Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

ਉਦਘਾਟਨ ਸੰਤ ਬਾਬਾ ਸਾਧੂ ਸਿੰਘ ਜੀ ਕਹਾਰਪੁਰ ਵਾਲਿਆਂ ਨੇ ਕੀਤਾ

ਫੁੱਟਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਸੰਤ ਬਾਬਾ ਸਾਧੂ ਸਿੰਘ ਕਹਾਰਪੁਰੀ ਤੇ ਹੋਰ
ਫੁੱਟਬਾਲ ਟੂਰਨਾਮੈਂਟ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਸੰਤ ਬਾਬਾ ਸਾਧੂ ਸਿੰਘ ਕਹਾਰਪੁਰੀ ਤੇ ਹੋਰ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜਸ਼ੰਕਰ , 02 Aug 2015

ਨਰੇਸ਼ ਠੁਆਣਾ/ਕੋਟ ਫਤੂਹੀ ਸਥਾਨਕ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਵਲੋਂ ਕਲੱਬ ਪ੍ਰਧਾਨ ਪ੍ਰਿਥੀ ਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਖੇਡ ਪ੍ਰੇਮੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਦੂਸਰਾ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸਾ ਕਾਲਜ ਮਾਹਿਲਪੁਰ ਦੇ ਖੇਡ ਮਂੈਦਾਨ ਵਿਚ ਸ਼ੁਰੂ ਕਰਵਾਇਆ। ਜਿਸ ਦਾ ਉਦਘਾਟਨ ਸੰਤ ਬਾਬਾ ਸਾਧੂ ਸਿੰਘ ਜੀ ਕਹਾਰਪੁਰ ਵਾਲਿਆਂ ਨੇ ਕੀਤਾ। ਇਸ ਮੌਕੇ ਕਲੱਬ ਵਾਇਸ ਪ੍ਰਧਾਨ ਗੁਰਿੰਦਰ ਸਿੰਘ, ਦਲਜੀਤ ਸਿੰਘ, ਹਰਪ੍ਰੀਤ ਸਿੰਘ ਬੈਂਸ, ਜਸਪ੍ਰੀਤ ਸਿੰਘ ਬੈਂਸ, ਗੁਰਪ੍ਰੀਤ ਸਿੰਘ ਬੈਂਸ, ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ, ਪਿੰਰ. ਧੀਰਜ ਕੁਮਾਰ, ਪਿੰਰ. ਸੁਰਿੰਦਰ ਸਿੰਘ ਬੈਂਸ, ਪ੍ਰਿੰ. ਜਗ ਸਿੰਘ, ਪ੍ਰਿੰ. ਜੇ.ਸੀ. ਕੂਰੀਅਨ, ਵੇਦ ਪ੍ਰਕਾਸ਼ ਯਾਦਵ ਆਦਿ ਵੀ ਹਾਜ਼ਰ ਸਨ। ਖੇਡੇ ਗਏ ਉਦਘਾਟਨੀ ਮੈਂਚ ਵਿਚ ਪਿੰਡ ਪੜਸੋਤੇ ਦੀ ਟੀਮ ਨੇ ਪਿੰਡ ਰਾਮਪੁਰ ਸੈਣੀਆਂ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਹਰਾਇਆ। ਇਸ ਮੌਕੇ ਕਲੱਬ ਪ੍ਰਧਾਨ ਪ੍ਰਿਥੀਪਾਲ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਕਾਲਜ ਸਕੂਲ ਵਰਗ ਦੀਆਂ 8 ਟੀਮਾਂ ਅਤੇ ਪਿੰਡ ਵਰਗ ਦੀਆਂ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਪਰਮਿੰਦਰ ਸਿੰਘ, ਸੁਨੀਲ ਰਿਆਤ, ਡਾ. ਰਾਜ ਕੁਮਾਰ, ਵਿਨੋਦ ਕੁਮਾਰ, ਅਜੈ ਕੁਮਾਰ, ਪਰਮਜੀਤ ਸਿੰਘ, ਬਲਦੇਵ ਸਿੰਘ ਬੈਂਸ, ਗੁਰਮੇਲ ਸਿੰਘ ਗਿੱਲ ਖੜੌਦੀ, ਮਾਨ ਸਿੰਘ, ਕੌਚ ਦਲਜੀਤ ਸਿੰਘ ਬਿੱਟੂ, ਕੋਚ ਪ੍ਰਮਪ੍ਰੀਤ ਸਿੰਘ, ਬੰਧਨ ਸਿੰਘ, ਹਰਨੰਦਨ ਸਿੰਘ ਖਾਬੜਾ, ਐਚ.ਓ ਫ਼ਿਜੀਕਲ ਵੇਦ ਪ੍ਰਕਾਸ਼, ਕੁਮੈਂਟੇਟਰ ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ ਬੈਂਸ, ਤਰਸੇਮ ਭਾਅ, ਬੰਤ ਸਿੰਘ ਬੈਂਸ, ਕੁਲਵਰਨ ਸਿੰਘ ਬੈਂਸ ਆਦਿ ਹਾਜ਼ਰ ਸਨ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD