Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜੇਲ੍ਹਾਂ 'ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਤੁਰੰਤ ਕਾਰਵਾਈ ਕਰੇ - ਜੱਥੇ: ਅਵਤਾਰ ਸਿੰਘ

ਬਾਪੂ ਸੂਰਤ ਸਿੰਘ ਖਾਲਸਾ ਦਾ ਹਾਲ ਪਤਾ ਕਰਨ ਲਈ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗਿਆਨੀ ਮੱਲ ਸਿੰਘ ਤੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਪੁੱਜੇ ਦਿਆਨੰਦ ਹਸਪਤਾਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 27 Jul 2015

Last updated on: Jul 27, 2015, 00:00 IST

ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਸਿਹਤ ਦਾ ਹਾਲ ਪੁੱਛਣ ਦੇ ਲਈ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ  ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇ: ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱੱਥੇ: ਅਵਤਾਰ ਸਿੰਘ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਉਚੇਚੇ ਤੌਰ ਤੇ ਦਿਆਨੰਦ ਹਸਪਤਾਲ ਵਿਖੇ ਪਹੁੰਚੇ । ਇਸ ਦੌਰਾਨ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਉਥੇ ਨਾਲ ਹੀ ਉਹਨਾਂ ਵੱਲੋਂ ਬਣਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਹੋਏ ਸੰਘਰਸ਼ ਦੀ ਮੁੜ ਪੂਰਨ ਰੂਪ ਵਿੱਚ ਹਮਾਇਤ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਨਜ਼ਰਬੰਦ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਤਾਂ ਕਿ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਕੀਮਤੀ ਜ਼ਿੰਦਗੀ ਬਚ ਸਕੇ । 

ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਨਵੇਂ ਫੈਸਲੇ ਦੇ ਅਧਾਰ ਤੇ ਤੁਰੰਤ ਪੰਜਾਬ ਸਰਕਾਰ ਨੂੰ ਆਪਣੇ ਤੌਰ ਤੇ ਕਾਨੂੰਨੀ ਚਾਰਜੋਈ ਕਰਨ ਤੇ ਸ਼੍ਰੌਮਣੀ ਕਮੇਟੀ ਨੂੰ ਉਕਤ ਮੁੱਦੇ ਸਬੰਧੀ ਚੰਗੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰਨ ਦੀ ਜ਼ੋਰਦਾਰ ਤਕੀਦ ਵੀ ਕੀਤੀ । ਇਸ ਸਮੇਂ ਉਹਨਾਂ ਦੇ ਨਾਲ ਪੁੱਜੇ ਸ੍ਰੌਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿੱਚ ਕੈਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਬੰਦੀਆ ਦੀ ਤੁਰੰਤ ਰਿਹਾਈ ਸਬੰਧੀ ਸ਼੍ਰੌਮਣੀ ਕਮੇਟੀ ਪਿਛਲੇ ਲੰਮੇ ਸਮੇਂ ਤੋਂ ਆਪਣੇ ਤੌਰ ਤੇ ਜ਼ੋਰਦਾਰ ਉਪਰਾਲੇ ਕਰ ਰਹੀ ਹੈ । ਇਸ ਸਬੰਧੀ ਸ਼੍ਰੌਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜ਼ੇਲ੍ਹਾਂ ਵਿੱਚ ਬੰਦ ਸਿੱਖ ਕੈਦੀਆ ਨੂੰ ਪਹਿਲ ਦੇ ਅਧਾਰ ਤੇ ਰਿਹਾ ਕਰਨ ਲਈ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ । 

ਉਹਨਾਂ ਨੇ ਕਿਹਾ ਕਿ ਸ਼੍ਰੌਮਣੀ ਕਮੇਟੀ ਵੱਲੋਂ ਆਪਣੀਆਂ ਸਜ਼ਾਵਾਂ ਪੂਰੀਆ ਕਰ ਚੁੱਕੇ ਸਿੱਖ ਬੰਦੀਆ ਦੀ ਰਿਹਾਈ ਲਈ ਪੂਰਾ ਬਿਉਰਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਸਿੱਖ ਬੰਦੀਆ ਦੀ ਰਿਹਾਈ ਸਬੰਧੀ ਉਹਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟੜ, ਜੰਮੂ ਕਸ਼ਮੀਰ ਦੇ ਰਾਜਪਾਲ ਸ਼੍ਰੀ ਐਨ.ਐਨ. ਵੋਹਰਾ, ਕਰਨਾਟਕਾ ਦੇ ਮੁੱਖ ਮੰਤਰੀ ਸਿੱਧਾਰਮਈਆ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਰਾਜਸਥਾਨ ਦੀ ਮੁੱਖ ਮੰਤਰੀ ਵਸੂੰਧਰਾ ਰਾਜੇ ਸਿੱਧੀਆ, ਯੂ.ਪੀ. ਦੇ ਮੁੱਖ ਮੰਤਰੀ ਅਗਲੇਸ਼ ਯਾਦਵ, ਯੂ.ਪੀ. ਦੇ ਰਾਜ ਪਾਲ ਸ੍ਰੀ ਰਾਮ ਨਾਇਕ, ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਪਾਟਿਲ, ਰਾਜਸਥਾਨ ਦੇ ਰਾਜਪਾਲ ਸ੍ਰੀ ਕਲਿਆਣ ਸਿੰਘ, ਹਰਿਆਣਾ ਦੇ ਰਾਜਪਾਲ ਸ਼੍ਰੀ ਕਪਤਾਨ ਸਿੰਘ ਸੋਲੰਕੀ, ਕਰਨਾਟਕਾ ਦੇ ਰਾਜਪਾਲ ਸ੍ਰੀ ਵਿਜੂਬਾਈ ਰੂਦਰਾਬਾਈ ਵਾਲਾ ਆਦਿ ਨੂੰ ਪੱਤਰ ਲਿਖ ਕੇ ਸਿੱਖ ਬੰਦੀਆ ਦੀ ਰਿਹਾਈ ਜ਼ੋਰਦਾਰ ਮੰਗ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਨੇ ਖੁਦ ਵੀ ਉਕਤ ਮੁੱਦੇ ਸਬੰਧੀ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਉਚੇਚੇ ਤੌਰ ਵਿਚਾਰ ਵਟਾਂਦਰਾ ਵੀ ਕੀਤਾ ਹੈ । ਪਰ ਅਫਸੋਸ ਦੀ ਗੱਲ ਹੈ ਕਿ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ ।  ਜਿਸ ਤੇ ਸਦਕਾ ਦੇਸ਼-ਵਿਦੇਸ਼ 'ਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਕਿਉਂਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਜਿਸ 'ਤੇ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ । 

ਆਪਣੀ ਗੱਲਬਾਤ ਦੌਰਾਨ ਉਹਨਾਂ ਨੇ ਕੇਂਦਰ ਸਰਕਾਰ ਨੂੰ ਯਾਦ ਦਿਵਾਉਂਦਿਆ ਕਿਹਾ ਕਿ ਉਕਤ ਮੁੱਦੇ ਸਬੰਧੀ ਉਹਨਾਂ ਨੇ ਲਿਖਤੀ ਰੂਪ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸ੍ਰੀ ਰਾਜ ਨਾਥ ਸਿੰਘ ਗ੍ਰਹਿ ਮੰਤਰੀ ਭਾਰਤ ਸਰਕਾਰ ਲਿਖਤੀ ਪੱਤਰ ਵੀ ਲਿਖੇ ਹਨ । ਜਿਸਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਇਸ ਗੰਭੀਰ ਮੁੱਦੇ ਤੇ ਪਹਿਲ ਕਦਮੀ ਕਰਦਿਆ ਹੋਇਆ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਬੰਦੀਆ ਦੀ ਤੁਰੰਤ ਰਿਹਾਈ ਕਰਨੀ ਚਾਹੀਦੀ ਹੈ। ਉਹਨਾਂ ਉਮੀਦ ਪ੍ਰਗਟਾਈ ਕਿ ਭਾਰਤ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਸਬੰਧੀ ਤੁਰੰਤ ਉਚੇਚੇ ਤੌਰ ਤੇ ਧਿਆਨ ਦੇਵੇਗੀ । ਇਸ ਸਮੇਂ ਉਹਨਾਂ ਦੇ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਪਰਮਜੀ ਸਿੰਘ ਖਾਲਸਾ, ਸਕੱਤਰ ਜਨ: ਭਾਈ ਮੇਜਰ ਸਿੰਘ ਖਾਲਸਾ, ਸ. ਗੁਰਵਿੰਦਰ ਸਿੰਘ ਪੀ.ਏ. ਪ੍ਰਧਾਨ ਸ਼੍ਰੌਮਣੀ ਕਮੇਟੀ, ਬਾਪੂ ਸੂਰਤ ਸਿੰਘ ਦੇ ਸਪੁੱਤਰ ਹਰਿੰਦਰਪਾਲ ਸਿੰਘ ਗੋਗੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD