Monday, 13 May 2024

 

 

ਖ਼ਾਸ ਖਬਰਾਂ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ

 

ਪਰਕਾਸ ਸਿੰਘ ਬਾਦਲ ਵੱਲੋਂ ਇੰਜੀਨੀਅਰਾਂ ਨੂੰ ਆਪਣੀ ਡਿਉਟੀ ਇਮਾਨਦਾਰੀ ਤੇ ਬਚਨਵੱਧਤਾ ਨਾਲ ਨਿਭਾਉਣ ਦੀ ਅਪੀਲ

'ਪੰਜਾਬ ਦੇ ਲੋਕਾਂ ਨੇ ਹਰੇਕ ਮੁਸੀਬਤ ਦਾ ਬਹਾਦੁਰੀ ਨਾਲ ਮੁਕਾਬਲਾ ਕੀਤਾ'

ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਐਸ.ਏ.ਐਸ.ਨਗਰ ਵਿਖੇ ਇੰਜੀ: ਸਤਨਾਮ ਸਿੰਘ ਧਨੋਆ ਦੇ ਸੇਵਾਮੁਕਤੀ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ।
ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਐਸ.ਏ.ਐਸ.ਨਗਰ ਵਿਖੇ ਇੰਜੀ: ਸਤਨਾਮ ਸਿੰਘ ਧਨੋਆ ਦੇ ਸੇਵਾਮੁਕਤੀ ਮੌਕੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ.ਨਗਰ , 03 Aug 2015

ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੂੰ ਇੰਜੀਨੀਅਰਾਂ ਨੂੰ ਆਪਣੀ ਜਿੰਮੇਵਾਰੀ, ਸਮਰਪਨ, ਇਮਾਨਦਾਰੀ ਅਤੇ ਬਚਨਵੱਧਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ।ਅੱਜ ਇਥੇ ਡਿਪਲੋਮਾ ਇੰਜੀਨੀਅਰਾਂ ਦੀ ਜੱਥੇਬੰਦੀ ਦੇ ਸਿਰਮੌਰ ਆਗੂ ਸ੍ਰੀ ਸਤਨਾਮ ਸਿੰਘ ਧਨੌਆ ਦੀ ਸੇਵਾਮੁਕਤੀ ਮੌਕੇ ਇੱਕ ਪ੍ਰਭਾਵੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇੰਜੀਨੀਅਰ ਵਿਕਾਸ ਕਾਰਜਾਂ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਨ੍ਹਾਂ ਨੇ ਹੀੰ ਮਿਆਰੀ ਵਿਕਾਸ ਕਾਰਜਾਂ ਰਾਹੀਂ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਉਣਾ ਹੁੰਦਾ ਹੈ। ਡਿਪਲੋਮਾ ਇੰਜੀਨੀਅਰਾਂ ਨੂੰ ਲੋਕਾਂ ਦੀ ਉਮੰਗਾਂ ਉਪਰ ਪੁਰਾ ਉਤਰਨ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਕਾਸ ਨੂੰ ਉੱਚ ਬੁਲੰਦੀਆਂ ਤੇ ਪਹੁੰਚਾਉਣ ਲਈ ਹੋਰ ਮਿਹਨਤ ਕੀਤੇ ਜਾਣ ਦੀ ਜਰੂਰਤ ਹੈ। ਉਨ੍ਹਾਂ ਇਸ ਮੌਕੇ ਡਿਪਲੋਮਾਂ ਇੰਜੀਨੀਅਰਜ਼ ਐਸੋਸੀਏਸ਼ਨ ਦਾ ਸੋਵੀਨੀਰ ਵੀ ਜਾਰੀ ਕੀਤਾ। 

ਦੇਸ਼ ਦੇ ਬਟਵਾਰੇ, 1965 ਅਤੇ 1971 ਦੀਆਂ ਪਾਕਿਸਤਾਨ ਨਾਲ ਹੋਈਆਂ ਜੰਗਾਂ ਅਤੇ ਇਸ ਤੋਂ ਬਾਅਦ ਅੱਤਵਾਦ ਨਾਲ ਸੂਬੇ ਨੂੰ  ਹੋਏ ਭਾਰੀ ਨੁਕਸਾਨ ਦਾ ਜਿਕਰ ਕਰਦੇ ਹੋਏ ਸ੍ਰ: ਬਾਦਲ ਨੇ ਕਿਹਾ ਕਿ ਪੰਜਾਬ ਨੂੰ ਪਿਛਲੇ ਤਕਰੀਬਨ ਸੱਤ ਦਹਾਕਿਆ ਦੌਰਾਨ ਵਾਰ-ਵਾਰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਥੋ ਦੇ ਮਿਹਨਤੀ ਲੋਕਾਂ ਨੇ ਆਪਣੇ ਦ੍ਰਿੜ ਇਰਾਦੇ ਅਤੇ ਹੌਂਸਲੇ ਨਾਲ ਸੂਬੇ ਨੂੰ ਮੁੜ-ਮੁੜ ਮੋਹਰੀਆਂ ਕਤਾਰਾਂ ਵਿੱਚ ਪਹੁੰਚਾਇਆਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਾਂਗਰਸੀ ਸਰਕਾਰਾਂ ਨੇ ਆਪਣੀਆਂ ਪੰਜਾਬ ਵਿਰੋਧੀ ਨੀਤੀਆਂ ਰਾਹੀਂ ਵੱਖ-ਵੱਖ ਸਮਿਆਂ ਦੌਰਾਨ ਸੂਬੇ ਦੇ ਹਿੱਤਾਂ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਇਸ ਨੇ ਗੁਆਂਢੀ ਸੂਬਿਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਵੱਧ ਰਿਆਇਤਾਂ ਦੇ ਕੇ ਸੂਬੇ ਦੀ ਆਰਥਿਕਤਾ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਇਸ ਬਾਵਜੂਦ ਸੂਬਾ ਸਰਕਾਰ ਇਨ੍ਹਾਂ ਸਮੱਸਿਆਵਾਂ ਵਿੱਚੋਂ ਨਿਕਲਣ ਲਈ ਯਤਨਸ਼ੀਲ ਹੈ।ਸੂਬਾ ਸਰਕਾਰ ਵੱਲੋ ਮੁਲਾਜਮਾਂ ਦੇ ਹਿੱਤਾਂ ਲਈ ਉਠਾਏ ਗਏ ਕਦਮਾਂ ਦਾ ਜਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਮੁਲਾਜਮਾਂ ਨੂੰ ਹੋਰਨਾਂ ਰਾਜਾਂ ਨਾਲੋ ਵੱਧ ਤਨਖਾਹ ਸਕੇਲ ਦਿੱਤਾ ਜਾ ਰਹੇ ਹਨ ਪਰੰਤੂ ਫਿਰ ਵੀ ਜੇ ਕੋਈ ਸਮੱਸਿਆ ਹੈ ਤਾਂ ਗੱਲਬਾਤ ਲਈ ਮੁਲਾਜਮਾਂ ਵਾਸਤੇ  ਸਰਕਾਰ ਦੇ ਦਰਵਾਜੇ ਹਮੇਸਾ ਖੁੱਲ੍ਹੇ ਹਨ । ਮੁਲਾਜਮਾਂ ਨੂੰ ਹਰੇਕ ਸਮੱਸਿਆ ਦੇ ਹੱਲ ਲਈ ਗੱਲਬਾਤ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਜਦੋ ਵੀ ਚਾਹੁਣ ਕਿਸੇ ਵੀ ਮੁੱਦੇ ਤੇ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰ ਸਕਦੇ ਹਨ। 

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿ ਪੰਜਾਬ ਦੇ ਲੋਕ ਅਮਨ ਪਸੰਦ ਹਨ ਅਤੇ ਉਨ੍ਹਾਂ ਨੇ ਹਮੇਸ਼ਾਂ ਹੀ ਦੇਸ਼ ਵਿਰੋਧੀ ਸ਼ਕਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਸ਼ਕਤੀਆਂ ਦੇ ਕਿਸੇ ਵੀ ਤਰ੍ਹਾਂ ਦੇ ਬਹਿਕਾਵੇ ਵਿੱਚ ਨਹੀਂ ਆਉਣ ਵਾਲੇ। ਸੰਸਦ ਵਿੱਚ ਪੈਦਾ ਹੋਏ ਅੜਿਕੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੰਸਦ ਦੇ ਮੈਂਬਰ ਬਹੁਤ ਸਿਆਣੇ ਹਨ ਅਤੇ ਉਹ ਸੰਸਦ ਨੂੰ ਚਲਾਉਣ ਦਾ ਰਾਹ ਆਪ ਹੀ ਕੱਢ ਲੈਣਗੇ। ਵਿਮੁਕਤੀ ਜਾਤੀਆਂ ਨੂੰ ਅਨੁਸੂਚਿਤ ਜਾਤੀਆਂ ਵਿੱਚ ਸ਼ਾਮਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਹੈ ਅਤੇ ਕੇਂਦਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਹੈ।ਇਸ ਤੋ ਪਹਿਲਾ ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਡਿਪਲੋਮਾ ਇੰਜੀਨਅਰਾਂ ਨੂੰ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਪਦ ਉਨਤੀਆਂ ਸਮੇਂ ਸਿਰ ਕੀਤੀਆਂ ਜਾਣਗੀਆਂ।  ਉਨ੍ਹਾਂ ਨੇ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਪਾਖਾÎਨਿਆਂ ਦਾ ਕੰਮ ਮਿਥੇ ਸਮੇਂ ਤੋਂ ਪਹਿਲਾ ਨਿਬੇੜਨ ਲਈ ਆਖਿਆ ਤਾਂ ਜੋ ਇਸ ਖੇਤਰ ਵਿੱਚ ਵੀ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਇਸ ਦੌਰਾਨ ਮੈਂਬਰ ਲੋਕ ਸਭਾ ਮੈਂਬਰ ਪੋ ਚੰਦੂਮਾਜਰਾ ਨੇ ਧਰਤੀ ਹੇਠਲੇ ਪਾਣੀ ਦੇ ਹੋਰ ਹੇਠਾਂ ਜਾਣ ਤੇ ਡੁੰਘੀ ਚਿੰਤਾਂ ਪ੍ਰਗਟ ਕਰਦੇ ਹੋਏ ਇੰਜੀਨੀਅਰਾਂ ਨੂੰ ਪਾਣੀ ਦੀ ਸੰਭਾਲ ਲਈ ਹੋਰ ਰਾਹ ਲੱਭਣ ਦਾ ਸੱਦਾ ਦਿੱਤਾ ਤਾਂ ਜੋ ਇਸ ਵੱਡਮੁਲੇ ਕੁਦਰਤੀ ਸਰੋਤ ਨੂੰ ਬਚਾਇਆ ਜਾ ਸਕੇ। 

ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਕੈਬਨਿਟ ਮੰਤਰੀ ਸ੍ਰ: ਸੇਵਾ ਸਿੰਘ ਸੇਖਵਾਂ, ਸ੍ਰੀ ਅਮਰ ਸਿੰਘ ਰੰਧਾਵਾ ਅਤੇ ਸ੍ਰੀ ਲੰਕਾਂ, ਬੰਗਲਾਂਦੇਸ਼, ਨੇਪਾਲ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ ਡਿਪਲੋਮਾ ਇੰਜੀਨੀਅਰਾਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ  ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।ਇਸ ਮੌਕੇ ਸ੍ਰੀ ਸਤਨਾਮ ਸਿੰਘ ਧਨੋਆ ਨੇ ਆਏ ਮਹਿਮਾਨਾਂ ਅਤੇ ਖਾਸ ਤੋਰ ਤੇ ਮੁੱਖ ਮੰਤਰੀ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਮਹਿਕਮੇ ਵਿੱਚ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਚੇਅਰਪਰਸ਼ਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪੀ੍ਰਤ ਸਿੰਘ ਭੁੱਲਰ, ਜਥੇਬੰਦਕ ਸਕੱਤਰ ਸ੍ਰੋਮਣੀ ਅਕਾਲੀ ਦਲ ਜਥੇਦਾਰ ਅਮਰੀਕ ਸਿੰਘ ਮੋਹਾਲੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ੍ਰ: ਜੋਗਿੰਦਰ ਸਿੰਘ ਸਲੈਚ, ਸਾਬਕਾ ਪ੍ਰਧਾਨ ਸ੍ਰ: ਜਸਵੰਤ ਸਿੰਘ ਭੂੱਲਰ, ਕੋਂਸਲਰ ਸ੍ਰ: ਸੁਖਦੇਵ ਸਿੰਘ ਪਟਵਾਰੀ, ਚੀਫ ਇੰਜੀ: ਦਲਜੀਤ ਸਿੰਘ ਚੀਮਾ, ਇੰਜੀ: ਚਰਨਜੀਤ ਸਿੰਘ, ਸ੍ਰੀ ਹਰਵਿੰਦਰ ਸਿੰਘ ਹਰਪਾਲਪੁਰ, ਓ.ਐਸ.ਡੀ ਸ੍ਰੀ ਹਰਦੇਵ ਸਿੰਘ ਸਮੇਤ ਡਿਪਲੋਮਾ ਇੰਜੀਨੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD