Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਨਸ਼ਿਆਂ ਦਾ ਟਾਕਰਾ ਕਰਨ ਲਈ ਪਰਿਵਾਰਾਂ, ਸਮਾਜ ਤੇ ਸਰਕਾਰ ਦੇ ਸਾਂਝੇ ਹੰਭਲੇ ਦੀ ਲੋੜ : ਮਨੋਹਰ ਲਾਲ ਖੱਟੜ

ਜੋਸ਼ੀ ਫਾਉਂਡੇਸ਼ਨ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਫੋਲਡਰ ਖੱਟੜ ਨੂੰ ਪੇਸ਼

Web Admin

Web Admin

5 Dariya News

ਚੰਡੀਗੜ੍ਹ , 20 Jul 2015

ਨਸ਼ਿਆਂ ਦੀ ਲੱਤ ਸਮਾਜ ਲਈ ਇਕ ਚੁਣੌਤੀ ਦਾ ਹੈ ਜਿਸਦਾ ਟਾਕਰਾ ਮਾਪਿਆਂ, ਸਮਾਜ ਤੇ ਸਰਕਾਰ ਦੇ ਸਾਂਝੇ ਹੰਭਲੇ ਨਾਲ ਹੀ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਸਵੇਰੇ ਉਦੋਂ ਕੀਤਾ ਜਦੋਂ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਤੇ ਜੋਸ਼ੀ ਫਾਉਂਡੇਸ਼ਨ ਦੇ ਚੇਅਰਮੈਨ ਤੇ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਨੇ ਉਹਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਫੋਲਡਰ ਪੇਸ਼ ਕੀਤਾ। ਖੰਨਾ ਤੇ ਜੋਸ਼ੀ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਨਸ਼ਾ ਕਰਨ ਵਾਲੇ ਅਕਸਰ ਹੀ ਇਸਦੇ ਲੱਛਣਾਂ  'ਤੇ ਪਰਦਾ ਪਾਉਣ ਦਾ ਯਤਨ ਕਰਦੇ ਹਨ ਤੇ ਆਪਣੀ ਸਮੱਸਿਆ ਨੂੰ ਵੀ ਲੁਕਾਉਣ ਦਾ ਯਤਨ ਕਰਦੇ ਹਨ ਜਿਸ ਨਾਲ ਅਕਸਰ ਸਮੱਸਿਆ ਵੱਧ ਜਾਂਦੀਹੈ। ਉਹਨਾਂ ਕਿਹਾ ਕਿ ਇਹ ਰੁਝਾਨ ਇਸ ਪਹਿਲਕਦਮੀ ਨਾਲ ਹੱਲ ਕੀਤਾ ਜਾ ਸਕਦਾ ਹੈ। ਇਸ ਫੋਲਡਰ ਵਿਚ ਵਿਅਕਤੀ ਦੇ ਵਤੀਰੇ, ਸੌਣ ਤਰਤੀਬ, ਅਚਨਚੇਤ ਪਾਰ ਘਟਣ ਜਾਂ ਵਧਣ, ਸਾਹ, ਸਰੀਰ ਜਾਂ ਕਪਡਿਆਂ ਵਿਚੋਂ ਗੈਰ ਸਾਧਾਰਣ ਬਦਬੂ ਆਉਣ,  ਬੋਲਣ ਵਿਚ ਹਿਚਕਿਚਾਹਟ, ਨਿੱਜਤਾ ਦੀ ਵਧੇਰੇ ਮੰਗ ਆਦਿ ਕੁਝ ਅਜਿਹੇ ਅਹਿਮ ਸੰਕੇਤ ਹਨ ਜੋ ਨਸ਼ਿਆਂ ਨਾਲ ਰਸਤ ਵਿਅਕਤੀ ਦੀ ਸ਼ਨਾਖ਼ਤ ਵਿਚ ਸਹਾਇਤਾ ਕਰਦੇ ਹਨ। ਫੋਲਡਰ ਦਾ ਉਦੇਸ਼ ਮਾਪਿਆਂ ਨੂੰ ਨਸ਼ਿਆਂ ਦੀ ਲੱਛ ਦੇ ਸੰਕੇਤਾਂ ਤੋਂ ਜਾਣੂ ਕਰਵਾਇਆ ਹੈ ਜਿਸ ਵਿਚ ਨਸ਼ਿਆਂ ਦੀ ਲੱਤ 'ਚ ਲੱਗੇ ਵਿਅਕਤੀ ਦੇ ਚੇਤਾਵਨੀ ਭਰੇ ਸਰੀਰਕ, ਵਿਵਹਾਰਕ, ਮਨੋਵਿਗਿਆਨਕ ਸੰਕੇਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹਨਾਂ ਆਗੂਆਂ ਨੇ ਕਿਹਾ ਇਹ ਫੋਲਡਰ ਨਸ਼ਿਆਂ ਦਾ ਟਾਕਰਾ ਕਰਨ ਲਈ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਤੇ ਸਭਿਅਕ ਸਮਾਜ ਦੇ ਮੈਂਬਰਾਂ ਦੀ ਦਖਲਅੰਦਾਜ਼ੀ ਯਕੀਨੀ ਬਣਾਉਣ ਵਾਸਤੇ ਮਾਪਿਆਂ ਨੂੰ ਵੰਡੇ ਜਾਣਗੇ। ਇਹ ਸਕੂਲਾਂ, ਵਿਦਿਅਕ ਸੰਸਥਾਵਾਂ, ਉਦਯੋਗਿਕ ਕੰਮਕਾਜੀ ਥਾਵਾਂ, ਬਜ਼ਾਰਾਂ ਤੇ ਬੱਸ ਸਟੈਂਡਾਂ ਆਦਿ ਵਿਚ ਵੰਡੇ ਜਾਣਗੇ। ਸ੍ਰੀ ਖੱਟੜ ਨੇ ਖੰਨਾ, ਸਾਂਪਲਾ ਤੇ ਜੋਸ਼ੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

 

Tags: Manohar Lal Khattar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD