ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਅਤੇ ਹਲਕਾ ਮੋਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ 18 ਜੁਲਾਈ ਨੂੰ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਜਨ ਸੰਪਰਕ ਰੈਲੀ ਦੀਆਂ ਤਿਆਰੀਆਂ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ| ਵਿਧਾਇਕ ਸ੍ਰੀ ਸਿੱਧੂ ਵੱਲੋਂ ਰੋਜਾਨਾ ਜਿੱਥੇ ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਮੋਹਾਲੀ ਸਹਿਰ ਦੇ ਅਤੇ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰਕੇ ਰੈਲੀ ਵਿਚ ਸਾਮਲ ਹੋਣ ਦਾ ਲੋਕਾਂ ਨੂੰ ਸੱਦਾ ਦੇ ਰਹੇ ਹਨ ਉਥੇ ਹੀ ਅੱਜ ਵਿਧਾਇਕ ਸ੍ਰੀ ਸਿੱਧੂ ਨੇ ਆਪਣੇ ਸਾਥੀਆਂ ਸਮੇਤ ਰੈਲੀ ਵਾਲੀ ਥਾਂ ਫੇਜ 8 ਦੇ ਦੁਸਹਿਰਾਂ ਗਰਾਊਂਡ ਵਿਖੇ ਨਿਜੀ ਤੋਰ ਤੇ ਪਹੁੰਚ ਕੇ ਰੈਲੀ ਲਈ ਲਗਾਏ ਜਾ ਰਹੇ ਟੈਂਟ ਦਾ ਜਾਇਜਾ ਲਿਆ ਗਿਆ ਅਤੇ ਉਥੇ ਟੈਂਟ ਮਾਲਿਕ ਤੋਂ ਲੱਗ ਰਹੇ ਟੈਂਟ ਬਾਰੇ ਪੂਰੀ ਜਾਣਕਾਰੀ ਵੀ ਹਾਸਲ ਕੀਤੀ | ਵਿਧਾਇਕ ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ ਚੰਦ ਸਰਮਾ ਮੱਛਲੀ ਕਲਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਵਾਲੀ ਥਾਂ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ ਤਾਂ ਕਿ ਬਾਰਸ ਪੈ ਜਾਣ ਦੀ ਸੂਰਤ ਵਿਚ ਲੋਕਾਂ ਨੂੰ ਕੋਈ ਪ੍ਰੇਸਾਨੀ ਨਾ ਹੋਵੇ| ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਵਿਧਾਇਕ ਸ੍ਰੀ ਸਿੱਧੂ ਵੱਲੋਂ ਕਰਵਾਈਆਂ ਗਈਆਂ ਹੁਣ ਤੱਕ ਦੀਆਂ ਰੈਲੀਆਂ ਵਿਚ ਲੋਕ ਹਮੇਸਾ ਹੀ ਹਜਾਰਾਂ ਦੀ ਗਿਣਤੀ ਵਿਚ ਸਾਮਲ ਹੋਏ ਹਨ ਅਤੇ ਹੁਣ ਜਦੋ ਵਿਧਾਇਕ ਸ੍ਰੀ ਸਿੱਧੂ ਖੁਦ ਨਿਜੀ ਤੌਰ ਤੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨਾਲ ਮੀਟਿੰਗਾਂ ਕਰਕੇ ਰੈਲੀ ਵਿਚ ਸਾਮਲ ਹੋਣ ਦਾ ਸੱਦਾ ਦੇ ਰਹੇ ਹਨ ਤਾਂ ਇਸ ਰੈਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਲੋਕ ਪਹੁੰਚਣੇ ਤੈਅ ਮੰਨੇ ਜਾ ਰਹੇ ਹਨ ਉਧਰ ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਵੀ ਇਹ ਵਿਚਾਰ ਹੈ ਕਿ ਮੋਹਾਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਨਾਲੋਂ ਵੱਡੀ ਅਤੇ ਇਤਿਹਾਸਕ ਹੋਵੇਗੀ| ਇਸ ਮੌਕੇ ਚੌਧਰੀ ਹਰੀਪਾਲ ਸਿੰਘ ਚੋਲਟਾ ਕਲਾਂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਐਚ.ਐਸ.ਢਿਲੋਂ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਜਗਰੂਪ ਸਿੰਘ, ਹਰਜੀਤ ਸਿੰਘ ਘੋਲੂ ਸੋਹਾਣਾ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ ਲਾਂਡਰਾ, ਸਤਪਾਲ ਸਿੰਘ, ਰਣਜੀਤ ਸਿੰਘ ਗਿੱਲ ਜਗਤਪੁਰਾ, ਅਮਰੀਕ ਸਿੰਘ ਕੰਬਾਲਾ, ਗਿਆਨੀ ਗੁਰਮੇਲ ਸਿੰਘ ਮਨੋਲੀ, ਚੋਧਰੀ ਦੀਪ ਚੰਦ ਗੋਬਿੰਦਗੜ੍ਹ, ਚੋਧਰੀ ਰਿਸੀਪਾਲ ਸਨੇਟਾ ਤੋਂ ਇਲਾਵਾ ਕਾਂਗਰਸੀ ਵਰਕਰ ਅਤੇ ਆਹੁਦੇਦਾਰ ਹਾਜਰ ਸਨ|