Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੋਹਾਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਨਾਲੋਂ ਵੱਡੀ ਰੈਲੀ ਹੋਵੇਗੀ : ਸਿੱਧੂ

Web Admin

Web Admin

5 Dariya News

ਐਸ.ਏ.ਐਸ.ਨਗਰ , 15 Jul 2015

Last updated on: Jul 15, 2015, 00:00 IST

ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ  ਅਤੇ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ 18 ਜੁਲਾਈ ਨੂੰ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਕੈਪਟਨ  ਅਮਰਿੰਦਰ ਸਿੰਘ ਵੱਲੋਂ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਜਨ ਸੰਪਰਕ ਰੈਲੀ ਦੀਆਂ ਤਿਆਰੀਆਂ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ| ਵਿਧਾਇਕ ਸ੍ਰੀ ਸਿੱਧੂ ਵੱਲੋਂ ਰੋਜਾਨਾ ਜਿੱਥੇ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਮੋਹਾਲੀ ਸਹਿਰ ਦੇ ਅਤੇ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਰੈਲੀ ਵਿਚ ਸਾਮਲ ਹੋਣ ਦਾ ਲੋਕਾਂ ਨੂੰ ਸੱਦਾ ਦੇ ਰਹੇ ਹਨ ਉਥੇ ਹੀ ਅੱਜ ਵਿਧਾਇਕ ਸ੍ਰੀ ਸਿੱਧੂ ਨੇ ਆਪਣੇ ਸਾਥੀਆਂ ਸਮੇਤ ਰੈਲੀ ਵਾਲੀ ਥਾਂ ਫੇਜ 8 ਦੇ ਦੁਸਹਿਰਾਂ ਗਰਾਊਂਡ ਵਿਖੇ ਨਿਜੀ ਤੋਰ ਤੇ ਪਹੁੰਚ ਕੇ ਰੈਲੀ ਲਈ ਲਗਾਏ ਜਾ ਰਹੇ ਟੈਂਟ ਦਾ ਜਾਇਜਾ ਲਿਆ ਗਿਆ ਅਤੇ ਉਥੇ ਟੈਂਟ ਮਾਲਿਕ ਤੋਂ ਲੱਗ ਰਹੇ ਟੈਂਟ ਬਾਰੇ ਪੂਰੀ ਜਾਣਕਾਰੀ ਵੀ ਹਾਸਲ ਕੀਤੀ | ਵਿਧਾਇਕ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ ਚੰਦ ਸਰਮਾ ਮੱਛਲੀ ਕਲਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਵਾਲੀ ਥਾਂ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ ਤਾਂ ਕਿ ਬਾਰਸ ਪੈ ਜਾਣ ਦੀ ਸੂਰਤ ਵਿਚ ਲੋਕਾਂ ਨੂੰ ਕੋਈ ਪ੍ਰੇਸਾਨੀ ਨਾ ਹੋਵੇ| ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਵਿਧਾਇਕ ਸ੍ਰੀ ਸਿੱਧੂ ਵੱਲੋਂ ਕਰਵਾਈਆਂ ਗਈਆਂ ਹੁਣ ਤੱਕ ਦੀਆਂ ਰੈਲੀਆਂ ਵਿਚ ਲੋਕ ਹਮੇਸਾ ਹੀ ਹਜਾਰਾਂ ਦੀ ਗਿਣਤੀ ਵਿਚ ਸਾਮਲ ਹੋਏ ਹਨ ਅਤੇ ਹੁਣ ਜਦੋ ਵਿਧਾਇਕ ਸ੍ਰੀ ਸਿੱਧੂ ਖੁਦ ਨਿਜੀ ਤੌਰ ਤੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨਾਲ ਮੀਟਿੰਗਾਂ ਕਰਕੇ ਰੈਲੀ ਵਿਚ ਸਾਮਲ ਹੋਣ ਦਾ ਸੱਦਾ ਦੇ ਰਹੇ ਹਨ ਤਾਂ ਇਸ ਰੈਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਲੋਕ ਪਹੁੰਚਣੇ ਤੈਅ ਮੰਨੇ ਜਾ ਰਹੇ ਹਨ ਉਧਰ ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਵੀ ਇਹ ਵਿਚਾਰ ਹੈ ਕਿ ਮੋਹਾਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਨਾਲੋਂ ਵੱਡੀ ਅਤੇ ਇਤਿਹਾਸਕ ਹੋਵੇਗੀ| ਇਸ ਮੌਕੇ ਚੌਧਰੀ ਹਰੀਪਾਲ ਸਿੰਘ ਚੋਲਟਾ ਕਲਾਂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਐਚ.ਐਸ.ਢਿਲੋਂ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਜਗਰੂਪ ਸਿੰਘ, ਹਰਜੀਤ ਸਿੰਘ ਘੋਲੂ ਸੋਹਾਣਾ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾ, ਸਤਪਾਲ ਸਿੰਘ, ਰਣਜੀਤ ਸਿੰਘ ਗਿੱਲ ਜਗਤਪੁਰਾ, ਅਮਰੀਕ ਸਿੰਘ ਕੰਬਾਲਾ, ਗਿਆਨੀ ਗੁਰਮੇਲ ਸਿੰਘ ਮਨੋਲੀ, ਚੋਧਰੀ ਦੀਪ ਚੰਦ ਗੋਬਿੰਦਗੜ੍ਹ, ਚੋਧਰੀ ਰਿਸੀਪਾਲ ਸਨੇਟਾ ਤੋਂ ਇਲਾਵਾ ਕਾਂਗਰਸੀ ਵਰਕਰ ਅਤੇ ਆਹੁਦੇਦਾਰ ਹਾਜਰ ਸਨ|

 

Tags: SIDHU , RAJA , SHARMA , CONGRESS , PADIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD