Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪ੍ਰਾਈਮਰੀ ਤੇ ਮਿਡਲ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ : ਅਮਨਜੋਤ ਕੌਰ ਰਾਮੂਵਾਲੀਆ

ਫੇਜ਼-9 ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬਿਨਆਦੀ ਢਾਂਚੇ ਤੇ 27 ਲੱਖ ਰੁਪਏ ਖਰਚ ਕੀਤੇ , 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ 2 ਕਮਰੇ ਹੋਰ ਬਣਾਏ ਜਾਣਗੇ

ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਫੇਜ਼ -9 ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਦੇ ਹੋਏ।
ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਫੇਜ਼ -9 ਦੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 27 Jul 2015

Last updated on: Jul 27, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਲਕੇ ਦੇ ਸਰਕਾਰੀ ਪ੍ਰਾਈਮਰੀ ਅਤੇ ਮਿਡਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਗੱਲ ਦੀ ਜਾਣਕਾਰੀ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-9 ਸਥਿਤ ਸਰਕਾਰੀ ਪ੍ਰਾਈਮਰੀ ਅਤੇ ਮਿਡਲ ਸਕੂਲ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੈਰ ਰਸ਼ਮੀ ਗੱਲਬਾਤ ਕਰਦਿਆਂ ਦਿੱਤੀ।ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਕਰ ਰਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਤਕਨੀਕੀ ਸਿੱਖਿਆ ਨੂੰ ਵੀ ਵਢਾਵਾ ਦਿੱਤਾ ਜਾ ਰਿਹਾ ਹੈ ਅਤੇ ਸਕਿੱਲ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਅਤੇ ਦੇਸ਼ ਦੀ ਤਰੱਕੀ ਮਿਆਰੀ ਸਿੱਖਿਆ ਤੇ ਨਿਰਭਰ ਕਰਦੀ ਹੈ। 

ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਫੇਜ਼-9 ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਹੁਣ ਤੱਕ 27 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ 2 ਕਮਰਿਆਂ ਦੀ ਉਸਾਰੀ ਅਤੇ ਚਾਰ ਦਿਵਾਰੀ ਤੇ 3 ਲੱਖ 10 ਹਜ਼ਾਰ ਰੁਪਏ, ਮੁਰੰਮਤ ਦੇ ਕੰਮ ਤੇ 1 ਲੱਖ 40 ਹਜ਼ਾਰ ਰੁਪਏ, ਪਾਖਾਨੇ ਬਣਾਉਣ ਤੇ 1 ਲੱਖ 97 ਹਜ਼ਾਰ ਰੁਪਏ , ਇਸ ਤੋਂ ਇਲਾਵ 11 ਲੱਖ ਰੁਪਏ ਹੋਰ ਖਰਚ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ  ਸਕੂਲ ਵਿੱਚ ਦੋ ਨਵੇਂ ਕਮਰਿਆਂ ਦੀ ਉਸਾਰੀ ਲਈ 5 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਕਰਵਾਈ ਜਾ ਰਹੀਂ ਸਿੱਖਿਆ ਬਾਰੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਇਸ ਮੌਕੇ ਸਕੂਲ ਦੀਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸ਼ਲ ਕੀਤੀ ਅਤੇ ਉਨ੍ਹਾਂ ਨੂੰ ਜਲਦੀ ਹਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਤੋਤਾ ਸਿੰਘ ਚਾਹਲ, ਐਸ.ਡੀ.ਓ. ਸ੍ਰੀ ਸਵਿੰਦਰ  ਸਿੰਘ ਲੱਖੋਵਾਲ, ਕੌਂਸਲਰ ਸ੍ਰੀ ਕਮਲਜੀਤ ਸਿੰਘ ਰੂਬੀ, ਸ੍ਰੀਮਤੀ ਪ੍ਰਕਾਸਵਤੀ ਅਤੇ ਸਕੂਲ ਦੀ ਮੁੱਖ  ਅਧਿਆਪਕ ਸਰਬਜੀਤ ਸਿੰਘ, ਅਧਿਆਪਕ ਸੰਤੋਸ ਰਾਣੀ ਸਮੇਤ ਹੋਰ ਸਟਾਫ ਵੀ ਮੌਜੂਦ ਸੀ। 

 

Tags: BIWI AMANJOT KAUR RAMOOWALIA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD