Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਵਿਚ ਉਚ ਸੁਰੱਖਿਆ ਵਾਲੀਆਂ ਹੋਰ ਨਵੀਂਆਂ ਜੇਲ੍ਹਾਂ ਬਣਾਈਆਂ ਜਾਣਗੀਆਂ - ਸਰਵਨ ਸਿੰਘ ਫਿਲੌਰ

'ਜੇਲ੍ਹ ਅਧਿਕਾਰੀਆਂ ਨੂੰ ਐਨ ਡੀ ਪੀ ਸੀ ਐਕਟ ਹੇਠ ਹੋਰ ਸ਼ਕਤੀਆਂ ਦਿੱਤੀਆਂ ਜਾਣਗੀਆਂ'

ਪੰਜਾਬ ਵਿਚ ਉਚ ਸੁਰੱਖਿਆ ਵਾਲੀਆਂ ਹੋਰ ਨਵੀਂਆਂ ਜੇਲ੍ਹਾਂ ਬਣਾਈਆਂ ਜਾਣਗੀਆਂ - ਸਰਵਨ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 26 Feb 2013

Last updated on: Feb 26, 2013, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਚ ਨਵੀਂਆਂ ਜੇਲ੍ਹਾਂ ਬਣਾਏ ਜਾਣ ਲਈ ਸਹਿਮਤੀ ਦੇ ਦਿੱਤੀ ਹੈ ਜੋ ਕਿ ਵਿਸ਼ੇਸ਼ ਤੌਰ 'ਤੇ ਨਵੇਂ ਜਿਲ੍ਹਿਆਂ ਵਿਚ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸ਼੍ਰੀ ਅੰਮ੍ਰਿਤਸਰ ਸਾਹਿਬ, ਬਠਿੰਡਾ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਨਵੀਂਆਂ ਉਚ ਸੁਰੱਖਿਆ ਵਾਲੀਆਂ ਅਤਿਆਧੁਨਿਕ ਜੇਲ੍ਹਾਂ ਦੀ  ਯੋਜਨਾ ਤੇ ਡਿਜਾਇਨ ਤਿਆਰ ਕਰ ਲਏ ਹਨ ਜੋ ਕਿ ਦੋ ਸਾਲਾਂ ਵਿਚ 300 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਇਨ੍ਹਾਂ ਨਵੀਂਆਂ ਜੇਲ੍ਹਾਂ ਵਿਚ ਸੀ ਸੀ ਟੀ ਵੀ ਕੈਮਰੇ, ਮੋਬਾਇਲ ਜੈਮਰ ਅਤੇ ਹੋਰ ਸੁਰੱਖਿਆ ਸਾਜੋ-ਸਮਾਨ ਲਗਾਇਆ ਜਾਵੇਗਾ ਜੋ ਇਨ੍ਹਾਂ ਜੇਲ੍ਹਾਂ ਲਈ ਢਕਵੀਂ ਸੁਰੱਖਿਆ ਨੂੰ ਯਕੀਨੀ ਬਣਾਏਗਾ।ਜੇਲ੍ਹ ਵਿਭਾਗ ਦੀ ਅੱਜ ਏਥੇ ਇਕ ਉਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੋ ਹੋਏ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਨੇ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਸ਼ਿਆਂ ਦੀ ਸਮਗਲਿੰਗ ਕਰਨ ਵਾਲਿਆਂ ਤੇ ਕੈਦੀਆਂ ਵਿਚਕਾਰ ਗਠਜੋੜ ਨਾਲ ਨਿਪਟਣ ਵਿਚ ਜੇਲ ਸਟਾਫ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਸਰਕਾਰ ਪੂਰੀ ਤਰ੍ਹਾਂ ਜਾਣੂੰ ਹੈ। ਇਸ ਗਠਜੋੜ ਨੂੰ ਤੋੜਨ ਲਈ ਰਾਜ ਸਰਕਾਰ ਨੇ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਸ਼ਕਤੀਆਂ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਐਨ ਡੀ ਪੀ ਸੀ ਐਕਟ ਦੇ ਹੇਠ ਫੌਜਦਾਰੀ ਕਾਰਵਾਈ ਨੂੰ ਚਲਾ ਸਕਣ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲਾਗੂ ਕਰਨ ਲਈ  ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਹੈ। ਜੇਲ੍ਹਾਂ ਵਿਚੋਂ ਇਤਰਾਜਯੋਗ ਵਸਤਾਂ ਪਾ੍ਰਪਤ ਕਰਨ ਲਈ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਵਿਆਪਕ ਜਾਂਚ ਕਰਨ ਲਈ ਆਖਿਆ ਹੈ। ਅਜਿਹੀਆਂ ਵੱਧ ਤੋ ਵੱਧ ਇਤਰਾਯੋਗ ਵਸਤਾਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦਾ ਸਨਮਾਨ ਕੀਤਾ ਜਾਵੇਗਾ।

ਕੈਦੀਆਂ ਨੂੰ ਸਮੇਂ ਸਿਰ ਢੁਕਵੀਂ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਸਬੰਧ ਵਿਚ ਸ. ਫਿਲੌਰ ਨੇ ਕਿਹਾ ਕਿ ਜੇਲ੍ਹ ਸੁਪਰਡੈਂਟ, ਜੇਲ੍ਹ ਦੇ ਮੈਡੀਕਲ ਅਫਸਰ, ਸਿਵਲ ਸਰਜਨ ਦੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਵਿਭਿੰਨ ਤਰ੍ਹਾਂ ਦੀਆਂ ਬਿਮਾਰੀਆਂ ਦੀ ਸ਼ਨਾਖਤ ਕਰੇਗੀ ਅਤੇ ਜੇਲ੍ਹ ਵਿਭਾਗ ਦੇ ਪੈਨਲ 'ਤੇ ਮਾਹਿਰ ਡਾਕਟਰਾਂ ਨੂੰ ਮਿਲ ਕੇ ਉਨ੍ਹਾਂ ਦਾ ਇਲਾਜ ਕਰਵਾਏਗੀ। ਰਾਜ ਵਿਚ ਮਹਿਲਾਂ ਕੈਦੀਆਂ ਦੇ 6 ਸਾਲਾਂ ਦੀ ਉਮਰ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਮਹਿਲਾਂ ਕੈਦੀਆਂ ਦੀ ਢੁਕਵੀਂ ਸੰਭਾਲ ਕਰਨ ਦਾ ਜਿਕਰ ਕਰਦੇ ਹੋਏ ਉਨ੍ਹਾਂ ਨੇ ਰਾਜ ਦੀਆਂ ਜੇਲ੍ਹਾਂ ਵਿਚ ਬੰਦ 88 ਬੱਚਿਆਂ ਅਤੇ 1000 ਤੋਂ ਵੱਧ ਮਹਿਲਾਵਾਂ ਨੂੰ ਢੁਕਵੀਂ ਸਿਹਤ ਸੰਭਾਲ ਮੁਹੱਈਆ ਕਰਵਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਜੇਲ੍ਹਾਂ ਵਿਚ ਭੋਜਨ ਦੇ ਮਿਆਰ ਨੂੰ ਸੁਧਾਰਨ ਲਈ ਸ ਫਿਲੌਰ ਨੇ ਕਿਹਾ ਕਿ ਪੀ ਜੀ ਆਈ ਦੇ ਡਾਈਟੈਟਿਕਸ ਵਿਭਾਗ ਦੇ ਡਾਈਟਿਸ਼ਨ ਨੇ ਇਕ ਚਾਰਟ ਤਿਆਰ ਕਰਕੇ ਬੱਚਿਆਂ ਲਈ ਭੋਜਨ ਦੀ ਸਿਫਾਰਸ਼ ਕੀਤੀ ਹੈ ਜੋ ਜਲਦੀ ਤੋ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਰਾਜ ਦੀਆਂ ਜੇਲ੍ਹਾਂ ਵਿਚ ਡਾਈਟ ਦੇ ਨਿਯਮਾਂ ਦੀ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਹੈ। ਆਈ ਜੀ (ਜੇਲ੍ਹਾਂ), ਕੇਂਦਰੀ ਜੇਲ੍ਹਾਂ ਅਤੇ ਸਬ ਜੇਲ੍ਹਾਂ ਤੋ ਇਲਾਵਾ ਪੀ ਜੀ ਆਈ ਚੰਡੀਗੜ੍ਹ ਤੇ ਡਾਈਟੀਸ਼ਨ ਦੇ ਅਧਾਰਿਤ ਇਕ ਕਮੇਟੀ ਦਾ ਗਠਨ ਪਹਿਲਾਂ ਹੀ ਕੀਤਾ ਗਿਆ ਹੈ ਜੋ ਕੈਦੀਆਂ ਨੂੰ ਪੋਸ਼ਟਿਕ ਭੋਜਨ ਮੁਹਈਆ ਕਰਵਾਉਣ ਲਈ 15 ਦਿਨਾਂ ਦੇ ਅੰਦਰ ਸਿਫਾਰਸ਼ ਕਰੇਗੀ। ਕੈਦੀਆਂ ਨੂੰ ਉਦਮਾਂ ਵਿਚ ਲਗਾਉਣ ਦੇ ਮੰਤਵ ਦੇ ਮੱਦੇਨਜ਼ਰ ਸ਼ ਫਿਲੌਰ ਨੇ ਕਿਹਾ ਕਿ ਰਾਜ ਸਰਕਾਰ ਨਾਭਾ, ਸੰਗਰੂਰ ਤੇ ਗੁਰਦਾਸਪੁਰ ਵਿਚ ਪਟਰੋਲ/ਫਿਲਿੰਗ ਸਟੇਸ਼ਨ ਖੋਲ੍ਹਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਕਰਨ ਲਈ ਵਿਧੀ ਵਿਧਾਨ ਤਿਆਰ ਕਰਨ ਲਈ ਕੰਮ ਕਰ ਰਹੀ ਹੈ। ਇਨ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਹਾੜ ਜੇਲ ਦੀ ਤਰਜ਼ 'ਤੇ ਵਿਭਾਗ ਨੇ ਆਪਣੀ ਬੇਕਰੀ ਖੋਲਣ ਦੀ ਵੀ ਯੋਜਨਾ ਬਣਾਈ ਹੈ। ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਸ਼੍ਰੀ ਡੀ ਐਸ ਬੈਂਸ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ, ਏ ਡੀ ਜੀ ਪੀ ਜੇਲਾਂ ਸ਼੍ਰੀ ਰਾਜਪਾਲ ਮੀਨਾ  ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD