Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਵਿਨਾਸ਼ ਰਾਏ ਖੰਨਾ ਨੇ ਕੇਂਦਰੀ ਮੰਤਰੀ ਨੱਡਾ ਨੂੰ ਪੇਸ਼ ਕੀਤਾ ਐਂਟੀ ਡਰੱਗ ਫੋਲਡਰ

ਮਾਂ-ਬਾਪ ਅਤੇ ਸਮਾਜ ਦੇ ਸਾਂਝੇ ਯਤਨ ਹੀ ਖਤਮ ਕਰ ਸਕਦੇ ਹਨ ਨਸ਼ਾ: ਨੱਡਾ

Web Admin

Web Admin

5 Dariya News

ਚੰਡੀਗੜ੍ਹ , 29 Jul 2015

Last updated on: Jul 29, 2015, 00:00 IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਅੱਜ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੂੰ ਪੰਜਾਬ ਵਿਚ ਜੋਸ਼ੀ ਫਾਉਂਡੇਸ਼ਨ ਦੇ ਬੈਨਰ ਹੇਠ ਚਲਾਏ ਜਾ ਰਹੇ ਨਸ਼ਾ ਵਿਰੋਧੀ ਅਭਿਆਨ ਦੀ ਜਾਣਕਾਰੀ ਦਿੱਤੀ। ਖੰਨਾ ਨੇ ਨੱਡਾ ਨੂੰ ਦੱਸਿਆ ਕਿ ਉਹ ਇਹ ਅਭਿਆਨ ਕੇਂਦਰੀ ਮੰਤਰੀ ਵਿਜੈ ਸਾਂਪਲਾ ਅਤੇ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਅਤੇ ਜੋਸ਼ੀ ਫਾਉਂਡੇਸ਼ਨ ਦੇ ਚੇਅਰਮੈਨ ਵਿਨੀਤ ਜੋਸ਼ੀ ਦੇ ਨਾਲ ਮਿੱਲਕੇ ਚਲਾ ਰਹੇ ਹਨ। ਇਸ ਮੁਲਾਕਾਤ ਦੌਰਾਨ ਖੰਨਾ ਨੇ ਨੱਡਾ ਨੂੰ ਉਹ ਫੋਲਡਰ ਭੇਂਟ ਕੀਤਾ, ਜਿਸ ਵਿਚ ਜਾਗਰੂਕਤਾ ਅਭਿਆਨ ਅਤੇ ਨਸ਼ਾ ਖੋਰੀ ਦੇ ਲੱਛਣਾਂ ਦੇ ਬਾਰੇ ਜਾਣਕਾਰੀ ਮਿਲਦੀ ਹੈ। ਇਨ੍ਹਾਂ ਕੋਸ਼ਿਸ਼ਾਂ ਦੀ ਸ਼ਲਾਘਾਂ ਕਰਦਿਆਂ ਨੱਡਾ ਨੇ ਕਿਹਾ ਕਿ ਨਸ਼ਾ ਖੋਰੀ ਸਮਾਜ ਦੇ ਲਈ ਇਕ ਵੱਡੀ ਚੁਣੌਦੀ ਹੈ, ਜੋ ਕਿ ਪਰਿਵਾਰ, ਸਮਾਜ ਅਤੇ ਸਰਕਾਰ ਦੇ ਮਿੱਲੇ-ਜੁੱਲੇ ਉਪਰਾਲੇ ਤੋਂ ਮਿਟਾਈ ਜਾ ਸਕਦੀ ਹੈ ਅਤੇ ਇਸ ਵਿਚ ਮਾਪਿਆਂ ਦੀ ਸਬ ਤੋਂ ਅਹਿਮ ਭੂਮਿਕਾ ਹੈ। ਸ੍ਰੀ ਖੰਨਾ ਨੇ ਦੱਸਿਆ ਕਿ ਨਸ਼ਾ ਕਰਨ ਵਾਲੇ ਅਕਸਰ ਹੀ ਇਸਦੇ ਲੱਛਣਾਂ  'ਤੇ ਪਰਦਾ ਪਾਉਣ ਦਾ ਯਤਨ ਕਰਦੇ ਹਨ ਤੇ ਆਪਣੀ ਸਮੱਸਿਆ ਨੂੰ ਵੀ ਲੁਕਾਉਣ ਦਾ ਯਤਨ ਕਰਦੇ ਹਨ ਜਿਸ ਨਾਲ ਅਕਸਰ ਸਮੱਸਿਆ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਇਹ ਰੁਝਾਨ ਇਸ ਪਹਿਲਕਦਮੀ ਨਾਲ ਹੱਲ ਕੀਤਾ ਜਾ ਸਕਦਾ ਹੈ। 

ਇਸ ਫੋਲਡਰ ਵਿਚ ਵਿਅਕਤੀ ਦੇ ਵਤੀਰੇ, ਸੌਣ ਤਰਤੀਬ, ਅਚਨਚੇਤ ਪਾਰ ਘਟਣ ਜਾਂ ਵਧਣ, ਸਾਹ, ਸਰੀਰ ਜਾਂ ਕਪਡਿਆਂ ਵਿਚੋਂ ਗੈਰ ਸਾਧਾਰਣ ਬਦਬੂ ਆਉਣ,  ਬੋਲਣ ਵਿਚ ਹਿਚਕਿਚਾਹਟ, ਨਿੱਜਤਾ ਦੀ ਵਧੇਰੇ ਮੰਗ ਆਦਿ ਕੁਝ ਅਜਿਹੇ ਅਹਿਮ ਸੰਕੇਤ ਹਨ ਜੋ ਨਸ਼ਿਆਂ ਨਾਲ ੍ਰਸਤ ਵਿਅਕਤੀ ਦੀ ਸ਼ਨਾਖ਼ਤ ਵਿਚ ਸਹਾਇਤਾ ਕਰਦੇ ਹਨ।ਫੋਲਡਰ ਦਾ ਉਦੇਸ਼ ਮਾਪਿਆਂ ਨੂੰ ਨਸ਼ਿਆਂ ਦੀ ਲੱਛ ਦੇ ਸੰਕੇਤਾਂ ਤੋਂ ਜਾਣੂ ਕਰਵਾਇਆ ਹੈ ਜਿਸ ਵਿਚ ਨਸ਼ਿਆਂ ਦੀ ਲੱਤ 'ਚ ਲੱਗੇ ਵਿਅਕਤੀ ਦੇ ਚੇਤਾਵਨੀ ਭਰੇ ਸਰੀਰਕ, ਵਿਵਹਾਰਕ, ਮਨੋਵਿਗਿਆਨਕ ਸੰਕੇਤਾਂ ਦਾ ਜ਼ਿਕਰ ਕੀਤਾ ਗਿਆ ਹੈ। ਖੰਨਾ ਨੇ ਕਿਹਾ ਕਿ  ਇਹ ਫੋਲਡਰ ਨਸ਼ਿਆਂ ਦਾ ਟਾਕਰਾ ਕਰਨ ਲਈ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਤੇ ਸਭਿਅਕ ਸਮਾਜ ਦੇ ਮੈਂਬਰਾਂ ਦੀ ਦਖਲਅੰਦਾਜ਼ੀ ਯਕੀਨੀ ਬਣਾਉਣ ਵਾਸਤੇ ਮਾਪਿਆਂ ਨੂੰ ਵੰਡੇ ਜਾਣਗੇ। ਇਹ ਸਕੂਲਾਂ, ਵਿਦਿਅਕ ਸੰਸਥਾਵਾਂ, ਉਦਯੋਗਿਕ ਕੰਮਕਾਜੀ ਥਾਵਾਂ, ਬਜ਼ਾਰਾਂ ਤੇ ਬੱਸ ਸਟੈਂਡਾਂ ਆਦਿ ਵਿਚ ਵੰਡੇ ਜਾਣਗੇ। ਸ੍ਰੀ ਨੱਡਾ ਨੇ ਖੰਨਾ, ਜੋਸ਼ੀ ਫਾਉਂਡੇਸ਼ਨ ਦੇ ਚੇਅਰਮੈਨ ਤੇ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਅਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਇਸ ਮੁਹਿੰਮ ਦੀ ਸ਼ਲਾਘਾ ਕੀਤੀ।

 

Tags: AVINASH RAI KHANNA , Jagat Prakash Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD