮਾਰਤ ਦਾ ਵੀ ਨਿਰੀਖਣ ਕੀਤਾ ਗਿਆ। ਇਸ ਕੰਪਲੈਕਸ ਵਿਖੇ ਆਡੀਟੋਰੀਅਮ, ਏ.ਸੀ. ਹਾਲ ਤੇ ਕਾਨਫਰੰਸ ਰੂਮ ਉਸਾਰੇ ਜਾ ਰਹੇ ਹਨ। ਇਸ ਮੌਕੇ ਮੁੱਖ ਤੌਰ ਤੇ ਸੰਸਦੀ ਸਕੱਤਰ ਕੇ.ਡੀ. ਭੰਡਾਰੀ, ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ, ਮੇਅਰ ਬਖਸ਼ੀ ਰਾਮ ਅਰੋੜਾ, ਪ੍ਰਧਾਨ ਚੀਫ ਖਾਲਸਾ ਦੀਵਾਨ ਸੁਸਾਇਟੀ ਚਰਨਜੀਤ ਸਿੰਘ ਚੱਢਾ ਤੇ ਅਕਾਲੀ ਦਲ ਤੇ ਭਾਜਪਾ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ। 

 

Tags: Arun Jaitley

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD