Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਇਕਸਾਰ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ-ਪਰਕਾਸ਼ ਸਿੰਘ ਬਾਦਲ

ਕਿਸੇ ਇਕ ਸ਼ਹਿਰ ਜਾਂ ਹਲਕੇ ਦੇ ਵਿਕਾਸ ਸਬੰਧੀ ਬਿਆਨਾਬਜ਼ੀ ਬੇਬੁਨਿਆਦ ,ਡਾ. ਨਵਜੋਤ ਕੌਰ ਸਿੱਧੂ ਉਨਾਂ ਦੀ ਬੇਟੀ ਵਰਗੀ

Web Admin

Web Admin

5 Dariya News

ਜੰਡਿਆਲਾ ਗੁਰੂ /ਅੰਮ੍ਰਿਤਸਰ , 23 Jul 2015

Last updated on: Jul 23, 2015, 00:00 IST

ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਇਕਸਾਰ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕਰਨਾ ਹੈ। ਰਾਜ ਦੇ ਸਿਰਫ ਕਿਸੇ ਇਕ ਸ਼ਹਿਰ ਜਾਂ ਹਲਕਾ ਦੇ ਵਿਕਾਸ ਕਰਨ ਸਬੰਧੀ ਲਗਾਏ ਦੋਸ਼ਾਂ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ. ਬਾਦਲ ਨੇ ਕਿਹਾ ਅਜਿਹੇ ਦੋਸ਼ ਬੇਬੁਨਿਆਦ ਤੇ ਤੱਥਾਂ ਤੋਂ ਕੋਹਾਂ ਦੂਰ ਹਨ।ਬਾਦਲ ਅੱਜ ਹਲਕਾ ਜੰਡਿਅਲਾ ਗੁਰੂ ਵਿਖੇ ਦੂਸਰੇ ਤੇ ਆਖਰੀ ਦਿਨ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਆਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨਾਂ ਨੇ ਆਪਣੀ ਸਾਰੀ ਜ਼ਿੰਦਗੀ ਦੌਰਾਨ ਲੋਕਾਂ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਨ ਵਿਚ ਯਕੀਨ ਕੀਤਾ ਹੈ ਅਤੇ ਕਿਸੇ ਸ਼ਹਿਰ ਜਾਂ ਹਲਕੇ ਨੂੰ ਖਾਸ ਰਿਆਇਤਾਂ ਦੇਣੀਆਂ ਜਾਂ ਵਿਸ਼ੇਸ ਖਿਆਲ ਰੱਖਣ ਬਾਰੇ ਉਹ ਸੋਚ ਵੀ ਨਹੀਂ ਸਕਦੇ। ਉਨਾਂ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਬਰਾਬਰ ਮਾਤਰਾ ਵਿਚ ਕੀਤਾ ਜਾ ਰਿਹਾ ਹੈ ਅਤੇ ਸਿਰਫ ਇਕ ਸ਼ਹਿਰ ਜਾਂ ਹਲਕੇ ਦੇ ਕੀਤੇ ਜਾ ਰਹੇ ਵਿਕਾਸ ਸਬੰਧੀ ਲਗਾਏ ਦੋਸ਼ਾਂ ਦਾ ਕੋਈ ਆਧਾਰ ਨਹੀ ਹੈ। 

ਸ. ਬਾਦਲ ਨੇ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਮੁੱਖ ਸੰਸਦੀ ਸਕੱਤਰ ਪੰਜਾਬ ਉਨ੍ਹਾਂ ਦੀ ਬੇਟੀ ਵਰਗੀ ਹੈ ਅਤੇ ਉਸ ਵੱਲੋਂ ਉਠਾਏ ਗਏ ਹਰੇਕ ਮਸਲੇ ਸਬੰਧੀ ਉਸ ਨਾਲ ਗੱਲ ਕਰਕੇ ਉਸਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਰਾਜ ਅੰਦਰ ਸੰਗਤ ਦਰਸ਼ਨ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੀ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਖੁਲ੍ਹੇ ਗੱਫੇ ਵੀ ਦਿੱਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹਰੇਕ ਵਿਧਾਇਕ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਉਨ੍ਹਾਂ ਦਾ ਪੂਰਾ ਸਨਮਾਨ ਕਰਦਾ ਹੈ ਅਤੇ ਉਹ ਆਪ ਵੀ ਹਰ ਚੁਣੇ ਹੋਏ ਪ੍ਰਤੀਨਿਧ ਦਾ ਸਤਿਕਾਰ ਕਰਦੇ ਹਨ। ਉਨਾਂ ਕਿਹਾ ਕਿ ਉਹ ਹਰ ਇਕ ਦੀ ਪਹੁੰਚ ਵਿਚ ਹਨ ਅਤੇ ਕੋਈ ਵੀ ਉਨਾਂ ਨੂੰ ਕਿਸੇ ਸਮੇਂ ਵੀ ਮਿਲ ਸਕਦਾ ਹੈ। ਸ. ਬਾਦਲ ਨੇ ਕਿਹਾ ਕਿ ਸੰਗਤ ਦਰਸ਼ਨ ਕਰਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ।ਇਕ ਸਵਾਲ ਦਾ ਜਵਾਬ ਦੇਦਿੰਆਂ ਸ. ਬਾਦਲ ਨੇ ਕਿਹਾ ਕਿ ਐਂਬੂਲਸ ਤੇ ਉਨ੍ਹਾਂ ਦੀ  ਤਸਵੀਰ ਲਗਾਉਣ ਨਾਲ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਵਿਚ  ਕੋਈ ਪ੍ਰਭਾਵ ਨਹੀਂ ਪੈਂਦਾ ਹੈ । ਉਨਾਂ ਕਿਹਾ ਕਿ ਐਂਬੂਸਲ ਦਾ ਮੁੱਖ ਮਕਸਦ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਜੇਕਰ ਤਸਵੀਰ ਸਬੰਧੀ ਕੋਈ ਮਸਲਾ ਹੈ ਤਾਂ ਰਾਜ ਸਰਕਾਰ ਵਿਚਾਰ ਚਰਚਾ ਕਰਨ ਉਪਰੰਤ ਇਸ ਮਸਲੇ ਨੂੰ ਹੱਲ ਕਰ ਲਵੇਗੀ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਉਨਾਂ ਦੀ ਤਸਵੀਰ ਐਂਬੂਲਸ 'ਤੇ ਲਗਾਈ ਗਈ ਹੈ, ਉਨਾਂ ਨੂੰ ਕੋਈ ਸ਼ਂੌਕ ਨਹੀਂ ਹੈ ਕਿ ਉਨਾਂ ਦੀ ਤਸਵੀਰ ਐਂਬੂਲਸ 'ਤੇ ਲੱਗੇ। 

ਸ. ਬਾਦਲ ਨੇ ਅੱਗੇ ਕਿਹਾ ਕਿ ਕੇਂਦਰ ਵਿਚਲੀ ਐਨ.ਡੀ.ਏ ਸਰਕਾਰ ਨੇ ਥੋੜੇ ਜਿਹੇ ਕਾਰਜਕਾਲ ਦੌਰਾਨ ਹੀ ਪੰਜਾਬ ਨੂੰ ਵੱਡੇ ਲਾਭ ਦਿੱਤੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਵੱਡ ਆਕਾਰੀ ਪ੍ਰੋਜੈਕਟ ਦੇਣ ਨਾਲ ਰਾਜ ਦੇ ਵਿਕਾਸ ਨੂੰ ਹੋਰ ਤੇਜ਼ੀ ਮਿਲੇਗੀ। ਉਨਾਂ ਕੇਂਦਰ ਸਰਕਾਰ ਵਲੋਂ ਰਾਜ ਨੂੰ ਏ.ਆਈ.ਆਈ. ਐਮ.ਐਸ, ਆਈ.ਆਈ.ਐਮਤੇ ਪੀ.ਜੀ.ਐਚ.ਆਰ.ਈ.ਆਈ (ਪੋਸਟ ਗਰੇਜੂਏਟ ਹੋਰਟੀਕਲਚਰ ਰੀਸਰਚ ਐਂਡ ਐਜ਼ੂਕੇਸ਼ਨਲ ਇੰਸਟੀਟਿਊਟ) ਦੇਣ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਸ. ਬਾਦਲ ਨੇ ਸੰਗਤ ਦਰਸ਼ਨ ਦੌਰਾਨ ਪਿੰਡ ਮਿਹਰਬਾਨਪੁਰਾ ਅਤੇ ਜੰਡਿਆਲਾ ਗੂਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀਆਂ ਵਲੋਂ ਪੂਰੀ ਤਰਾਂ ਸੂਬੇ ਦੇ ਹਿੱਤਾਂ ਨੂੰ ਅਣਗੋਲਿਆਂ ਕੀਤਾ ਗਿਆ ਅਤੇ ਉਹ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਐਸ਼ ਪ੍ਰਸਤੀ ਹੀ ਕਰਦੇ ਰਹੇ। ਉਨਾਂ ਦੱਸਿਆ ਕਿ ਕਾਂਗਰਸ ਦੇ ਇਕ ਵੀ ਮੁੱਖ ਮੰਤਰੀ ਵਲੋਂ ਲੋਕਾਂ ਦੀ ਬਰੂਹਾਂ 'ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਤਕ ਨਹੀਂ ਸੁਣੀਆਂ ਗਈਆਂ ਪਰ ਦੂਜੇ ਪਾਸੇ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਦੇ ਘਰ-ਘਰ ਜਾ ਕੇ ਲੋਕਾਂ ਦੀਆਂ ਨਾ ਕੇਵਲ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਸਗੋਂ ਵਿਕਾਸ ਕਾਰਜਾਂ ਲਈ ਗਰਾਂਟਾ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਦੇਸ਼ ਵਿਚ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਹੈ ਜਿਥੇ ਸੰਗਤ ਦਰਸ਼ਨ ਰਾਹੀਂ ਲੋਕਾਂ ਦੀਆਂ ਦਰਦ ਤਕਲੀਫਾਂ ਸੁਣ ਕੇ ਮੌਕੇ 'ਤੇ ਹੱਲ ਕੀਤੀਆਂ ਜਾਂਦੀਆਂ ਹਨ ਤੇ ਇਸ ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਵਿਚ ਸਹਾਇਤਾ ਮਿਲਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਬਲਜੀਤ ਸਿੰਘ ਜਲਾਲ ਉਸਮਾਂ ਵਿਧਾਇਕ ਜੰਡਿਆਲਾ ਗੁਰੂ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰਿੰਸੀਪਲ ਸੈਕਰਟਰੀ ਸ੍ਰੀ ਅਜੋਏ ਕੁਮਾਰ ਸ਼ਰਮਾ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਰਨ,ਸ੍ਰੀ ਈਸਵਰ ਚੰਦਰ ਆਈ.ਜੀ.ਪੁਲਿਸ, ਸ੍ਰੀ ਏ.ਕੇ ਮਿੱਤਲ ਡੀ.ਆਈ.ਜੀ , ਸ੍ਰੀ ਜਸਦੀਪ ਸਿੰਘ ਐਸ.ਐਸ.ਪੀ (ਦਿਹਾਤੀ), ਸ੍ਰੀ ਗੁਲਸ਼ਨ ਕੁਮਾਰ ਸਮਾਲ ਸੇਵਿੰਗ ਅਫਸਰ, ਸ੍ਰੀ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸਾਬਕਾ ਚੇਅਰਮੈਨ ਸ੍ਰੀ ਸਕੱਤਰ ਸਿੰਘ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD