Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜੀ-ਪਰਕਾਸ਼ ਸਿੰਘ ਬਾਦਲ

ਮੁੱਖ ਮੰਤਰੀ ਸ਼ਹੀਦ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪੁੱਜੇ

Web Admin

Web Admin

5 Dariya News

ਕਪੂਰਥਲਾ , 29 Jul 2015

Last updated on: Jul 29, 2015, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸ਼ਹੀਦ ਬਲਜੀਤ ਸਿੰਘ ਐੱਸ. ਪੀ. (ਡੀ) ਦੀ ਸ਼ਹੀਦੀ ਨੂੰ ਦੇਸ਼ ਦੀ ਅਮਨ ਸ਼ਾਂਤੀ, ਭਾਈਚਾਰਕ ਏਕਤਾ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਬੇਸ਼ਕੀਮਤੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਸ਼ਹੀਦੀ ਦਾ ਹਰੇਕ ਦੇਸ਼ ਵਾਸੀ ਹਮੇਸ਼ਾਂ ਕਰਜ਼ਦਾਰ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭਰੋਸਾ ਦਿਵਾਇਆ ਕਿ ਸ਼ਹੀਦ ਬਲਜੀਤ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਮੁੱਖ ਮੰਤਰੀ, ਜੋ ਕਿ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ, ਨੇ ਕਿਹਾ ਕਿ ਬਲਜੀਤ ਸਿੰਘ ਆਪਣੀ ਕੁਰਬਾਨੀ ਦੇ ਕੇ ਦੇਸ਼ ਨੂੰ ਵੱਡੇ ਨੁਕਸਾਨ ਹੋਣ ਤੋਂ ਬਚਾਅ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਬਲਜੀਤ ਸਿੰਘ 'ਤੇ ਮਾਣ ਕਰਨਾ ਚਾਹੀਦਾ ਹੈ, ਜਿਸ ਨੇ ਆਮ ਮੌਤ ਨਾਲੋਂ ਵਧਕੇ ਸ਼ਹੀਦੀ ਪ੍ਰਾਪਤ ਕਰਨ ਨੂੰ ਤਰਜੀਹ ਦਿੱਤੀ। 

ਬਾਦਲ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਪਰ ਇਸ ਮੌਤ 'ਤੇ ਰੋਣ ਦੀ ਬਿਜਾਏ ਪਰਿਵਾਰ ਨੂੰ ਬਲਜੀਤ ਸਿੰਘ ਦੇ ਉਸ ਸਾਹਸ ਅਤੇ ਹਿੰਮਤ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ, ਜਿਸ ਦੇ ਸਿਰ 'ਤੇ ਉਸ ਨੇ ਹਜ਼ਾਰਾਂ ਜਾਨਾਂ ਨੂੰ ਬਚਾਅ ਲਿਆ।ਪਰਿਵਾਰ ਦੇ ਸ਼ਹੀਦੀ ਪਿਛੋਕੜ ਨੂੰ ਯਾਦ ਕਰਦਿਆਂ ਬਾਦਲ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਦੀਆਂ ਕੁਰਬਾਨੀਆਂ ਕਰਕੇ ਹੀ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਦੇਸ਼ ਦਾ ਹਰ ਨਾਗਰਿਕ ਪਰਿਵਾਰ ਦੇ ਨਾਲ ਖੜ੍ਹਾ ਹੈ।ਬਾਦਲ ਨੇ ਬਲਜੀਤ ਸਿੰਘ ਦੇ ਬੱਚਿਆਂ ਨੂੰ ਨਸੀਹਤ ਦਿੱਤੀ ਕਿ ਉਹ ਵੀ ਆਪਣੇ ਬਾਪ ਦੀ ਉੱਚੀ ਵਿਚਾਰਧਾਰਾ ਨੂੰ ਅਪਣਾ ਕੇ ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਲਈ ਅੱਗੇ ਆਉਣ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਇਸ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵੱਲੋਂ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਨੇ ਦਿਖਾ ਦਿੱਤਾ ਹੈ ਕਿ ਉਹ ਕਿਸੇ ਵੀ ਵੇਲੇ ਕਿਸੇ ਵੀ ਘਟਨਾ ਨਾਲ ਨਜਿੱਠਣ ਦੇ ਕਾਬਿਲ ਹੈ।

ਬਾਦਲ ਨੇ ਕਿਹਾ ਕਿ ਫੌਜ ਅਤੇ ਅਰਧ ਸੈਨਿਕ ਬਲਾਂ ਵੱਡੇ ਆਪਰੇਸ਼ਨਾਂ ਲਈ ਹੁੰਦੇ ਹਨ। ਜੇਕਰ ਕਿਤੇ ਵੀ ਅਜਿਹੀ ਸਥਿਤੀ ਉਤਪੰਨ ਹੁੰਦੀ ਹੈ ਤਾਂ ਪੰਜਾਬ ਸਰਕਾਰ ਇਸ ਦਾ ਮੁਕਾਬਲਾ ਕਰਨ ਲਈ ਫੌਜ ਨੂੰ ਕਮਾਂਡ ਸੌਂਪਣ ਤੋਂ ਕਦੇ ਵੀ ਹਿਚਕਿਚਾਹਟ ਨਹੀਂ ਦਿਖਾਏਗੀ। ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਸ਼ਾਂਤੀ ਵਾਲਾ ਸੂਬਾ ਚਲਿਆ ਆ ਰਿਹਾ ਹੈ ਅਤੇ ਪਿਛਲੇ ਸਮੇਂ ਦੌਰਾਨ ਮੰਦਭਾਗੀ ਘਟਨਾ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਾਨੂੰ ਸਥਿਤੀ ਨੂੰ ਘੋਖਣ ਅਤੇ ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਦਾ ਮੌਕਾ ਮਿਲ ਗਿਆ ਹੈ। ਪੰਜਾਬ ਸਰਕਾਰ ਨਿਰਸੰਦੇਹ ਮੌਜੂਦਾ ਸਥਿਤੀ ਦੀ ਘੋਖ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਪੁਲਿਸ ਦੀ ਆਧੁਨਿਕੀਕਰਨ ਲਈ ਯਤਨ ਕੀਤੇ ਜਾਣਗੇ।ਬਾਦਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਵਿੱਚ ਅਸ਼ਾਂਤੀ ਫੈਲਾਉਣ ਅਤੇ ਸੂਬੇ ਦੇ ਵਿਕਾਸ ਨੂੰ ਢਾਹ ਲਾਉਣ ਵਾਲੇ ਗੈਰ ਸਮਾਜੀ ਤੱਤਾਂ ਦਾ ਖਾਤਮਾ ਕਰਨ ਲਈ ਸਾਡੀਆਂ ਸੁਰੱਖਿਆ ਫੋਰਸਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਹਰੇਕ ਦੇਸ਼ ਵਾਸੀ ਦੀ ਡਿਊਟੀ ਬਣਦੀ ਹੈ ਕਿ ਦੇਸ਼ 'ਤੇ ਆਉਣ ਵਾਲੇ ਹਰ ਖ਼ਤਰੇ ਦਾ ਜਵਾਬ ਦਿੱਤਾ ਜਾਵੇ। ਉਨ੍ਹਾਂ ਮੁੜ ਦੁਹਰਾਇਆ ਕਿ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਲਿਆਂਦੀ ਗਈ ਸ਼ਾਂਤੀ ਨੂੰ ਕਿਸੇ ਵੀ ਹੀਲੇ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰ. ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਵਿਰੋਧੀ ਤਾਕਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ। ਉਨ੍ਹਾਂ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲਾ ਮਾਹੌਲ ਬਰਕਰਾਰ ਰੱਖਣ ਵਿੱਚ ਮੀਡੀਆ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਸਹਿਯੋਗ ਦੀ ਮੰਗ ਕੀਤੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਹਨ ਅਤੇ ਆਮ ਲੋਕਾਂ ਦੀ ਸੁਰੱਖਿਆ ਸੰਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਫੀਲਡ ਵਿੱਚ ਵਧੇਰੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਯਕੀਨੀ ਬਣਾਉਣ ਲਈ ਵੀ. ਆਈ. ਪੀ. ਸੁਰੱਖਿਆ ਕਵਰ ਵਿੱਚ ਕਮੀ ਕੀਤੀ ਹੈ। ਇਸ ਮੌਕੇ ਸ੍ਰ. ਬਾਦਲ ਦੇ ਨਾਲ ਵਿਧਾਇਕਾ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰ ਜੀਤ ਕੌਰ, ਵਧੀਕ ਪੁਲਿਸ ਮੁਖੀ ਸ੍ਰ. ਹਰਦੀਪ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸ਼ਰਮਾ, ਆਈ. ਜੀ.  ਲੋਕ ਨਾਥ ਆਂਗਰਾ, ਡੀ. ਆਈ. ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਅਤੇ ਡਿਪਟੀ ਕਮਿਸ਼ਨਰ ਸ੍ਰ. ਡੀ. ਐੱਸ. ਮਾਂਗਟ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਹੀਦ ਦੇ ਘਰ ਪੁੱਜ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਸ਼ਹੀਦ ਬਲਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਇਸ ਤੋਂ ਉਪਰੰਤ ਸਥਾਨਕ ਸਮਸ਼ਾਨ ਘਾਟ (ਸ਼ਾਲਾਮਾਰ ਬਾਗ) ਵਿਖੇ ਸ਼ਹੀਦ ਬਲਜੀਤ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਅਜੀਤ ਸਿੰਘ ਕੋਹਾੜ ਨੇ ਪੰਜਾਬ ਸਰਕਾਰ ਵੱਲੋਂ ਫੁੱਲ ਮਲਾਵਾਂ/ਰੀਥ ਚੜਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼ ਕੈਂਥ, ਮੁੱਖ ਸੰਸਦੀ ਸਕੱਤਰ ਸ੍ਰੀ ਪਵਨ ਕੁਮਾਰ ਟੀਨੂੰ, ਮੁੱਖ ਸੰਸਦੀ ਸਕੱਤਰ ਸ਼੍ਰੀਮਤੀ ਨਵਜੋਤ ਕੌਰ ਸਿੱਧੂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਰਾਜ ਕੁਮਾਰ ਵੇਰਕਾ, ਪੰਜਾਬ ਪੁਲਿਸ ਮੁਖੀ ਸ੍ਰੀ ਸੁਮੇਧ ਸਿੰਘ ਸੈਣੀ, ਵਿਧਾਇਕਾ ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਡਾ. ਉਪਿੰਦਰਜੀਤ ਕੌਰ, ਸਾਬਕਾ ਕੈਬਨਿਟ ਮੰਤਰੀ ਸ੍ਰੀ ਮੋਹਨ ਲਾਲ, ਸਾਬਕਾ ਕੈਬਨਿਟ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਆਈ. ਜੀ. ਸ੍ਰੀ ਲੋਕ ਨਾਥ ਆਂਗਰਾ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਆਰ. ਵੈਂਕਟਰਤਨਮ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰ. ਡੀ. ਐੱਸ. ਮਾਂਗਟ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੇ. ਕੇ. ਯਾਦਵ ਅਤੇ ਹੋਰ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD