Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪਟਵਾਰੀ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੇ ਕੰਮ ਪੁਰੀ ਪਾਰਦਰਸ਼ਤਾ ਅਤੇ ਸੇਵਾ ਭਾਵਨਾ ਨਾਲ ਕਰਨ ਨੂੰ ਯਕੀਨੀ ਬਣਾਉਣ : ਤੇਜਿੰਦਰ ਪਾਲ ਸਿੰਘ

ਪਿੰਡਾਂ 'ਚ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ

Web Admin

Web Admin

5 Dariya News

ਐਸ.ਏ.ਐਸ.ਨਗਰ , 04 Aug 2015

Last updated on: Aug 04, 2015, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਪਹਿਲ ਕਦਮੀ ਕਰਦਿਆਂ ਜ਼ਿਲ੍ਹੇ 'ਚ ਤਾਇਨਾਤ ਪਟਵਾਰੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਪਿੰਡਾਂ 'ਚ ਪੜ੍ਹੇ ਲਿੱਖੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਪ੍ਰਤੀ ਜਾਗਰੂਕ ਕਰਨ ਅਤੇ ਭਰਤੀ ਦੀ ਪ੍ਰੀਕਿਆ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਾਉਣ ਤਾਂ ਜੋ ਪੜ੍ਹੇ ਲਿਖੇ ਬੇਰੁਜਗਾਰ ਨੌਜਵਾਨ ਫੌਜ ਵਿੱਚ ਭਰਤੀ ਹੋ ਕੇ ਆਪਣੇ ਦੇਸ਼ ਦੀ ਸੇਵਾ ਕਰ ਸਕਣ।ਅੱਜ ਚੱਪੜਚਿੜੀ ਨੇੜੇ ਪੈਰਾਡਾਈਜ ਪੈਲੇਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਜਿਲਾ੍ਹ ਐਸ.ਏ.ਐਸ ਨਗਰ ਵੱਲੋਂ ਲਗਾਏ ਗਏ  ਖੂਨਦਾਨ ਕੈਂਪ ਅਤੇ ਰੁੱਖ ਲਗਾਓ ਮੁਹਿੰਮ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਪੰਜਾਬ ਦੇ ਨੌਜਵਾਨਾਂ ਦੀ ਫੌਜ ਵਿਚ ਭਰਤੀ ਹੋਣ ਦੀ ਗਿਣਤੀ ਵਿਚ ਵੱਡੀ ਗਿਰਾਵਟ ਆਈ ਹੈ । ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਖਾਹਿਸ਼ ਅਨੁਸਾਰ ਅਤੇ ਇਸ ਖੱਪੇ ਨੂੰ ਪੂਰਣ ਲਈ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਹੋਣ ਲਈ ਪ੍ਰੇਰਿਤ ਕਰਨਾ ਜਰੂਰੀ ਹੈ। ਉਨਾਂ ਪਟਵਾਰੀਆਂ ਨੂੰ ਇਹ ਵੀ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਜਿਲ੍ਰੇ ਚ ਸਥਿਤ ਸੁਵਿਧਾ ਸੈਂਟਰਾਂ ਰਾਹੀਂ ਫੌਜ ਵਿਚ ਭਰਤੀ ਹੋਣ ਲਈ ਫਾਰਮ ਆਨਲਾਇਨ ਭਰੇ ਜਾ ਸਕਦੇ ਹਨ।  ਡਿਪਟੀ ਕਮਿਸ਼ਨਰ ਨੇ ਪਟਵਾਰੀਆਂ ਨੂੰ ਫੌਜ ਵਿੱਚ ਭਰਤੀ ਹੋਣ ਵਾਲੇ ਫਾਰਮ ਵੀ ਦਿੱਤੇ ਤਾਂ ਜੋ ਉਹ ਪਿੰਡਾਂ ਦੇ ਨੌਜਵਾਨਾਂ ਨੂੰ ਫਾਰਮ ਭਰਨ ਦੀਆਂ ਪ੍ਰੀਕਿਆ ਬਾਰੇ ਦੱਸ ਸਕਣ। 

ਸਿੱਧੂ ਨੇ ਯੂਨੀਅਨ ਵੱਲੋਂ ਲਗਾਏ  ਗਏ ਖੂਨਦਾਨ ਕੈਂਪ ਅਤੇ ਵਿੰਢੀ ਗਈ ਰੁੱਖ ਲਗਾਓ ਮੁਹਿੰਮ ਦੀ ਭਰਵੀ ਪ੍ਰਸੰਸਾ ਕਰਦਿਆਂ ਕਿਹਾ ਕਿ ਪਟਵਾਰੀਆਂ ਨੂੰ ਪਿੰਡ ਪੱਧਰ ਤੇ ਲੋਕਾਂ ਨੂੰ ਵਾਤਾਵਰਣ ਦੀ ਸੱਵਛਤਾ ਲਈ ਪਿੰਡਾਂ 'ਚ ਪਈਆਂ ਖਾਲੀ ਥਾਵਾਂ, ਧਾਰਮਿਕ ਸਥਾਨਾਂ, ਸਕੂਲਾਂ ਤੇ ਸਮਸ਼ਾਨ ਘਾਟ ਅਤੇ ਸ਼ਾਮਲਾਟ ਜਮੀਨਾਂ 'ਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰੀਆਂ ਨੂੰ ਇਹ ਵੀ ਸੱਦਾ ਦਿੱਤਾ ਕਿ ਨਸ਼ਿਆਂ ਦਾ ਕੋਹੜ ਜੋ ਕਿ ਸਮਾਜ ਨੂੰ ਘੁਣ ਖਾ ਰਿਹਾ ਹੈ ਨਸ਼ਿਆਂ ਦੇ ਖਾਤਮੇ ਲਈ ਅਤੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ, ਨਸ਼ਿਆਂ ਦੇ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਨ ਤਾਂ ਜੋ ਅਸੀਂ ਸਾਰੇ ਮਿਲ ਕੇ ਨਸ਼ਾ ਰਹਿਤ ਸਮਾਜ ਦੀ ਸਿਰਜਨਾ ਕਰ ਸਕੀਏ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜੋਰ ਦੇ ਕੇ ਆਖਿਆ ਕਿ ਪਿੰਡਾਂ ਦੇ ਲੋਕਾਂ ਦਾ ਪਟਵਾਰੀਆਂ ਨਾਲ ਬਹੁਤ ਨੇੜਲਾ ਰਿਸਤਾ ਹੁੰਦਾ ਹੈ ਅਤੇ ਲੋਕਾਂ ਦਾ ਪਟਵਾਰੀਆਂ ਤੇ ਅਤੁੱਟ ਵਿਸ਼ਵਾਸ ਵੀ ਹੁੰਦਾ ਹੈ ਇਸ ਲਈ ਪਟਵਾਰੀ ਪਿੰਡਾਂ ਦੇ ਲੋਕਾਂ ਦੇ ਮਨਾਂ ਨੂੰ ਜਿੱਤਣ ਲਈ ਜਿਹੜੇ ਵੀ ਲੋਕ ਉਨ੍ਹਾ ਕੋਲ ਕੰਮ ਕਾਜ ਲਈ ਆਉਂਦੇ ਹਨ ਉਸ ਪ੍ਰਤੀ ਉਹ ਉਸਾਰੂ ਸੋਚ ਰੱਖਕੇ ਕੰਮ ਨੂੰ ਸੇਵਾ ਭਾਵਨਾ ਅਤੇ ਬਿਨ੍ਹਾਂ ਕਿਸੇ ਲਾਲਚ ਤੋਂ ਕਰਨ ਲਈ ਪਹਿਲ ਕਦਮੀ ਕਰਨ ਅਤੇ ਮਾਲ ਵਿਭਾਗ ਦੇ ਕੰਮ ਕਾਜ ਵਿੱਚ ਪੁਰੀ ਪਾਰਦਰਸ਼ਤਾ ਲਿਆ ਕੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਦੇਰੀ ਤੋਂ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ। 

ਉਹ ਲੋਕਾਂ ਨੂੰ ਕੰਮਾ ਲਈ ਰਾਹਤ ਦੇਣ ਨਾ ਕੇ ਉਨਾਂ੍ਹ ਨੂੰ ਪਰੇਸ਼ਾਨ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪਟਵਾਰੀਆਂ ਤੋਂ ਪਦ ਉੱਨਤ ਹੋਣ ਵਾਲੇ 4 ਕਾਨੂੰਗੋਆਂ ਨੂੰ ਪਦਉੱਨਤੀ ਪੱਤਰ ਵੀ ਸੌਂਪੇ । ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜਿਲਾ੍ਹ ਪ੍ਰਧਾਨ ਸ. ਤੇਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ  ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਵਾਤਾਵਰਣ ਦੀ ਸੁਧਤ ਲਈ ਹਰੇਕ ਪਟਵਾਰੀ ਵੱਲੋਂ ਹਰੇਕ ਪਿੰਡ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ। ਐਸ.ਡੀ.ਐਮ ਲਖਮੀਰ ਸਿੰਘ ਬੂਟੇ ਲਗਾਉਣ ਉਪਰੰਤ ਉਨਾਂ੍ਹ ਦੇ ਰੱਖ ਰਖਾਓ ਲਈ ਯੋਗ ਉਪਰਾਲੇ ਕਰਨ ਲਈ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਅਵਨੀਤ ਕੌਰ , ਜਿਲਾ੍ਹ ਮਾਲ ਅਫਸਰ ਅਮਨਦੀਪ ਸਿੰਘ ਥਿੰਦ, ਤਹਿਸੀਲਦਾਰ ਰਵਿੰਦਰ ਬਾਂਸਲ, ਨੰਬਰਦਾਰ ਯੂਨੀਅਨ ਦੇ ਜਿਲਾ੍ਹ ਪ੍ਰਧਾਨ ਗੁਰਜੀਤ ਸਿੰਘ , ਨੰਬਰਦਾਰ ਜਥੇਦਾਰ ਬਹਾਦਰ ਸਿੰਘ ਬੜੀ, ਸੁਰਿੰਦਰ ਸਿੰਘ ਰਾਣਾ, ਗੁਰਚਰਨ ਸਿੰਘ ਸਮੇਤ ਦੀ ਰੈਵੀਨਿਉ ਪਟਵਾਰ ਯੂਨੀਅਨ  ਦੇ ਮੌਜੂਦਾ ਅਤੇ ਸਾਬਕਾ ਮੈਂਬਰ ਤੇ ਅਹੁਦੇਦਾਰ ਵੀ ਮੌਜੂਦ ਸਨ। 

 

Tags: TAJINDER PAL SINGH SIDHU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD