Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲ ਪ੍ਰਬੰਧਕਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸ.ਡੀ.ਐਮ ਲਖਮੀਰ ਸਿੰਘ

ਐਸ.ਡੀ.ਐਮ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੱਸਾਂ ਦੀ ਕੀਤੀ ਚੈਕਿੰਗ ਅਤੇ ਮੌਕੇ ਤੇ ਹੀ ਕੀਤੇ ਚਲਾਨ

ਐਸ.ਡੀ.ਐਮ ਲਖਮੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਟਰੈਫਿਕ ਪੁਲਿਸ ਨਾਲ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 15 Jul 2015

Last updated on: Jul 15, 2015, 00:00 IST

ਸਕੂਲੀ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਨਾ ਕਰਨ ਤੇ ਸਕੂਲੀ ਪ੍ਰਬੰਧਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ । ਸਕੂਲ ਪ੍ਰਬੰਧਕ ਬੱਚਿਆਂ ਨੂੰ ਸੁਰੱਖਿਅਤ ਬੱਸ ਸੇਵਾ ਪ੍ਰਦਾਨ ਕਰਨ ਅਤੇ ਸੇਫ ਸਕੂਲ ਵਾਹਨ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਇੰਨਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਇਹ ਹਦਾਇਤਾਂ  ਐਸ.ਡੀ.ਐਮ ਲਖਮੀਰ ਸਿੰਘ ਨੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ, ਟਰਾਂਸਪੋਰਟ  ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤੀ ਚੈਕਿੰਗ ਦੌਰਾਨ ਸਕੂਲੀ ਪ੍ਰਬੰਧਕਾਂ ਨੂੰ ਦਿੱਤੀਆਂ। ਚੈਕਿੰਗ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ ਸਿੱਧੂ ਅਤੇ ਡੀ.ਐਸ.ਪੀ (ਟਰੈਫਿਕ) ਰਾਮ ਚੰਦਰ ਅਤੇ ਟਰੈਫਿਕ ਪੁਲਿਸ ਦੇ ਹੋਰ ਅਧਿਕਾਰੀ ਵੀ ਨਾਲ ਸਨ। 

ਐਸ.ਡੀ.ਐਮ ਲਖਮੀਰ ਸਿੰਘ ਨੇ ਦੱਸਿਆ ਕਿ ਪੀ.ਸੀ.ਏ ਸਟੇਡੀਅਮ ਨੇੜੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 31 ਬੱਸਾਂ ਦੇ ਚਲਾਨ ਕੀਤੇ ਗਏ। ਕਿਉਂਕਿ ਉਨ੍ਹਾਂ ਬੱਸਾਂ ਦੇ ਕਾਗਜਾਤਾਂ ਵਿੱਚ ਖਾਮੀਆਂ ਸਨ ਅਤੇ ਕੁੱਝ ਬੱਸਾਂ ਦੇ ਡਰਾਈਵਰਾਂ ਕੋਲ ਲਾਇਸੈਂਸ ਵੀ ਨਹੀਂ ਸਨ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਅਤੇ ਸੇਫ ਸਕੂਲ ਵਾਹਨ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਉਲਘੰਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੂੰ ਬੱਸਾਂ ਵਿਚਲੀਆਂ ਖਾਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਸਕੀਮ ਅਧੀਨ ਬੱਸਾਂ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਬੱਚਿਆਂ ਨੂੰ ਉਪਲਬੱਧ ਕਰਵਾਈ ਜਾ ਰਹੀ ਬੱਸ ਸੇਵਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ। 

ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਹਰੇਕ ਸਕੂਲੀ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਸਕੂਲ ਬੱਸ ਦੇ ਅੱਗੇ ਅਤੇ ਪਿੱਛੇ ਸਕੂਲ ਬੱਸ ਲਿਖਿੱਆ ਹੋਣਾ ਜਰੂਰੀ ਹੈ ਜੇਕਰ ਬੱਸ ਕਿਰਾਏ ਤੇ ਹੋਵੇ ਤਾਂ ਉਸ ਤੇ ਆਨ ਸਕੂਲ ਡਿਊਟੀ ਲਿੱਖਿਆ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਫਾਸਟਏਡ ਬਾਕਸ ਅਤੇ ਬੱਸ ਤੇ ਸਕੂਲ ਦਾ ਨਾਂ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਜਰੂਰੀ ਹੈ। ਬੱਸ ਡਰਾਈਵਰ ਨੂੰ ਘੱਟੋ ਘੱਟ 5 ਸਾਲ ਦਾ ਤਜਰਬਾ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਣਾ ਚਾਹੀਦਾ ਹੈ । ਬੱਸ ਦੇ ਕੰਡੈਕਟਰ ਅਤੇ ਡਰਾਈਵਰ ਨੂੰ ਵਰਦੀ ਪਹਿਨਣਾ ਜਰੂਰੀ ਹੈ ਅਤੇ ਸਮੇਂ-ਸਮੇਂ ਤੇ ਡਰਾਈਵਰ ਦਾ ਮੈਡੀਕਲ ਚੈਕਅੱਪ ਕਰਾਉਣਾ ਜਰੂਰੀ ਹੈ ਜੇਕਰ ਬੱਸ ਕੇਵਲ ਲੜਕੀਆਂ ਲਈ ਵਰਤੀ ਜਾਂਦੀ ਹੈ ਤਾਂ ਉਸ ਨਾਲ ਲੇਡੀ ਅਟੈਂਡੈਂਟ  ਹੋਣੀ ਜਰੂਰੀ ਹੈ। 

 

Tags: SDM MOHALI LAKHMIR SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD