Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਬਾਪੂ ਸੂਰਤ ਸਿੰਘ ਖਾਲਸਾ ਦੇ ਸਮੱਰਥਕਾਂ ਤੇ ਪੁਲੀਸ ਤਸ਼ੱਦਦ ਦੀ ਨਾਪਾ ਵਲੋਂ ਸਖਤ ਆਲੋਚਨਾ

Web Admin

Web Admin

5 Dariya News

ਮਿਲਪੀਟਸ (ਕੈਲੀਫੋਰਨੀਆ) , 21 Jul 2015

ਬੰਦੀ ਸਿੰਘਾਂ ਦੀ ਰਿਹਾਈ ਲਈ 187 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਪੁਲਿਸ ਵੱਲੋਂ ਚੁੱਕਣ ਅਤੇ ਸਿੱਖਾਂ 'ਤੇ ਤਸ਼ੱਦਦ ਦੀ ਪੁਲਿਸ ਕਾਰਵਾਈ ਦੀ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਨੇ ਸਖ਼ਤ ਨਿਖੇਧੀ ਕੀਤੀ ਹੈ। ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਨਾਪਾ ਦੇ ਆਗੂ ਸ. ਦਲਵਿੰਦਰ ਸਿੰਘ ਧੂਤ,ਡਾ.ਗੁਰਦੀਪ ਸਿੰਘ ਬੁਟਰ, ਗੁਰਨਾਮ ਸਿੰਘ ਸੰਧਰ,ਡਾ.ਅਜਿੰਦਰ ਸਿੰਘ ਢੱਟ,ਤੇ ਪਾਲ ਮੋਰ  ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਜਬਰੀ ਖੁਰਾਕ ਦੇਣੀ ਮਨੁਖੀ ਅਧਿਕਾਰਾਂ ਦੀ ਜਿਥੇ ਉਲੰਘਣਾ ਹੈ ਉਥੇ ਇਕ ਅਪਰਾਧ ਵੀ ਹੈ   ।ਨਾਪਾ ਆਗੂਆਂ ਨੇ ਕਿਹਾ ਕਿ ਨਿਹੱਥੇ ਸਿੱਖਾਂ ਅਤੇ ਬੀਬੀਆਂ 'ਤੇ ਲਾਠੀਚਾਰਜ਼ ਕਰਕੇ ਬਾਦਲ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਇਹ ਸਰਕਾਰ ਸਜ਼ਾਵਾਂ ਕੱਟ ਚੁੱਕੇ ਸਿੱਖਾਂ ਨੂੰ ਰਿਹਾਅ ਕਰਨਾ ਤਾਂ ਦੂਰ ਸਗੋਂ ਇਸਦੀ ਮੰਗ ਕਰਨ ਨੂੰ ਵੀ ਗੁਨਾਹ ਸਮਝਦੀ ਹੈ। ਘਟਨਾਕ੍ਰਮ ਦੀ ਕਵਰੇਜ਼ ਕਰ ਰਹੇ ਪੱਤਰਕਾਰਾਂ 'ਤੇ ਲਾਠੀਆਂ ਵਰ੍ਹਾ ਕੇ ਇਹ ਸਰਕਾਰ ਆਪਣਾ ਨਾਦਰਸ਼ਾਹੀ ਜ਼ੁਲਮ ਲੋਕਾਂ ਵਿੱਚ ਜਾਣ ਤੋਂ ਰੋਕ ਨਹੀਂ ਸਕੀ ਤੇ ਇਸ ਜ਼ੁਲਮ ਦੀਆਂ ਖ਼ਬਰਾਂ ਮਿੰਟਾਂ ਵਿੱਚ ਦੁਨੀਆਂ ਭਰ 'ਚ ਪਹੁੰਚ ਚੁੱਕੀਆਂ ਹਨ।ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਕਾਰਨ ਹੀ ਅਕਾਲੀ ਆਗੂਆਂ ਪ੍ਰਤੀ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੇ ਸਿੱਖਾਂ 'ਚ ਗੁੱਸਾ ਵਧਦਾ ਜਾ ਰਿਹਾ ਹੈ ।ਨਾਪਾ ਆਗੂਆਂ ਨੇ ਦੋਸ਼ ਲਾਇਆ ਕਿ ਜਦੋਂ ਸਰਕਾਰ ਸਿਆਸੀ ਚਾਲਾਂ ਰਾਹੀ ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੂੰ ਫਲਾਪ ਕਰਨ ਨਹੀਂ ਕਰ ਸਕੀ ਤਾਂ ਉਸਨੇ ਚਾਣਕਿਆ ਨੀਤੀ ਅਨੁਸਾਰ ਹੁਣ ਡੰਡਾ ਚੁੱਕ ਲਿਆ ਹੈ। ਇਹਨਾਂ ਆਗੂਆਂ ਨੇ ਦਸਿਆ ਕਿ ਦੁਨੀਆਂ ਦਾ ਕੋਈ ਵੀ ਕਾਨੂੰਨ ਸਜ਼ਾਵਾਂ ਕੱਟ ਚੁੱਕੇ ਲੋਕਾਂ ਨੂੰ ਉਨ੍ਹਾਂ ਦੀ ਬਣਦੀ ਸਜ਼ਾ ਤੋਂ ਇੱਕ ਦਿਨ ਵੀ ਵੱਧ ਸਮੇਂ ਲਈ ਅੰਦਰ ਨਹੀਂ ਰੱਖ ਸਕਦਾ ਪਰ ਭਾਰਤ ਵਿੱਚ ਘੱਟਗਿਣਤੀਆਂ ਲਈ ਵੱਖਰੇ ਕਾਨੂੰਨ ਹਨ, ਜਿੱਥੇ ਸਜ਼ਾਵਾਂ ਪੂਰੀਆਂ ਹੋਣ ਦੇ ਕਈ-ਕਈ ਸਾਲਾਂ ਬਾਅਦ ਵੀ ਸਿੱਖ ਜੇਲ੍ਹਾਂ ਵਿੱਚ ਬੰਦ ਹਨ ਤੇ ਇਨ੍ਹਾਂ ਦੀ ਰਿਹਾਈ ਦੀ ਮੰਗ ਕਰਨ ਵਾਲੇ ਲੋਕਾਂ 'ਤੇ ਤਸ਼ੱਦਦ ਕਰਕੇ ਸਰਕਾਰ ਉਨ੍ਹਾਂ ਦੀ ਆਵਾਜ਼ ਹਮੇਸ਼ਾਂ ਲਈ ਬੰਦ ਕਰਾ ਚਾਹੁੰਦੀ ਹੈ ਕਿ ਉਹ ਮੁੜ ਇਨ੍ਹਾਂ ਦੀਆਂ ਰਿਹਾਈਆਂ ਦੀ ਮੰਗ ਨਾ ਕਰਨ। 

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD