Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਕੌਮੀ ਨੀਤੀ ਲਈ ਪੰਜਾਬ ਦੀ ਭੂਮੀ ਗ੍ਰਹਿਣ ਨੀਤੀ ਨੂੰ ਰੋਲ ਮਾਡਲ ਵਜੋਂ ਅਪਣਾਇਆ ਜਾਵੇ- ਪਰਕਾਸ਼ ਸਿੰਘ ਬਾਦਲ

ਕਿਸਾਨਾਂ ਤੇ ਮਾਲਕਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਾ ਕਰਨ ਦੀ ਜ਼ੋਰਦਾਰ ਵਕਾਲਤ

Web Admin

Web Admin

5 Dariya News

ਨਵੀਂ ਦਿੱਲੀ , 15 Jul 2015

Last updated on: Jul 15, 2015, 00:00 IST

ਸਰਕਾਰ ਵੱਲੋਂ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਾ ਕਰਨ ਦੀ ਜ਼ੋਰਦਾਰ ਢੰਗ ਨਾਲ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਪ੍ਰਸਤਾਵਤ ਭੌਂ ਪ੍ਰਾਪਤੀ ਬਿੱਲ-2015 ਲਈ ਕੌਮੀ ਨੀਤੀ ਵਾਸਤੇ ਪੰਜਾਬ ਭੌਂ ਪ੍ਰਾਪਤੀ ਨੀਤੀ ਨੂੰ ਰੋਲ ਮਾਡਲ ਵਜੋਂ ਅਪਣਾਉਣ ਦੀ ਅਪੀਲ ਕੀਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਸਰਕਾਰੀ ਰਿਹਾਇਸ਼-7 ਰੇਸ ਕੋਰਸ ਰੋਡ ਵਿਖੇ ਅੱਜ ਮੁੱਖ ਮੰਤਰੀਆਂ ਦੀ ਸੱਦੀ ਗਈ ਇੱਕ ਉਚ ਪੱਧਰੀ ਮੀਟਿੰਗ ਵਿਚ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਖੇਤੀਬਾੜੀ ਵਰਗੇ ਅਹਿਮ ਵਿਸ਼ੇ ਉਤੇ ਇਹ ਮੀਟਿੰਗ ਸੱਦਣ ਲਈ ਮੋਦੀ ਦਾ ਧੰਨਵਾਦ ਕੀਤਾ ਕਿਉਂਕਿ ਖੇਤੀਬਾੜੀ ਦੇਸ਼ ਭਰ ਵਿਚ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਫਿਸਲਦਾ ਜਾ ਰਿਹਾ ਕਿੱਤਾ ਹੈ ਜਿਸ ਦੇ ਨਤੀਜੇ ਵਜੋਂ ਕਿਸਾਨਾਂ ਸਿਰ ਭਾਰੀ ਕਰਜ਼ਾ ਹੈ ਅਤੇ ਉਹ ਆਤਮਹਤਿਆਵਾਂ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਇਸ ਗੰਭੀਰ ਸਥਿਤੀ ਦੀ ਰੋਸ਼ਨੀ ਵਿਚ ਭੌਂ ਪ੍ਰਾਪਤੀ ਬਿਲ-2015 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਮਨਾਂ ਵਿਚ ਭਾਰੀ ਚਿੰਤਾ ਪੈਦਾ ਕਰ ਰਿਹਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਮਨਾਂ ਵਿਚ ਇਹ ਆਮ ਧਾਰਨਾ ਹੈ ਕਿ ਇਹ ਬਿੱਲ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦ੍ਰਿੜ ਵਿਚਾਰ ਹੈ ਕਿ ਜਿੱਥੇ ਸੂਬਾਈ ਜਾਂ ਕੇਂਦਰੀ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦਾ ਕੰਮ ਸੂਬਾ ਸਰਕਾਰਾਂ ਉਤੇ ਛੱਡ ਦੇਣਾ ਚਾਹੀਦਾ ਹੈ ਅਤੇ ਇਹ ਜ਼ਮੀਨ ਸਿਰਫ ਜਨਤਕ ਮਕਸਦਾਂ ਲਈ ਕਿਸਾਨਾਂ ਦੀ ਸਹਿਮਤੀ ਉਤੇ ਹੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ। ਸਮੇਂ ਦੇ ਗੇੜ ਦੌਰਾਨ ਅਜ਼ਮਾਈ ਹੋਈ ਪੰਜਾਬ ਭੌਂ ਪ੍ਰਾਪਤੀ ਨੀਤੀ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮੋਦੀ ਨੂੰ ਦੱਸਿਆ ਕਿ ਪੰਜਾਬ ਦੀ ਭੌਂ ਪ੍ਰਾਪਤੀ ਨੀਤੀ ਪੂਰੀ ਤਰ੍ਹਾਂ ਕਿਸੇ ਵੀ ਅੜਚਣ ਤੋਂ ਬਗੈਰ ਹੈ ਅਤੇ ਇਹ ਕਾਰਜ ਸ਼ਾਂਤੀਪੂਰਨ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਹੇਠ ਜ਼ਮੀਨ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀ ਸਹਿਮਤੀ ਨਾਲ ਪ੍ਰਾਪਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜ਼ਮੀਨ ਦਾ ਮੰਡੀ ਮੁੱਲ ਅਤੇ ਉਜਾੜਾ ਭੱਤਾ ਅਦਾ ਕੀਤਾ ਗਿਆ ਹੈ। ਬਾਦਲ ਨੇ ਕਿਹਾ ਕਿ ਮੰਡੀ ਮੁੱਲ ਅਦਾ ਕਰਨ ਲਈ ਜ਼ਿਲ੍ਹਾ ਕੀਮਤ ਨਿਰਧਾਰਨ ਕਮੇਟੀ ਸਥਾਪਤ ਕੀਤੀ ਗਈ ਹੈ ਜਿਸ ਵਿਚ ਸਥਾਨਕ ਐਮ.ਪੀ, ਐਮ.ਐਲ.ਏ, ਸਰਪੰਚ ਅਤੇ ਮਿਉਂਸਪਲ ਕਮੇਟੀ ਦਾ ਮੁੱਖੀ ਸ਼ਾਮਲ ਹੁੰਦਾ ਹੈ। 

ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਸੂਬੇ ਵੱਲੋਂ ਅਪਣਾਈ ਗਈ ਭੌਂ ਪੂਲਿੰਗ ਨੀਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜਦੋਂ ਰਿਹਾਇਸ਼ੀ/ਵਪਾਰਕ ਪ੍ਰਾਜੈਕਟਾਂ ਲਈ ਜ਼ਮੀਨ ਇਸ ਨੀਤੀ ਹੇਠ ਪ੍ਰਾਪਤ ਕੀਤੀ ਜਾਂਦੀ ਹੈ ਤਾਂ ਜ਼ਮੀਨ ਮਾਲਕਾਂ ਨੂੰ ਇਹ ਛੋਟ ਦਿੱਤੀ ਜਾਂਦੀ ਹੈ ਕਿ ਉਹ ਮਾਰਕੀਟ ਕੀਮਤ ਦੀ ਚੋਣ ਕਰਨ ਜਾਂ 1000 ਵਰਗ ਗਜ ਰਿਹਾਇਸ਼ੀ ਇਲਾਕੇ ਦੀ ਅਤੇ ਪ੍ਰਾਪਤ ਕੀਤੀ ਜਾਣ ਵਾਲੀ ਜ਼ਮੀਨ ਦੇ ਹਰ ਏਕੜ ਪਿਛੇ ਵਿਕਸਤ ਜਾਇਦਾਦ ਦੇ 121 ਵਰਗ ਗਜ ਵਪਾਰਕ ਖੇਤਰ ਦੀ। ਇੱਕ ਹੋਰ ਨੀਤੀ ਦੇ ਹੇਠ ਪ੍ਰਾਪਤ ਕੀਤੀ ਗਈ ਜ਼ਮੀਨ ਦੇ ਮਾਲਕਾਂ ਨੂੰ ਇਹ ਛੋਟ ਦਿੱਤੀ ਗਈ ਹੈ ਕਿ ਉਹ ਉਸ ਜ਼ਮੀਨ ਦਾ ਮਾਰਕੀਟ ਮੁੱਲ ਜਾਂ ਰੀਅਲ ਅਸਟੇਟ ਪ੍ਰਾਜੈਕਟ ਦੇ ਲਾਭ ਦਾ 80 ਫੀਸਦੀ ਹਿੱਸੇ ਵਿਚੋਂ ਕਿਸੇ ਇੱਕ ਦੀ ਚੋਣ ਕਰਨ। ਬਾਦਲ ਨੇ ਕਿਹਾ ਕਿ ਇਸ ਤਰੀਕੇ ਨਾਲ ਜ਼ਮੀਨ ਦੇ ਮਾਲਕ ਵਿਕਾਸ ਪ੍ਰਕ੍ਰਿਆ ਵਿਚ ਭਾਈਵਾਲ ਬਣਦੇ ਹਨ।

ਮੁੱਖ ਮੰਤਰੀ ਨੇ ਇਹ ਪ੍ਰਸਤਾਵ ਵੀ ਪੇਸ਼ ਕੀਤਾ ਕਿ ਪ੍ਰਾਪਤ ਕੀਤੀਆਂ ਜਾਣ ਵਾਲੀਆਂ ਸਾਰੀਆਂ ਜ਼ਮੀਨਾਂ ਉਤੇ ਸਮਾਜਿਕ ਪ੍ਰਭਾਵ ਅਨੁਮਾਨ ਮੱਦ ਲਾਗੂ ਕੀਤੀ ਜਾਵੇ ਤਾਂ ਜੋ ਜ਼ਮੀਨ ਪ੍ਰਾਪਤੀ ਦੀ ਪ੍ਰਕ੍ਰਿਆ ਨੂੰ ਹੋਰ ਜ਼ਿਆਦਾ ਪਾਰਦਰਸ਼ੀ, ਜਵਾਬਦੇਹ ਅਤੇ ਨਿਰਪੱਖ ਬਣਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇੱਕ ਹੋਰ ਮੁੱਦੇ ਨੂੰ ਉਠਾਉਂਦੇ ਹੋਏ ਸ. ਬਾਦਲ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਬਿਲ ਦੇ ਐਕਟ ਬਣਨ ਤੋਂ ਬਾਅਦ ਨਿਯਮ ਨਿਰਧਾਰਤ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੁੜ ਵਸੇਬਾ ਅਤੇ ਨਿਪਟਾਰੇ ਦੇ ਲਈ ਪ੍ਰਾਸ਼ਾਸ਼ਕਾਂ ਅਤੇ ਕਮਿਸ਼ਨਰਾਂ ਦੀ ਨਿਯੁਕਤੀ ਤੋਂ ਇਲਾਵਾ ਗੁਣਨ ਕਾਰਕ ਨਿਰਧਾਰਤ ਕੀਤੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਮੁੜ ਵਸੇਬੇ ਅਤੇ ਨਿਪਟਾਰੇ ਦੇ ਮਕਸਦਾਂ ਲਈ ਨਿੱਜੀ ਗੱਲਬਾਤ ਰਾਹੀਂ ਖਰੀਦੀ ਜਾ ਰਹੀ ਜ਼ਮੀਨ ਨੂੰ ਨੋਟੀਫਾਈ ਕਰਨ ਦੇ ਵਾਸਤੇ ਸੂਬਾਈ ਨਿਗਰਾਨ ਕਮੇਟੀ ਸਥਾਪਤ ਕਰਨ ਦੀ ਪ੍ਰਕ੍ਰਿਆ ਵਿਚ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ ਹਾਜ਼ਰ ਸਨ। 

 

Tags: PARKASH SINGH , PARKASH SINGH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD